ਮੋਗਾ, ਗੁਰਦਾਸਪੁਰ, 25 ਮਈ (ਸਰਬਜੀਤ ਸਿੰਘ)– ਮਾਲਵਾ ਖੇਤਰ ਵਿੱਚ ਆਪਣੀਆਂ ਧਾਰਮਿਕ ਸ੍ਰਗਰਮੀਆਂ ਅਤੇ ਸਮਾਜ ਸੇਵਕ ਕਾਰਜਾ ਕਰਕੇ ਦੇਸ਼ਾਂ ਪ੍ਰਦੇਸਾਂ ਵਿੱਚ ਪ੍ਰਸਿੱਧੀ ਪ੍ਰਾਪਤ ਕਰ ਚੁੱਕੇ ਗੁਰਦੁਆਰਾ ਸ਼ਹੀਦ ਬਾਬਾ ਤੇਗਾ ਸਿੰਘ ਅਤੇ ਤਪ ਅਸਥਾਨ ਸੱਚਖੰਡ ਵਾਸੀ ਸ੍ਰੀ ਮਾਨ ਸੰਤ ਮਹਾਂਪੁਰਸ਼ ਬਾਬਾ ਨਛੱਤਰ ਸਿੰਘ ਜੀ ਚੰਦ ਪੁਰਾਣਾ ਮੋਗਾ ਵਿਖੇ ਜੇਠ ਮਹੀਨੇ ਦੀ ਪੁੰਨਿਆ ਮੌਕੇ ਹਜ਼ਾਰਾਂ ਸੰਗਤਾਂ ਨੇ ਧਾਰਮਿਕ ਦੀਵਾਨ’ਚ ਹਾਜਰੀ ਭਰੀ ਅਤੇ ਆਪਣਾ ਮਨੁੱਖੀ ਜੀਵਨ ਸਫਲ ਬਣਾਇਆ, ਧਾਰਮਿਕ ਬੁਲਾਰਿਆਂ ਦਾ ਮਜੌਦਾ ਗੱਦੀ ਨਸ਼ੀਨ ਸੰਤ ਮਹਾਂਪੁਰਸ਼ ਬਾਬਾ ਗੁਰਦੀਪ ਸਿੰਘ ਜੀ ਵੱਲੋਂ ਸਨਮਾਨ ਕੀਤਾ ਗਿਆ ਅਤੇ ਗੁਰੂ ਕੇ ਲੰਗਰ ਅਟੁੱਟ ਵਰਤਾਏ ਗਏ।
ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਧਾਰਮਿਕ ਦੀਵਾਨ’ਚ ਹਾਜ਼ਰੀਆ ਭਰਨ ਤੋਂ ਉਪਰੰਤ ਇਕ ਲਿਖਤੀ ਪ੍ਰੈਸ ਬਿਆਨ ਰਾਹੀਂ ਦਿੱਤੀ, ਉਹਨਾਂ ਭਾਈ ਖਾਲਸਾ ਨੇ ਦੱਸਿਆ ਇਸ ਮਹਾਨ ਇਤਿਹਾਸਕ ਅਸਥਾਨ ਦੇ ਪਹਿਲੇ ਗੱਦੀ ਨਸ਼ੀਨ ਸੱਚਖੰਡ ਵਾਸੀ ਸੰਤ ਬਾਬਾ ਨਛੱਤਰ ਸਿੰਘ ਜੀ ਵੱਲੋਂ ਹਰ ਮਹੀਨੇ ਦੀ ਪੁੰਨਿਆ ਤੇ ਧਾਰਮਿਕ ਦੀਵਾਨ ਸਜਾ ਕੇ ਸੰਗਤਾਂ ਨੂੰ ਗੁਰਬਾਣੀ ਆਦਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਅਤੇ ਸਿੱਖੀ ਦੇ ਸੁਨਹਿਰੀ ਵਿਰਸੇ ਇਤਿਹਾਸ ਨਾਲ ਜੋੜਨ ਸਬੰਧੀ ਇੱਕ ਧਰਮ ਪ੍ਰਚਾਰ ਲਹਿਰ ਚਲਾਈ ਹੋਈ ਸੀ, ਭਾਈ ਖਾਲਸਾ ਨੇ ਦੱਸਿਆ ਇਸ ਮਰਯਾਦਾ ਅਨੁਸਾਰ ਜੇਠ ਮਹੀਨੇ ਦੀ ਪੁੰਨਿਆ ਦੇ ਸਮਾਗਮ ਸਬੰਧੀ ਪਰਸੋਂ ਰੋਜ਼ ਤੋਂ ਗੁਰੂਦੁਆਰਾ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਲੜੀਵਾਰ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਸਨ, ਜਿਨ੍ਹਾਂ ਦੇ ਅਜ ਸੰਪੂਰਨ ਭੋਗ ਅਰਦਾਸ ਅਤੇ ਪਾਵਨ ਪਵਿੱਤਰ ਹੁਕਮਨਾਮੇ ਤੋਂ ਉਪਰੰਤ ਹਜ਼ੂਰੀ ਰਾਗੀ ਦੇ ਸ਼ਬਦ ਗੁਰਬਾਣੀ ਕੀਰਤਨ ਤੋਂ ਉਪਰੰਤ ਧਾਰਮਿਕ ਦੀਵਾਨ ਦੀ ਅਰੰਭਤਾ ਹੋਈ ਜਿਸ ਵਿੱਚ ਪੰਥ ਦੇ ਨਾਮਵਰ ਰਾਗੀ ਢਾਡੀ ਕਵੀਸ਼ਰਾਂ ਪ੍ਰਚਾਰਕਾਂ ਨੇ ਹਾਜ਼ਰੀ ਲਵਾਈ ਅਤੇ ਸੰਗਤਾਂ ਨੂੰ ਗੁਰਬਾਣੀ ਆਦਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੇ ਨਾਲ਼ ਨਾਲ਼ ਸਿੱਖੀ ਦੇ ਸੁਨਹਿਰੀ ਵਿਰਸੇ ਨਾਲ ਜੋੜਿਆ, ਇਸ ਮੌਕੇ ਤੇ ਮਜੌਦਾ ਗੱਦੀ ਨਸ਼ੀਨ ਸੰਤ ਮਹਾਂਪੁਰਸ਼ ਬਾਬਾ ਗੁਰਦੀਪ ਸਿੰਘ ਜੀ ਨੇ ਗੁਰਬਾਣੀ ਦੀਆਂ ਪੰਕਤੀਆਂ ਰਾਹੀਂ ਬੋਲਦਿਆਂ ਜਿਥੇ ਸਮੂਹ ਸੰਗਤਾਂ ਨੂੰ ਤੀਜੇ ਪਾਤਸ਼ਾਹ ਗੁਰੂ ਅਮਰਦਾਸ ਮਹਾਰਾਜ ਜੀ ਦੇ ਪ੍ਰਕਾਸ਼ ਦਿਹਾੜੇ ਦੀ ਵਧਾਈ ਦਿੱਤੀ,ਉਥੇ ਉਨ੍ਹਾਂ ਨੇ ਕਿਹਾ ਮਨੁੱਖੀ ਜੀਵਨ ਨੂੰ ਸਫਲ ਬਣਾਉਣ ਲਈ ਪੂਰਨ ਗੁਰੂ ਨੂੰ ਧਾਰਨ ਕਰਕੇ ਨਾਮ ਅਭਿਆਸ ਤੇ ਸੇਵਾ ਸਿਮਰਨ ਰਾਹੀਂ ਹੀ ਸਫਲ ਬਣਾਇਆ ਜਾ ਸਕਦਾ ਹੈ, ਉਹਨਾਂ ( ਬਾਬਾ ਗੁਰਦੀਪ ਸਿੰਘ) ਨੇ ਕਿਹਾ ਮਨੁੱਖ ਨੂੰ ਵੈਰ ਵਿਰੋਧ ਛੱਡ ਕੇ ਸਭਨਾਂ ਧਰਮ ਦਾ ਬਰਾਬਰ ਸਨਮਾਨ ਕਰਨਾ ਚਾਹੀਦਾ ਹੈ, ਉਹਨਾਂ ਗੁਰਬਾਣੀ ਦੀਆਂ ਉਦਾਹਰਨਾਂ ਦੇ ਕੇ ਇਹ ਵੀ ਕਿਹਾ ਮਨੁੱਖ ਨੂੰ ਅੰਮ੍ਰਿਤ ਵੇਲੇ ਉੱਠ ਕੇ ਉਸ ਵਾਹਿਗੁਰੂ ਪਰਮੇਸ਼ੁਰ ਦਾ ਜਾਪ ਕਰਨਾ ਚਾਹੀਦਾ ਹੈ ਤਾਂ ਹੀ ਇਸ ਨੂੰ ਸੰਸਾਰੀ ਸੁਖ ਤੇ ਇਥੇ ਆਉਣ ਦਾ ਮਕਸਦ ਹੱਲ ਹੋ ਸਕਦਾ ਹੈ, ਬਾਬਾ ਗੁਰਦੀਪ ਸਿੰਘ ਜੀ ਨੇ ਸੰਗਤਾਂ ਨੂੰ ਬੇਨਤੀ ਕੀਤੀ ਇਸ ਅਸਥਾਨ ਨੂੰ 28 ਸਾਲਾਂ ਵਿੱਚ ਦੇਸ਼ਾਂ ਵਿਦੇਸ਼ਾਂ ਵਿਚ ਪ੍ਰਸਿੱਧ ਕਰਨ ਵਾਲੀ ਰੱਬੀ ਰੂਹ,ਮਿੱਠ ਬੋਲੜੇ, ਪਰਉਪਕਾਰੀ ਦਾਨੀ ਮਹਾਂਪੁਰਸ਼ ਸੰਤ ਬਾਬਾ ਨਛੱਤਰ ਸਿੰਘ ਜੀ ਦੀ ਮਹਾਨ ਇਤਿਹਾਸਕ ਯਾਦ ਵਿੱਚ 18 ਜੂਨ ਨੂੰ ਇੱਕ ਵੱਡਾ ਕੀਰਤਨ ਦਰਬਾਰ ਕਰਵਾਇਆ ਜਾ ਰਿਹਾ ਹੈ ਤੇ ਆਪ ਸਭਨਾਂ ਨੇ ਹਾਜਰ ਹੋ ਕੇ ਮਹਾਂਪੁਰਸ਼ਾਂ ਦੀ ਯਾਦ’ਚ ਕਰਵਾਏ ਜਾ ਰਹੇ ਕੀਰਤਨ ਦਰਬਾਰ ਦੀਆਂ ਹਾਜ਼ਰੀਆਂ ਭਰਨ ਦੀ ਲੋੜ ਤੇ ਜ਼ੋਰ ਦੇਣਾ ਚਾਹੀਦਾ ਹੈ, ਉਹਨਾਂ ਬਾਬਾ ਗੁਰਦੀਪ ਸਿੰਘ ਜੀ ਨੇ ਕਿਹਾ ਗੁਰਦੁਆਰਾ ਸ਼ਹੀਦ ਬਾਬਾ ਤੇਗਾ ਸਿੰਘ ਤੇ ਤਪ ਅਸਥਾਨ ਸੱਚਖੰਡ ਵਾਸੀ ਸ੍ਰੀ ਮਾਨ ਸੰਤ ਬਾਬਾ ਨਛੱਤਰ ਸਿੰਘ ਜੀ ਚੰਦ ਪੁਰਾਣਾ ਮੋਗਾ ਦੇ ਇਸ ਪਵਿੱਤਰ ਅਸਥਾਨ ਦੇ ਨਾਂਅ ਤੇ ਕਿਸੇ ਵਿਅਕਤੀ ਕੋਲੋਂ ਕੋਈ ਉਗਰਾਹੀ ਜਾ ਪਰਚੀ ਨਹੀਂ ਕੱਟੀ ਜਾਂਦੀ, ਐਤਵਾਰ ਨੂੰ ਇਥੇ ਸ਼ਰਧਾਲੂਆਂ ਦੀ ਗਿਣਤੀ ਮੱਸਿਆ ਮੇਲਿਆਂ ਦਾ ਭੁਲੇਖਾ ਪਾਉਂਦੀ ਹੈ,ਇਥੇ 24 ਘੰਟੇ ਗੁਰੂ ਕਾ ਲੰਗਰ ਅਤੇ ਰਿਹਾਇਸ਼ ਸੰਗਤਾਂ ਲਈ ਫ੍ਰੀ ਉਪਲਬਧ ਹੈ, ਉਹਨਾਂ ਕਿਹਾ ਇਥੇ ਇੱਕ ਬਿਰਧ ਆਸ਼ਰਮ ਵੀ ਹੈ ਜਿਸ ਵਿੱਚ ਸੈਂਕੜੇ ਬਜ਼ੁਰਗਾਂ ਨੂੰ ਹਰ ਤਰ੍ਹਾਂ ਦੀਆਂ ਸਹੂਲਤਾਂ ਦਿੱਤੀਆਂ ਜਾਂਦੀਆਂ ਹਨ ਉਨ੍ਹਾਂ ਕਿਹਾ ਇਸ ਅਸਥਾਨ ਤੇ ਅਰਦਾਸਾ ਪੂਰੀਆਂ ਹੋਣ ਕਰਕੇ ਸ਼ਰਧਾਲੂਆਂ ਵੱਲੋਂ ਲੜੀਵਾਰ ਅਖੰਡ ਪਾਠਾਂ ਦੀ ਲੜੀਆਂ ਚਲਦੀਆਂ ਰਹਿੰਦੀਆਂ ਹਨ ਅਤੇ ਸਮਾਜਿਕ ਕਾਰਜਾਂ ਲਈ ਇਹ ਅਸਥਾਨ ਮਾਲਵਾ ਖੇਤਰ’ਚ ਪਹਿਲੇ ਨੰਬਰ ਤੇ ਜਾਣਿਆ ਜਾਂਦਾ ਹੈ ।