ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਧਾਰਾ 144 ਤਹਿਤ ਜ਼ਿਲ੍ਹਾ ਗੁਰਦਾਸਪੁਰ ਦੀ ਹਦੂਦ ਵਿੱਚ ਪਸ਼ੂਆਂ ਨੂੰ ਸੜਕਾਂ ਜਾਂ ਜਨਤਕ ਥਾਵਾਂ ’ਤੇ ਚਰਾਉਣ ’ਤੇ ਪਾਬੰਦੀ ਲਗਾਈ

ਗੁਰਦਾਸਪੁਰ

ਗੁਰਦਾਸਪੁਰ, 18 ਮਈ (ਸਰਬਜੀਤ ਸਿੰਘ) – ਸੁਭਾਸ਼ ਚੰਦਰ, ਪੀ.ਸੀ.ਐੱਸ., ਵਧੀਕ ਜ਼ਿਲ੍ਹਾ ਮੈਜਿਸਟਰੇਟ, ਗੁਰਦਾਸਪੁਰ ਨੇ ਜ਼ਾਬਤਾ ਫ਼ੌਜਦਾਰੀ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਆਮ ਜਨਤਾ ਨੂੰ ਇਹ ਹੁਕਮ ਕੀਤਾ ਹੈ ਕਿ ਜ਼ਿਲ੍ਹਾ ਗੁਰਦਾਸਪੁਰ ਦੀ ਹਦੂਦ ਦੇ ਅੰਦਰ ਕੋਈ ਵੀ ਵਿਅਕਤੀ ਆਪਣੇ ਪਸ਼ੂਆਂ ਨੂੰ ਸ਼ਰੇਆਮ ਸੜਕਾਂ ’ਤੇ ਜਾਂ ਜਨਤਕ ਥਾਵਾਂ ’ਤੇ ਚਰਾਉਣ ਲਈ ਲੈ ਕੇ ਨਹੀਂ ਜਾਣਗੇ ਅਤੇ ਨਾ ਹੀ ਅਵਾਰਾ ਛੱਡਣਗੇ।
ਮਨਾਹੀ ਦੇ ਇਹ ਹੁਕਮ ਕਰਦਿਆਂ ਵਧੀਕ ਜ਼ਿਲ੍ਹਾ ਮੈਜਿਸਟਰੇਟ ਗੁਰਦਾਸਪੁਰ ਨੇ ਕਿਹਾ ਕਿ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ ਕਿ ਕੁਝ ਲੋਕ ਆਪਣੇ ਪਸ਼ੂਆਂ ਨੂੰ ਸ਼ਰੇਆਮ ਸੜਕਾਂ ਦੇ ਉੱਤੇ ਅਤੇ ਜਨਤਕ ਥਾਵਾਂ ’ਤੇ ਚਰਾਉਂਦੇ ਹਨ, ਜਿਸ ਕਾਰਨ ਸੜਕਾਂ ’ਤੇ ਦੁਰਘਟਨਾਵਾਂ ਹੋਣ ਦਾ ਖ਼ਤਰਾ ਬਣਿਆ ਰਹਿੰਦਾ ਹੈ ਅਤੇ ਆਮ ਆਵਾਜਾਈ ਵਿੱਚ ਵਿਘਨ ਪੈਂਦਾ ਹੈ। ਇਸ ਤੋਂ ਇਲਾਵਾ ਜਦੋਂ ਵੀ ਪਸ਼ੂਆਂ ਨੂੰ ਸੜਕਾਂ ’ਤੇ ਖੁੱਲ੍ਹਾ ਛੱਡਿਆ ਜਾਂਦਾ ਹੈ ਤਾਂ ਇਹ ਪਸ਼ੂ ਅਕਸਰ ਬੇਕਾਬੂ ਹੋ ਜਾਂਦੇ ਹਨ ਅਤੇ ਰਾਹ ਜਾਂਦੇ ਵਿਅਕਤੀਆਂ ਦਾ ਨੁਕਸਾਨ ਕਰਦੇ ਹਨ। ਇਸ ਤੋਂ ਇਲਾਵਾ ਪਸ਼ੂ ਫ਼ਸਲਾਂ ਦਾ ਵੀ ਉਜਾੜਾ ਕਰਦੇ ਹਨ।
ਉਪਰੋਕਤ ਹਾਲਤਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਵਧੀਕ ਜ਼ਿਲ੍ਹਾ ਮੈਜਿਸਟਰੇਟ, ਗੁਰਦਾਸਪੁਰ ਨੇ ਜ਼ਾਬਤਾ ਫ਼ੌਜਦਾਰੀ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਆਮ ਜਨਤਾ ਨੂੰ ਇਹ ਹੁਕਮ ਕੀਤਾ ਹੈ ਕਿ ਜ਼ਿਲ੍ਹਾ ਗੁਰਦਾਸਪੁਰ ਦੀ ਹਦੂਦ ਦੇ ਅੰਦਰ ਕੋਈ ਵੀ ਵਿਅਕਤੀ ਆਪਣੇ ਪਸ਼ੂਆਂ ਨੂੰ ਸ਼ਰੇਆਮ ਸੜਕਾਂ ’ਤੇ ਜਾਂ ਜਨਤਕ ਥਾਵਾਂ ’ਤੇ ਚਰਾਉਣ ਲਈ ਲੈ ਕੇ ਨਹੀਂ ਜਾਣਗੇ ਅਤੇ ਨਾ ਹੀ ਪਸ਼ੂਆਂ ਨੂੰ ਅਵਾਰਾ ਛੱਡਣਗੇ। ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਇਹ ਹੁਕਮ ਇੱਕ ਤਰਫ਼ਾ ਪਾਸ ਕੀਤੇ ਹਨ। ਪਾਬੰਦੀ ਦੇ ਇਹ ਹੁਕਮ 1 ਮਈ 2024 ਤੋਂ 29 ਜੂਨ 2024 ਤੱਕ ਲਾਗੂ ਰਹਿਣਗੇ।
