ਗੁਰਦਾਸਪੁਰ, 29 ਮਈ ( ਸਰਬਜੀਤ ਸਿੰਘ)–ਚੋਣਾਂ ਤੋਂ ਪਹਿਲਾਂ ਆਪ ਸਰਕਾਰ ਦੇ ਇੱਕ ਕੈਬਨਿਟ ਮੰਤਰੀ ਬਲਕਾਰ ਸਿੰਘ ਵੱਲੋਂ 21 ਸਾਲ ਦੀ ਗਰੀਬ ਬੇਰੁਜ਼ਗਾਰ ਲੜਕੀ ਨੂੰ ਨੌਕਰੀ ਦੇਣ ਦੇ ਬਹਾਨੇ ਅਸਲੀਲ ਹਰਕਤਾਂ ਕਰਨ ਵਾਲ਼ੀ ਵੀਡੀਓ ਨੇ ਵਿਰੋਧੀਆਂ ਨੂੰ ਗੱਲ ਕਰਨ ਦਾ ਮੌਕਾ ਮਿਲ ਗਿਆ ਹੈ ਅਤੇ ਉਹ ਸਰਕਾਰ ਨੂੰ ਇਸ ਮੰਤਰੀ ਵਿਰੁੱਧ ਸਖਤ ਕਾਰਵਾਈ ਕਰਨ ਦੀ ਮੰਗ ਕਰ ਰਹੇ ਹਨ।
ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਇਸ ਹਰਕਤ ਨੇ ਆਪ ਪਾਰਟੀ ਦਾ ਗਰੀਬ ਵਿਰੋਧੀ ਅਸਲੀ ਚਿਹਰਾ ਨੰਗਾ ਕਰ ਦਿੱਤਾ ਹੈ,ਹੋਰਨਾਂ ਵਿਰੋਧੀਆਂ ਵਲੋਂ ਵੀ ਇਸ ਮਾਮਲੇ ‘ਚ ਤੁਰੰਤ ਕਾਨੂੰਨੀ ਕਾਰਵਾਈ ਕਰਨ ਦੀ ਮੰਗ ਕੀਤੀ ਜਾ ਰਹੀ ਹੈ, ਇਸ ਕਰਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਜਿਥੇ ਇਸ ਘਟਨਾ ਕ੍ਰਮ ਦੀ ਜ਼ੋਰਦਾਰ ਸ਼ਬਦਾਂ ‘ਚ ਨਿੰਦਾ ਕਰਦੀ ਹੈ ਉਥੇ ਸਰਕਾਰ ਤੋਂ ਮੰਗ ਕਰਦੀ ਹੈ ਕਿ ਇਸ ਸਾਰੇ ਮਾਮਲੇ ਦੀ ਜਾਂਚ ਕਰਵਾਉਣ ਦੇ ਨਾਲ ਨਾਲ ਵੀਡੀਓ ਨੂੰ ਅਧਾਰ ਬਣਾ ਕੇ ਕੈਬਨਿਟ ਮੰਤਰੀ ਬਲਕਾਰ ਸਿੰਘ ਤੇ ਪਰਚਾ ਦਰਜ ਕੀਤਾ ਜਾਣਾ ਚਾਹੀਦਾ ਹੈ ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਇਸ ਮਾਮਲੇ ਦੀ ਪੂਰੀ ਜਾਂਚ ਪੜਤਾਲ ਕਰਨ ਦੀ ਮੰਗ ਕਰਦਿਆਂ ਇਕ ਲਿਖਤੀ ਪ੍ਰੈਸ ਬਿਆਨ ਰਾਹੀਂ ਕੀਤਾ ਭਾਈ ਖਾਲਸਾ ਨੇ ਕਿਹਾ ਭਾਵੇਂ ਕਿ ਇਸ ਤੋਂ ਪਹਿਲਾਂ ਵੀ ਆਪ ਦੇ ਇੱਕ ਕੈਬਨਿਟ ਮੰਤਰੀ ਕਟਾਰੂਚੱਕ ਤੇ ਵੀ ਅਜਿਹੇ ਇਲਜ਼ਾਮ ਲੱਗੇ ਸੀ ਤੇ ਵਿਰੋਧੀਆਂ ਵੱਲੋਂ ਕਾਨੂੰਨੀ ਕਾਰਵਾਈ ਦੀ ਮੰਗ ਕਰਨ ਦੇ ਬਾਵਜੂਦ ਮੁੱਖ ਮੰਤਰੀ ਨੇ ਕੋਈ ਕਾਰਵਾਈ ਨਹੀਂ ਸੀ ਕੀਤੀ।
