ਚੰਡੀਗੜ੍ਹ, ਗੁਰਦਾਸਪੁਰ, 20 ਅਗਸਤ (ਸਰਬਜੀਤ ਸਿੰਘ)– ਕੌਮੀ ਇਨਸਾਫ਼ ਮੋਰਚੇ ਦੇ ਆਗੂਆਂ ਵੱਲੋਂ ਭਾਈ ਜਗਤਾਰ ਸਿੰਘ ਹਵਾਰਾ ਦੀ ਪੈਰੋਲ ਛੁੱਟੀ ਤੇ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ 21 ਅਗਸਤ ਨੂੰ ਪੰਜਾਬ ਬੰਦ ਦੀ ਕਾਲ ਦੇ ਕੇ ਸਮੁੱਚੇ ਪੰਜਾਬ ਨੂੰ ਇਸ ਸੱਦੇ ਨੂੰ ਸਫ਼ਲ ਬਣਾਉਣ ਲਈ ਸੰਯੋਗ ਕਰਨ ਦੀ ਅਪੀਲ ਕੀਤੀ ਸੀ ਅਤੇ ਇਸ ਦਰਮਿਆਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇਸ ਬੰਦ ਨੂੰ ਪੂਰਾ ਸਮਰਥਨ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਚੱਲਦੇ ਸਾਰੇ ਵਿਦਿਅਕ ਅਦਾਰੇ ਤੇ ਹੋਰ ਅਦਾਰਿਆਂ ਨੂੰ ਬੰਦ ਰੱਖਣ ਦਾ ਐਲਾਨ ਕੀਤਾ ਹੋਇਆ ਹੈ ਇਸ ਕਰਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਫੈਡਰੇਸ਼ਨ ਖਾਲਸਾ ਜਿਥੇ ਕੌਮੀ ਇਨਸਾਫ਼ ਮੋਰਚੇ ਵੱਲੋਂ ਭਲਕੇ 21 ਅਗੱਸਤ ਪੰਜਾਬ ਬੰਦ ਦੀ ਦਿੱਤੀ ਕਾਲ ਦੀ ਪੂਰਨ ਹਮਾਇਤ ਕਰਦੀ ਹੈ ਉਥੇ ਬੰਦ ਨੂੰ ਸਫਲ ਬਣਾਉਣ ਲਈ ਪੰਜਾਬ ਦੇ ਸਕੂਲਾਂ ਵਿੱਚ ਬੱਚਿਆਂ ਨੂੰ ਛੁੱਟੀਆਂ ਕਰਨ ਵਾਲੇ ਆਧਿਆਪਕਾਂ ਧੰਨਵਾਦ ਕਰਦੀ ਹੋਈ ਪੰਜਾਬ ਦੇ ਸਾਰੇ ਲੋਕਾਂ ਨੂੰ ਬੰਦ ਦੀ ਕਾਲ ਦਾ ਸਮਰਥਨ ਕਰਨ ਦੀ ਬੇਨਤੀ ਕਰਦੀ ਹੈ ਤਾਂ ਕਿ ਸਰਕਾਰਾਂ ਤੇ ਦਬਾਅ ਬਣਾ ਕੇ ਭਾਈ ਜਗਤਾਰ ਸਿੰਘ ਹਵਾਰਾ ਦੀ ਪੈਰੋਲ ਛੁੱਟੀ ਅਤੇ ਹੋਰ ਬੰਦੀ ਸਿੰਘਾਂ ਦੀ ਰਿਹਾਈ ਲਈ ਰਾਹ ਪੱਧਰਾ ਕੀਤਾ ਜਾ ਸਕੇ, ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਕੌਮੀ ਇਨਸਾਫ਼ ਮੋਰਚੇ ਦੇ ਆਗੂਆਂ ਵੱਲੋਂ 21 ਅਗਸਤ ਪੰਜਾਬ ਬੰਦ ਕਾਲ ਦਾ ਪੂਰਾ ਸਮਰਥਨ,ਸਫਲ ਬਣਾਉਣ ਲਈ ਲਈ ਉਪਰਾਲੇ, ਅਧਿਆਪਿਕਾਂ ਵੱਲੋਂ ਬੱਚਿਆਂ ਨੂੰ ਛੁੱਟੀਆਂ ਕਰਕੇ ਬੰਦ ਦਾ ਸਮਰਥਨ ਕਰਨ ਲਈ ਧੰਨਵਾਦ ਅਤੇ ਕੇਂਦਰ ਸਰਕਾਰ ਤੋਂ ਭਾਈ ਜਗਤਾਰ ਸਿੰਘ ਹਵਾਰਾ ਨੂੰ ਪੈਰੋਲ ਛੁੱਟੀ ਤੇ ਰਿਆਹ ਦੇ ਨਾਲ ਨਾਲ ਬੰਦੀ ਸਿੰਘਾਂ ਦੀ ਰਿਹਾਈ ਕਰਨ ਦੀ ਮੰਗ ਕਰਦਿਆਂ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਕੀਤਾ, ਭਾਈ ਖਾਲਸਾ ਨੇ ਸਪੱਸ਼ਟ ਕੀਤਾ ਭਾਈ ਜਗਤਾਰ ਸਿੰਘ ਹਵਾਰਾ ਦੀ ਪੈਰੋਲ ਛੁੱਟੀ ਅਤੇ ਬੰਦੀ ਸਿੰਘਾਂ ਨੂੰ ਰਿਹਾਅ ਕਰਵਾਉਣਾ ਸਿੱਖ ਕੌਮ ਲਈ ਵੱਡੀ ਚੁਣੌਤੀ ਤੇ ਚਿੰਤਾ ਜਨਕ ਮੁੱਦਾ ਬਣ ਗਿਆ ਹੈ ਅਤੇ ਸਿੱਖ ਕੌਮ ਹਰ ਹਾਲਤ ਵਿੱਚ ਭਾਈ ਜਗਤਾਰ ਸਿੰਘ ਹਵਾਰਾ ਨੂੰ ਪੈਰੋਲ ਛੁੱਟੀ ਦੁਵਾਉਣ ਅਤੇ ਬੰਦੀ ਸਿੰਘਾਂ ਨੂੰ ਰਿਹਾਅ ਕਰਾਉਣ ਲਈ ਪੂਰੀ ਤਰ੍ਹਾਂ ਇੱਕ ਜੁਟਤਾ ਰਾਹੀਂ ਵਚਨ ਬੰਦ ਹੈ ਭਾਈ ਖਾਲਸਾ ਨੇ ਕਿਹਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਜਿਥੇ ਕੌਮੀ ਇਨਸਾਫ਼ ਮੋਰਚੇ ਵੱਲੋਂ 21 ਅਗਸਤ ਪੰਜਾਬ ਬੰਦ ਦੀ ਕਾਲ ਦਾ ਪੂਰਾ ਸਮਰਥਨ ਕਰਦੀ ਹੈ ਉਥੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਕੂਲੀ ਅਦਾਰਿਆਂ ਦੇ ਅਧਿਆਪਕਾਂ ਸਮੇਤ ਸਮੁੱਚੇ ਪੰਜਾਬ ਦੇ ਲੋਕਾਂ ਵੱਲੋਂ ਬੰਦ ਨੂੰ ਸਫ਼ਲ ਬਣਾਉਣ ਲਈ ਦਿਤੇ ਜਾ ਰਹੇ ਸਮਰਥਨ ਦਾ ਧੰਨਵਾਦ ਕਰਦੀ ਹੋਈ ਸਰਕਾਰ ਤੋਂ ਮੰਗ ਕਰਦੀ ਹੈ ਕਿ ਭਾਈ ਜਗਤਾਰ ਸਿੰਘ ਹਵਾਰਾ ਨੂੰ ਪੈਰੋਲ ਛੁੱਟੀ ਦੇਣ ਦੇ ਨਾਲ ਨਾਲ ਸਾਰੇ ਉਹਨਾਂ ਬੰਦੀ ਸਿੰਘਾਂ ਨੂੰ ਰਿਹਾਅ ਕਰਨ ਦੀ ਲੋੜ ਤੇ ਜ਼ੋਰ ਦੇਵੇ ਜੇਹੜੇ ਅਦਾਲਤਾਂ ਵੱਲੋਂ ਦਿੱਤੀਆਂ ਸਜ਼ਾਵਾਂ ਪੂਰੀਆਂ ਕਰਨ ਦੇ ਬਾਵਜੂਦ ਗੈਰ ਕਾਨੂੰਨੀ ਢੰਗ ਨਾਲ ਜੇਲਾਂ ‘ਚ ਡੱਕੇ ਸਾਰੇ ਬੰਦੀ ਸਿੰਘਾਂ ਨੂੰ ਰਿਹਾਅ ਕਰਨ ਦੀ ਲੋੜ ਤੇ ਜ਼ੋਰ ਦੇਵੇ, ਇਸ ਮੌਕੇ ਤੇ ਭਾਈ ਖਾਲਸਾ ਪ੍ਰਧਾਨ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਨਾਲ ਭਾਈ ਸੁਖਦੇਵ ਸਿੰਘ ਫੌਜੀ ਜਗਰਾਓਂ ਭਾਈ ਅਵਤਾਰ ਸਿੰਘ ਅੰਮ੍ਰਿਤਸਰ ਭਾਈ ਦਿਲਬਾਗ ਸਿੰਘ ਬਾਗੀ ਭਾਈ ਇੰਦਰਜੀਤ ਸਿੰਘ ਕਾਉਂਕੇ, ਭਾਈ ਰਛਪਾਲ ਸਿੰਘ ਤੇ ਭਾਈ ਮਨਜਿੰਦਰ ਸਿੰਘ ਕਮਾਲਕੇ ਤੇ ਭਾਈ ਜੱਸਾ ਸਿੰਘ ਬਿਆਸ ਆਦਿ ਆਗੂ ਹਾਜਰ ਸਨ ।।