ਸੁਭਾਸ਼ ਚੰਦਰ, ਪੀ.ਸੀ.ਐੱਸ., ਵਧੀਕ ਜ਼ਿਲ੍ਹਾ ਮੈਜਿਸਟਰੇਟ, ਗੁਰਦਾਸਪੁਰ ਨੇ ਜਾਬਤਾ ਫੌਜਦਾਰੀ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਆਮ ਜਨਤਾ ਨੂੰ ਇਹ ਹੁਕਮ ਕੀਤਾ ਹੈ ਕਿ ਜ਼ਿਲ੍ਹਾ ਗੁਰਦਾਸਪੁਰ ਦੀ ਹਦੂਦ ਅੰਦਰ ਜਾਂ ਇਸ ਦੇ ਪਿੰਡਾਂ ਜਾਂ ਕਸਬਿਆਂ ਵਿੱਚ ਬਾਹਰ ਤੋਂ ਆ ਕੇ ਆਰਜ਼ੀ ਤੌਰ ’ਤੇ ਰਹਿ ਰਹੇ ਜਾਂ ਕਾਰੋਬਾਰ ਕਰਦੇ ਪਰਿਵਾਰਾਂ ਦੇ ਮੁਖੀ ਜਾਂ ਹੋਰ ਪੁਰਸ਼ ਅਤੇ ਔਰਤਾਂ ਆਪ ਦੇ ਰਿਹਾਇਸ਼ੀ ਜਾਂ ਨਜ਼ਦੀਕੀ ਥਾਣੇ ਵਿੱਚ ਇਸ ਸਬੰਧੀ ਲੋੜੀਂਦੀ ਸੂਚਨਾ ਤੁਰੰਤ ਦੇਣਗੇ। ਇਸ ਤੋਂ ਇਲਾਵਾ ਕੋਈ ਬਾਹਰਲੇ ਜ਼ਿਲ੍ਹੇ ਦਾ ਵਾਸੀ ਉਨਾਂ ਪਾਸ ਮਿਲਣ ਆਵੇ ਜਾਂ ਉਨਾਂ ਪਾਸ ਠਹਿਰੇ ਤਾਂ ਇਸ ਬਾਰੇ ਵੀ ਲੋੜੀਂਦੀ ਸੂਚਨਾ ਤੁਰੰਤ ਨਜ਼ਦੀਕੀ ਥਾਣੇ ਵਿੱਚ ਦੇਣਗੇ। ਉਨਾਂ ਲਈ ਸੂਚਨਾ ਦੇਣਾ ਇਸ ਹੁਕਮ ਦੇ ਲਾਗੂ ਹੋਣ ਤੋਂ ਇੱਕ ਹਫ਼ਤੇ ਦੇ ਅੰਦਰ-ਅੰਦਰ ਲਾਜ਼ਮੀ ਹੋਵੇਗਾ। ਸੰਕਟਕਾਲੀਨ ਹਾਲ ਨੂੰ ਦੇਖਦਿਆਂ ਹੋਇਆਂ ਇਹ ਹੁਕਮ ਇੱਕ ਤਰਫ਼ਾ ਪਾਸ ਕੀਤਾ ਜਾਂਦਾ ਹੈ। ਪਾਬੰਦੀ ਦੇ ਇਹ ਹੁਕਮ 1 ਮਈ 2024 ਤੋਂ 29 ਜੂਨ 2024 ਤੱਕ ਲਾਗੂ ਰਹਿਣਗੇ।
ਸੁਭਾਸ਼ ਚੰਦਰ, ਪੀ.ਸੀ.ਐੱਸ., ਵਧੀਕ ਜ਼ਿਲ੍ਹਾ ਮੈਜਿਸਟਰੇਟ, ਗੁਰਦਾਸਪੁਰ ਨੇ ਜ਼ਾਬਤਾ ਫ਼ੌਜਦਾਰੀ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਇਹ ਹੁਕਮ ਪਾਸ ਕੀਤਾ ਹੈ ਕਿ ਜ਼ਿਲ੍ਹਾ ਗੁਰਦਾਸਪੁਰ ਦੀ ਹਦੂਦ ਅੰਦਰ ਪੈਂਦੇ ਸਾਰੇ ਪੈਲਸਾਂ ਵਿੱਚ ਕੋਈ ਵੀ ਵਿਅਕਤੀ ਵਿਆਹ-ਸ਼ਾਦੀ ਦੇ ਮੌਕੇ ਤੇ ਕਿਸੇ ਵੀ ਤਰਾਂ ਦਾ ਹਥਿਆਰ ਲੈ ਕੇ ਦਾਖਲ ਨਹੀਂ ਹੋਵੇਗਾ। ਇਸ ਤੋਂ ਇਲਾਵਾ ਮੈਰਿਜ ਪੈਲਸਾਂ ਦੇ ਮਾਲਕ ਇਹ ਗੱਲ ਨੂੰ ਯਕੀਨੀ ਬਣਾਉਣ ਲਈ ਲੋੜੀਂਦੇ ਪ੍ਰਬੰਧ ਕਰਨਗੇ ਕਿ ਕੋਈ ਵੀ ਵਿਅਕਤੀ ਮੈਰਿਜ ਪੈਲੇਸ ਵਿੱਚ ਫੰਕਸ਼ਨ ਸਮੇਂ ਹਥਿਆਰ ਲੈ ਕੇ ਨਾ ਜਾਵੇ। ਇਸ ਤੋਂ ਇਲਾਵਾ ਸਕੂਲਾਂ/ਕਾਲਜਾਂ/ਗੁਰਦੁਆਰਿਆਂ ਅਤੇ ਮੰਦਰਾਂ ਵਿੱਚ ਵੀ ਹਥਿਆਰ ਲੈ ਕੇ ਜਾਣ ਦੀ ਪਾਬੰਦੀ ਲਗਾਈ ਗਈ ਹੈ। ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏੇ ਇਹ ਹੁਕਮ ਇੱਕ ਤਰਫਾ ਪਾਸ ਕੀਤਾ ਗਿਆ ਹੈ ਅਤੇ ਸਮੂਹ ਜਨਤਾ ਨੂੰ ਸੰਬੋਧਨ ਕੀਤਾ ਗਿਆ ਹੈ। ਪਾਬੰਦੀ ਦੇ ਇਹ ਹੁਕਮ 1 ਮਈ 2024 ਤੋਂ 29 ਜੂਨ 2024 ਤੱਕ ਲਾਗੂ ਰਹਿਣਗੇ।

ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਸਾਈਬਰ ਕੈਫੇ ਦੇ ਮਾਲਕਾਂ ਲਈ ਹਦਾਇਤਾਂ ਜਾਰੀ ਕੀਤੀਆਂ

ਸੁਭਾਸ਼ ਚੰਦਰ, ਪੀ.ਸੀ.ਐੱਸ., ਵਧੀਕ ਜ਼ਿਲ੍ਹਾ ਮੈਜਿਸਟਰੇਟ, ਗੁਰਦਾਸਪੁਰ ਨੇ ਜ਼ਾਬਤਾ ਫ਼ੌਜਦਾਰੀ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਇਹ ਹੁਕਮ ਪਾਸ ਕੀਤਾ ਹੈ ਕਿ ਜ਼ਿਲ੍ਹਾ ਗੁਰਦਾਸਪੁਰ ਦੀ ਹਦੂਦ ਅੰਦਰ ਪੈਂਦੇ ਸਾਰੇ ਸਾਈਬਰ ਕੈਫੇ ਦੇ ਮਾਲਕਾਂ ਨੂੰ ਹਦਾਇਤਾਂ ਜਾਰੀ ਕੀਤੀਆਂ ਹਨ ਕਿ ਕਿਸੇ ਅਜਿਹੇ ਅਣਜਾਣ ਵਿਅਕਤੀ ਜਿਸਦੀ ਪਹਿਚਾਣ ਬਾਰੇ ਸਾਈਬਰ ਕੈਫੇ ਦੇ ਮਾਲਕ ਸੁਨਿਸ਼ਚਿਤ ਨਾ ਹੋਵੇ ਉਸ ਨੂੰ ਸਾਈਬਰ ਕੈਫੇ ਦਾ ਪ੍ਰਯੋਗ ਨਾ ਕਰਨ ਦਿੱਤਾ ਜਾਵੇ। ਆਉਣ ਵਾਲੇ/ਪ੍ਰਯੋਗ ਕਰਤਾ ਦੀ ਪਹਿਚਾਣ ਰਜ਼‌ਿਸਟਰ ਵਿੱਚ ਦਰਜ਼ ਕੀਤੀ ਜਾਵੇ। ਰਜ਼ਿਸਟਰ ਵਿੱਚ ਆਉਣ ਵਾਲੇ/ਪ੍ਰਯੋਗ ਕਰਤਾ ਦੀ ਆਪਣੀ ਲਿਖਾਈ ਵਿੱਚ ਉਸਦਾ ਨਾਮ, ਪਤਾ, ਟੈਲੀਫੋਨ ਨੰਬਰ ਅਤੇ ਪਹਿਚਾਣ ਸਬੂਤ ਆਦਿ ਦਰਜ ਕੀਤਾ ਜਾਵੇ। ਆਉਣ ਵਾਲੇ/ਪ੍ਰਯੋਗ ਕਰਤਾ ਦੀ ਪਹਿਚਾਣ, ਪਹਿਚਾਣ ਪੱਤਰ, ਵੋਟਰ ਕਾਰਡ, ਰਾਸ਼ਨ ਕਾਰਡ, ਅਧਾਰ ਕਾਰਡ, ਡਰਾਇਵਿੰਗ ਲਾਈਸੰਸ, ਪਾਸਪੋਰਟ ਅਤੇ ਫੋਟੋ ਕਰੈਡਿਟ ਕਾਰਡ ਰਾਹੀਂ ਕੀਤੀ ਜਾਣੀ ਚਾਹੀਦੀ ਹੈ। ਮੇਨ ਸਰਵਰ ਵਿੱਚ ਐਕਟੀਵਿਟੀ ਸਰਵਰ ਲੋਗ ਬਚਾ ਕੇ ਰੱਖਣਾ ਚਾਹੀਦਾ ਹੈ ਅਤੇ ਇਸ ਦਾ ਰਿਕਾਰਡ ਮੇਨ ਸਰਵਰ ਵਿੱਚ ਘੱਟੋ-ਘੱਟ 6 ਮਹੀਨੇ ਤੱਕ ਰੱਖਣਾ ਚਾਹੀਦਾ ਹੈ। ਜੇਕਰ ਆਉਣ ਵਾਲੇ ਵਿਅਕਤੀ ਦੀ ਕੋਈ ਵੀ ਗਤੀਵਿਧੀ ਪ੍ਰਤੀ ਸ਼ੱਕ ਪੈਦਾ ਹੁੰਦਾ ਹੈ ਤਾਂ ਸਾਈਬਰ ਕੈਫੇ ਦੇ ਮਾਲਕ ਨੂੰ ਇਸਦੀ ਸੂਚਨਾ ਪੁਲਿਸ ਸਟੇਸ਼ਨ ਵਿੱਚ ਦੇਣੀ ਚਾਹੀਦੀ ਹੈ। ਵਿਅਕਤੀ ਵੱਲੋਂ ਪ੍ਰਯੋਗ ਕੀਤੇ ਗਏ ਕੰਪਿਊਟਰ ਦਾ ਰਿਕਾਰਡ ਦਰਜ਼ ਹੋਣਾ ਚਾਹੀਦਾ ਹੈ।
ਪਾਬੰਦੀ ਦੇ ਇਹ ਹੁਕਮ 1 ਮਈ 2024 ਤੋਂ 29 ਜੂਨ 2024 ਤੱਕ ਲਾਗੂ ਰਹਿਣਗੇ। ਇਹ ਹੁਕਮ ਮੌਜੂਦਾ ਸਥਿਤੀ ਨੂੰ ਮੁੱਖ ਰੱਖਦੇ ਹੋਏ ਇਕਤਰਫਾ ਪਾਸ ਕੀਤਾ ਜਾਂਦਾ ਹੈ ਅਤੇ ਆਮ ਲੋਕਾਂ ਦੇ ਨਾਮ ਜਾਰੀ ਕੀਤਾ ਜਾਂਦਾ ਹੈ।

ਵਾਹਨਾਂ ਦੇ ਅੱਗੇ-ਪਿੱਛੇ ਰਿਫਲੈਕਟਰ ਲਗਾਉਣੇ ਹੋਏ ਲਾਜ਼ਮੀ
ਸੁਭਾਸ਼ ਚੰਦਰ, ਪੀ.ਸੀ.ਐੱਸ., ਵਧੀਕ ਜ਼ਿਲ੍ਹਾ ਮੈਜਿਸਟਰੇਟ, ਗੁਰਦਾਸਪੁਰ ਨੇ ਜਾਬਤਾ ਫੌਜਦਾਰੀ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਇਹ ਹੁਕਮ ਪਾਸ ਕੀਤਾ ਹੈ ਕਿ ਜ਼ਿਲ੍ਹਾ ਗੁਰਦਾਸਪੁਰ ਵਿੱਚ ਕੋਈ ਵੀ ਵਿਅਕਤੀ ਸਾਈਕਲ/ ਰਿਕਸ਼ਾ/ ਟਰੈਕਟਰ/ ਰੇਹੜੀ ਅਤੇ ਹੋਰ ਕੋਈ ਗੱਡੀ ਜਿਸਦੇ ਅੱਗੇ-ਪਿੱਛੇ ਲਾਈਟਾਂ ਨਹੀਂ ਹਨ, ਲਾਲ ਰੰਗ ਦੇ ਰਿਫਲੈਕਟਰ ਜਾਂ ਕੋਈ ਆਈ ਗਲਾਸ ਜਾਂ ਚਮਕਦਾਰ ਟੇਪ ਫਿੱਟ ਕਰਵਾਏ ਬਿਨਾਂ ਨਹੀਂ ਚੱਲੇਗਾ। ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਇਹ ਹੁਕਮ ਮੌਜੂਦਾ ਜਾਬਤਾ ਨੂੰ ਮੁੱਖ ਰੱਖਦੇ ਹੋਏ ਇੱਕਤਰਫਾ ਪਾਸ ਕਰਕੇ ਆਮ ਜਨਤਾ ਦੇ ਨਾਮ ਜਾਰੀ ਕੀਤਾ ਹੈ। ਪਾਬੰਦੀ ਦੇ ਇਹ ਹੁਕਮ 1 ਮਈ 2024 ਤੋਂ 29 ਜੂਨ 2024 ਤੱਕ ਲਾਗੂ ਰਹਿਣਗੇ।

ਉਲਾਈਵ ਰੰਗ ਦੀਆਂ ਵਰਦੀਆਂ, ਜੀਪਾਂ/ਮੋਟਰਸਾਈਕਲਾਂ ਦੀ ਵਰਤੋਂ ਕਰਨ ’ਤੇ ਰੋਕ ਲੱਗੀ
ਸੁਭਾਸ਼ ਚੰਦਰ, ਪੀ.ਸੀ.ਐੱਸ., ਵਧੀਕ ਜ਼ਿਲ੍ਹਾ ਮੈਜਿਸਟਰੇਟ, ਗੁਰਦਾਸਪੁਰ ਨੇ ਅਮਨ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਜ਼ਾਬਤਾ ਫ਼ੌਜਦਾਰੀ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਗੁਰਦਾਸਪੁਰ ਵਿੱਚ ਆਮ ਜਨਤਾ ਕਿਸੇ ਵੱਲੋਂ ਵੀ ਉਲਾਈਵ ਰੰਗ ਦੀਆਂ ਵਰਦੀਆਂ, ਜੀਪਾਂ/ਮੋਟਰਸਾਈਕਲਾਂ ਦੀ ਵਰਤੋਂ ਕਰਨ ’ਤੇ ਰੋਕ ਲਗਾ ਦਿੱਤੀ ਹੈ। ਮਿਲਟਰੀ ਫੋਰਸਿਜ਼ ਅਤੇ ਬੀ.ਐੱਸ.ਐੱਫ਼ ਪਰਸਨਲ ਨੂੰ ਇਨਾਂ ਹੁਕਮਾਂ ਤੋਂ ਛੋਟ ਹੋਵੇਗੀ। ਪਾਬੰਦੀ ਦੇ ਇਹ ਹੁਕਮ 1 ਮਈ 2024 ਤੋਂ 29 ਜੂਨ 2024 ਤੱਕ ਲਾਗੂ ਰਹਿਣਗੇ।