ਭਾਈ ਖਾਲਸਾ ਨੇ ਕਿਹਾ ਹੁਣ ਇਸ ਗਰੀਬ ਲੜਕੀ ਦੀ ਅਸਲੀਲ ਵੀਡੀਓ ਵਾਇਰਲ ਹੋਣ ਤੇ ਵਿਰੋਧੀਆਂ ਵੱਲੋਂ ਕਾਨੂੰਨੀ ਕਾਰਵਾਈ ਦੀ ਮੰਗ ਕਰਨ ਦੇ ਬਾਵਜੂਦ ਮੁੱਖ ਮੰਤਰੀ ਭਗਵੰਤ ਮਾਨ ਤੇ ਕੌਮੀ ਪ੍ਰਧਾਨ ਕੇਜਰੀਵਾਲ ਦਿੱਲੀ ਮੁੱਖ ਮੰਤਰੀ ਵੱਲੋਂ ਇੱਕ ਵੀ ਸਬਦ ਨਾ ਕਹਿਣ ਵਾਲੀ ਆਪ ਸਰਕਾਰ ਦੀ ਨੀਤੀ ਸਪੱਸ਼ਟ ਕਰਦੀ ਹੈ ਕਿ ਵਿਰੋਧੀਆਂ ਦੇ ਲੱਖ ਵਿਰੋਧ ਤੋਂ ਬਾਅਦ ਵੀ ਕੋਈ ਕਾਰਵਾਈ ਨਹੀਂ ਹੋਵੇਗੀ, ਜੋ ਬਹੁਤ ਹੀ ਨਿੰਦਣਯੋਗ ਵਰਤਾਰਾ ਨੀਤੀ ਤੇ ਕਾਰਵਾਈ ਹੈ, ਭਾਈ ਖਾਲਸਾ ਨੇ ਕਿਹਾ ਇਸ ਕਰਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਜਿਥੇ ਇਸ ਘਟਨਾ ਦੀ ਜ਼ੋਰਦਾਰ ਸ਼ਬਦਾਂ’ਚ ਨਿੰਦਾ ਕਰਦੀ ਹੈ ਉਥੇ ਸਰਕਾਰ ਤੋਂ ਮੰਗ ਕਰਦੀ ਹੈ ਕਿ ਇਸ ਸਾਰੇ ਮਾਮਲੇ ਦੀ ਜਾਂਚ ਪੜਤਾਲ ਕੀਤੀ ਜਾਵੇ ਅਤੇ ਦੋਸ਼ੀ ਪਾਉਣ ਤੇ ਕੈਬਨਿਟ ਮੰਤਰੀ ਬਲਕਾਰ ਸਿੰਘ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇ ਤਾਂ ਕਿ ਆਮ ਲੋਕਾਂ ਨੂੰ ਇਸ ਸਬੰਧੀ ਪੂਰੀ ਸਚਾਈ ਦਾ ਪਤਾ ਲੱਗ ਸਕੇ,ਕਿਉਂਕਿ ਇੱਕ ਗਰੀਬ ਘਰ ਦੀ ਬੇਰੁਜ਼ਗਾਰ ਲੜਕੀ ਨੂੰ ਨੌਕਰੀ ਬਹਾਨੇ ਅਸਲੀਲ ਹਰਕਤਾਂ ਕਰਨ ਵਾਲਾ ਵਰਤਾਰਾ ਕੈਬਨਿਟ ਮੰਤਰੀ ਦਾ ਅਤ ਨਿੰਦਣਯੋਗ ਤੇ ਸਮਾਜ ਵਿਰੋਧੀ ਹੈ।ਇਸ ਮੌਕੇ ਭਾਈ ਖਾਲਸਾ ਨਾਲ ਸੀਨੀਅਰ ਆਗੂ ਭਾਈ ਸ਼ਿੰਦਾ ਸਿੰਘ ਨਿਹੰਗ ਅਤੇ ਪਿਰਥੀ ਸਿੰਘ ਤੇ ਭਾਈ ਸੁਖਦੇਵ ਸਿੰਘ ਫੌਜੀ ਜਗਰਾਵਾਂ ਹਾਜਰ ਸਨ ।