ਫਿਲੌਰ , ਗੁਰਦਾਸਪੁਰ, 19 ਮਈ (ਸਰਬਜੀਤ ਸਿੰਘ)– ਲੰਮੇ ਸਮੇਂ ਤੋਂ ਹੜਾਂ ਦੀ ਮਾਰ ਕਰਕੇ ਆਪਣੀਆਂ ਫਸਲਾਂ ਤੇ ਜ਼ਮੀਨਾਂ ਨੂੰ ਬਰਬਾਦ ਕਰਕੇ ਸਰਕਾਰ ਦੀ ਅਣਦੇਖੀ ਦਾ ਸੰਤਾਪ ਝੱਲ ਰਹੇ ਫਿਲੌਰ ਦਰਿਆ ਦੇ ਲਾਗਲੇ ਕਈ ਪਿੰਡਾਂ ਦੇ ਜ਼ਮੀਨ ਮਾਲਕਾਂ ਅਤੇ ਹੜ ਪੀੜਤ ਸੰਘਰਸ਼ ਕਮੇਟੀ ਦੇ ਪ੍ਰਧਾਨ ਸਮੇਤ ਹੋਰ ਜਥੇਬੰਦੀਆਂ ਦੇ ਆਗੂਆਂ ਨੇ ਗੁਰਦੁਆਰਾ ਸਿੰਘਾ ਸ਼ਹੀਦਾਂ ਡੇਰਾ ਸੰਤ ਬਾਬਾ ਜਰਨੈਲ ਸਿੰਘ ਜੀ ਦੇ ਮੁੱਖ ਪ੍ਰਬੰਧਕ ਸੰਤ ਬਾਬਾ ਸੁਖਵਿੰਦਰ ਸਿੰਘ ਜੀ ਦੀ ਅਗਵਾਈ ਹੇਠ ਇੱਕ ਮੀਟਿੰਗ ਕਰਕੇ ਮਤਾ ਪਾਸ ਕੀਤਾ ਅਤੇ ਸਰਕਾਰ ਤੋਂ ਮੰਗ ਕੀਤੀ ਕਿ ਹੜ ਮੌਕੇ ਸਾਡੀਆਂ ਮਾਲਕੀ ਵਾਲੀਆਂ ਜ਼ਮੀਨਾਂ ਤੇ ਜੋ ਸਰਕਾਰ ਪਾਣੀ ਛੱਡਦੀ ਹੈ ਤਾਂ ਵੱਡਾ ਸੰਤਾਪ ਸਬੰਧਤ ਮਾਲਕਾਂ ਨੂੰ ਝੱਲਣਾ ਪੈਂਦਾ ਹੈ ਅਤੇ ਸਰਕਾਰ ਕੋਈ ਢੁਕਵਾਂ ਮੁਆਵਜ਼ਾ ਨਾ ਦੇ ਕੇ ਬੇਇਨਸਾਫ਼ੀ ਤੇ ਧੱਕੇਸ਼ਾਹੀ ਕਰ ਰਹੀ ਹੈ ਇਸ ਕਰਕੇ ਅਸੀਂ ਸਰਕਾਰ ਤੋਂ ਮੰਗ ਕਰਦੇ ਹਾਂ ਕਿ ਸਰਕਾਰ ਆਪਣੇ ਕਾਰਜਾਂ ਲਈ ਕਿਸਾਨਾਂ ਦੀਆਂ ਜ਼ਮੀਨਾਂ ਐਕਵਾਇਰ ਕਰਦੀ ਹੈ ਤਾਂ ਸਥਾਨਕ ਮਾਲਕ ਨੂੰ ਸਹੀ ਰੇਟ ਤੇ ਮੁੱਲ ਖਰੀਦਦੀ ਹੈ ਪਰ ਸਾਡੀਆਂ ਮਾਲਕੀ ਵਾਲੀਆਂ ਜ਼ਮੀਨਾਂ ਤੇ ਸਰਕਾਰ ਹੜਾ ਦਾ ਪਾਣੀ ਛੱਡਦੀ ਹੈ ਤਾਂ ਉਸ ਦੇ ਬਦਲੇ ਕਿਸਾਨਾਂ ਨੂੰ ਫ਼ਸਲ ਖਰਾਬੀ ਤੇ ਨਾਂ ਜ਼ਮੀਨ ਵਰਤ ਦਾ ਕੋਈ ਮੁਆਵਜ਼ਾ ਦਿੱਤਾ ਜਾਂਦਾ ਹੈ, ਇਸ ਸਰਕਾਰੀ ਅਣਦੇਖੀ ਦਾ ਸ਼ਿਕਾਰ ਹੋ ਰਹੇ ਫਿਲੌਰ ਹਲਕੇ ਕਈ ਪਿੰਡਾਂ ਦੇ ਪੰਚਾ ਸਰਪੰਚਾ ਤੇ ਹੋਰਾਂ ਪਤਵੰਤਿਆਂ ਵੱਲੋਂ ਬਾਬਾ ਸੁਖਵਿੰਦਰ ਸਿੰਘ ਜੀ ਮੁੱਖ ਪ੍ਰਬੰਧਕ ਗੁਰਦੁਆਰਾ ਸਿੰਘਾਂ ਸ਼ਹੀਦਾਂ ਅੱਲੋਵਾਲ ਦੀ ਅਗਵਾਈ ਹੇਠ ਇੱਕ ਮੀਟਿੰਗ ਤੋਂ ਬਾਅਦ ਸਰਕਾਰ ਤੋਂ ਮੰਗ ਕੀਤੀ ਕਿ ਜਿਸ ਤਰ੍ਹਾਂ ਸਰਕਾਰ ਸੜਕਾਂ ਰੇਲਾਂ ਤੇ ਪੁੱਲ ਬਣਾਉਣ ਸਮੇਂ ਕਿਸਾਨਾਂ ਦੀਆਂ ਜ਼ਮੀਨਾਂ ਦਾ ਢੁਕਵਾ ਰੇਟ ਦੇ ਕੇ ਜ਼ਮੀਨਾਂ ਇਕਵਾਹਿਰ ਕਰਦੀ ਹੈ ਉਸ ਮੁਤਾਬਕ ਹੜ ਮੌਕੇ ਤੇ ਪਾਣੀ ਛੱਡਣ ਤੋਂ ਪਹਿਲਾਂ ਸਾਨੂੰ ਢੁਕਵਾ ਦੇਣ ਦੀ ਲੋੜ ਤੇ ਜ਼ੋਰ ਦੇਵੇ ਨਹੀਂ ਤਾਂ ਸਾਨੂੰ ਆਪਣੇ ਹੱਕ ਲੈਣ ਲਈ ਸ਼ਾਂਤਮਈ ਸੰਘਰਸ਼ ਵਿੱਢਣ ਲਈ ਮਜਬੂਰ ਹੋਣਾ ਪਵੇਗਾ । ਇਹਨਾਂ ਸ਼ਬਦਾਂ ਦਾ ਪ੍ਰਗਟਾਵਾਂ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਦੱਸਿਆ ਬਾਬਾ ਸੁਖਵਿੰਦਰ ਸਿੰਘ ਜੀ ਨਾਲ ਇਸ ਸਬੰਧੀ ਜਾਣਕਾਰੀ ਹਾਸਲ ਕਰਨ ਤੋਂ ਉਪਰੰਤ ਇਕ ਲਿਖਤੀ ਪ੍ਰੈਸ ਬਿਆਨ ਰਾਹੀਂ ਕੀਤਾ, ਉਹਨਾਂ ਦਸਿਆ ਅੱਜ ਮੇਜ਼ਰ ਸਿੰਘ ਆਲੋਵਾਲ,ਨਛੱਤਰ ਸਿੰਘ, ਪ੍ਰਕਾਸ਼ ਸਿੰਘ ਮਾਣਕ ਕੁਲੀਆਂ ਜਗਜੀਤ ਸਿੰਘ ਸਰਪੰਚ ਭੋਲੇਵਾਲ ਤੇ ਸ਼ੋਭਾ ਸਿੰਘ ਤੋਂ ਇਲਾਵਾ ਸੈਂਕੜੇ ਹੜਪੀੜਤ ਮੈਂਬਰਾਂ ਨੇ ਗੁਰੂਦੁਆਰਾ ਸਿੰਘਾ ਸ਼ਹੀਦਾਂ ਡੇਰਾ ਸੰਤ ਬਾਬਾ ਜਰਨੈਲ ਸਿੰਘ ਆਲੋਵਾਲ ਨੰਗਲ ਬੇਟ ਫਿਲੌਰ ਵਿਖੇ ਮੱਥਾ ਟੇਕਿਆ ਅਤੇ ਅਰਦਾਸ ਕੀਤੀ ਅਤੇ ਮੁੱਖ ਪ੍ਰਬੰਧਕ ਸੰਤ ਬਾਬਾ ਸੁਖਵਿੰਦਰ ਸਿੰਘ ਜੀ ਦੀ ਅਗਵਾਈ ਹੇਠ ਸਰਬਸੰਮਤੀ ਨਾਲ ਮਤਾ ਪਾਸ ਕਰਕੇ ਸਰਕਾਰ ਤੋ ਢੁਕਵੀਂ ਮੁਆਵਜੇ ਦੀ ਮੰਗ ਕੀਤੀ ਤੇ ਸੰਗਰਸ ਦੀ ਚਿਤਾਵਨੀ ਦਿੱਤੀ , ਸਮੂਹ ਮੈਂਬਰਾਂ ਨੂੰ ਸੰਤ ਬਾਬਾ ਜਰਨੈਲ ਸਿੰਘ ਜੀ ਵੱਲੋਂ ਸੀਰੀਪਾਓ ਦੇ ਕੇ ਸਨਮਾਨਿਤ ਕੀਤਾ ਗਿਆ ਅਤੇ ਸਭਨਾਂ ਨੇ ਲੰਗਰ ਦੀ ਪੰਗਤ ਵਿੱਚ ਬੈਠ ਕੇ ਪ੍ਰਸ਼ਾਦਾ ਛਕਿਆਂ।।