ਚੋਣ ਖਰਚਾ ਨਿਗਰਾਨ ਹਰਸ਼ਦ ਵੇਂਗੁਲੇਰਕਰ ਦੀ ਹਾਜ਼ਰੀ ਵਿੱਚ ਚੋਣ ਲੜ ਰਹੇ ਉਮੀਦਵਾਰਾਂ ਦੇ ਚੋਣ ਖ਼ਰਚ ਰਜਿਸਟਰਾਂ ਦਾ ਦੂਜੀ ਵਾਰ ਮਿਲਾਣ

ਗੁਰਦਾਸਪੁਰ

30 ਮਈ ਨੂੰ ਪੰਚਾਇਤ ਭਵਨ ਵਿਖੇ ਤੀਸਰੀ ਵਾਰ ਚੋਣ ਖ਼ਰਚਾ ਰਜਿਸਟਰਾਂ ਦਾ ਕੀਤਾ ਜਾਵੇਗਾ ਮਿਲਾਣ

ਉਮੀਦਵਾਰਾਂ ਨੂੰ ਆਪਣੇ ਚੋਣ ਖ਼ਰਚੇ ਰੋਜ਼ਾਨਾ ਚੋਣ ਖ਼ਰਚਾ ਰਜਿਸਟਰ ਵਿੱਚ ਦਰਜ ਕਰਨ ਦੀਆਂ ਹਦਾਇਤਾਂ

ਗੁਰਦਾਸਪੁਰ, 26 ਮਈ (ਸਰਬਜੀਤ ਸਿੰਘ)– – ਲੋਕ ਸਭਾ ਹਲਕਾ 01-ਗੁਰਦਾਸਪੁਰ ਲਈ ਨਿਯੁਕਤ ਕੀਤੇ ਚੋਣ ਖ਼ਰਚਾ ਅਬਜ਼ਰਵਰ ਹਰਸ਼ਦ ਵੇਂਗੁਲੇਰਕਰ ਦੀ ਹਾਜ਼ਰੀ ਵਿੱਚ ਅੱਜ ਸਥਾਨਕ ਪੰਚਾਇਤ ਭਵਨ ਵਿਖੇ ਚੋਣ ਲੜ ਰਹੇ ਉਮੀਦਵਾਰਾਂ ਦੇ ਚੋਣ ਖ਼ਰਚਾ ਰਜਿਸਟਰਾਂ ਦਾ ਸ਼ੈਡੋ ਰਜਿਸਟਰਾਂ ਨਾਲ ਦੂਜੀ ਵਾਰ ਮਿਲਾਣ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਗੁਰਦਾਸਪੁਰ ਦੇ ਸਮੂਹ ਸਹਾਇਕ ਖ਼ਰਚਾ ਅਬਜ਼ਰਵਰਾਂ ਵੱਲੋਂ ਚੋਣ ਲੜ ਰਹੇ ਹਰੇਕ ਉਮੀਦਵਾਰ ਦੇ ਚੋਣ ਖ਼ਰਚਾ ਰਜਿਸਟਰ ਦੀ ਬਰੀਕੀ ਨਾਲ ਜਾਂਚ ਕੀਤੀ ਗਈ ਅਤੇ ਚੋਣਾਂ ਉੱਪਰ ਕੀਤੇ ਗਏ ਖ਼ਰਚੇ ਦੀਆਂ ਐਂਟਰੀਆਂ ਨੂੰ ਚੈੱਕ ਕੀਤਾ ਗਿਆ।

ਇਸ ਮੌਕੇ ਚੋਣ ਖ਼ਰਚਾ ਅਬਜ਼ਰਵਰ ਹਰਸ਼ਦ ਵੇਂਗੁਲੇਰਕਰ ਨੇ ਕਿਹਾ ਕਿ ਮਾਣਯੋਗ ਚੋਣ ਕਮਿਸ਼ਨ ਵੱਲੋਂ ਲੋਕ ਸਭਾ ਚੋਣਾਂ ਵਿੱਚ ਹਿੱਸਾ ਲੈਣ ਵਾਲੇ ਉਮੀਦਵਾਰ ਲਈ 95 ਲੱਖ ਰੁਪਏ ਤੱਕ ਚੋਣ ਖ਼ਰਚੇ ਦੀ ਹੱਦ ਮਿਥੀ ਗਈ ਹੈ ਅਤੇ ਇਸ ਤੋਂ ਵੱਧ ਚੋਣ ਖ਼ਰਚਾ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਉਮੀਦਵਾਰਾਂ ਵੱਲੋਂ ਰੋਜ਼ਾਨਾ ਆਪਣੇ ਚੋਣ ਖ਼ਰਚ ਨੂੰ ਰਜਿਸਟਰ ਵਿੱਚ ਦਰਜ ਕਰਨਾ ਲਾਜ਼ਮੀ ਹੈ। ਇਸ ਤੋਂ ਇਲਾਵਾ ਚੋਣ ਦਫ਼ਤਰ ਵੱਲੋਂ ਵੀ ਸ਼ੈਡੋ ਰਜਿਸਟਰ ਲਗਾ ਕੇ ਹਰੇਕ ਉਮੀਦਵਾਰ ਦੇ ਚੋਣ ਖ਼ਰਚੇ ਦਾ ਹਿਸਾਬ ਰੱਖਿਆ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਅੱਜ ਪੰਚਾਇਤ ਭਵਨ ਗੁਰਦਾਸਪੁਰ ਵਿਖੇ ਉਮੀਦਵਾਰਾਂ ਦੇ ਚੋਣ ਖ਼ਰਚਾ ਰਜਿਸਟਰਾਂ ਦਾ ਸ਼ੈਡੋ ਰਜਿਸਟਰਾਂ ਨਾਲ ਦੂਜੀ ਵਾਰ ਮਿਲਾਣ ਕੀਤਾ ਗਿਆ ਹੈ ਅਤੇ ਇਸ ਤੋਂ ਬਾਅਦ ਮਿਤੀ 30 ਮਈ ਨੂੰ ਵੀ ਪੰਚਾਇਤ ਭਵਨ ਵਿਖੇ ਤੀਸਰੀ ਵਾਰ ਖ਼ਰਚਾ ਰਜਿਸਟਰਾਂ ਦਾ ਮਿਲਾਣ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਚੋਣ ਨਤੀਜਾ ਆਉਣ ਦੇ 30 ਦਿਨਾਂ ਦੇ ਅੰਦਰ ਹਰ ਉਮੀਦਵਾਰ ਵੱਲੋਂ ਆਪਣਾ ਚੋਣ ਖ਼ਰਚਾ ਰਜਿਸਟਰ ਚੋਣ ਦਫ਼ਤਰ ਵਿੱਚ ਜਮਾਂ ਕਰਵਾਉਣਾ ਲਾਜ਼ਮੀ ਹੈ ਅਤੇ ਅਜਿਹਾ ਨਾ ਕਰਨ ਵਾਲੇ ਉਮੀਦਵਾਰ ਉੱਪਰ ਚੋਣ ਕਮਿਸ਼ਨ ਤਿੰਨ ਸਾਲ ਲਈ ਚੋਣ ਲੜਨ ‘ਤੇ ਰੋਕ ਲਗਾ ਸਕਦਾ ਹੈ। ਚੋਣ ਖ਼ਰਚਾ ਅਬਜ਼ਰਵਰ ਹਰਸ਼ਦ ਵੇਂਗੁਲੇਰਕਰ ਨੇ ਕਿਹਾ ਕਿ ਉਮੀਦਵਾਰ ਚੋਣਾਂ ਨਾਲ ਸਬੰਧਿਤ ਪੈਸੇ ਦਾ ਕੋਈ ਵੀ ਲੈਣ-ਦੇਣ ਚੋਣਾਂ ਸਬੰਧੀ ਖੋਲ੍ਹੇ ਗਏ ਬੈਂਕ ਖਾਤੇ ਵਿਚੋਂ ਹੀ ਕਰਨ। ਉਨ੍ਹਾਂ ਕਿਹਾ ਕਿ 10 ਹਜ਼ਾਰ ਰੁਪਏ ਤੋਂ ਵੱਧ ਦੀ ਕੋਈ ਅਦਾਇਗੀ ਚੈੱਕ ਜਾਂ ਡਰਾਫ਼ਟ ਰਾਹੀਂ ਹੀ ਕੀਤੀ ਜਾਵੇ।

Leave a Reply

Your email address will not be published. Required fields are marked *