ਬਿਨਾਂ ਮਨਜ਼ੂਰੀ ਦੇ ਨਹੀਂ ਪੁੱਟੇ ਜਾ ਸਕਣਗੇ ਖੂਹ/ਬੋਰ
ਕੱਚੀਆਂ ਖੂਹੀਆਂ ਪੁੱਟਣ ਕਰਕੇ ਕਈ ਲੋਕ ਦੁਰਘਟਨਾਵਾਂ ਦਾ ਸ਼ਿਕਾਰ ਹੋ ਜਾਂਦੇ ਹਨ ਅਤੇ ਇਸ ਕਾਰਨ ਕਈ ਮੌਤਾਂ ਵੀ ਹੋ ਸਕਦੀਆਂ ਹਨ। ਅਜਿਹੀਆਂ ਦੁਰਘਟਨਾਵਾਂ ਦੀ ਰੋਕਥਾਮ ਕਰਨੀ ਜਰੂਰੀ ਹੈ। ਇਸ ਸਬੰਧ ਵਿੱਚ ਪੰਜਾਬ ਸਰਕਾਰ, ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ (ਸਮਾਜਿਕ ਸੁਰੱਖਿਆ ਸ਼ਾਖਾ) ਦੇ ਪੱਤਰ ਨੰਬਰ 12/40/2010- ਆਈ, ਸ.ਸ./2480-84, ਮਿਤੀ 25 ਅਗਸਤ 2012 ਰਾਹੀਂ ਹੇਠ ਲਿਖੀਆਂ ਹਦਾਇਤਾਂ ਵੀ ਜਾਰੀ ਕੀਤੀਆਂ ਗਈਆਂ ਹਨ।
ਖੂਹ/ਬੋਰ ਲਗਾਉਣ ਤੋਂ ਪਹਿਲਾਂ ਭੂਮੀ ਮਾਲਕ 15 ਦਿਨ ਪਹਿਲਾਂ ਜ਼ਿਲ੍ਹਾ ਮੈਜਿਸਟਰੇਟ ਜਾਂ ਉੱਮ ਮੰਡਲ ਮੈਜਿਸਟਰੇਟ ਜਾਂ ਬੀ.ਡੀ.ਪੀ.ਓ ਜਾਂ ਸਰਪੰਚ ਜਾਂ ਪਬਲਿਕ ਹੈਲਥ/ ਮਿਊਂਸਪੈਲਟੀ ਕਮੇਟੀ ਦੇ ਸਬੰਧਤ ਅਫ਼ਸਰ ਨੂੰ ਸੂਚਿਤ ਕਰਨਗੇ। ਖੂਹ/ਬੋਰ ਲਗਾਉਣ ਵਾਲੀਆਂ ਸਾਰੀਆਂ ਏਜੰਸੀਆਂ ਜਿਵੇਂ ਕਿ ਸਰਕਾਰੀ/ਅਰਧ ਸਰਕਾਰੀ/ ਨਿੱਜੀ ਆਦਿ ਜ਼ਿਲ੍ਹਾ ਮੈਜਿਸਟਰੇਟ, ਗੁਰਦਾਸਪੁਰ ਦੇ ਧਿਆਨ ਵਿੱਚ ਲਿਆਉਂਦਿਆਂ ਕਾਰਜਕਾਰੀ ਇੰਜੀਨੀਅਰ, ਵਾਟਰ ਸਪਲਾਈ ਅਤੇ ਸੈਨੀਟੇਸ਼ਨ ਮੰਡਲ 1/2 ਗੁਰਦਾਸਪੁਰ ਪਾਸੋਂ ਅਜਿਹੀਆਂ ਰਜਿਸਟ੍ਰੇਸ਼ਨ ਕਰਾਉਣਗੀਆਂ ਭਾਵ ਜ਼ਿਲ੍ਹਾ ਗੁਰਦਾਸਪੁਰ ਦੇ ਸ਼ਹਿਰੀ ਤੇ ਪੇਂਡੂ ਖੇਤਰਾਂ ਵਿੱਚ ਕੋਈ ਵੀ ਵਿਅਕਤੀ, ਕਾਰਜਕਾਰੀ ਇੰਜੀਨੀਅਰ, ਵਾਟਰ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਗੁਰਦਾਸਪੁਰ ਦੇ ਅਧਿਕਾਰ ਖੇਤਰ ਅਨੁਸਾਰ ਬਿਨਾਂ ਰਜਿਸਟ੍ਰੇਸ਼ਨ/ਲ਼ਿਖ਼ਤੀ ਪ੍ਰਵਾਨਗੀ ਖੂਹ/ਬੋਰ ਨਹੀਂ ਲਗਵਾਏਗਾ।
ਖੂਹ/ਬੋਰ ਲਗਾਉਣ ਵਾਲੀ ਜਗ੍ਹਾ ਦੇ ਨਜ਼ਦੀਕ ਸਾਈਨ ਬੋਰਡ ਉੱਤੇ ਖੂਹ/ਬੋਰ ਲਗਾਉਣ ਵਾਲੀਆਂ ਏਜੰਸੀਆਂ ਦਾ ਪਤਾ ਅਤੇ ਬੋਰ ਦੇ ਮਾਲਕ ਦਾ ਪੂਰਾ ਪਤਾ ਹੋਣਾ ਚਾਹੀਦਾ ਹੈ।  ਖੂਹ/ਬੋਰ ਦੀ ਖੁਦਾਈ ਸਮੇਂ ਉਸ ਜਗਾ ਦੇ ਆਲੇ-ਦੁਆਲੇ ਕੰਡਿਆਲੀ ਤਾਰ ਜਾਂ ਕੋਈ ਉੱਚਿਤ ਬੈਰੀਕੈਡਿੰਗ ਲਗਾਉਣੀ ਹੋਵੇਗੀ। ਖੂਹ/ਬੋਰ ਦੀ ਉਸਾਰੀ ਤੋਂ ਬਾਅਦ ਉਸ ਦੇ ਤਲੇ ਜ਼ਮੀਨ ਦੇ ਪੱਧਰ ਤੋਂ ਉੱਪਰ ਅਤੇ ਥੱਲੇ ਸੀਮੈਂਟ ਅਤੇ ਕੰਕਰੀਟ ਦਾ ਨਿਸਚਿਤ ਪਲੇਟ ਫਾਰਮ ਬਣਾਉਣਾ ਹੋਵੇਗਾ। ਖੂਹ/ਬੋਰ ਦਾ ਢੱਕਣ ਕੇਸਿੰਗ ਪਾਈਪ ਨਾਲ ਨਟ-ਬੋਲਟਾਂ ਨਾਲ ਫਿਕਸ ਹੋਣਾ ਚਾਹੀਦਾ ਹੈ। ਪੰਪ ਦੀ ਮੁਰੰਮਤ ਦੀ ਸੂਰਤ ਵਿੱਚ ਖੂਹ/ਬੋਰ ਨੂੰ ਖੁੱਲਾ ਨਾ ਛੱਡਿਆ ਜਾਵੇ। ਖੂਹ/ਬੋਰ ਦਾ ਕੰਮ ਮੁਕੰਮਲ ਹੋਣ ਤੋਂ ਬਾਅਦ ਟੋਆ ਮਿੱਟੀ ਨਾਲ ਚੰਗੀ ਤਰਾਂ ਭਰ ਦਿੱਤਾ ਜਾਵੇ। ਨਕਾਰਾ/ਬੰਦ ਪਏ ਖੂਹ ਨੂੰ ਮਿੱਟੀ/ਪੱਥਰ/ਕੰਕਰੀਟ ਵਗੈਰਾ ਨਾਲ ਤਲੇ ਤੋਂ ਲੈ ਕੇ ਉੱਪਰ ਤੱਕ ਚੰਗੀ ਤਰਾਂ ਭਰ ਕੇ ਬੰਦ ਕਰ ਦਿੱਤਾ ਜਾਵੇ। ਖੂਹ/ਬੋਰ ਦੀ ਪਟਾਈ ਦਾ ਕੰਮ ਮੁਕੰਮਲ ਹੋਣ ’ਤੇ ਜਿਸ ਜਗਾ ’ਤੇ ਖੂਹ/ਬੋਰ ਬਣਾਇਆ ਹੈ, ਦੀ ਸਥਿਤੀ ਪਹਿਲਾਂ ਵਾਲੀ ਬਰਕਰਾਰ ਬਣਾਈ ਜਾਵੇ। ਡੀ.ਡੀ.ਪੀ.ਓ. ਗੁਰਦਾਸਪੁਰ ਸਾਰੇ ਜ਼ਿਲ੍ਹੇ ਦੇ ਬੋਰ/ਖੂਹਾਂ ਦੀ ਸੂਚਨਾ ਬੀ.ਡੀ.ਪੀ.ਓਜ਼/ ਸਰਪੰਚਾਂ ਪਾਸੋਂ ਇਕੱਤਰ ਕਰਕੇ ਆਪਣੇ ਦਫ਼ਤਰ ਵਿੱਚ ਤਿਆਰ ਰੱਖਣ।
ਸੁਭਾਸ਼ ਚੰਦਰ, ਪੀ.ਸੀ.ਐੱਸ., ਵਧੀਕ ਜ਼ਿਲ੍ਹਾ ਮੈਜਿਸਟਰੇਟ, ਗੁਰਦਾਸਪੁਰ ਨੇ ਜ਼ਾਬਤਾ ਫ਼ੌਜਦਾਰੀ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਗੁਰਦਾਸਪੁਰ ਦੇ ਪੇਂਡੂ ਅਤੇ ਸ਼ਹਿਰੀ ਖੇਤਰਾਂ ਵਿੱਚ ਉਪਰੋਕਤ ਦਰਸਾਈਆਂ ਗਈਆਂ ਹਦਾਇਤਾਂ ਤੋਂ ਬਿਨਾਂ ਕੋਈ ਵੀ ਵਿਅਕਤੀ ਸਰਕਾਰੀ/ਗੈਰ ਸਰਕਾਰੀ ਸੰਸਥਾਵਾਂ ਜਾਂ ਹੋਰ ਕੋਈ ਸਬੰਧਿਤ ਵਿਭਾਗਾਂ ਪਾਸੋਂ ਲਿਖਤੀ ਪ੍ਰਵਾਨਗੀ ਅਤੇ ਦੇਖ-ਰੇਖ ਤੋਂ ਬਗੈਰ ਕੱਚੀਆਂ ਖੂਹੀਆਂ ਨਹੀਂ ਪੁੱਟੇਗਾ/ਪੁਟਾਏਗਾ। ਪਾਬੰਦੀ ਦੇ ਇਹ ਹੁਕਮ 1 ਮਈ 2024 ਤੋਂ 29 ਜੂਨ 2024 ਤੱਕ ਲਾਗੂ ਰਹਿਣਗੇ।

