ਸ਼੍ਰੋਮਣੀ ਜਰਨੈਲ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਜੀ (ਰੰਘਰੇਟੇ ਗੁਰ ਕੇ ਬੇਟੇ) ਭਾਈ ਜੈਤਾ ਜੀ ਦੇ 365 ਵੇਂ ਜਨਮ ਦਿਹਾੜੇ ਨੂੰ ਸਮਰਪਿਤ ਸਮਾਗਮ 5 ਸਤੰਬਰ ਨੂੰ ਤਖਤ ਸ੍ਰੀ ਕੇਸਗੜ੍ਹ ਸਾਹਿਬ ਅਨੰਦਪੁਰ ਸਾਹਿਬ ਵਿਖੇ ਹੋਵੇਗਾ- ਜਥੇਦਾਰ ਬਾਬਾ ਮੇਜਰ ਸਿੰਘ ਸੋਢੀ

ਮਾਲਵਾ

ਅਨੰਦਪੁਰ ਸਾਹਿਬ, ਗੁਰਦਾਸਪੁਰ, 20 ਅਗਸਤ (ਸਰਬਜੀਤ ਸਿੰਘ)– ਹਰ ਸਾਲ ਦਸਮੇਸ਼ ਤਰਨਾ ਦਲ ਵੱਲੋਂ ਸ਼੍ਰੋਮਣੀ ਜਰਨੈਲ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਜੀ (ਰੰਘਰੇਟੇ) ਗੁਰ ਕੇ ਬੇਟੇ ਦਾ ਜਨਮ ਦਿਹਾੜਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸਮੂਹ ਰੰਗਰੇਟਾ ਨਿਹੰਗ ਸਿੰਘ ਜਥੇਬੰਦੀਆਂ ਦੇ ਸੰਯੋਗ ਨਾਲ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਨੰਦਪੁਰ ਸਾਹਿਬ ਵਿਖੇ 5 ਸਤੰਬਰ ਨੂੰ ਮਨਾਇਆ ਜਾਂਦਾ ਹੈ ਅਤੇ ਇਸੇ ਕੜੀ ਤਹਿਤ 365 ਵੇ ਜ਼ਨਮ ਦਿਹਾੜੇ ਨੂੰ ਸਮਰਪਿਤ ਦਸਮੇਸ਼ ਤਰਨਾ ਦਲ ਵੱਲੋਂ ਸਿੰਘ ਸਾਹਿਬ ਜਥੇਦਾਰ ਬਾਬਾ ਮੇਜਰ ਸਿੰਘ ਸੋਢੀ ਸਾਹਿਬ ਦੀ ਦੇਖ ਰੇਖ ਹੇਠ ਸ਼੍ਰੋਮਣੀ ਗੁਰਦੁਆਰਾ ਪ੍ਰੰਬਧਕ ਕਮੇਟੀ, ਨਿਹੰਗ ਸਿੰਘ ਜਥੇਬੰਦੀਆਂ ਦੇ ਨਾਲ ਨਾਲ ਦੇਸ਼ਾਂ ਵਿਦੇਸ਼ਾਂ ਦੀਆਂ ਸੰਗਤਾਂ ਦੇ ਭਰਵੇਂ ਸਹਿਯੋਗ ਨਾਲ 5 ਸਤੰਬਰ ਨੂੰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਨੰਦਪੁਰ ਸਾਹਿਬ ਵਿਖੇ ਜਨਮ ਦਿਹਾੜਾ ਬਹੁਤ ਹੀ ਸ਼ਰਧਾ ਭਾਵਨਾਵਾਂ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ, ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ, ਧਾਰਮਿਕ ਦੀਵਾਨ ਸਜਾਏ ਜਾਣਗੇ, ਧਾਰਮਿਕ ਬੁਲਾਰਿਆਂ ਦਾ ਸਨਮਾਨ ਕੀਤਾ ਜਾਵੇਗਾ ਅਤੇ ਗੁਰੂ ਕੇ ਲੰਗਰ ਅਟੁੱਟ ਵਰਤਾਏ ਜਾਣਗੇ,,ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਤੇ ਭਾਈ ਸੁਖਦੇਵ ਸਿੰਘ ਜਗਰਾਓਂ ਨੇ ਇੱਕ ਲਿਖਤੀ ਪਰੈਸ ਬਿਆਨ ਰਾਹੀਂ ਦਿੱਤੀ, ਭਾਈ ਖਾਲਸਾ ਨੇ ਦੱਸਿਆ ਸ਼ਹੀਦ ਬਾਬਾ ਜੀਵਨ ਸਿੰਘ ਜੀ ਦੇ 365 ਵੇਂ ਜਨਮ ਦਿਹਾੜੇ ਨੂੰ ਸਮਰਪਿਤ ਇਹ ਵੱਡਾ ਗੁਰਮਤਿ ਸਮਾਗਮ 3 ਸਤੰਬਰ ਨੂੰ ਅਖੰਡਪਾਠ ਸਾਹਿਬ ਅਰੰਭ ਕਰਨ ਤੋਂ ਉਪਰੰਤ ਸ਼ੁਰੂ ਹੋ ਜਾਵੇਗਾ ਅਤੇ ਰੱਖੇ ਅਖੰਡਪਾਠ ਦੇ ਸੰਪੂਰਨ ਭੋਗ 5 ਸਤੰਬਰ ਨੂੰ ਪਾਉਣ ਤੋਂ ਉਪਰੰਤ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਸਾਹਮਣੇ ਦੀਵਾਨ ਹਾਲ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ ਹੇਠ ਗੁਰਮਤਿ ਸਮਾਗਮ ਦੀ ਅਰੰਭਤਾ ਹੋਵੇਗੀ ,ਜਿਸ ਵਿੱਚ ਪੰਥ ਪ੍ਰਸਿੱਧ ਰਾਗੀ ਢਾਡੀ ਕਵੀਸ਼ਰ ਪਰਚਾਰਕ ਤੇ ਧਾਰਮਿਕ ਖੇਤਰ ਵਿੱਚ ਸਰਗਰਮ ਸੰਤ ਮਹਾਂਪੁਰਸ਼ ਹਾਜ਼ਰੀ ਲਗਵਾਉਣਗੇ ਅਤੇ ਸ਼ਹੀਦ ਬਾਬਾ ਜੀਵਨ ਸਿੰਘ ਜੀ ਭਾਈ ਜੈਤਾ ਜੀ ਦੇ ਜੀਵਨ ਇਤਿਹਾਸ ਅਤੇ ਸਹੀਦੀ ਤੇ ਰੌਸ਼ਨੀ ਪਾਉਣਗੇ,ਰਾਤ ਨੂੰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਆਸ਼ਿਤ ਬਾਜ਼ੀ ਚਲਾਈ ਜਾਵੇਗੀ ਅਤੇ ਗੁਰੂ ਕੇ ਲੰਗਰ ਅਟੁੱਟ ਵਰਤਾਏ ਜਾਣਗੇ ਦੇ ਨਾਲ ਨਾਲ ਮੁੱਖ ਪ੍ਰਬੰਧਕ ਸਿੰਘ ਸਾਹਿਬ ਜਥੇਦਾਰ ਬਾਬਾ ਮੇਜਰ ਸਿੰਘ ਸੋਢੀ ਸਾਹਿਬ ਵੱਲੋਂ ਸਮੂਹ ਧਾਰਮਿਕ ਬੁਲਾਰਿਆਂ, ਸੰਤਾਂ ਮਹਾਂਪੁਰਸ਼ਾਂ ਤੇ ਨਿਹੰਗ ਸਿੰਘ ਜਥੇਬੰਦੀਆਂ ਦੇ ਜਥੇਦਾਰ ਸਾਹਿਬਾਨਾਂ ਦਾ ਸਨਮਾਨ ਕੀਤਾ ਜਾਵੇਗਾ, ਭਾਈ ਖਾਲਸਾ ਨੇ ਕਿਹਾ ਇਸ ਧਾਰਮਿਕ ਸਮਾਗਮ’ਚ ਹਰ ਪ੍ਰਾਣੀ ਨੂੰ 5 ਸਤੰਬਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਨੰਦਪੁਰ ਸਾਹਿਬ ਵਿਖੇ ਨਤਮਸਤਕ ਹੋ ਕੇ ਲਾਹਾ ਲੈਣ ਦੀ ਲੋੜ ਤੇ ਜ਼ੋਰ ਦੇਣਾ ਚਾਹੀਦਾ ਹੈ ਸਮਾਗਮ ਵਿੱਚ ਮੁੱਖ ਪ੍ਰਬੰਧਕ ਜਥੇਦਾਰ ਬਾਬਾ ਮੇਜਰ ਸਿੰਘ ਸੋਢੀ ਤੋਂ ਇਲਾਵਾ ਜਥੇਦਾਰ ਅਕਾਲਤਖਤ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ, ਸ਼੍ਰੋਮਣੀ ਗੁਰਦੁਆਰਾ ਪ੍ਰੰਬਧਕ ਕਮੇਟੀ ਪ੍ਰਧਾਨ ਭਾਈ ਹਰਜਿੰਦਰ ਸਿੰਘ ਧਾਮੀ ਤੇ ਅਕਾਲੀ ਲੀਡਰਾ ਸਮੇਂਤ ਜਥੇਦਾਰ ਬਾਬਾ ਬਲਦੇਵ ਸਿੰਘ ਵੱਲਾ , ਜਥੇਦਾਰ ਬਾਬਾ ਸੁਖਪਾਲ ਸਿੰਘ ਮਾਲਵਾ ਤਰਨਦਲ , ਜਥੇਦਾਰ ਬਾਬਾ ਬਲਦੇਵ ਸਿੰਘ ਮੁਸਤਫ਼ਾ ਪੁਰ, ਜਥੇਦਾਰ ਪ੍ਰਗਟ ਸਿੰਘ ਮਜੀਠਾ ਬਾਈਪਾਸ, ਜਥੇਦਾਰ ਬਲਬੀਰ ਸਿੰਘ ਸੋਢੀ ਜੇਠੂਵਾਲ, ਜਥੇਦਾਰ ਹੀਰਾ ਸਿੰਘ ਕੋਟ ਖਾਲਸਾ, ਜਥੇਦਾਰ ਮੱਖਣ ਸਿੰਘ ਰੰਗੜ ਨੰਗਲ ਬਾਬਾ ਗੁਰਦਿੱਤ ਸਿੰਘ, ਜਥੇਦਾਰ ਹਰਜਿੰਦਰ ਸਿੰਘ, ਬਾਬਾ ਸਤਪਾਲ ਸਿੰਘ ਬਾਬਾ ਨਰਿੰਦਰ ਸਿੰਘ ਤੋਂ ਇਲਾਵਾ ਹਜ਼ਾਰਾਂ ਜਥੇਦਾਰ ਸਾਹਿਬਾਨ ਤੇ ਲਾਡਲੀਆਂ ਨਿਹੰਗ ਸਿੰਘ ਜਥੇਬੰਦੀਆਂ ਦੇ ਨਿਹੰਗ ਸਿੰਘ ਪਹੁਚ ਰਹੇ ਹਨ। ਇਸ ਵਕਤ ਭਾਈ ਖਾਲਸਾ ਨਾਲ ਪੀਏ ਭਾਈ ਸੁਖਦੇਵ ਸਿੰਘ ਜਗਰਾਓਂ ਵੀ ਹਾਜ਼ਰ ਸੀ ।।

Leave a Reply

Your email address will not be published. Required fields are marked *