ਗੁਰਦਾਸਪੁਰ, 22 ਮਈ ( ਸਰਬਜੀਤ ਸਿੰਘ ) – ਜ਼ਿਲ੍ਹਾ ਗੁਰਦਾਸਪੁਰ ਹਿੰਦ-ਪਾਕਿ ਅੰਤਰਰਾਸ਼ਟਰੀ ਬਾਰਡਰ ਸੀਮਾ ਦੇ ਨਾਲ ਲੱਗਦਾ ਹੈ ਅਤੇ ਜ਼ਿਲ੍ਹਾ ਗੁਰਦਾਸਪੁਰ ਅੰਦਰ ਲੋਕ ਸਭਾ ਚੋਣਾਂ 2024 ਕਰਕੇ ਚੋਣ ਜ਼ਾਬਤਾ ਲੱਗਾ ਹੋਇਆ ਹੈ । ਹਿੰਦ-ਪਾਕਿ ਅੰਤਰਰਾਸ਼ਟਰੀ ਬਾਰਡਰ ਤੇ ਅੱਤਵਾਦ ਗਤੀਵਿਧੀਆਂ, ਹਰ ਤਰਾਂ ਦੀ ਸਮਗਲਿੰਗ ਅਤੇ ਸਮਾਜ ਵਿਰੋਧੀ ਗਤੀਵਿਧੀਆਂ ਨੂੰ ਰੋਕਣ ਲਈ ਜ਼ਿਲ੍ਹਾ ਗੁਰਦਾਸਪੁਰ ਏਰੀਏ ਵਿੱਚ ਡਰੋਨ ਉਡਾਉਣ ਲਈ ਮੁਕੰਮਲ ਤੌਰ ਤੇ ਪਾਬੰਦੀ ਲਗਾਉਣੀ ਜ਼ਰੂਰੀ ਹੈ।
ਇਸ ਸਭ ਨੂੰ ਧਿਆਨ ਵਿੱਚ ਰੱਖਦੇ ਹੋਏ ਸੁਭਾਸ਼ ਚੰਦਰ, ਪੀ.ਸੀ.ਐੱਸ., ਵਧੀਕ ਜ਼ਿਲ੍ਹਾ ਮੈਜਿਸਟਰੇਟ, ਗੁਰਦਾਸਪੁਰ ਵੱਲੋਂ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਗੁਰਦਾਸਪੁਰ ਵਿੱਚ ਹਿੰਦ-ਪਾਕਿ ਅੰਤਰਰਾਸ਼ਟਰੀ ਸਰਹੱਦ ਤੇ ਜ਼ਿਲ੍ਹਾ ਗੁਰਦਾਸਪੁਰ ਦੀ ਸਾਈਡ ਵਾਲੇ ਪਾਸੇ ਪੂਰੇ ਜ਼ਿਲ੍ਹੇ ਗੁਰਦਾਸਪੁਰ ਅੰਦਰ ਸੁਰੱਖਿਆ ਦੇ ਪ੍ਰਬੰਧਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਅਤੇ ਹਰ ਤਰ੍ਹਾਂ ਦੀ ਸਮਗਲਿੰਗ ਨੂੰ ਰੋਕਣ ਲਈ ਡਰੋਨ ਉਡਾਉਣ ਤੇ ਸਖ਼ਤ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ ਮਿਤੀ 21-05-2024 ਤੋਂ 19-07-2024 ਤੱਕ ਲਾਗੂ ਰਹਿਣਗੇ।


