ਫਿਲੌਰ, ਗੁਰਦਾਸਪੁਰ, 15 ਮਈ (ਸਰਬਜੀਤ ਸਿੰਘ)— ਸਿੱਖ ਧਰਮ ਦੇ ਦੂਜੇ ਪਾਤਸ਼ਾਹ ਸ੍ਰੀ ਗੁਰੂ ਅੰਗਦ ਦੇਵ ਜੀ ਅਤੇ ਬਾਬਾ ਬੰਦਾ ਸਿੰਘ ਬਹਾਦਰ ਫਤਿਹ ਦਿਵਸ ਨੂੰ ਸਮਰਪਿਤ ਗੁਰਦੁਵਾਰਾ ਸਿੰਘਾਂ ਸ਼ਹੀਦਾਂ ਡੇਰਾ ਸੰਤ ਬਾਬਾ ਜਰਨੈਲ ਸਿੰਘ ਆਲੋਵਾਲ ਫਿਲੌਰ ਵਿਖੇ ਮਹਾਨ ਧਾਰਮਿਕ ਸਮਾਗਮ ਕਰਵਾਏ ਗਏ , ਅਖੰਡ ਪਾਠਾਂ ਦੇ ਲੜੀਵਾਰ ਭੋਗ ਪਾਏ ਗਏ, ਧਾਰਮਿਕ ਦੀਵਾਨ ਸਜਾਏ ਗਏ, ਧਾਰਮਿਕ ਬੁਲਾਰਿਆਂ ਤੇ ਅਖੰਡ ਪਾਠ ਸ਼ਰਧਾਲੂਆਂ ਦਾ ਸਨਮਾਨ ਕੀਤਾ ਗਿਆ, ਗੁਰੂ ਕੇ ਲੰਗਰ ਅਟੁੱਟ ਵਰਤਾਏ ਗਏ ।
ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਸਮਾਗਮ ਦੇ ਮੁੱਖ ਪ੍ਰਬੰਧਕ ਅਤੇ ਸੰਤ ਸਮਾਜ ਦੇ ਮੁੱਖ ਬੁਲਾਰੇ ਸੰਤ ਬਾਬਾ ਸੁਖਵਿੰਦਰ ਸਿੰਘ ਜੀ ਨਾਲ ਸਮਾਗ਼ਮ ਸਬੰਧੀ ਜਾਣਕਾਰੀ ਹਾਸਲ ਕਰਨ ਤੋਂ ਉਪਰੰਤ ਇਕ ਲਿਖਤੀ ਪ੍ਰੈਸ ਬਿਆਨ ਰਾਹੀਂ ਦਿੱਤੀ, ਉਹਨਾਂ ਭਾਈ ਖਾਲਸਾ ਨੇ ਦੱਸਿਆ ਸਮਾਗਮ ਸਬੰਧੀ ਪਰਸੋਂ ਦੇ ਰੋਜ਼ ਤੋਂ ਗੁਰੂਦੁਆਰਾ ਸਾਹਿਬ ਵਿਖੇ ਪੰਜ ਲੜੀਵਾਰ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਗਏ ਸਨ, ਜਿਨ੍ਹਾਂ ਦੇ ਅਜ ਸੰਪੂਰਨ ਭੋਗ ਅਰਦਾਸ ਅਤੇ ਪਾਵਨ ਪਵਿੱਤਰ ਹੁਕਮਨਾਮੇ ਤੋਂ ਉਪਰੰਤ ਹਜ਼ੂਰੀ ਰਾਗੀ ਭਾਈ ਹਿੰਕੂ ਤੇ ਉਹਨਾਂ ਦੇ ਕੀਰਤਨੀ ਜਥਾ ਨੇ ਸ਼ਬਦ ਗੁਰਬਾਣੀ ਕੀਰਤਨ ਨਾਲ ਹਾਜ਼ਰੀ ਤੇ ਸਮਾਗ਼ਮ ਦੀ ਅਰੰਭਤਾ ਕੀਤੀ, ਮੁੱਖ ਪ੍ਰਬੰਧਕ ਸੰਤ ਬਾਬਾ ਸੁਖਵਿੰਦਰ ਸਿੰਘ ਜੀ ਨੇ ਹੁਕਮਨਾਮੇ ਦੀ ਕਥਾ ਵਿਚਾਰ ਕਰਦਿਆਂ ਸੰਗਤਾਂ ਨੂੰ ਦੂਜੇ ਪਾਤਸ਼ਾਹ ਸ੍ਰੀ ਗੁਰੂ ਅੰਗਦ ਦੇਵ ਜੀ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਘੋਰ ਤਪੱਸਿਆ ਤੇ ਘਾਲ ਗੁਰ ਸੇਵਾ ਕਰਨ ਤੋਂ ਬਾਅਦ ਗੁਰੂ ਨਾਨਕ ਦੀ ਗੱਦੀ ਦੇ ਦੂਜੇ ਵਾਰਸ ਬਣ ਗਏ, ਉਹਨਾਂ ਦਸਿਆ ਬਾਬਾ ਬੰਦਾ ਸਿੰਘ ਬਹਾਦਰ ਜੀ ਨੇ ਅੱਜ ਦੇ ਦਿਨ ਕਲਗੀਧਰ ਦੇ ਛੋਟੇ ਸਾਹਿਬਜ਼ਾਦਿਆਂ ਨੂੰ ਸਰਹਿੰਦ ਦੀਆਂ ਨੀਹਾਂ ਵਿੱਚ ਚਿਣ ਕੇ ਸ਼ਹੀਦ ਕਰਨ ਵਾਲੇ ਸੂਬਾ ਸਰਹੰਦ ਨੂੰ ਮਾਰ ਕੇ ਇਤਿਹਾਸਕ ਬਦਲਾਂ ਲਿਆ ਤੇ ਸਰਹੰਦ ਫ਼ਤਹਿ ਕੀਤੀ ਭਾਈ ਖਾਲਸਾ ਨੇ ਦੱਸਿਆ ਸਮਾਗਮ ਵਿੱਚ ਡੇਢ ਦਰਜਨ ਦੇ ਲਗਭਗ ਧਾਰਮਿਕ ਬੁਲਾਰਿਆਂ ਨੇ ਹਾਜ਼ਰੀ ਲਵਾਈ ਅਤੇ ਗੁਰੂ ਅੰਗਦ ਦੇਵ ਜੀ ਦੇ ਜਨਮ ਦਿਹਾੜੇ ਅਤੇ ਬਾਬਾ ਬੰਦਾ ਸਿੰਘ ਬਹਾਦਰ ਫਤਿਹ ਦਿਵਸ ਸਬੰਧੀ ਵਿਸਥਾਰ ਨਾਲ ਚਾਨਣਾ ਪਾਇਆ ਸਮੂਹ ਅਖੰਡ ਪਾਠ ਸ਼ਰਧਾਲੂਆਂ ਤੇ ਧਾਰਮਿਕ ਬੁਲਾਰਿਆਂ ਦਾ ਮੁੱਖ ਪ੍ਰਬੰਧਕ ਸੰਤ ਬਾਬਾ ਸੁਖਵਿੰਦਰ ਸਿੰਘ ਜੀ, ਸੰਤ ਬਾਬਾ ਜਰਨੈਲ ਸਿੰਘ ਜੀ, ਡਾਕਟਰ ਅਮਰਜੋਤ ਸਿੰਘ ਸੰਧੂ, ਸ੍ਰ ਗਰੇਵਾਲ ਲੁਧਿਆਣਾ ਆਦਿ ਆਗੂਆਂ ਨੇ ਸਾਂਝੇ ਤੌਰ ਤੇ ਸਨਮਾਨਿ ਕੀਤਾ ਅਤੇ ਗੁਰ ਮਰਯਾਦਾ ਅਨੁਸਾਰ ਲੰਗਰ ਦੀ ਪੰਗਤ ਵਿਚ ਬੈਠ ਕੇ ਪ੍ਰਸ਼ਾਦਾ ਛਕਿਆਂ।। ਇਸ ਮੌਕੇ ਹੋਰਨਾਂ ਤੋਂ ਇਲਾਵਾ ਭਾਈ ਹਰਜੀਤ ਸਿੰਘ, ਭਾਈ ਰਿੰਕੂ, ਬਾਬਾ ਦਾਰਾ ਸਿੰਘ ਕਰਮਜੀਤ ਕੌਰ ਨੰਗਲ,ਹਰਜੋਤ ਸਿੰਘ ਏ ਐਸ ਆਈ, ਦਰਸ਼ਨ ਸਿੰਘ, ਅਸ਼ੋਕ ਸਿੰਘ ,ਸੰਗਾਰਾ ਸਿੰਘ ਤੇ ਸੁਸ਼ੀਲ ਕੁਮਾਰ ਰਿੰਕੂ ਉਮੀਦਵਾਰ ਜਲੰਧਰ ਲੋਕ ਸਭਾ ਹਲਕਾ ਦੇ ਜੀਜਾ ਜੀ ਤੇ ਭਰਾ ਜਸਵੀਰ ਸਿੰਘ ਤੇ ਡਾਕਟਰ ਅਵਤਾਰ ਚੰਦ ਰਘੂ ਫਿਲੌਰ ਆਦਿ ਹਾਜ਼ਰ ਸਨ ।।