ਕੌਮੀ ਇਨਸਾਫ਼ ਮੋਰਚੇ ਵੱਲੋਂ ਪੰਜਾਬ ਬੰਦ ਕਾਲ ਨੂੰ ਮਿਲਿਆ ਜੁਲਿਆ ਹੁੰਗਾਰਾ,ਸ਼ਹਿਰਾਂ,ਕਸਬਿਆਂ ਤੇ ਪੇਂਡੂ ਦੁਕਾਨਾਂ ਵੀ ਬੰਦ ਰੱਖੀਆਂ ਗਈਆਂ, ਸਿੱਖ ਸਟੂਡੈਂਟਸ ਫੈਡਰੇਸ਼ਨ ਨੇ ਲੋਕਾਂ ਦਾ ਕੀਤਾ ਧੰਨਵਾਦ : ਭਾਈ ਵਿਰਸਾ ਸਿੰਘ ਖਾਲਸਾ

ਚੰਡੀਗੜ੍ਹ

ਚੰਡੀਗੜ੍ਹ, ਗੁਰਦਾਸਪੁਰ, 21 ਅਗਸਤ ( ਸਰਬਜੀਤ ਸਿੰਘ)– ਅੱਜ ਕੌਮੀ ਇਨਸਾਫ਼ ਮੋਰਚੇ ਦੇ ਆਗੂਆਂ ਵੱਲੋਂ ਭਾਈ ਜਗਤਾਰ ਸਿੰਘ ਹਵਾਰਾ ਦੀ ਪਰੋਲ ਛੁੱਟੀ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਸੀ ਅਤੇ ਇਸ ਬੰਦ ਨੂੰ ਪੰਜਾਬ ਦੇ ਲੋਕਾਂ ਵੱਲੋਂ ਮਿਲਿਆਂ ਜੁਲਿਆ ਹੁੰਗਾਰਾ ਮਿਲਿਆ, ਵੱਡੇ ਵੱਡੇ ਸ਼ਹਿਰਾਂ ਕਸਬਿਆਂ ਤੇ ਪਿੰਡਾਂ ਦੇ ਬਜ਼ਾਰ ਦੇ ਨਾਲ ਨਾਲ ਵਿਦਿਅਕ ਅਦਾਰੇ ਤੇ ਹੋਰ ਅਦਾਰੇ ਵੀ ਬੰਦ ਵੇਖਣ ਨੂੰ ਮਿਲੇ, ਇਸ ਬੰਦ ਅਮਰਜੈਨਸੀ ਸੇਵਾਵਾਂ ਨੂੰ ਜਾਰੀ ਰੱਖਿਆ ਗਿਆ ਅਤੇ ਇਹ ਪਹਿਲੀ ਵਾਰ ਵੇਖਣ ਨੂੰ ਮਿਲਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਨਿਹੰਗ ਸਿੰਘ ਜਥੇਬੰਦੀਆਂ,ਕਿਸਾਨ ਆਗੂਆਂ ਦੇ ਨਾਲ ਨਾਲ ਹਰ ਵਰਗ ਦੇ ਲੋਕਾਂ ਨੇ ਬੰਦ ਨੂੰ ਸਫਲ ਬਣਾਉਣ ਲਈ ਆਪਣਾ ਵੱਡਾ ਯੋਗਦਾਨ ਪਾਇਆ, ਭਾਵੇਂ ਕਿ ਸਰਕਾਰ ਦੇ ਇਕ ਮੰਤਰੀ ਨੇ ਵੱਡੇ ਪੁਲਿਸ ਕਾਫਲੇ ਰਾਹੀਂ ਬਟਾਲਾ ਦੇ ਦੁਕਾਨਦਾਰਾਂ ਨੂੰ ਦੁਕਾਨਾਂ ਖੋਲ੍ਹ ਕੇ ਰੱਖਣ ਲਈ ਹਰ ਤਰ੍ਹਾਂ ਦੀ ਸਰਕਾਰੀ ਮਦਦ ਲਈ ਪ੍ਰੇਰਿਤ ਕੀਤਾ ,ਪਰ ਇਸ ਬਾਵਜੂਦ ਪੰਜਾਬ ਦੇ ਲੋਕਾਂ ਵੱਲੋਂ ਬੰਦ ਨੂੰ ਸਫਲ ਬਣਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਇਸ ਕਰਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਕੌਮੀ ਇਨਸਾਫ਼ ਮੋਰਚੇ ਵੱਲੋਂ ਪੰਜਾਬ ਬੰਦ ਦੇ ਸੱਦੇ ਨੂੰ ਸਫਲ ਬਣਾਉਣ ਲਈ ਪੰਜਾਬ ਦੇ ਸਮੂਹ ਲੋਕਾਂ ਦਾ ਧੰਨਵਾਦ ਕਰਦੀ ਹੋਈ ਸਰਕਾਰ ਨੂੰ ਅਪੀਲ ਕਰਦੀ ਹੈ ਕਿ ਪੰਜਾਬ ਬੰਦ ਨੂੰ ਸਫ਼ਲ ਬਣਾਉਣ ਲਈ ਪੰਜਾਬ ਦੇ ਲੋਕਾਂ ਵੱਲੋਂ ਵਖਾਈ ਇੱਕ ਜੁਟਤਾ ਨੂੰ ਮੁੱਖ ਰੱਖਦਿਆਂ ਭਾਈ ਜਗਤਾਰ ਸਿੰਘ ਹਵਾਰਾ ਨੂੰ ਪਰੋਲ ਛੁੱਟੀ ਦੇਣ ਦੇ ਨਾਲ ਨਾਲ ਸਾਰੇ ਬੰਦੀ ਸਿੰਘਾਂ ਨੂੰ ਰਿਹਾਅ ਕਰਨ ਦੀ ਲੋੜ ਤੇ ਜ਼ੋਰ ਦੇਣ ਤਾਂ ਕਿ ਕੌਮੀ ਇਨਸਾਫ਼ ਮੋਰਚੇ ਵੱਲੋ ਸਰਕਾਰ ਵਿਰੁੱਧ ਅਜਿਹੇ ਬੰਦ ਦੇ ਸੱਦੇ ਦੀਆ ਕਾਲ਼ਾ ਦਾ ਸਹਾਮਣਾ ਕਰਨ ਤੋਂ ਰਾਹਤ ਮਿਲ ਸਕੇ, ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਪੰਜਾਬ ਬੰਦ ਸੱਦੇ ਨੂੰ ਸਫਲ ਬਣਾਉਣ ਵਾਲੇ ਹਰ ਵਰਗ ਦੇ ਲੋਕਾਂ ਦਾ ਧੰਨਵਾਦ ਅਤੇ ਸਰਕਾਰ ਤੋਂ ਭਾਈ ਜਗਤਾਰ ਸਿੰਘ ਹਵਾਰਾ ਦੀ ਪਰੋਲ ਛੁੱਟੀ ਦੇ ਨਾਲ ਨਾਲ ਸਾਰੇ ਬੰਦੀ ਸਿੰਘਾਂ ਨੂੰ ਰਿਹਾਅ ਕਰਵਾਉਣ ਦੀ ਮੰਗ ਕਰਦਿਆਂ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਕੀਤਾ, ਭਾਈ ਖਾਲਸਾ ਨੇ ਕਿਹਾ ਬੀਤੇ ਦਿਨ ਕੌਮੀ ਇਨਸਾਫ਼ ਮੋਰਚੇ ਦੇ ਆਗੂਆਂ ਵੱਲੋਂ ਸ਼ਾਂਤਮਈ ਢੰਗ ਨਾਲ ਪੰਜਾਬ ਦੇ ਗਵਰਨਰ ਹਾਊਸ ਨੂੰ ਮਾਰਚ ਕੀਤਾ ਜਾ ਰਿਹਾ ਸੀ ਤਾਂ ਸਰਕਾਰ ਨੇ ਉਨ੍ਹਾਂ ਨਾਲ ਬਹੁਤ ਬੁਰਾ ਤੇ ਭੱਦਾ ਸਲੂਕ ਕੀਤਾ ਜਿਸ ਦੇ ਸਿੱਟੇ ਵਜੋਂ ਉਹਨਾਂ ਨੂੰ 21 ਅਗਸਤ ਨੂੰ ਪੰਜਾਬ ਬੰਦ ਰੱਖਣ ਦਾ ਸੱਦਾ ਦਿੱਤਾ ਗਿਆ ਸੀ ਅਤੇ ਇਸ ਬੰਦ ਨੂੰ ਲੋਕਾਂ ਵੱਲੋਂ ਵੱਡਾ ਹੁੰਗਾਰਾ ਮਿਲਿਆ, ਭਾਈ ਖਾਲਸਾ ਨੇ ਕਿਹਾ ਸਾਡੀ ਜਥੇਬੰਦੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਕੌਮੀ ਇਨਸਾਫ਼ ਮੋਰਚੇ ਵੱਲੋਂ ਦਿੱਤੇ ਪੰਜਾਬ ਬੰਦ ਦੇ ਸੱਦੇ ਨੂੰ ਸਫਲ ਬਣਾਉਣ ਲਈ ਹਰ ਵਰਗ ਦੇ ਲੋਕਾਂ ਦਾ ਧੰਨਵਾਦ ਕਰਦੀ ਹੋਈ ਪੰਜਾਬ ਸਰਕਾਰ ਤੋਂ ਮੰਗ ਕਰਦੀ ਹੈ ਕਿ ਪੰਜਾਬ ਬੰਦ ਨੂੰ ਮਿਲੇ ਭਰਵੇਂ ਹੁੰਗਾਰੇ ਨੂੰ ਮੁੱਖ ਰੱਖਦਿਆਂ ਭਾਈ ਜਗਤਾਰ ਸਿੰਘ ਹਵਾਰਾ ਦੀ ਪਰੋਲ ਛੁੱਟੀ ਦੇ ਨਾਲ ਨਾਲ ਸਾਰੇ ਬੰਦੀ ਸਿੰਘਾਂ ਨੂੰ ਰਿਹਾਅ ਕਰਨ ਦੀ ਲੋੜ ਤੇ ਜ਼ੋਰ ਦੇਵੇ ਤਾਂ ਕਿ ਭਵਿੱਖ ਵਿਚ ਸਰਕਾਰ ਨੂੰ ਅਜਿਹੇ ਰੋਸ ਪ੍ਰਦਰਸ਼ਨ ਅਤੇ ਬੰਦ ਵਰਗੇ ਸੱਦਿਆ ਦਾ ਸਹਾਮਣਾ ਕਰਨ ਤੋ ਕੁਝ ਰਾਹਤ ਮਿਲ ਸਕੇ, ਇਸ ਵਕਤ ਭਾਈ ਵਿਰਸਾ ਸਿੰਘ ਖਾਲਸਾ ਨਾਲ ਭਾਈ ਸੁਖਦੇਵ ਸਿੰਘ ਜਗਰਾਓਂ, ਭਾਈ ਦਿਲਬਾਗ ਸਿੰਘ ਬਾਗੀ, ਭਾਈ ਜੋਗਿੰਦਰ ਸਿੰਘ ਤੇ ਭਾਈ ਜਗਤਾਰ ਸਿੰਘ ਫਿਰੋਜ਼ਪੁਰ, ਭਾਈ ਸਿਦਾ ਸਿੰਘ, ਭਾਈ ਪਿਰਥੀ ਸਿੰਘ, ਭਾਈ ਰਛਪਾਲ ਸਿੰਘ ਤੇ ਭਾਈ ਮਨਜਿੰਦਰ ਸਿੰਘ ਕਮਾਲਕੇ ਆਦਿ ਆਗੂ ਹਾਜ਼ਰ ਸਨ ।

Leave a Reply

Your email address will not be published. Required fields are marked *