ਗੁਰਦਾਸਪੁਰ, 20 ਮਈ (ਸਰਬਜੀਤ ਸਿੰਘ)— ਪੰਡੋਰੀ ਰੋਡ ‘ਤੇ ਸਥਿਤ ਪਨਸਪ ਦੇ ਗੋਦਾਮ ‘ਚ ਅੱਗ ਲੱਗ ਗਈ। ਕੁਝ ਹੀ ਸਮੇਂ ਵਿੱਚ ਅੱਗ ਨੇ ਭਿਆਨਕ ਰੂਪ ਧਾਰਨ ਕਰ ਲਿਆ। ਜਿਸ ਕਾਰਨ ਗੋਦਾਮ ਵਿੱਚ ਪਏ ਪਲਾਸਟਿਕ ਅਤੇ ਲੱਕੜ ਦੇ ਕਰੇਟ ਸੜ ਕੇ ਸੁਆਹ ਹੋ ਗਏ। ਹਾਲਾਂਕਿ ਇੱਕ ਤੋਂ ਬਾਅਦ ਇੱਕ ਪਹੁੰਚੀਆਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੇ ਗੁਦਾਮਾਂ ਵਿੱਚ ਪਈਆਂ ਅਨਾਜ ਦੀਆਂ ਬੋਰੀਆਂ ਨੂੰ ਬਚਾ ਲਿਆ। ਅੱਗ ਦਾ ਸੇਕ ਇੰਨਾ ਜ਼ਿਆਦਾ ਸੀ ਕਿ ਖੜ੍ਹੇ ਰਹਿਣਾ ਵੀ ਮੁਸ਼ਕਲ ਸੀ। ਜੇਕਰ ਸਮੇਂ ਸਿਰ ਅੱਗ ‘ਤੇ ਕਾਬੂ ਨਾ ਪਾਇਆ ਜਾਂਦਾ ਤਾਂ ਲੱਖਾਂ ਰੁਪਏ ਦਾ ਅਨਾਜ ਸੜ ਕੇ ਸੁਆਹ ਹੋ ਜਾਣਾ ਸੀ। ਦੱਸਿਆ ਜਾ ਰਿਹਾ ਹੈ ਕਿ ਕਿਸੇ ਕਿਸਾਨ ਨੇ ਆਪਣੇ ਖੇਤਾਂ ਨੂੰ ਅੱਗ ਲਗਾ ਦਿੱਤੀ ਸੀ।
ਪਹੁੰਚੇ ਪਨਸਪ ਵਿਭਾਗ ਦੇ ਇੰਸਪੈਕਟਰ ਰਾਜਨ ਨੇ ਕਿਹਾ ਕਿ ਖੇਤਾਂ ਵਿੱਚ ਲਗਾਈ ਅੱਗ ਕਾਰਨ ਇਹ ਹਾਦਸਾ ਵਾਪਰਿਆ ਹੈ ਉਹਨਾਂ ਕਿਹਾ ਕਿ ਜਿਸ ਕਿਸਾਨ ਨੇ ਆਪਣੇ ਖੇਤਾਂ ਵਿੱਚ ਅਗ ਲਗਾਈ ਹੈ ਉਸਦੇ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ ਉਹਨਾਂ ਕਿਹਾ ਕਿ ਜੇਕਰ ਸਮੇਂ ਰਹਿੰਦੇ ਅੱਗ ਤੇ ਕਾਬੂ ਨਾ ਪਾਇਆ ਜਾਂਦਾ ਤਾਂ ਸਰਕਾਰ ਦਾ ਵੱਡਾ ਨੁਕਸਾਨ ਹੋਣਾ ਸੀ ਅਤੇ ਗੋਦਾਮ ਅੰਦਰ ਸਟੋਰ ਕੀਤਾ ਸਾਰਾ ਅਨਾਜ ਸੜ ਕੇ ਤਬਾਹ ਹੋ ਜਾਣਾ ਸੀ ਉਹਨਾਂ ਕਿਹਾ ਕਿ ਇਸ ਅੱਗ ਨੇ ਗੁਦਾਮ ਦੇ ਬਾਹਰ ਪਏ ਲੱਕੜ ਅਤੇ ਪਲਾਸਟਿਕ ਦੇ ਕਰੇਟ ਸੜ ਕੇ ਸਵਾਹ ਹੋ ਚੁੱਕੇ ਹਨ ਉਹਨਾਂ ਕਿਹਾ ਕਿ ਇਸ ਸਬੰਧੀ ਇੱਕ ਰਿਪੋਰਟ ਤਿਆਰ ਕਰਕੇ ਪਤਾ ਕੀਤਾ ਜਾਵੇਗਾ ਕਿ ਕੁੱਲ ਸਰਕਾਰ ਦਾ ਕਿੰਨਾ ਨੁਕਸਾਨ ਹੋਇਆ ਹੈ।