ਹੋਟਲਾਂ, ਰੈਸਟੋਰੈਂਟਾਂ, ਧਰਮਸ਼ਾਲਾਵਾਂ ਦੇ ਮਾਲਕਾਂ/ਮੈਨੇਜਰਾਂ ਵੱਲੋਂ ਓਥੇ ਠਹਿਰਨ ਵਾਲੇ ਵਿਅਕਤੀਆਂ ਦੀ ਸ਼ਨਾਖਤ ਸਬੰਧੀ ਸਬੂਤ ਲੈਣਾ ਲਾਜ਼ਮੀ ਕਰਾਰ
ਸੁਭਾਸ਼ ਚੰਦਰ, ਪੀ.ਸੀ.ਐੱਸ., ਵਧੀਕ ਜ਼ਿਲ੍ਹਾ ਮੈਜਿਸਟਰੇਟ, ਗੁਰਦਾਸਪੁਰ ਨੇ ਜਾਬਤਾ ਫੌਜਦਾਰੀ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਹੁਕਮ ਜਾਰੀ ਕੀਤਾ ਹੈ ਕਿ ਜ਼ਿਲ੍ਹਾ ਗੁਰਦਾਸਪੁਰ ਵਿੱਚ ਪੈਂਦੇ ਹੋਟਲਾਂ, ਰੈਸਟੋਰੈਂਟਾਂ, ਧਰਮਸ਼ਾਲਾਵਾਂ ਦੇ ਮਾਲਕਾਂ/ਮੈਨੇਜਰਾਂ ਵੱਲੋਂ ਓਥੇ ਠਹਿਰਨ ਵਾਲੇ ਵਿਅਕਤੀਆਂ ਦੀ ਸ਼ਨਾਖਤ ਸਬੰਧੀ ਸਬੂਤ ਲੈਣਾ ਅਤੇ ਉਨਾਂ ਸਬੂਤਾਂ ਬਾਰੇ ਐਂਟਰੀਆਂ ਦਾ ਰਜਿਸਟਰ ਵਿੱਚ ਇੰਦਰਾਜ ਕਰਨਾ ਜਰੂਰੀ ਹੋਵੇਗਾ ਅਤੇ ਉਹ ਇਸ ਦੀ ਸੂਚਨਾ ਸਬੰਧਤ ਥਾਣਿਆਂ ਨੂੰ ਦੇਣਗੇ। ਮਾਮਲੇ ਦੀ ਤੱਤਪਰਤਾ ਨੂੰ ਮੁੱਖ ਰੱਖਦੇ ਹੋਏ ਇਹ ਹੁਕਮ ਇਕਤਰਫਾ ਪਾਸ ਕੀਤਾ ਜਾਂਦਾ ਹੈ ਅਤੇ ਆਮ ਜਨਤਾ ਦੇ ਨਾਮ ਜਾਰੀ ਕੀਤਾ ਜਾਂਦਾ ਹੈ। ਪਾਬੰਦੀ ਦੇ ਇਹ ਹੁਕਮ 1 ਮਈ 2024 ਤੋਂ 29 ਜੂਨ 2024 ਤੱਕ ਲਾਗੂ ਰਹਿਣਗੇ।

ਜ਼ਿਲ੍ਹਾ ਗੁਰਦਾਸਪੁਰ ਵਿੱਚ ਠੀਕਰੀ ਪਹਿਰੇ ਲਗਾਉਣ ਦੇ ਹੁਕਮ ਜਾਰੀ
ਜ਼ਿਲ੍ਹੇ ਵਿੱਚ ਅਮਨ ਕਾਨੂੰਨ ਬਣਾਏ ਰੱਖਣ ਲਈ ਅਤੇ ਲੋਕਾਂ ਦੀ ਜਾਨ-ਮਾਲ ਅਤੇ ਧਾਰਮਿਕ ਅਸਥਾਨਾਂ ਦੀ ਸੁਰੱਖਿਆ ਲਈ ਢੁਕਵੇਂ ਕਦਮ ਉਠਾਉਣ ਦੀ ਜਰੂਰਤ ਨੂੰ ਦੇਖਦੇ ਹੋਏ ਸ੍ਰੀ ਸੁਭਾਸ਼ ਚੰਦਰ, ਪੀ.ਸੀ.ਐੱਸ., ਵਧੀਕ ਜ਼ਿਲ੍ਹਾ ਮੈਜਿਸਟਰੇਟ, ਗੁਰਦਾਸਪੁਰ ਨੇ ਜ਼ਿਲ੍ਹਾ ਗੁਰਦਾਸਪੁਰ ਦੀ ਹਦੂਦ ਅੰਦਰ ਪੰਜਾਬ ਵਿਲੇਜ ਤੇ ਸਮਾਲ ਟਾਊਨਜ਼ ਪੈਟਰੋਲ ਐਕਟ 1918 ਦੀ ਧਾਰਾ 3 ਅਤੇ ਫ਼ੌਜਦਾਰੀ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਗੁਰਦਾਸਪੁਰ ਵਿੱਚ ਸਮੂਹ ਧਾਰਮਿਕ ਅਸਥਾਨਾਂ ਤੇ ਅਗਲੇ ਹੁਕਮਾਂ ਤੱਕ ਠੀਕਰੀ ਪਹਿਰਾ ਲਗਾਉਣ ਲਈ ਪਿੰਡਾਂ ਦੀਆਂ ਸਮੂਹ ਪੰਚਾਇਤਾਂ ਅਤੇ ਧਾਰਮਿਕ ਸਥਾਨਾਂ ਦੀ ਕਮੇਟੀਆਂ/ ਬੋਰਡ/ਟਰੱਸਟ ਦੇ ਮੁਖੀਆਂ ਦੀ ਜਿੰਮੇਵਾਰੀ ਲਗਾਈ ਹੈ। ਇਹ ਹੁਕਮ ਮੌਜੂਦਾ ਸਥਿਤੀ ਨੂੰ ਮੁੱਖ ਰੱਖਦੇ ਹੋਏ ਇਕ ਤਰਫ਼ਾ ਪਾਸ ਕੀਤਾ ਗਿਆ ਹੈ ਅਤੇ ਆਮ ਲੋਕਾਂ ਦੇ ਨਾਮ ਜਾਰੀ ਕੀਤਾ ਗਿਆ ਹੈ। ਪਾਬੰਦੀ ਦੇ ਇਹ ਹੁਕਮ 1 ਮਈ 2024 ਤੋਂ 29 ਜੂਨ 2024 ਤੱਕ ਲਾਗੂ ਰਹਿਣਗੇ।

