ਸਾਵਣ ਸੁਦੀ ਦਸਵੀਂ ਦਾ ਦਿਹਾੜਾ 22 ਅਗਸਤ ਨੂੰ ਗੁਰਦੁਆਰਾ ਸਾਹਿਬ ਸ਼ਹੀਦ ਸਿੰਘਾਂ,ਯਾਦਗਾਰ ਵੱਡਾ ਘੱਲੂਘਾਰਾ,ਜੋਗੀ ਮਾਜਰਾ ਰੋਡ,ਕੁੱਪ ਕਲਾਂ ਵਿਖੇ ਮਨਾਇਆ ਜਾਵੇਗਾ – ਭਾਈ ਮਨਪ੍ਰੀਤ ਸਿੰਘ

ਮਾਲਵਾ

ਮਲੇਰਕੋਟਲਾ, ਗੁਰਦਾਸਪੁਰ, 20 ਅਗਸਤ (ਸਰਬਜੀਤ ਸਿੰਘ)– ਹਰ ਮਹੀਨੇ ਦੀ ਦਸਵੀਂ ਤੇ ਅਖੰਡਪਾਠਾਂ ਦੇ ਭੋਗ ਪਾਕੇ ਪੰਥ ਦੇ ਮਹਾਨ ਧਰਮ ਪ੍ਰਚਾਰਕਾਂ ਤੇ ਸਿੱਖ ਵਿਦਵਾਨਾਂ ਰਾਹੀਂ ਸ਼ਰਧਾਵਾਨ ਸੰਗਤਾਂ ਨੂੰ ਗੁਰਬਾਣੀ, ਗੁਰੂ ਗ੍ਰੰਥ ਸਾਹਿਬ ਜੀ ਦੇ ਨਾਲ ਨਾਲ ਸਿੱਖੀ ਦੇ ਸੁਨਹਿਰੀ ਵਿਰਸੇ ਇਤਿਹਾਸ ਨਾਲ ਜੋੜਨ ਲਈ ਸਵਰਗੀ ਮਹਾਂਪੁਰਖ ਸੰਤ ਬਾਬਾ ਜੰਗ ਸਿੰਘ ਜੀਆ ਵੱਲੋਂ ਗੁਰਦੁਆਰਾ ਸਾਹਿਬ ਵਿਖੇ ਮਹਿਨਾਵਾਰੀ ਚਲਾਈ ਧਾਰਮਿਕ ਪਰੰਪਰਾ ਮਰਯਾਦਾ ਤੇ ਮਜੌਦਾ ਮੁੱਖ ਪ੍ਰਬੰਧਕੀ ਸੇਵਾਦਾਰ ਭਾਈ ਮਨਪ੍ਰੀਤ ਸਿੰਘ ਜੀ ਵੱਲੋਂ ਬੜੀ ਨਿਮਰਤਾ ਤੇ ਹਰਮਨ ਪਿਆਰੇ ਮਿੱਠੇ ਧਾਰਮਿਕ ਬਿਰਤੀ ਸੁਭਾਹ ਨਾਲ ਨਿਰੰਤਰ ਪਹਿਰਾ ਦਿੱਤਾ ਜਾ ਰਿਹਾ ਹੈ ਅਤੇ ਇਸੇ ਕੜੀ ਤਹਿਤ ਸਾਵਣ ਸੁਦੀ ਦਸਵੀਂ ਦਾ ਦਿਹਾੜਾ ਮਨਾਉਣ ਲਈ ਅੱਜ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠ ਸਾਹਿਬ ਗੁਰਦੁਆਰਾ ਸਾਹਿਬ ਸ਼ਹੀਦ ਸਿੰਘਾਂ,ਯਾਦਗਰ ਵੱਡਾ ਘੱਲੂਘਾਰਾ, ਜੋਗੀ ਮਾਜਰਾ ਰੋਡ ,ਕੁੱਪ ਕਲਾਂ ਮਾਲੇਰਕੋਟਲਾ ਵਿਖੇ ਆਰੰਭ ਕਰ ਦਿੱਤੇ ਗਏ ਹਨ, ਜਿਨ੍ਹਾਂ ਦੇ ਸੰਪੂਰਨ ਭੋਗ 22 ਅਗੱਸਤ ਦਿਨ ਸ਼ੁਕਰਵਾਰ ਪਾਏ ਜਾਣਗੇ ਅਤੇ ਧਾਰਮਿਕ ਦੀਵਾਨ ਸਜਾ ਕੇ ਆਈ ਸੰਗਤ ਨੂੰ ਰਾਗੀ ਢਾਡੀ ਕਵੀਸ਼ਰ ਪ੍ਰਚਾਰਕਾਂ ਵੱਲੋਂ ਆਪਣੀ ਹਾਜ਼ਰੀ ਲਵਾ ਕੇ ਗੁਰ ਇਤਿਹਾਸ ਨਾਲ ਜੋੜਿਆ ਜਾਵੇਗਾ, ਸਮੂਹ ਧਾਰਮਿਕ ਬੁਲਾਰਿਆਂ ਤੇ ਹੋਰ ਪ੍ਰਮੁੱਖ ਸਖ਼ਸ਼ੀਅਤਾਂ ਦਾ ਮੁੱਖ ਪ੍ਰਬੰਧਕ ਭਾਈ ਮਨਪ੍ਰੀਤ ਸਿੰਘ ਜੀ ਵੱਲੋਂ ਸਨਮਾਨ ਕੀਤਾ ਜਾਵੇਗਾ ਅਤੇ ਗੁਰੂ ਕੇ ਲੰਗਰ ਅਟੁੱਟ ਵਰਤਾਏ ਜਾਣਗੇ, ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਗੁਰੂਦੁਆਰਾ ਸਾਹਿਬ ਦੇ ਚੱਲ ਰਹੇ ਵਟਸਗਰੁਪ ਤੇ ਭਾਈ ਮਨਪ੍ਰੀਤ ਸਿੰਘ ਵੱਲੋਂ ਜਾਰੀ ਕੀਤੇ ਗਏ ਸੰਗਤ ਨੋਟਿਸ ਨੂੰ ਮੁੱਖ ਰੱਖਦਿਆਂ ਇੱਕ ਲਿਖਤੀ ਬਿਆਨ ਰਾਹੀਂ ਦਿੱਤੀ, ਭਾਈ ਖਾਲਸਾ ਨੇ ਦੱਸਿਆ ਦਸਵੀਂ ਦੇ ਸਮਾਗਮ ਸਬੰਧੀ ਅੱਜ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠ ਸਾਹਿਬ ਪ੍ਰਾਰੰਭ ਕਰ ਦਿੱਤੇ ਗਏ ਹਨ ਜਿਨ੍ਹਾਂ ਦੇ ਸੰਪੂਰਨ ਭੋਗ 22 ਅਗੱਸਤ ਦਿਨ ਸ਼ੁਕਰਵਾਰ ਨੂੰ ਪਾਏ ਜਾਣਗੇ ਅਤੇ ਧਾਰਮਿਕ ਦੀਵਾਨ ਸਜਾਏ ਜਾਣਗੇ ਜਿਸ ਵਿਚ ਰਾਗੀ ਢਾਡੀ ਕਵੀਸ਼ਰ ਪ੍ਰਚਾਰਕ ਹਾਜ਼ਰੀ ਲਵਾ ਕੇ ਆਈ ਸੰਗਤ ਨੂੰ ਗੁਰਬਾਣੀ ਗੁਰੂ ਗ੍ਰੰਥ ਸਾਹਿਬ ਜੀ ਦੇ ਨਾਲ ਨਾਲ ਸਿੱਖੀ ਦੇ ਸੁਨਹਿਰੇ ਵਿਰਸੇ ਇਤਿਹਾਸ ਨਾਲ ਜੋੜਨਗੇ, ਸਮੂਹ ਧਾਰਮਿਕ ਬੁਲਾਰਿਆਂ ਤੇ ਮਹਾਨ ਧਾਰਮਿਕ ਸਖਸ਼ੀਅਤਾਂ, ਸੰਤਾਂ ਮਹਾਪੁਰਸ਼ਾਂ ਦਾ ਮੁੱਖ ਪ੍ਰਬੰਧਕ ਭਾਈ ਮਨਪ੍ਰੀਤ ਸਿੰਘ ਜੀ ਵੱਲੋਂ ਸਨਮਾਨ ਕੀਤਾ ਜਾਵੇਗਾ ਅਤੇ ਗੁਰੂ ਕੇ ਲੰਗਰ ਅਟੁੱਟ ਵਰਤਾਏ ਜਾਣਗੇ, ਮੁੱਖ ਪ੍ਰਬੰਧਕ ਭਾਈ ਮਨਪ੍ਰੀਤ ਸਿੰਘ ਜੀ ਨੇ ਸਥਾਨਕ ਤੇ ਹੋਰ ਨਾਨਕ ਨਾਮ ਲੇਵਾ ਸੰਗਤਾਂ ਨੂੰ ਅਪੀਲ ਕੀਤੀ ਉਹ ਇਹਨਾਂ ਧਾਰਮਿਕ ਸਮਾਗਮਾਂ ਦੀ ਹਾਜ਼ਰੀ ਭਰ ਕੇ ਆਪਣੇ ਮਨੁੱਖੀ ਜੀਵਨ ਨੂੰ ਸਫਲ ਬਣਾਉਣ ਦੀ ਲੋੜ ਤੇ ਜ਼ੋਰ ਦੇਣ ।

Leave a Reply

Your email address will not be published. Required fields are marked *