ਸੀ.ਬੀ.ਏ ਇਨਫੋਟੈਕ ਵਿਖੇ ਸਮਰ ਕੈਂਪ 1 ਜੂਨ ਤੋਂ-ਇੰਜੀ. ਸੰਦੀਪ ਕੁਮਾਰ

ਗੁਰਦਾਸਪੁਰ


ਬੱਚਿਆਂ ਨੂੰ ਫਨ ਐਕਟੀਵਿਟੀ ਦੇ ਨਾਲ ਨਾਲ ਕੰਪਿਊਟਰ ਅਤੇ ਸਪੋਕਨ ਇੰਗਲਿਸ਼ ਦੀ ਵੀ ਦਿੱਤੀ ਜਾਵੇਗੀ ਜਾਣਕਾਰੀ

ਗੁਰਦਾਸਪੁਰ,‌‌‌ 19 ਮਈ (ਸਰਬਜੀਤ ਸਿੰਘ)–ਸੀ.ਬੀ.ਏ ਇਨਫੋਟੈਕ ਗੁਰਦਾਸਪੁਰ ਵਲੋਂ ਗਰਮੀਆਂ ਦੀਆਂ ਛੁੱਟੀਆਂ ਵਿਚ ਬੱਚਿਆਂ ਲਈ 1 ਜੂਨ ਤੋਂ ਸਮਰ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸੀ.ਬੀ.ਏ ਇਨਫੋਟੈਕ ਡਾਇਰੈਕਟਰ ਇੰਜੀ.ਸੰਦੀਪ ਕੁਮਾਰ ਨੇ ਦੱਸਿਆ ਕਿ ਇਸ ਕੈਂਪ ਵਿਚ ਬੱਚਿਆਂ ਨੂੰ ਫਨ ਐਕਟੀਵਿਟੀ ਦੇ ਨਾਲ ਨਾਲ ਕੰਪਿਊਟਰ ਦੀ ਜਾਣਕਾਰੀ ਵੀ ਦਿੱਤੀ ਜਾਵੇਗੀ ਅਤੇ ਸਪੋਕਨ ਇੰਗਲਿਸ਼ ਦੇ ਨਾਲ ਨਾਲ ਪਰਸਨੈਲਿਟੀ ਡਿਵੈਲਪਮੈਂਟ ਬਾਰੇ ਵੀ ਜਾਣਕਾਰੀ ਦਿੱਤੀ ਜਾਵੇਗੀ। ਉਹਨਾਂ ਕਿਹਾ ਕਿ ਹੋਰ ਸਮਰ ਕੈਂਪਾਂ ਵਿਚ ਵਿਦਿਆਰਥੀਆਂ ਨੂੰ ਸਿਰਫ ਕੁਝ ਐਕਟੀਵਿਟੀਆਂ ਕਰਵਾਈਆਂ ਜਾਂਦੀਆਂ ਹਨ ਪਰੰਤੂ ਸੀ.ਬੀ.ਏ ਇਨਫੋਟੈਕ ਵਿਦਿਆਰਥੀਆਂ ਨੂੰ ਜਿੱਥੇ ਵੱਖ ਵੱਖ ਪ੍ਰਕਾਰ ਦੀਆਂ ਕਈ ਐਕਟੀਵਿਟੀ ਕਰਵਾਉਂਦਾ ਹੈ ਉਥੇ ਨਾਲ ਹੀ ਬੱਚਿਆਂ ਦੇ ਗਿਆਨ ਅਤੇ ਮਾਨਸਿਕ ਵਿਕਾਸ ਵਿਚ ਵੀ ਵਾਧਾ ਕੀਤਾ ਜਾਂਦਾ ਹੈ। ਉਸਦੇ ਨਾਲ ਹੀ ਬੱਚਿਆਂ ਨੂੰ ਕੰਪਿਊਟਰ ਦੀਆਂ ਬਰੀਕੀਆਂ ਤੋਂ ਵੀ ਜਾਣੂ ਕਰਵਾਇਆ ਜਾਂਦਾ ਹੈ। ਇੰਜੀ.ਸੰਦੀਪ ਕੁਮਾਰ ਨੇ ਦੱਸਿਆ ਕਿ ਸਮਰ ਕੈਂਪ ਸਬੰਧੀ ਰਜਿਸਟ੍ਰੇਸ਼ਨ ਸ਼ੁਰੂ ਹੋ ਗਈ ਹੈ ਅਤੇ ਸਿਰਫ 2 ਹਜ਼ਾਰ ਰੁਪਏ ਫੀਸ ਰੱਖੀ ਗਈ ਹੈ। ਉਹਨਾਂ ਕਿਹਾ ਕਿ ਮਾਪੇ ਆਪਣੇ ਬੱਚਿਆਂ ਦੀਆਂ ਗਰਮੀਆਂ ਦੀਆਂ ਛੁੱਟੀਆਂ ਵਿਅਰਥ ਨਾ ਕਰਨ ਅਤੇ ਇਸ ਸਮਰ ਕੈਂਪ ਦਾ ਲਾਭ ਲੈਣ।

Leave a Reply

Your email address will not be published. Required fields are marked *