ਜ਼ਿਲ੍ਹਾ ਗੁਰਦਾਸਪੁਰ ਵਿੱਚ ਨਰੋਈ ਸਿਹਤ ਵਾਲੇ ਬਾਲਗ ਦੇਣਗੇ ਠੀਕਰੀ ਪਹਿਰੇ ਦੀ ਡਿਊਟੀ

ਜ਼ਿਲ੍ਹੇ ਵਿੱਚ ਅਮਨ ਕਾਨੂੰਨ ਬਣਾਏ ਰੱਖਣ ਲਈ ਅਤੇ ਲੋਕਾਂ ਦੀ ਜਾਨ-ਮਾਲ ਲਈ ਢੁਕਵੇਂ ਕਦਮ ਉਠਾਉਣ ਦੀ ਜਰੂਰਤ ਨੂੰ ਦੇਖਦੇ ਹੋਏ ਸ੍ਰੀ ਸੁਭਾਸ਼ ਚੰਦਰ, ਪੀ.ਸੀ.ਐੱਸ., ਵਧੀਕ ਜ਼ਿਲ੍ਹਾ ਮੈਜਿਸਟਰੇਟ, ਗੁਰਦਾਸਪੁਰ ਨੇ ਪੰਜਾਬ ਵਿਲੇਜ ਤੇ ਸਮਾਲ ਟਾਊਨਜ਼ ਪੈਟਰੋਲ ਐਕਟ 1918 ਦੀ ਧਾਰਾ 3 ਅਤੇ ਫ਼ੌਜਦਾਰੀ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲਾ ਗੁਰਦਾਸਪੁਰ ਅੰਦਰ ਸਾਰੇ ਸ਼ਹਿਰਾਂ, ਕਸਬਿਆਂ ਅਤੇ ਪਿੰਡਾਂ ਦੇ ਨਰੋਈ ਸਿਹਤ ਵਾਲੇ ਬਾਲਗ ਵਿਅਕਤੀਆਂ ਦੀ ਡਿਊਟੀ ਅਮਨ ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ ਲਈ ਹਰ ਰੋਜ਼ ਸ਼ਾਮ 08:00 ਵਜੇ ਤੋਂ ਲੈ ਕੇ ਸਵੇਰੇ 05:00 ਵਜੇ ਤੱਕ ਗਸ਼ਤ ਠੀਕਰੀ ਪਹਿਰਾ/ਰਾਖੀ ਲਈ ਲਗਾਈ ਜਾਂਦੀ ਹੈ। ਇਹ ਵੀ ਹੁਕਮ ਜਾਰੀ ਕੀਤਾ ਗਿਆ ਹੈ ਕਿ ਜ਼ਿਲ੍ਹੇ ਦੇ ਹਰ ਨਗਰ ਕੌਂਸਲ, ਨਗਰ ਪੰਚਾਇਤ ਅਤੇ ਪਿੰਡਾਂ ਦੀਆਂ ਪੰਚਾਇਤਾਂ ਉਕਤ ਐਕਟ ਦੀ ਧਾਰਾ 4 (1) ਦੀ ਪੂਰੀ ਤਰਜਮਾਨੀ ਕਰਦਿਆਂ ਆਪਣੇ ਕਾਰਜ ਖੇਤਰ ਅੰਦਰ ਡਿਊਟੀ ਕਰਵਾਉਣਗੀਆਂ। ਡਿਊਟੀ ਦੇਣ ਵਾਲੇ ਵਿਅਕਤੀ ਦੀ ਅਗਾਊਂ ਸੂਚਨਾ ਸਬੰਧਤ ਮੁੱਖ ਥਾਣਾ ਅਫ਼ਸਰ ਅਤੇ ਵਧੀਕ ਜ਼ਿਲਾ ਮੈਜਿਸਟਰੇਟ ਦਫ਼ਤਰ ਗੁਰਦਾਸਪੁਰ ਨੂੰ ਦੇਣੀ ਜਰੂਰੀ ਹੋਵੇਗੀ। ਇਹ ਹੁਕਮ ਮੌਜੂਦਾ ਸਥਿਤੀ ਨੂੰ ਮੁੱਖ ਰੱਖਦੇ ਹੋਏ ਇਕ ਤਰਫ਼ਾ ਪਾਸ ਕੀਤਾ ਗਿਆ ਹੈ ਅਤੇ ਆਮ ਲੋਕਾਂ ਦੇ ਨਾਮ ਜਾਰੀ ਕੀਤਾ ਗਿਆ ਹੈ। ਪਾਬੰਦੀ ਦੇ ਇਹ ਹੁਕਮ 1 ਮਈ 2024 ਤੋਂ 29 ਜੂਨ 2024 ਤੱਕ ਲਾਗੂ ਰਹਿਣਗੇ।

