ਗੁਰਦਾਸਪੁਰ, 23 ਮਈ (ਸਰਬਜੀਤ ਸਿੰਘ)– ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਤੇ ਧਾਰਮਿਕ ਸਲਾਹਕਾਰ ਭਾਈ ਸੁਖਦੇਵ ਸਿੰਘ ਜਗਰਾਵਾਂ ਨੇ ਇੱਕ ਸਾਂਝੇ ਲਿਖਤੀ ਪ੍ਰੈਸ ਬਿਆਨ ਰਾਹੀਂ ਦੇਸ਼ਾਂ ਵਿਦੇਸ਼ਾਂ ਵਿੱਚ ਵਸ ਰਹੀ ਨਾਨਕ ਨਾਮ ਲੇਵਾ ਸੰਗਤ ਨੂੰ ਤੀਜੇ ਪਾਤਸ਼ਾਹ ਗੁਰੂ ਅਮਰਦਾਸ ਮਹਾਰਾਜ ਜੀ ਦੇ 545 ਵੇਂ ਪ੍ਰਕਾਸ਼ ਦਿਹਾੜੇ ਦੀਆਂ ਲੱਖ ਲੱਖ ਵਧਾਈਆਂ ਦਿੰਦਿਆਂ ਦੱਸਿਆ ਕਿ ਤੀਜੀ ਪਾਤਿਸ਼ਾਹੀ ਗੁਰੂ ਅਮਰਦਾਸ ਮਹਾਰਾਜ ਜੀ ਦੂਜੇ ਪਾਤਸ਼ਾਹ ਸ੍ਰੀ ਗੁਰੂ ਅੰਗਦ ਦੇਵ ਮਹਾਰਾਜ ਜੀ ਦੇ ਰਿਸ਼ਤੇ ਵਿੱਚੋ ਕੁੜਮ ਲੱਗਣ ਦੇ ਬਾਵਜੂਦ 12 ਸਾਲਾਂ ਤੱਕ ਖੰਡੂਰ ਸਾਹਿਬ ਤੋਂ ਪੈਦਲ ਚੱਲ ਕੇ ਬਿਆਸ ਦਰਿਆ ਤੋਂ ਪਾਣੀ ਦੀ ਗਾਗਰ ਲਿਆਉਣ ਤੇ ਰੋਜ਼ਾਨਾ ਇਸ਼ਨਾਨ ਕਰਾਉਣ ਦੀ ਘਾਲ ਸੇਵਾ ਕਮਾਈ ਅਤੇ ਸਮੂਹ ਗੁਰੂ ਸਾਹਿਬਾਨਾ ਤੋਂ ਵਡੇਰੀ ਉਮਰ’ਚ ਗੁਰਗੱਦੀ ਤੇ ਬਿਰਾਜਮਾਨ ਹੋਣ ਦਾ ਸੁਭਾਗ ਪ੍ਰਾਪਤ ਕੀਤਾ ,ਇਹਨਾਂ ਫੈਡਰੇਸ਼ਨ ਨੇਤਾਵਾਂ ਨੇ ਆਖਿਆ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਅਜ ਗੁਰੂ ਅਮਰਦਾਸ ਮਹਾਰਾਜ ਜੀ ਦੇ 545 ਵੇਂ ਪ੍ਰਕਾਸ਼ ਦਿਹਾੜੇ ਦੀਆਂ ਨਾਨਕ ਨਾਮ ਲੇਵਾ ਨੂੰ ਕੋਟਿ ਕੋਟਿ ਵਧਾਈ ਦਿੰਦਿਆਂ ਕਿਹਾ ਕਿ ਗੁਰੂ ਅਮਰਦਾਸ ਮਹਾਰਾਜ ਜੀ ਦੀ ਸਿਖਿਆ ਅਤੇ ਉਪਦੇਸ਼ ਨੂੰ ਆਪਣੇ ਸੰਸਾਰੀ ਜੀਵਨ ਵਿੱਚ ਲਾਗੂ ਕਰਨ ਦੀ ਲੋੜ ਤੇ ਜ਼ੋਰ ਦਿੱਤਾ ਜਾਵੇ, ਇਨ੍ਹਾਂ ਪੰਥਕ ਆਗੂਆਂ ਨੇ ਕਿਹਾ ਗੁਰੂ ਅਮਰਦਾਸ ਮਹਾਰਾਜ ਜੀ ਨੇ ਲੰਮੇ ਸਮੇਂ ਚਲੀ ਆ ਰਹੀ ਸਤਾ ਪ੍ਰਥਾ ਸਮਾਜ਼ ਵਿਰੋਧੀ ਰੀਤ ਨੂੰ ਬੰਦ ਕੀਤਾ ( ਜਿਸ ਤਹਿਤ ਪਤੀ ਦੇ ਮਰਨ ਤੋਂ ਬਾਅਦ ਪਤਨੀ ਨੂੰ ਜਿਉਂਦੇ ਜੀ ਸਾੜ ਦਿੱਤਾ ਜਾਂਦਾ ਸੀ) ਭਾਈ ਖਾਲਸਾ ਤੇ ਭਾਈ ਜਗਰਾਵਾਂ ਨੇ ਦੱਸਿਆ ਇਥੇ ਬੱਸ ਨਹੀਂ ਤੀਜੇ ਪਾਤਸ਼ਾਹ ਗੁਰੂ ਅਮਰਦਾਸ ਮਹਾਰਾਜ ਜੀ ਦੀ ਸਮੂਹ ਗੁਰੂ ਸਾਹਿਬਾਨਾ ਤੋਂ ਜ਼ਿਆਦਾ ਗੁਰਬਾਣੀ ਆਦਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿੱਚ ਦਰਜ ਹੈ, ਉਹਨਾਂ ਦੱਸਿਆ ਭਾਵੇਂ ਉਹ ਰਿਸ਼ਤੇ ਵਿੱਚੋ ਦੂਜੇ ਪਾਤਸ਼ਾਹ ਸ੍ਰੀ ਗੁਰੂ ਅੰਗਦ ਦੇਵ ਮਹਾਰਾਜ ਜੀ ਦੇ ਕੁੜਮ ਲੱਗਦੇ ਸਨ ਪਰ ਇਸ ਦੇ ਬਾਵਜੂਦ ਉਨ੍ਹਾਂ ਨੇ ਗੁਰੂ ਅੰਗਦ ਦੇਵ ਮਹਾਰਾਜ ਜੀ ਦੀ 12 ਸਾਲ ਰੋਜ਼ ਖਡੂਰ ਸਾਹਿਬ ਤੋਂ ਪੈਦਲ ਚੱਲ ਕੇ ਗੋਇੰਦਵਾਲ ਸਾਹਿਬ ਦੇ ਦਰਿਆ ਤੋਂ ਜਲ ਦੀ ਗਾਗਰ ਲਿਆ ਕੇ ਇਸ਼ਨਾਨ ਕਰਾਉਣ ਦੀ ਮਹਾਨ ਇਤਿਹਾਸਕ ਘਾਲ ਕਮਾਈ ਕੀਤੀ ਅਤੇ ਉਸ ਵਕਤ ਉਨ੍ਹਾਂ ਦੀ ਉਮਰ 80 ਸਾਲ ਸੀ ਜਿਸ ਕਰਕੇ ਸਮੂਹ ਦਸ ਗੁਰੂ ਸਾਹਿਬਾਨਾਂ ਤੋਂ ਵਡੇਰੀ ਉਮਰ’ਚ ਗੁਰੂ ਨਾਨਕ ਦੀ ਗੱਦੀ ਦੇ ਤੀਜੇ ਵਾਰਸ਼ ਬਣਨ ਦਾ ਸੁਭਾਗ ਪ੍ਰਾਪਤ ਹੋਇਆ, ਭਾਈ ਖਾਲਸਾ ਤੇ ਭਾਈ ਜਗਰਾਵਾਂ ਨੇ ਸਮੂਹ ਸੰਗਤਾਂ ਨੂੰ ਉਨ੍ਹਾਂ ਦੇ 545 ਵੇਂ ਜਨਮ ਦਿਹਾੜੇ ਨੂੰ ਲੱਖ ਲੱਖ ਵਧਾਈਆਂ ਦਿੰਦਿਆਂ ਉਨ੍ਹਾਂ ਦੀ ਗੁਰੂ ਗ੍ਰੰਥ ਸਾਹਿਬ’ਚ ਦਰਜ਼ ਗੁਰਬਾਣੀ ਨੂੰ ਪੜ੍ਹ ਸਮਝ ਕੇ ਉਸ ਅਨੁਸਾਰ ਆਪਣੇ ਮਨੁੱਖੀ ਜੀਵਨ ਨੂੰ ਢਾਲਣ ਦੀ ਕੋਸ਼ਿਸ਼ ਕਰਨ ਦੀ ਬੇਨਤੀ ਕੀਤੀ, ਇਸ ਮੌਕੇ ਭਾਈ ਵਿਰਸਾ ਸਿੰਘ ਖਾਲਸਾ ਪ੍ਰਧਾਨ ਏ ਆਈ ਐਸ ਐਸ ਐਫ ਖਾਲਸਾ ਤੇ ਭਾਈ ਸੁਖਦੇਵ ਸਿੰਘ ਫੌਜੀ ਜਗਰਾਵਾਂ ਸਿਆਸੀ ਸਲਾਹਕਾਰ ਤੋਂ ਇਲਾਵਾ ਸੀਨੀਅਰ ਆਗੂ ਭਾਈ ਅਵਤਾਰ ਸਿੰਘ ਅੰਮ੍ਰਿਤਸਰ, ਭਾਈ ਦਿਲਬਾਗ ਸਿੰਘ ਬਾਗੀ ਗੁਰਦਾਸਪੁਰ, ਭਾਈ ਜੋਗਿੰਦਰ ਸਿੰਘ ਭਾਈ ਜਗਤਾਰ ਸਿੰਘ ਫਿਰੋਜ਼ਪੁਰ ਭਾਈ ਗੁਰਜਸਪਰੀਤ ਸਿੰਘ ਮਜੀਠਾ ਭਾਈ ਬਲਵਿੰਦਰ ਸਿੰਘ ਖਡੂਰ ਸਾਹਿਬ ਸ਼ਿੰਦਾ ਸਿੰਘ ਨਿਹੰਗ ਅਤੇ ਪਿਰਥੀ ਸਿੰਘ ਧਾਲੀਵਾਲ ਧਰਮਕੋਟ ਆਦਿ ਆਗੂ ਹਾਜਰ ਸਨ ।।