ਗੁਰਦਾਸਪੁਰ, 16 ਮਈ (ਸਰਬਜੀਤ ਸਿੰਘ)— ਪੰਜਾਬ ਸਰਕਾਰ ਨੇ ਚੋਣ ਕਮਿਸ਼ਨ ਤੋਂ ਮਿਲੀ ਹਰੀ ਝੰਡੀ ਤੋਂ ਬਾਅਦ ਇੱਕ ਵੱਡੇ ਫੈਸਲੇ ਰਾਹੀਂ ਬਠਿੰਡਾ ਤੇ ਸੰਗਰੂਰ ਜ਼ਿਲ੍ਹੇ’ਚ ਕੁਦਰਤੀ ਕਹਿਰ ਨਾਲ ਨੁਕਸਾਨੀਆਂ ਫ਼ਸਲਾਂ ਦਾ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ ਅਤੇ ਇਸ ਸਬੰਧੀ ਜ਼ਿਲ੍ਹਾ ਡਿਪਟੀ ਕਮਿਸ਼ਨਰਾਂ ਨੂੰ ਹਦਾਇਤਾਂ ਜਾਰੀ ਕਰ ਦਿੱਤੀਆਂ ਹਨ ਲੋਕ ਇਸ ਫੈਸਲੇ ਦਾ ਸਵਾਗਤ ਕਰ ਰਹੇ ਹਨ ਅਤੇ ਵਿਰੋਧੀ ਧਿਰ ਇਸ ਫੈਸਲੇ ਨਾਲ ਲੋਕਾਂ ਨੂੰ ਵੋਟਾਂ ਲਈ ਭਰਮਾਉਣ ਦਾ ਦੋਸ਼ ਲਾ ਰਹੇ ਹਨ ਪਰ ਪੰਜਾਬ ਸਰਕਾਰ ਨੇ ਇਹ ਰਾਸ਼ੀ ਵੰਡਣ ਦਾ ਐਲਾਨ ਕਰ ਦਿੱਤਾ ਹੈ ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਖਾਲਸਾ ਨੇ ਪੰਜਾਬ ਸਰਕਾਰ ਵੱਲੋਂ ਬਠਿੰਡਾ ਤੇ ਸੰਗਰੂਰ ਜ਼ਿਲ੍ਹੇ’ਚ ਕੁਦਰਤੀ ਕਹਿਰ ਨਾਲ ਨੁਕਸਾਨੀਆਂ ਫ਼ਸਲਾਂ ਦਾ ਮੁਆਵਜ਼ਾ ਦੇਣ ਵਾਲੇ ਐਲਾਨ ਦੀ ਸ਼ਲਾਘਾ ਕਰਦਿਆਂ ਇਕ ਲਿਖਤੀ ਪ੍ਰੈਸ ਬਿਆਨ ਰਾਹੀਂ ਦਿੱਤੀ ਉਹਨਾਂ ਭਾਈ ਖਾਲਸਾ ਨੇ ਸਰਕਾਰ ਨੇ ਇਸ ਫੈਸਲੇ ਨੂੰ ਅਮਲੀ ਰੂਪ ਵਿਚ ਲਿਆਉਣ ਲਈ ਦੋਹਾਂ ਜ਼ਿਲਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਹਦਾਇਤਾਂ ਜਾਰੀ ਕਰ ਦਿੱਤੀਆਂ ਹਨ ਜਿਸ ਤਹਿਤ 19 ਕਰੌੜ ਰੁਪਏ ਦੋਹਾਂ ਜ਼ਿਲਿਆਂ ਦੇ ਸਬੰਧਤ ਕਿਸਾਨਾਂ ਨੂੰ ਵੰਡੇ ਜਾਣਗੇ ਲੋਕ ਇਸ ਫੈਸਲੇ ਨੂੰ ਸਮੇਂ ਦੀ ਲੋੜ ਵਾਲਾਂ ਸ਼ਲਾਘਾਯੋਗ ਫ਼ੈਸਲਾ ਮੰਗ ਰਹੇ ਹਨ ਕਿਉਂਕਿ ਕਿਸਾਨ ਲਗਾਤਾਰ ਇਹ ਮੰਗ ਸਰਕਾਰ ਅੱਗੇ ਰੱਖ ਰਹੇ ਸਨ ਕਿ ਕੁਦਰਤੀ ਕਹਿਰ ਨਾਲ ਨੁਕਸਾਨੀਆਂ ਫ਼ਸਲਾਂ ਦਾ ਢੁਕਵਾਂ ਮੁਆਵਜ਼ਾ ਦਿੱਤਾ ਜਾਵੇ ਸੋ ਸਰਕਾਰ ਨੇ ਕਿਸਾਨਾਂ ਦੀ ਮੰਗ ਨੂੰ ਮੁੱਖ ਰੱਖਦਿਆਂ ਚੋਣਾਂ ਕਮਿਸ਼ਨ ਤੋਂ ਹਰੀ ਝੰਡੀ ਮਿਲਣ ਤੋਂ ਉਪਰੰਤ ਇਕ ਮੁਆਵਜ਼ਾ ਦੇਣ ਦਾ ਵੱਡਾ ਐਲਾਨ ਕਰ ਦਿੱਤਾ ਹੈ ਵਿਰੋਧੀ ਧਿਰ ਇਸ ਨੀਤੀ ਤੇ ਕਿੰਤੂ ਪ੍ਰੰਤੂ ਕਰ ਰਹੇ ਹਨ ਕਿ ਇਹ ਕਿਸਾਨਾਂ ਨੂੰ ਵੋਟਾਂ ਲਈ ਭਰਮਾਉਣ ਵਾਲਾ ਫੈਸਲਾ ਦੱਸ ਰਹੇ ਹਨ ਪਰ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਸਰਕਾਰ ਦੇ ਇਸ ਫ਼ੈਸਲੇ ਦਾ ਸਮਰਥਨ ਕਰਦੀ ਹੋਈ ਇਸ ਨੂੰ ਸਮੇਂ ਤੇ ਲੋਕਾਂ ਦੀ ਮੰਗ ਵਾਲਾਂ ਫ਼ੈਸਲਾ ਮੰਨਦੀ ਹੋਈ ਵਿਰੋਧੀਆਂ ਦੀ ਨਿੰਦਾ ਕਰਦੀ ਹੈ ਇਸ ਵਕ਼ਤ ਭਾਈ ਖਾਲਸਾ ਨਾਲ ਸੀਨੀਅਰ ਆਗੂ ਭਾਈ ਅਵਤਾਰ ਸਿੰਘ ਅੰਮ੍ਰਿਤਸਰ ਭਾਈ ਜੋਗਿੰਦਰ ਸਿੰਘ ਅਤੇ ਭਾਈ ਜਗਤਾਰ ਸਿੰਘ ਫਿਰੋਜ਼ਪੁਰ ਭਾਈ ਲਖਵਿੰਦਰ ਸਿੰਘ ਰਾਜਿਸਥਾਨ ਭਾਈ ਸਿੰਦਾ ਸਿੰਘ ਨਿਹੰਗ ਅਤੇ ਪਿਰਥੀ ਸਿੰਘ ਧਾਲੀਵਾਲ ਧਰਮਕੋਟ ਭਾਈ ਮਨਜਿੰਦਰ ਸਿੰਘ ਅਤੇ ਭਾਈ ਰਛਪਾਲ ਸਿੰਘ ਕਮਾਲਕੇ ਭਾਈ ਜਗਜੀਤ ਸਿੰਘ ਸੈਦੇਸਾਹ ਵਾਲਾ ਭਾਈ ਸੁਖਦੇਵ ਸਿੰਘ ਫੌਜੀ ਜਗਰਾਵਾਂ ਤੇ ਗੁਰਜਸਪ੍ਰੀਤ ਸਿੰਘ ਮਜੀਠਾ ਆਦਿ ਆਗੂ ਹਾਜਰ ਸਨ।।