ਘੜੂਕਿਆਂ ਦੀ ਸਵਾਰੀ ਅਤੇ ਸਕੂਲੀ ਬੱਚਿਆਂ ਨੂੰ ਘੜੂਕਿਆਂ ’ਤੇ ਲਿਆਉਣ-ਲਿਜਾਣ ’ਤੇ ਪਾਬੰਦੀ ਲਗਾਈ

ਸੁਭਾਸ਼ ਚੰਦਰ, ਪੀ.ਸੀ.ਐੱਸ., ਵਧੀਕ ਜ਼ਿਲ੍ਹਾ ਮੈਜਿਸਟਰੇਟ, ਗੁਰਦਾਸਪੁਰ ਨੇ ਅਮਨ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਜਾਬਤਾ ਫੌਜਦਾਰੀ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਗੁਰਦਾਸਪੁਰ ਵਿੱਚ ਘੜੂਕਿਆਂ ਦੀ ਸਵਾਰੀ ਅਤੇ ਘੜੂਕਿਆਂ ’ਤੇ ਸਕੂਲੀ ਬੱਚਿਆਂ ਨੂੰ ਲਿਆਉਣ-ਲਿਜਾਣ ’ਤੇ ਪਾਬੰਦੀ ਲਗਾ ਦਿੱਤੀ ਹੈ ਅਤੇ ਇਹ ਵੀ ਹੁਕਮ ਪਾਸ ਕੀਤੇ ਹਨ ਜ਼ਿਲ੍ਹਾ ਗੁਰਦਾਸਪੁਰ ਦੇ ਸਮੂਹ ਸਕੂਲਾਂ ਦੇ ਪਿ੍ਰੰਸੀਪਲ/ਪ੍ਰਬੰਧਕ ਇਹ ਯਕੀਨੀ ਬਣਾਉਣ ਕਿ ਸਕੂਲੀ ਬੱਚਿਆਂ ਨੂੰ ਸਕੂਲਾਂ ਵਿੱਚ ਲਿਆਉਣ-ਲਿਜਾਣ ਲਈ ਆਵਾਜਾਈ ਦਾ ਸਾਧਨ ਉਚਿਤ ਹੋਵੇ। ਅਜਿਹਾ ਨਾ ਹੋਣ ਦੀ ਸੂਰਤ ਵਿੱਚ ਕਿਸੇ ਕਿਸਮ ਦੀ ਵੀ ਦੁਰਘਟਨਾ ਹੋਣ ਦੀ ਸੂਰਤ ਵਿਚ ਸਕੂਲ ਦਾ ਪਿ੍ਰੰਸੀਪਲ ਅਤੇ ਪ੍ਰਬੰਧਕ ਨਿੱਜੀ ਤੌਰ ’ਤੇ ਜ਼ਿੰਮੇਵਾਰ ਹੋਣਗੇ।
ਮਾਮਲੇ ਦੀ ਗੰਭੀਰਤਾ ਨੂੰ ਮੁੱਖ ਰੱਖਦੇ ਹੋਏ ਇਹ ਹੁਕਮ ਇਕਤਰਫਾ ਪਾਸ ਕੀਤਾ ਜਾਂਦਾ ਹੈ ਅਤੇ ਜ਼ਿਲਾ ਗੁਰਦਾਸਪੁਰ ਦੀ ਸਮੂਹ ਜਨਤਾ ਅਤੇ ਸਮੂਹ ਸਕੂਲ ਪਿ੍ਰੰਸੀਪਲ/ਪ੍ਰਬੰਧਕ/ਅਧਿਕਾਰੀਆਂ/ਕਰਮਚਾਰੀਆਂ ਨੂੰ ਸੰਬੋਧਨ ਕੀਤਾ ਜਾਂਦਾ ਹੈ। ਪਾਬੰਦੀ ਦੇ ਇਹ ਹੁਕਮ 1 ਮਈ 2024 ਤੋਂ 29 ਜੂਨ 2024 ਤੱਕ ਲਾਗੂ ਰਹਿਣਗੇ।

ਅੰਤਰਰਾਸ਼ਟਰੀ ਸਰਹੱਦ ਨੇੜੇ ਉੱਚੀਆਂ ਫ਼ਸਲਾਂ, ਰੁੱਖ ਤੇ ਉੱਚੀਆਂ ਇਮਾਰਤਾਂ ਬਣਾਉਣ ’ਤੇ ਪਾਬੰਦੀ ਲਗਾਈ
ਸੁਭਾਸ਼ ਚੰਦਰ, ਪੀ.ਸੀ.ਐੱਸ., ਵਧੀਕ ਜ਼ਿਲ੍ਹਾ ਮੈਜਿਸਟਰੇਟ, ਗੁਰਦਾਸਪੁਰ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋ ਕਰਦੇ ਹੋਏ ਇਹ ਹੁਕਮ ਜਾਰੀ ਕੀਤਾ ਹੈ ਕਿ ਕੋਈ ਵੀ ਕਿਸਾਨ ਜ਼ਿਲ੍ਹਾ ਗੁਰਦਾਸਪੁਰ ਵਿੱਚ ਪੈਂਦੀ ਅੰਤਰਰਾਸ਼ਟਰੀ ਸਰਹੱਦ ਅਤੇ ਬਾਰਡਰ ਸੁਰੱਖਿਆ ਫੈਂਸ ਦੇ ਵਿੱਚ ਅਤੇ ਬਾਰਡਰ ਸੁਰੱਖਿਆ ਫੈਂਸ ਤੋਂ ਭਾਰਤੀ ਇਲਾਕੇ ਵਾਲੇ ਪਾਸੇ 50 ਗਜ਼ (150 ਫੁੱਟ) ਦੇ ਇਲਾਕੇ ਅੰਦਰ ਉੱਚੇ ਕੱਦ ਦੇ ਬੂਟੇ ਪਾਪੂਲਰ, ਸਫ਼ੈਦੇ, ਬਗੀਚੇ, ਗੰਨਾਂ ਅਤੇ ਹੋਰ ਉੱਚੇ ਕੱਦ ਦੀਆਂ ਫ਼ਸਲਾਂ ਆਦਿ ਨਹੀਂ ਲਗਾਵੇ ਗਾ ਅਤੇ ਨਾ ਹੀ ਇਸ ਏਰੀਏ ਵਿੱਚ ਉੱਚੀਆਂ ਇਮਾਰਤਾਂ ਦੀ ਉਸਾਰੀ ਕਰੇਗਾ। ਪਾਬੰਦੀ ਦੇ ਇਹ ਹੁਕਮ 1 ਮਈ 2024 ਤੋਂ 29 ਜੂਨ 2024 ਤੱਕ ਲਾਗੂ ਰਹਿਣਗੇ।

Leave a Reply

Your email address will not be published. Required fields are marked *