ਚੰਡੀਗੜ੍ਹ, ਗੁਰਦਾਸਪੁਰ, 21 ਮਈ (ਸਰਬਜੀਤ ਸਿੰਘ)– ਗਰਮੀ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਸੂਬੇ ਦੇ ਸਕੂਲਾਂ ਵਿੱਚ 21 ਮਈ ਤੋਂ 30 ਜੂਨ ਤੱਕ ਛੁੱਟੀਆਂ ਦਾ ਐਲਾਨ ਕੀਤਾ ਹੈ। ਗਰਮੀ ਕਾਰਨ ਨਿਰਧਾਰਤ ਪ੍ਰੋਗਰਾਮ ਤੋਂ ਕੁਝ ਦਿਨ ਪਹਿਲਾਂ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਪੰਜਾਬ ਸਰਕਾਰ ਨੇ ਸਕੂਲਾਂ ਦਾ ਸਮਾਂ ਵੀ ਬਦਲ ਦਿੱਤਾ ਹੈ। ਜਿਸ ਕਾਰਨ ਸਕੂਲ ਸਵੇਰੇ 7 ਵਜੇ ਤੋਂ ਦੁਪਹਿਰ 12 ਵਜੇ ਤੱਕ ਖੁੱਲ੍ਹੇ ਰਹਿਣਗੇ। ਜ਼ਿਕਰਯੋਗ ਹੈ ਕਿ ਪੰਜਾਬ ਦੇ 4 ਜ਼ਿਲ੍ਹਿਆਂ ਵਿੱਚ ਹੀਟ ਵੇਵ ਦਾ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ। ਇਨ੍ਹਾਂ ਵਿੱਚ ਫਾਜ਼ਿਲਕਾ, ਮੁਕਤਸਰ, ਬਠਿੰਡਾ ਅਤੇ ਮਾਨਸਾ ਸ਼ਾਮਲ ਹਨ। ਬਾਕੀ ਜ਼ਿਲ੍ਹਿਆਂ ਲਈ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ।



