ਗੁਰਦਾਸਪੁਰ, 18 ਅਗਸਤ (ਸਰਬਜੀਤ ਸਿੰਘ)—ਥਾਣਾ ਸਿਟੀ ਦੀ ਪੁਲਸ ਨੇ ਟੱਕਰ ਮਾਰ ਕੇ ਵਿਅਕਤੀ ਨੂੰ ਜਖਮੀ ਕਰਨ ਦੇ ਮਾਮਲੇ ਵਿੱਚ ਕਾਰ ਚਾਲਕ ਖਿਲਾਫ ਮਾਮਲਾ ਦਰਜ ਕੀਤਾ ਹੈ।
ਏ.ਐਸ.ਆਈ ਜਸਵੰਤ ਸਿੰਘ ਨੇ ਦੱਸਿਆ ਕਿ ਸੁਖਪ੍ਰੀਤ ਸਿੰਘ ਪੁੱਤਰ ਜੋਗਿੰਦਰ ਸਿੰਘ ਵਾਸੀ ਪਿੰਡ ਤੁੰਗ ਨੇ ਦਰਜ ਕਰਵਾਈ ਸ਼ਿਕਾਇਤ ਵਿੱਚ ਦੱਸਿਆ ਕਿ ਉਹ ਆਪਣੇ ਮੋਟਰਸਾਇਕਲ ਤੇ ਸਵਾਰ ਹੋ ਕੇ ਆਪਣੇ ਪਿੰਡ ਤੁੰਗ ਜਾ ਰਿਹਾ ਸੀ। ਜਦੋਂ ਉਹ ਹਰਦੋਛੰਨੀਆ ਰੋਡ ਪ੍ਰੇਮ ਨਗਰ ਨੇਡੇ ਜੱਗੀ ਟੈਂਟ ਹਾਊਸ ਪੁਜਾ ਤਾਂ ਸਾਹਮਣੇ ਤੋਂ ਇੱਕ ਸਵਿਫਟ ਕਾਰ ਤੇਜ ਰਫਤਾਰ ਨਾਲ ਆਈ। ਜਿਸ ਨੂੰ ਸ਼ਮਸ਼ੇਰ ਸਿੰਘ ਪੁੱਤਰ ਅਵਤਾਰ ਸਿੰਘ ਵਾਸੀ ਵਾਹਲਾ ਚੱਲਾ ਰਿਹਾ ਸੀ। ਉਕਤ ਦੋਸ਼ੀ ਨੇ ਆਪਣੀ ਕਾਰ ਉਸਦੇ ਮੋਟਰਸਾਇਕਲ ਵਿੱਚ ਮਾਰ ਦਿੱਤਾ। ਜਿਸ ਨਾਲ ਉਸ ਨੂੰ ਕਾਫੀ ਸੱਟਾ ਲੱਗੀਆਂ ਅਤੇ ਮੋਟਰਸਾਇਕਲ ਦਾ ਵੀ ਨੁਕਸਾਨ ਹੋਇਆ ਹੈ।


