34 ਰੰਘਰੇਟਾ ਨਿਹੰਗ ਸਿੰਘ ਜਥੇਬੰਦੀਆਂ ਤੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਨੇ ਸਰਕਾਰ ਵੱਲੋਂ ਅਦਾਰਾ ਅਜੀਤ ਦੇ ਸੰਪਾਦਕ ਹਮਦਰਦ ਵਿਰੁੱਧ ਝੂਠੀ ਜਾਂਚ ਦੀ ਨਿੰਦਾ ਕੀਤੀ

ਗੁਰਦਾਸਪੁਰ

ਗੁਰਦਾਸਪੁਰ, 26 ਮਈ (ਸਰਬਜੀਤ ਸਿੰਘ)– ਪੰਜਾਬ ਸਰਕਾਰ ਪੰਜਾਬੀਆਂ ਦੇ ਹਰਮਨ ਪਿਆਰੇ ਅਖ਼ਬਾਰ ਅਜ਼ੀਤ ਦੇ ਮੁੱਖ ਸੰਪਾਦਕ ਬਰਜਿੰਦਰ ਸਿੰਘ ਹਮਦਰਦ ਵਿਰੁੱਧ ਝੂਠੀ ਸਾਜਿਸ਼ ਰਚ ਕੇ ਪ੍ਰੈਸ ਦੀ ਆਜ਼ਾਦੀ ਤੇ ਸ਼ਰੇਆਮ ਵਾਰ ਕਰ ਰਹੀ ਹੈ ਜੋਂ 34 ਰੰਘਰੇਟਾ ਨਿਹੰਗ ਸਿੰਘ ਜਥੇਬੰਦੀਆਂ ਤੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਨੂੰ ਬਿੱਲਕੁਲ ਬਰਦਾਸ਼ਤ ਨਹੀਂ ? ਤੇ ਇਸ ਸਾਜ਼ਿਸ਼ ਦਾ ਪੰਜਾਬ ਸਰਕਾਰ ਨੂੰ ਢੁਕਵਾਂ ਜੁਵਾਬ ਦਿੱਤਾ ਜਾਵੇਗਾ, ਕਿਉਂਕਿ ਅਦਾਰਾ ਅਜੀਤ ਦੇ ਮੁੱਖ ਸੰਪਾਦਕ ਸ੍ਰ ਬਰਜਿੰਦਰ ਸਿੰਘ ਹਮਦਰਦ ਸਾਹਿਬ ਪੰਜਾਬ ਪੰਜਾਬੀਅਤ ਤੇ ਕੌਮ ਨੂੰ ਪੂਰੀ ਤਰ੍ਹਾਂ ਸਮਰਪਿਤ ਅਤੇ ਲੋਕਾਂ ਦੇ ਹਰਮਨ ਪਿਆਰੇ ਬਣ ਚੁੱਕੇ ਹਨ ਇਸੇ ਕਰਕੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਨੇ ਵੀ ਸਰਕਾਰ ਦੀ ਪ੍ਰੈਸ ਵਿਰੁੱਧ ਰਚੀ ਸਾਜ਼ਿਸ਼ ਦੀ ਨਿੰਦਾ ਕੀਤੀ ਹੈ ਇਸ ਕਰਕੇ ਰੰਘਰੇਟਾ ਨਿਹੰਗ ਸਿੰਘ ਜਥੇਬੰਦੀਆਂ ਤੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਸਰਕਾਰ ਤੋਂ ਮੰਗ ਕਰਦੀ ਹੈ ਕਿ ਸ੍ਰ ਬਰਜਿੰਦਰ ਸਿੰਘ ਹਮਦਰਦ ਵਿਰੁੱਧ ਸੱਚ ਨੂੰ ਦਬਾਉਣ ਤੇ ਪ੍ਰੈਸ ਦੀ ਆਜ਼ਾਦੀ ਤੇ ਕੀਤੇ ਹਮਲੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਤੇ ਅਗਰ ਸਰਕਾਰ ਕੋਈ ਸਾਜ਼ਿਸ਼ ਰਚਣ ਤੋਂ ਪਿੱਛੇ ਨਾਂ ਹਟੀ ਤਾਂ ਅਸੀਂ ਲਾਮਬੰਦ ਹੋ ਕੇ ਸਰਕਾਰ ਵਿਰੁੱਧ ਸੰਘਰਸ਼ ਲਈ ਮਜਬੂਰ ਹੋਵਾਂਗੇ ਇਹਨਾਂ ਸ਼ਬਦਾਂ ਦਾ ਪ੍ਰਗਟਾਵਾਂ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਨੇ ਗੁਰਦੁਆਰਾ ਟਿੱਬੀ ਸਾਹਿਬ ਛਾਉਣੀ ਸ਼ਹੀਦ ਬਾਬਾ ਜੀਵਨ ਸਿੰਘ ਅੰਮ੍ਰਿਤਸਰ ਮਹਿਤਾ ਰੋਡ ਵਿਖੇ ਇਕ ਮੀਟਿੰਗ ਤੋਂ ਉਪਰੰਤ ਦਸਮੇਸ਼ ਤਰਨਾ ਦਲ ਦੇ ਮੁਖੀ ਜਥੇਦਾਰ ਬਾਬਾ ਮੇਜਰ ਸਿੰਘ ਸੋਢੀ, ਸ਼ਹੀਦ ਬਾਬਾ ਜੀਵਨ ਸਿੰਘ ਤਰਨਾ ਦਲ ਮੁਖੀ ਜਥੇਦਾਰ ਬਾਬਾ ਬਲਦੇਵ ਸਿੰਘ ਵੱਲਾ, ਮਾਲਵਾ ਤਰਨਦਲ ਸਹੀਦ ਬਾਬਾ ਸੰਗਤ ਦੇ ਮੁਖੀ ਜਥੇਦਾਰ ਬਾਬਾ ਸੁਖਪਾਲ ਸਿੰਘ ਫੂਲ ਤੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਇੱਕ ਸਾਂਝੇ ਪ੍ਰੈਸ ਬਿਆਨ ਰਾਹੀਂ ਕੀਤਾ ,ਇਹਨਾਂ ਰੰਘਰੇਟਾ ਨਿਹੰਗ ਸਿੰਘ ਜਥੇਬੰਦੀਆਂ ਦੇ ਆਗੂਆਂ ਨੇ ਸਪਸ਼ਟ ਕੀਤਾ ਆਪ ਸਰਕਾਰ ਸ੍ਰ ਬਰਜਿੰਦਰ ਸਿੰਘ ਹਮਦਰਦ ਸਾਹਿਬ ਨੂੰ ਆਪਣੇ ਅਨੁਸਾਰ ਚੱਲਣ ਲਈ ਮਜ਼ਬੂਰ ਕਰਕੇ ਪ੍ਰੈਸ ਦੀ ਆਜ਼ਾਦੀ ਤੇ ਸਿੱਧਾ ਵਾਰ ਕਰ ਰਹੀ ਹੈ ਜੋਂ ਦੇਸ਼ਾਂ ਵਿਦੇਸ਼ਾਂ ਵਿੱਚ ਵਸ ਰਹੇ ਅਜੀਤ ਨੂੰ ਪੜਨ ਵਾਲੇ ਕਰੌੜਾਂ ਪਾਠਕਾਂ ਨੂੰ ਬਰਦਾਸ਼ਤ ਨਹੀਂ, ਇਹਨਾਂ ਪੰਥਕ ਰੰਘਰੇਟਾ ਨਿਹੰਗ ਸਿੰਘ ਜਥੇਬੰਦੀਆਂ ਤੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਨੇ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਸ੍ਰ ਬਰਜਿੰਦਰ ਸਿੰਘ ਹਮਦਰਦ ਸਾਹਿਬ ਵਿਰੁੱਧ ਝੂਠੀ ਸਾਜਿਸ਼ ਬੰਦ ਕੀਤੀ ਜਾਵੇ ਨਹੀਂ ਤਾਂ ਸਾਨੂੰ ਸਰਕਾਰ ਵਿਰੁੱਧ ਸੰਘਰਸ਼ ਕਰਨ ਲਈ ਮਜਬੂਰ ਹੋਣਾ ਪਵੇਗਾ ਜਿਸ ਲਈ ਸਰਕਾਰ ਜਿੰਮੇਵਾਰ ਹੋਵੇਗੀ, ਸਿੱਖ ਕੌਮ ਦੇ ਜਰਨੈਲ ਜਥੇਦਾਰ ਬਾਬਾ ਮੇਜਰ ਸਿੰਘ ਸੋਢੀ ਦੀ ਅਗਵਾਈ ਹੇਠ ਹੋਈ ਇਸ ਮੀਟਿੰਗ ਵਿੱਚ ਜਥੇਦਾਰ ਬਾਬਾ ਬਲਦੇਵ ਸਿੰਘ ਵੱਲਾ ਮੁਖੀ ਸ਼ਹੀਦ ਬਾਬਾ ਜੀਵਨ ਸਿੰਘ ਤਰਨਾ ਦਲ, ਜਥੇਦਾਰ ਬਾਬਾ ਸੁਖਪਾਲ ਸਿੰਘ ਫੂਲ ਮੁਖੀ ਮਾਲਵਾ ਤਰਨਦਲ ਸ਼ਹੀਦ ਬਾਬਾ ਸੰਗਤ ਸਿੰਘ, ਜਥੇਦਾਰ ਬਾਬਾ ਬਲਦੇਵ ਸਿੰਘ ਮੁਸਤਫ਼ਾ ਪੁਰ, ਜਥੇਦਾਰ ਪ੍ਰਗਟ ਸਿੰਘ ਜਥੇਦਾਰ ਬਾਬਾ ਅਮਰ ਸਿੰਘ ਸੋਢੀ, ਜਥੇਦਾਰ ਬਾਬਾ ਹਰਜਿੰਦਰ ਸਿੰਘ ਮੁਕਤਸਰ ਸਾਹਿਬ ਜਥੇਦਾਰ ਬਾਬਾ ਸਤਨਾਮ ਸਿੰਘ ਖਾਪੜਖੇੜੀ ਪ੍ਰਧਾਨ ਮੁਖੀ ਸ਼ਹੀਦ ਬਾਬਾ ਸ਼ਾਮ ਸਿੰਘ ਅਟਾਰੀ ਤਰਨਾ ਦਲ, ਜਥੇਦਾਰ ਅਵਤਾਰ ਸਿੰਘ, ਭਾਈ ਵਿਰਸਾ ਸਿੰਘ ਖਾਲਸਾ ਪ੍ਰਧਾਨ ਏ ਆਈ ਐਸ ਐਸ ਐਫ ਖਾਲਸਾ, ਭਾਈ ਅਵਤਾਰ ਸਿੰਘ ਅੰਮ੍ਰਿਤਸਰ, ਭਾਈ ਗੁਰਜਸਪਰੀਤ ਸਿੰਘ ਮਜੀਠਾ, ਭਾਈ ਸੁਖਦੇਵ ਸਿੰਘ ਫੌਜੀ ਜਗਰਾਵਾਂ, ਭਾਈ ਬਲਵਿੰਦਰ ਸਿੰਘ ਖਡੂਰ ਸਾਹਿਬ ਤੋਂ ਇਲਾਵਾ ਸੈਂਕੜੇ ਜਥੇਦਾਰ, ਲਾਡਲੀਆਂ ਫੌਜਾਂ ਤੇ ਫੈਡਰੇਸ਼ਨ ਆਗੂ ਹਾਜ਼ਰ ਸਨ ।

Leave a Reply

Your email address will not be published. Required fields are marked *