ਲੋਕ ਸਭਾ ਚੋਣਾਂ 2024 ਨੂੰ ਲੈ ਕੇ ਬੁੱਧੀਜੀਵੀਆਂ ਵੱਲੋਂ ਚਰਚਾ ਕੀਤੀ ਗਈ
ਬਟਾਲਾ, ਗੁਰਦਾਸਪੁਰ, 26 ਮਈ (ਸਰਬਜੀਤ ਸਿੰਘ)– ਸੀਨੀਅਰ ਸਿਟੀਜਨ ਵੈਲਫੇਅਰ ਫੋਰਮ (ਰਜਿ:) ਬਟਾਲਾ ਦੀ ਮਹੀਨਾਵਾਰ ਮੀਟਿੰਗ ਪ੍ਰਧਾਨ ਪ੍ਰਿੰਸੀਪਲ ਲਛਮਣ ਸਿੰਘ ਦੀ ਅਗਵਾਈ ਵਿੱਚ ਹੋਈ , ਜਿਸ ਦੌਰਾਨ ਵੱਡੀ ਗਿਣਤੀ ਵਿੱਚ ਮੈਂਬਰਾਂ ਵੱਲੋਂ ਸ਼ਿਰਕਤ ਕੀਤੀ ਗਈ।
ਇਸ ਮੌਕੇ ਜਾਣਕਾਰੀ ਦਿੰਦਿਆਂ ਪ੍ਰਧਾਨ ਪ੍ਰਿੰਸੀਪਲ ਲਛਮਣ ਸਿੰਘ ਨੇ ਦੱਸਿਆ ਕਿ ਉਨ੍ਹਾਂ ਇਸ ਮੀਟਿੰਗ ਵਿੱਚ ਹਾਜ਼ਰ ਬੁੱਧੀਜੀਵੀਆਂ ਵੱਲੋਂ ਲੋਕ ਸਭਾ ਚੋਣਾਂ 2024 ਸਬੰਧੀ ਵਿਸਥਾਰ ਸਾਹਿਤ ਵਿਚਾਰ ਵਟਾਂਦਰਾ ਕੀਤਾ ਗਿਆ। ਉਨ੍ਹਾਂ ਸੰਬੋਧਨ ਕਰਦਿਆਂ ਕਿਹਾ ਕਿਹਾ ਕਿ ਭਾਰਤ ਵਿਸ਼ਵ ਦਾ ਸਭ ਤੋਂ ਵੱਡਾ ਲੋਕਤਾਤਰਿਕ ਦੇਸ਼ ਹੈ , ਜਿਸ ਵਿੱਚ ਜਨਤਾ ਹਰ 5 ਸਾਲ ਬਾਅਦ ਆਪਣੀ ਪਸੰਦ ਦਾ ਨੇਤਾ ਚੁਣਦੇ ਹਨ ਤਾਂ ਜੋ ਦੇਸ਼ ਦਾ ਵਿਕਾਸ ਹੋ ਸਕੇ। ਉਨ੍ਹਾਂ ਸਮੂਹ ਪਾਰਟੀ ਦੇ ਨੂੰ ਨੁਮਾਇੰਦਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਚੋਣ ਏਜੰਡੇ ਵਿੱਚ ਲੋਕ ਪੱਖੀ ਨੀਤੀਆਂ ਨੂੰ ਪਹਿਲ ਦੇਣ ਤਾਂ ਜੋ ਲੋਕਾਂ ਦੇ ਆਰਥਿਕ ਪੱਧਰ ਵਿੱਚ ਸੁਧਾਰ ਹੋ ਸਕੇ। ਉਨ੍ਹਾਂ ‘ਇਸ ਵਾਰ ਸੱਤਰ ਪਾਰ’ ਦਾ ਟੀਚਾ ਪੂਰਾ ਕਰਨ ਹਿੱਤ ਲੋਕਾਂ ਨੂੰ ਆਪਣੀ ਵੋਟ ਦਾ ਅਧਿਕਾਰ ਬਿਨ੍ਹਾ ਕਿਸੇ ਡਰ, ਭੈਅ ਤੇ ਲਾਲਚ ਦੇ ਇਸਤੇਮਾਲ ਕਰਨ ਲਈ ਪ੍ਰੇਰਿਤ ਕੀਤਾ। ਇਸ ਦੌਰਾਨ ਹਾਜ਼ਰ ਮੈਂਬਰਾਂ ਵੱਲੋਂ ਵੀ ਵਿਚਾਰ ਪ੍ਰਗਟ ਕੀਤੇ ਗਏ। ਇਸ ਦੌਰਾਨ ਮੀਤ ਪ੍ਰਧਾਨ ਸਰਦੂਲ ਸਿੰਘ ਸੋਢੀ, ਜਨਰਲ ਸੈਕਟਰੀ ਗੁਰਦਰਸ਼ਨ ਸਿੰਘ ਧਾਮੀ, ਸੈਕਟਰੀ ਪ੍ਰਿੰਸੀਪਲ ਨਾਨਕ ਸਿੰਘ, ਸੀਨੀਅਰ ਮੈਨੇਜਰ ਕਸ਼ਮੀਰ ਸਿੰਘ ਛੀਨਾ, ਇੰਜ: ਨਰਿੰਦਰ ਸਿੰਘ ਸਿੱਧੂ, ਡਾਕਟਰ ਸੱਤਪਾਲ ਸਿੰਘ, ਸਵਰਨ ਸਿੰਘ ਸਰੂਪਵਾਲੀ, ਪ੍ਰਿੰਸੀਪਲ ਨਵਤੇਜਪਾਲ ਸਿੰਘ ਪਨੇਸਰ, ਪ੍ਰਿੰਸੀਪਲ ਪ੍ਰਿਤਪਾਲ ਸਿੰਘ, ਸਵਿੰਦਰ ਸਿੰਘ ਸੰਧੂ, ਦਰਸ਼ਨ ਲਾਲ ਇੰਸਪੈਕਟਰ, ਅਰਵਿੰਦਰਪਾਲ ਸਿੰਘ ਪਰਮਾਰ, ਗੁਰਪ੍ਰੀਤ ਸਿੰਘ ਪਰਮਾਰ, ਕੁਲਵੰਤ ਸਿੰਘ , ਇੰਜ ਅਨੂਪ ਸਿੰਘ ਮਾਂਗਟ , ਗੁਰਨਾਮ ਸਿੰਘ ਸੰਧੂ, ਹਰਬੰਸ ਸਿੰਘ, ਸੁਲੱਖਣ ਸਿੰਘ , ਹੈੱਡਮਾਸਟਰ ਪ੍ਰਿਤਪਾਲ ਸਿੰਘ, ਡਾ. ਗੁਰਿੰਦਰ ਸਿੰਘ ਰੰਧਾਵਾ, ਸੁਰਿੰਦਰ ਸਿੰਘ ਕਾਹਲੋਂ ਰਿਟਾ: ਪੰਚਾਇਤ ਅਫ਼ਸਰ ਹਾਜ਼ਰ ਸਨ।


