ਗੁਰਦਾਸਪੁਰ, 24 ਮਈ ( ਸਰਬਜੀਤ ਸਿੰਘ)– ਲੋਕ ਸਭਾ ਦੇ ਮੱਦੇਨਜ਼ਰ ਆਮ ਆਦਮੀ ਪਾਰਟੀ ਨੇ ਕਈ ਅਹੁੱਦੇਦਾਰਾਂ ਨੂੰ ਨਵੀਂਆਂ ਜ਼ਿੰਮੇਵਾਰੀਆਂ ਸੌਂਪੀਆਂ ਹਨ। ਜਿਸ ਕਾਰਨ ਆਮ ਆਦਮੀ ਪਾਰਟੀ ਦੀ ਖੂਬ ਸੇਵਾ ਕਰ ਰਹੇ ਡਾ.ਕੇ.ਡੀ.ਸਿੰਘ ਨੂੰ ਪਾਰਟੀ ਵੱਲੋਂ ਪੰਜਾਬ ਸੰਯੁਕਤ ਸਕੱਤਰ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ।
ਡਾ.ਕੇ.ਡੀ.ਸਿੰਘ ਨੇ ਨਵੀਂ ਜ਼ਿੰਮੇਵਾਰੀ ਮਿਲਣ ‘ਤੇ ਪਾਰਟੀ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ ਅਤੇ ਪਾਰਟੀ ਦੀ ਜਿੱਤ ਯਕੀਨੀ ਬਣਾਉਣ ਲਈ ਯਤਨ ਕੀਤੇ ਜਾਣਗੇ।