ਇੰਦਰਜੀਤ ਸਿੰਘ ਹਰਪੁਰਾ ਨੇ ਬਤੌਰ ਡੀ.ਪੀ.ਆਰ.ਓ ਗੁਰਦਾਸਪੁਰ ਵਜੋਂ ਅਹੁੱਦਾ ਸੰਭਾਲਿਆ

ਗੁਰਦਾਸਪੁਰ

ਗੁਰਦਾਸਪੁਰ, 19 ਅਗਸਤ (ਸਰਬਜੀਤ ਸਿੰਘ) – ਇੰਦਰਜੀਤ ਸਿੰਘ ਹਰਪੁਰਾ ਨੇ ਅੱਜ ਬਾਅਦ ਦੁਪਿਹਰ ਜ਼ਿਲਾ ਲੋਕ ਸੰਪਰਕ ਅਫ਼ਸਰ, ਗੁਰਦਾਸਪੁਰ ਵਜੋਂ ਆਪਣਾ ਅਹੁੱਦਾ ਸੰਭਾਲ ਲਿਆ ਹੈ। ਇੰਦਰਜੀਤ ਸਿੰਘ ਹਰਪੁਰਾ ਇਸ ਤੋਂ ਪਹਿਲਾਂ ਬਟਾਲਾ ਵਿਖੇ ਡੀ.ਪੀ.ਆਰ.ਓ. ਤਾਇਨਾਤ ਸਨ। ਪੰਜਾਬ ਸਰਕਾਰ ਵੱਲੋਂ ਬੀਤੇ ਦਿਨ ਕੀਤੇ ਗਏ ਜ਼ਿਲਾ ਲੋਕ ਸੰਪਰਕ ਅਫ਼ਸਰਾਂ ਦੇ ਤਬਾਦਲਿਆਂ ਤਹਿਤ ਉਨਾਂ ਨੂੰ ਗੁਰਦਾਸਪੁਰ ਵਿਖੇ ਤਾਇਨਾਤ ਕੀਤਾ ਗਿਆ ਹੈ।
ਅੱਜ ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲਾ ਲੋਕ ਸੰਪਰਕ ਦਫ਼ਤਰ ਵਿਖੇ ਬਤੌਰ ਡੀ.ਪੀ.ਆਰ.ਓ. ਗੁਰਦਾਸਪੁਰ ਵਜੋਂ ਅਹੁਦਾ ਸੰਭਾਲਣ ਤੋਂ ਬਾਅਦ ਗੱਲਬਾਤ ਕਰਦਿਆਂ ਇੰਦਰਜੀਤ ਸਿੰਘ ਹਰਪੁਰਾ ਨੇ ਕਿਹਾ ਕਿ ਉਹ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਨੀਤੀਆਂ ਅਤੇ ਪ੍ਰੋਗਰਾਮਾਂ ਨੂੰ ਹੇਠਲੇ ਪੱਧਰ ਤੱਕ ਪਹੁੰਚਾਉਣ ਲਈ ਪੂਰੀ ਮਿਹਨਤ ਅਤੇ ਇਮਾਨਦਾਰੀ ਨਾਲ ਕੰਮ ਕਰਨਗੇ। ਉਨਾਂ ਕਿਹਾ ਕਿ ਪੰਜਾਬ ਸਰਕਾਰ ਅਤੇ ਜ਼ਿਲਾ ਪ੍ਰਸ਼ਾਸਨ ਦੀਆਂ ਸਾਰੀਆਂ ਗਤੀਵਿਧੀਆਂ ਨੂੰ ਜਨ ਸਧਾਰਨ ਤੱਕ ਪਹੁੰਚਾਉਣ ਲਈ ਪੂਰੀ ਸਹਿਰਦਤਾ ਨਾਲ ਯਤਨ ਕੀਤੇ ਜਾਣਗੇ। ਉਨਾਂ ਕਿਹਾ ਕਿ ਮੀਡੀਆ ਅਤੇ ਸਰਕਾਰ ਦੇ ਰਿਸ਼ਤੇ ਨੂੰ ਹੋਰ ਸੁਖਾਵਾਂ ਅਤੇ ਨਿੱਘਾ ਬਣਾਇਆ ਜਾਵੇਗਾ।
ਡੀ.ਪੀ.ਆਰ.ਓ. ਇੰਦਰਜੀਤ ਸਿੰਘ ਹਰਪੁਰਾ ਦੇ ਅਹੁੱਦਾ ਸੰਭਾਲਣ ਮੌਕੇ ਹਰਜਿੰਦਰ ਸਿੰਘ ਕਲਸੀ ਡੀ.ਪੀ.ਆਰ.ਓ. ਬਟਾਲਾ, ਵਿਰਾਸਤੀ ਮੰਚ ਬਟਾਲਾ ਦੇ ਪ੍ਰਧਾਨ ਬਲਦੇਵ ਸਿੰਘ ਰੰਧਾਵਾ, ਸ਼ੇਰੇ ਪੰਜਾਬ ਸਿੰਘ ਕਾਹਲੋਂ, ਠੇਕੇਦਾਰ ਕੁਲਵਿੰਦਰ ਸਿੰਘ ਲਾਡੀ ਜੱਸਲ, ਸੈਕਟਰੀ ਦਲਜੀਤ ਸਿੰਘ ਬਮਰਾਹ, ਡਾ. ਮਲਵਿੰਦਰ ਸਿੰਘ, ਵਰਿੰਦਰਜੀਤ ਸਿੰਘ ਅੰਮੋਨੰਗਲ, ਸ. ਮੋਹਨ ਸਿੰਘ ਹਰਪੁਰਾ ਅਤੇ ਜ਼ਿਲਾ ਲੋਕ ਸੰਪਰਕ ਦਫ਼ਤਰ ਗੁਰਦਾਸਪੁਰ ਦਾ ਸਮੂਹ ਸਟਾਫ਼ ਵੀ ਹਾਜ਼ਰ ਸੀ।

Leave a Reply

Your email address will not be published. Required fields are marked *