ਗੁਰਦਾਸਪੁਰ, 18 ਮਈ (ਸਰਬਜੀਤ ਸਿੰਘ)-। ਲੋਕ ਸਭਾ ਚੋਣਾਂ 2024 ਦੇ ਮੱਦੇਨਜ਼ਰ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਗੁਰਦਾਸਪੁਰ ਵਿਸ਼ੇਸ਼ ਸਾਰੰਗਲ ਦੀ ਅਗਵਾਈ ਵਿੱਚ ਏ.ਆਰ.ਓ.-ਕਮ-ਐੱਸ.ਡੀ.ਐੱਮ. ਦੀਨਾਨਗਰ ਸ੍ਰੀ ਗੁਰਦੇਵ ਸਿੰਘ ਧਾਮ ਅਤੇ ਜ਼ਿਲ੍ਹਾ ਨੋਡਲ ਅਫ਼ਸਰ ਸਵੀਪ-ਕਮ-ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰ: ਰਾਜੇਸ਼ ਕੁਮਾਰ ਸ਼ਰਮਾ ਵੱਲੋਂ ਸਮੁੱਚੀ ਸਵੀਪ ਟੀਮ ਨਾਲ ਰਾਵੀ ਦਰਿਆ ਦੇ ਮਕੌੜਾ ਪੱਤਣ ਤੋਂ ਪਾਰ ਬੂਥ ਨੰ: 1 ਅਤੇ ਬੂਥ ਨੰ: 2 ਭਰਿਆਲ, ਤੂਰ ਵਿਖੇ ਪਹੁੰਚ ਕਰਕੇ ਪਿੰਡ ਵਾਸੀਆਂ ਨੂੰ ‘ਇਸ ਵਾਰ 70 ਪਾਰ’ ਦੇ ਅੰਕੜੇ ਨੂੰ ਪੂਰਾ ਕਰਨ ਲਈ ਪ੍ਰੇਰਿਤ ਕੀਤਾ ਗਿਆ।
ਐੱਸ.ਡੀ.ਐੱਮ. ਗੁਰਦੇਵ ਸਿੰਘ ਧਾਮ ਨੇ ਪਿੰਡ ਵਾਸੀਆਂ ਨੂੰ ਕਿਹਾ ਕਿ ਉਹ 1 ਜੂਨ ਨੂੰ ਲੋਕ ਸਭਾ ਚੋਣਾਂ ਦੌਰਾਨ ਆਪਣੀ ਵੋਟ ਦੇ ਹੱਕ ਦਾ ਇਸਤੇਮਾਲ ਜਰੂਰ ਕਰਨ। ਉਨ੍ਹਾਂ ਕਿਹਾ ਕਿ ਲੋਕਤੰਤਰ ਵਿੱਚ ਇੱਕ-ਇੱਕ ਦੀ ਬਹੁਤ ਕੀਮਤ ਹੁੰਦੀ ਹੈ ਅਤੇ ਸਾਨੂੰ ਆਪਣੀ ਵੋਟ ਦੀ ਵਰਤੋਂ ਪੂਰੀ ਸਮਝਦਾਰੀ ਨਾਲ ਕਰਨੀ ਚਾਹੀਦੀ ਹੈ। ਇਸ ਮੌਕੇ ਵੋਟਰਾਂ ਨੂੰ ਪ੍ਰਣ ਵੀ ਚੁਕਾਇਆ ਗਿਆ। ਇਸ ਮੌਕੇ ਸਵੀਪ ਮੈਂਬਰ ਗੁਰਮੀਤ ਸਿੰਘ ਭੋਮਾ, ਗਗਨਦੀਪ ਸਿੰਘ, ਅਮਰਜੀਤ ਸਿੰਘ ਪੁਰੇਵਾਲ ਸਮੇਤ ਸੁਪਰਵਾਈਜ਼ਰ, ਬੀ.ਐੱਲ.ਓ. ਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।


