ਗੁਰਦਾਸਪੁਰ, 27 ਮਈ (ਸਰਬਜੀਤ ਸਿੰਘ)– ਪਾਕਿਸਤਾਨ ਵੱਲੋਂ ਡਰੋਨ ਰਾਹੀਂ ਨਸ਼ੀਲੇ ਪਦਾਰਥਾਂ ਨੂੰ ਭਾਰਤੀ ਖੇਤਰ ਵਿੱਚ ਭੇਜਣ ਦੇ ਮਾਮਲੇ ਸਾਹਮਣੇ ਆਉਂਦੇ ਹਨ ਪਰ ਸਰਹੱਦ ‘ਤੇ ਤਾਇਨਾਤ ਬੀਐਸਐਫ ਦੇ ਜਵਾਨਾਂ ਵੱਲੋਂ ਪਾਕਿਸਤਾਨ ਦੇ ਨਾਪਾਕ ਮਨਸੂਬਿਆਂ ਨੂੰ ਨਾਕਾਮ ਕਰ ਦਿੱਤਾ ਜਾਂਦਾ ਹੈ। ਹੁਣ ਇਕ ਵਾਰ ਫਿਰ ਗੁਰਦਾਸਪੁਰ ਦੇ ਤਲਵੰਡੀ ਵਿਰਕ ਦੇ ਖੇਤਾਂ ‘ਚੋਂ ਪਾਕਿਸਤਾਨੀ ਡਰੋਨ ਬਰਾਮਦ ਕਰਨ ‘ਚ ਸਫਲਤਾ ਮਿਲੀ ਹੈ।
ਮੌਕੇ ’ਤੇ ਪੁੱਜੇ ਐਸਪੀ-ਡੀ ਬਲਵਿੰਦਰ ਸਿੰਘ ਨੇ ਦੱਸਿਆ ਕਿ ਪੁਲੀਸ ਨੇ ਗੁਰਦਾਸਪੁਰ ਦੇ ਸਰਹੱਦੀ ਪਿੰਡ ਤਲਵੰਡੀ ਵਿਰਕ ਦੇ ਖੇਤਾਂ ਵਿੱਚੋਂ ਪਾਕਿਸਤਾਨੀ ਡਰੋਨ ਬਰਾਮਦ ਕੀਤਾ ਹੈ। ਐਸਪੀ ਡੀ ਨੇ ਦੱਸਿਆ ਕਿ ਬੀ.ਐਸ.ਐਫ ਦੇ ਜਵਾਨਾਂ ਵੱਲੋਂ ਮਿਲੀ ਜਾਣਕਾਰੀ ਅਨੁਸਾਰ ਬੀਤੀ ਦੇਰ ਰਾਤ ਬੀ.ਐਸ.ਐਫ ਸੈਕਟਰ ਗੁਰਦਾਸਪੁਰ ਦੀ ਸਰਹੱਦੀ ਚੌਕੀ ਚੰਦੂ ਵਡਾਲਾ ਵਿਖੇ ਇੱਕ ਡਰੋਨ ਦੀ ਗਤੀਵਿਧੀ ਦੇਖੀ ਗਈ, ਜਿਸ ਤੋਂ ਬਾਅਦ ਸਰਹੱਦ ‘ਤੇ ਤਾਇਨਾਤ ਬੀਐਸਐਫ ਦੇ ਜਵਾਨਾਂ ਨੇ ਡਰੋਨ ‘ਤੇ 3 ਰਾਉਂਡ ਫਾਇਰ ਕੀਤੇ। ਅਤੇ ਡਰੋਨ ਨੂੰ ਨਸ਼ਟ ਕਰ ਦਿੱਤਾ ਗਿਆ ਸੀ ਜਦੋਂ ਸਵੇਰੇ ਸਰਹੱਦੀ ਖੇਤਰ ਵਿੱਚ ਤਲਾਸ਼ੀ ਮੁਹਿੰਮ ਚਲਾਈ ਗਈ ਤਾਂ ਉੱਥੇ 11 ਕਿਲੋ ਹੈਰੋਇਨ ਬਰਾਮਦ ਹੋਈ ਪਰ ਉਨ੍ਹਾਂ ਕਿਹਾ ਕਿ ਬੀਐਸਐਫ ਦੇ ਜਵਾਨਾਂ ਦਾ ਮੰਨਣਾ ਹੈ ਕਿ ਇਹ ਉਹੀ ਡਰੋਨ ਹੋ ਸਕਦਾ ਹੈ ਪਾਕਿਸਤਾਨ ਵੱਲੋਂ ਭੇਜੇ ਗਏ ਹੈਰੋਇਨ ਦੇ ਪੈਕੇਟ ਪੁਲਿਸ ਨੇ ਇਸ ਪਾਕਿਸਤਾਨੀ ਡਰੋਨ ਨੂੰ ਜ਼ਬਤ ਕਰਕੇ ਜਾਂਚ ਲਈ ਭੇਜ ਦਿੱਤਾ ਹੈ ਅਤੇ ਇਹ ਪਤਾ ਲਗਾਉਣ ਲਈ ਆਸਪਾਸ ਦੇ ਇਲਾਕੇ ਵਿੱਚ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ ਕਿ ਇਸ ਡਰੋਨ ਨੇ ਕੋਈ ਹੋਰ ਚੀਜ਼ ਸੁੱਟੀ ਹੈ ਜਾਂ ਨਹੀਂ।