ਗੁਰਦਾਸਪੁਰ 17 ਮਈ (ਸਰਬਜੀਤ ਸਿੰਘ)– ਸਰਕਾਰ ਨੇ ਵੱਡੇ ਵਿਰੋਧ ਤੋਂ ਬਾਅਦ ਭਾਰਤੀ ਨਾਗਰਿਕਤਾ ਸੋਧ ਬਿੱਲ ਨੂੰ ਅਮਲ ‘ਚ ਲਿਆਉਂਦਿਆਂ ਕਈ ਘੱਟ ਗਿਣਤੀ ਲੋਕਾਂ ਬਗੈਰ ਮੁਸਲਮ ਨੂੰ ਭਾਰਤੀ ਨਾਗਰਿਕਤਾ ਦੇ ਕੇ ਸਮੇਂ ਅਤੇ ਲੋਕਾਂ ਦੀ ਮੰਗ ਵਾਲਾਂ ਫ਼ੈਸਲਾ ਲਿਆ ਲਿਆ ਹੈ ਭਾਵੇਂ ਕਿ ਸੀ.ਏ.ਏ ਲਾਗੂ ਕਰਨ ਸਮੇਂ ਸਰਕਾਰ ਕਈ ਵਿਰੋਧੀਆਂ ਦੇ ਵਿਰੋਧ ਦਾ ਸਾਹਮਣਾ ਕਰਨਾ ਪਿਆ,ਸਭ ਤੋਂ ਜ਼ਿਆਦਾ ਵਿਰੋਧ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਦੇ ਰਾਜ ਵਿੱਚ ਹੋਇਆ ਪਰ ਸਰਕਾਰ ਨੇ ਆਖਿਰ ਇਸ ਕਾਨੂੰਨ ਨੂੰ ਅਮਲੀ ਰੂਪ’ਚ ਲਿਆਉਂਦਿਆਂ ਬਾਹਰਲੇ ਮੁਲਕਾਂ’ਚ ਆਏ ਘੱਟ ਗਿਣਤੀ ਦੇ ਕਈ ਲੋਕਾਂ ਨੂੰ ਭਾਰਤੀ ਨਾਗਰਿਕਤਾ ਦੇ ਦਿੱਤੀ ਹੈ ਜਿਸ ਨੂੰ ਵਿਰੋਧੀ ਧਿਰ ਘੱਟ ਗਿਣਤੀ ਵੋਟਰਾਂ ਦੀਆਂ ਵੋਟਾਂ ਲੈਣ ਵਾਲੀ ਨੀਤੀ ਦੱਸ ਰਹੀਆਂ ਹਨ ਪਰ ਸਰਕਾਰ ਨੇ ਬਾਹਰਲੇ ਦੇਸ਼ਾਂ’ਚ ਭਾਰਤ ਵੱਸੇਂ ਬਗੈਰ ਮੁਸਲਮ ਘੱਟ ਗਿਣਤੀ ਦੇ ਲੋਕਾਂ ਨੂੰ ਭਾਰਤੀ ਨਾਗਰਿਕਤਾ ਦੇ ਕੇ ਇਸ ਨੂੰ ਅਮਲ ਰੂਪ ਵਿੱਚ ਲੈ ਆਂਦਾ ਹੈ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਸਰਕਾਰ ਦੇ ਇਸ ਫ਼ੈਸਲੇ ਦੀ ਪੁਰਜ਼ੋਰ ਸ਼ਬਦਾਂ’ਚ ਸ਼ਲਾਘਾ ਤੇ ਹਮਾਇਤ ਕਰਦੀ ਹੋਈ ਸਰਕਾਰ ਤੋਂ ਮੰਗ ਕਰਦੀ ਹੈ ਕਿ ਬੰਗਲਾਦੇਸ਼, ਅਫ਼ਗ਼ਾਨਿਸਤਾਨ, ਬਰਮਾ ਤੇ ਹੋਰ ਦੇਸ਼ਾਂ ਤੋਂ ਆਏ ਸਮੂਹ ਘੱਟ ਗਿਣਤੀ ਦੇ ਲੋਕਾਂ ਨੂੰ ਭਾਰਤੀ ਨਾਗਰਿਕਤਾ ਦੇ ਦਿੱਤੀ ਜਾਵੇ ਜੋ ਸਮੇਂ ਅਤੇ ਲੋਕਾਂ ਦੀ ਮੰਗ ਹੈ ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਵੱਲੋਂ ਭਾਰਤੀ ਨਾਗਰਿਕਤਾ ਸੋਧ ਬਿਲ ਲਾਗੂ ਕਰਨ ਵਾਲੀ ਨੀਤੀ ਦੀ ਸ਼ਲਾਘਾ ਅਤੇ ਹਮਾਇਤ ਕਰਦਿਆਂ ਇਕ ਲਿਖਤੀ ਪ੍ਰੈਸ ਬਿਆਨ ਰਾਹੀਂ ਕੀਤਾ, ਭਾਈ ਖਾਲਸਾ ਨੇ ਕਿਹਾ ਸਰਕਾਰ ਨੇ ਅਜਿਹਾ ਕਰਕੇ ਬਾਹਰੋ ਆ ਕੇ ਭਾਰਤ ਵੱਸੇਂ ਘੱਟ ਗਿਣਤੀ ਦੇ ਲੋਕਾਂ ਨੂੰ ਨਾਗਰਿਕਤਾ ਦੇ ਕੇ ਬਾਹਰ ਹੀ ਸ਼ਲਾਘਾਯੋਗ ਤੇ ਲੋਕਾਂ ਦੀ ਮੰਗ ਵਾਲਾਂ ਫ਼ੈਸਲਾ ਲਿਆ ਹੈ ਭਾਈ ਖਾਲਸਾ ਨੇ ਕਿਹਾ ਸਾਡੀ ਜਥੇਬੰਦੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਸਰਕਾਰ ਦੇ ਇਸ ਫ਼ੈਸਲੇ ਦਾ ਸਵਾਗਤ ਕਰਦੀ ਹੋਈ ਮੰਗ ਕਰਦੀ ਹੈ ਕਿ ਬਾਹਰੋਂ ਆ ਕੇ ਭਾਰਤ ਵੱਸੇਂ ਸਾਰੇ ਘੱਟ ਗਿਣਤੀ ਦੇ ਲੋਕਾਂ ਨੂੰ ਭਾਰਤੀ ਨਾਗਰਿਕਤਾ ਦੇ ਦਿੱਤੀ ਜਾਵੇ,ਜੋ ਸਮੇਂ ਅਤੇ ਲੋਕਾਂ ਦੀ ਮੰਗ ਹੈ ਇਸ ਮੌਕੇ ਭਾਈ ਵਿਰਸਾ ਸਿੰਘ ਖਾਲਸਾ ਪ੍ਰਧਾਨ ਏ ਆਈ ਐਸ ਐਸ ਐਫ ਨਾਲ ਨਾਲ ਸੀਨੀਅਰ ਆਗੂ ਭਾਈ ਅਵਤਾਰ ਸਿੰਘ ਅੰਮ੍ਰਿਤਸਰ ਭਾਈ ਜੋਗਿੰਦਰ ਸਿੰਘ ਭਾਈ ਜਗਤਾਰ ਸਿੰਘ ਫਿਰੋਜ਼ਪੁਰ ਭਾਈ ਲਖਵਿੰਦਰ ਸਿੰਘ ਰਾਜਿਸਥਾਨ ਭਾਈ ਸਿੰਦਾ ਸਿੰਘ ਨਿਹੰਗ ਅਤੇ ਪਿਰਥੀ ਸਿੰਘ ਧਾਲੀਵਾਲ ਧਰਮਕੋਟ ਭਾਈ ਮਨਜਿੰਦਰ ਸਿੰਘ ਅਤੇ ਭਾਈ ਰਛਪਾਲ ਸਿੰਘ ਕਮਾਲਕੇ ਭਾਈ ਜਗਜੀਤ ਸਿੰਘ ਸੈਦੇਸਾਹ ਵਾਲਾ ਭਾਈ ਬਲਕਾਰ ਸਿੰਘ ਦਾਰੇਵਾਲ ਜਲੰਧਰ ਭਾਈ ਦਿਲਬਾਗ ਸਿੰਘ ਬਾਗੀ ਗੁਰਦਾਸਪੁਰ ਭਾਈ ਗੁਰਜਸਪਰੀਤ ਸਿੰਘ ਮਜੀਠਾ ਭਾਈ ਬਲਵਿੰਦਰ ਸਿੰਘ ਖਡੂਰ ਸਾਹਿਬ ਆਦਿ ਆਗੂ ਹਾਜਰ ਸਨ।।


