ਸੌਦੇ ਸਾਧ ਰਾਮ ਰਹੀਮ ਨੂੰ ਹਾਈ ਕੋਰਟ ਵੱਲੋਂ ਬਰੀ ਕਰਨ ਵਾਲੇ ਫੈਸਲੇ ਵਿਰੁੱਧ ਧਾਰਮਿਕ ਤੇ ਸਿਆਸੀ ਨੇਤਾਵਾਂ ਵੱਲੋਂ ਸੁਪਰੀਮ ਕੋਰਟ ਜਾਣਾ ਸ਼ਲਾਘਾਯੋਗ ਕਾਰਵਾਈ- ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ

ਗੁਰਦਾਸਪੁਰ,30 ਮਈ (ਸਰਬਜੀਤ ਸਿੰਘ)– ਪੰਜਾਬ ਹਰਿਆਣਾ ਹਾਈਕੋਰਟ ਨੇ ਇੱਕ ਫੈਸਲੇ ਰਾਹੀਂ ਸੀਬੀਆਈ ਦੇ ਫੈਸਲੇ ਨੂੰ ਰੱਦ ਕਰਦਿਆਂ ਸਾਬਕਾ ਡੇਰਾ ਮੈਨੇਜਰ ਰਣਜੀਤ ਸਿੰਘ ਕਤਲਕਾਂਡ ਵਿੱਚੋਂ ਸਿਰਸੇ ਵਾਲੇ ਬਲਾਤਕਾਰੀ ਤੇ ਕਾਤਲ ਰਾਮ ਰਹੀਮ ਸੌਦਾ ਸਾਧ ਤੇ 4 ਹੋਰਾਂ ਨੂੰ ਬਰੀ ਕਰ ਦਿੱਤਾ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਅਤੇ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਭਾਈ ਬਲਜੀਤ ਸਿੰਘ ਦਾਦੂਵਾਲ ਨੇ ਹਾਈਕੋਰਟ ਦੇ ਇਸ ਫੈਸਲੇ ਤੇ ਗਹਿਰੀ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਕਿਹਾ ਇਸ ਫੈਸਲੇ ਨਾਲ ਸਿੱਖਾਂ ਦੀਆਂ ਮਨੋਭਾਵਨਾਵਾਂ ਨੂੰ ਗਹਿਰੀ ਠੇਸ ਪਹੁੰਚੀ ਹੈ, ਜਦੋਂ ਕਿ ਇਸ ਕੇਸ ਦੀ ਪੈਰਵਾਈ ਕਰ ਰਹੇ ਵਕੀਲ ਦਾ ਇਸ ਸਬੰਧੀ ਕਹਿਣਾ ਹੈ ਕਿ ਬਹੁਤ ਸਾਰੇ ਜੱਜ ਭਾਜਪਾ ਦੇ ਉਪਾਸ਼ਕ ਹਨ ਤਾਂ ਹੀ ਸਰਸੇ ਵਾਲੇ ਸਾਧ ਨੂੰ ਬਾਰ ਬਾਰ ਪਰੌਲ ਦੇ ਕੇ ਸਿੱਖਾਂ ਨੂੰ ਚਿੜਾਇਆਂ ਜਾ ਰਿਹਾ ਹੈ ਤੇ ਹੁਣ ਵੋਟਾਂ ਦੀ ਖਾਤਿਰ ਸੀ ਬੀ ਆਈ ਦੇ ਫੈਸਲੇ ਨੂੰ ਰੱਦ ਕਰਕੇ ਰਾਮ ਰਹੀਮ ਤੇ ਚਾਰ ਹੋਰਾਂ ਨੂੰ ਬਰੀ ਕਰ ਦਿੱਤਾ ਹੈ ਅਤੇ ਇਸੇ ਤਰ੍ਹਾਂ ਹੋਰਨਾਂ ਕੇਸਾਂ ਵਿਚੋਂ ਵੀ ਇੱਕ ਇੱਕ ਕਰਕੇ ਰਾਮ ਰਹੀਮ ਸੌਦਾ ਸਾਧ ਨੂੰ ਬਰੀ ਕਰਕੇ ਸਿੱਖਾਂ ਨੂੰ ਚਿੜਾਇਆ ਜਾਵੇਗਾ,ਇਸ ਕਰਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਜਿਥੇ ਹਾਈਕੋਰਟ ਵੱਲੋਂ ਸੁਣਾਏ ਇਸ ਫੈਸਲੇ ਨੂੰ ਸਿੱਖਾਂ ਨੂੰ ਚਿੜਾਉਣ ਵਾਲਾ ਫੈਸਲਾ ਮੰਨਦੀ ਹੈ, ਉਥੇ ਮੰਗ ਕਰਦੀ ਹੈ ਕਿ ਮਾਨਯੋਗ ਹਾਈਕੋਰਟ ਨੂੰ ਦੇਸ਼ਾਂ ਵਿਦੇਸ਼ਾਂ ਦੀਆਂ ਕਰੌੜਾਂ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਮੁੱਖ ਰੱਖਦਿਆਂ ਆਪਣੇ ਇਸ ਫੈਸਲੇ ਤੇ ਮੁੜ ਵਿਚਾਰ ਕਰਨ ਦੀ ਲੋੜ ਤੇ ਜ਼ੋਰ ਦੇਣਾ ਚਾਹੀਦਾ ਹੈ,ਕਿਉਂਕਿ ਇੱਕ ਪਾਸੇ ਤਾਂ ਸਿੱਖ ਕੈਦੀਆਂ ਨੂੰ  ਅਦਾਲਤੀ ਸਜਾਵਾਂ ਪੂਰੀਆਂ ਹੋਣ ਦੇ ਬਾਵਜੂਦ ਜੇਲ੍ਹਾਂ’ਚ ਬੰਦ ਢੱਕਿਆ ਹੋਇਆ ਹੈ ਅਤੇ ਦੂਜੇ ਪਾਸੇ ਬਲਾਤਕਾਰੀ ਤੇ ਕਾਤਲ ਰਾਮ ਰਹੀਮ ਨੂੰ ਜੇਲ੍ਹ’ਚ ਬਾਰ ਬਾਰ ਪਰੌਲਾ ਦਿੱਤੀਆਂ ਜਾ ਰਹੀਆਂ ਹਨ ਅਤੇ ਹੁਣ ਸੀ ਬੀ ਆਈ ਦੇ ਫੈਸਲੇ ਨੂੰ ਰੱਦ ਕਰਕੇ ਰਾਮ ਰਹੀਮ ਤੇ ਚਾਰ ਹੋਰਾਂ ਨੂੰ ਹਾਈਕੋਰਟ ਨੇ ਬਰੀ ਕਰਕੇ ਸਾਬਤ ਕਰ ਦਿੱਤਾ ਹੈ ਕਿ ਅਦਾਲਤਾਂ ਵੱਲੋਂ ਇਸ ਦੇਸ਼ ‘ਚ ਸਿਖਾਂ ਨੂੰ ਕਦੇ ਵੀ ਇਨਸਾਫ ਮਿਲਣ ਦੀ ਆਸ ਨਹੀਂ ਰੱਖਣੀ ਚਾਹੀਦੀ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਹਾਈਕੋਰਟ ਵੱਲੋਂ ਸੀ ਬੀ ਆਈ ਦੇ ਫੈਸਲੇ ਨੂੰ ਰੱਦ ਕਰਕੇ ਸਰਸੇ ਵਾਲੇ ਸੌਦਾ ਸਾਧ ਤੇ ਚਾਰ ਹੋਰਾਂ ਨੂੰ ਬਰੀ ਕਰਨ ਵਾਲੇ ਫੈਸਲੇ ਤੇ ਚਿੰਤਾ ਅਤੇ ਇਸ ਫੈਸਲੇ ਤੇ ਮੁੜ ਵਿਚਾਰ ਕਰਨ ਦੀ ਮੰਗ ਕਰਦਿਆਂ ਇਕ ਲਿਖਤੀ ਪ੍ਰੈਸ ਬਿਆਨ ਰਾਹੀਂ ਕੀਤਾ, ਉਹਨਾਂ ਭਾਈ ਖਾਲਸਾ ਨੇ ਸਪਸ਼ਟ ਕੀਤਾ 2002 ਨੂੰ ਸਾਬਕਾ ਡੇਰਾ ਮੈਨੇਜਰ ਰਣਜੀਤ ਸਿੰਘ ਦਾ ਕਤਲ ਹੋਇਆਂ ਸੀ ਅਤੇ ਸੀ ਬੀ ਆਈ ਦੀ ਅਦਾਲਤ ਨੇ ਡੇਰਾ ਮੁਖੀ ਸੌਦਾ ਸਾਧ ਰਾਮ ਰਹੀਮ ਤੇ ਚਾਰ ਹੋਰਾਂ ਨੂੰ ਇਸ ਕੇਸ ਵਿੱਚ ਦੋਸ਼ੀ ਕਰਾਰ ਦਿੰਦਿਆਂ 31ਲੱਖ ਦਾ ਜੁਰਮਾਨਾ ਤੇ ਉਮਰ ਕੈਦ ਦੀ ਸਜ਼ਾ ਸੁਣਾਈ ਸੀ ਅਤੇ ਇਸ ਫੈਸਲੇ ਨਾਲ ਦੁੱਖੀ ਪਰਿਵਾਰ ਨੇ ਕੁਝ ਰਾਹਤ ਮਹਿਸੂਸ ਕੀਤੀ ਸੀ, ਭਾਈ ਖਾਲਸਾ ਨੇ ਕਿਹਾ 22 ਸਾਲਾਂ ਬਾਅਦ ਆਏ ਹਾਈ ਕੋਰਟ ਦੇ ਇਸ ਫ਼ੈਸਲੇ ਨੇ ਪੀੜਤਾਂ ਪਰਿਵਾਰ ਨੂੰ ਦੁੱਖਾਂ ਦੇ ਸਮੁੰਦਰ ਵਿੱਚ ਸੁੱਟ ਦਿੱਤਾ ਹੈ ਤੇ ਸਿੱਖਾਂ ਲਈ ਇਹ ਚਿੰਤਾ ਦਾ ਵਿਸ਼ਾ ਤੇ ਵੱਡੀ ਚੁਣੌਤੀ ਬਣ ਗਿਆ ਹੈ, ਭਾਈ ਖਾਲਸਾ ਨੇ ਕਿਹਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਸ ਫੈਸਲੇ ਵਿਰੁੱਧ ਸੁਪਰੀਮ ਕੋਰਟ ਵਿੱਚ ਅਪੀਲ ਵੀ ਕੀਤੀ ਜਾਵੇਗੀ, ਪਰ ਇਨਸਾਨ ਮਿਲਣਾ ਤਾਂ ਸਮੇਂ ਦੀ ਕੁੱਖ ਵਿੱਚ ਹੈ, ਪਰ ਸੀ ਬੀ ਆਈ ਦੇ ਫੈਸਲੇ ਨੂੰ ਰੱਦ ਕਰਕੇ ਹਾਈ ਕੋਰਟ ਦਾ ਇਹ ਫ਼ੈਸਲਾ ਸਿੱਖ ਕੌਮ ਲਈ ਵੱਡੀ ਚੁਣੌਤੀ ਦਾ ਵਿਸ਼ਾ ਬਣ ਗਿਆ ਹੈ, ਇਸ ਕਰਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਮਾਨਯੋਗ ਹਾਈਕੋਰਟ ਨੂੰ ਬੇਨਤੀ ਕਰਦੀ ਹੈ ਕਿ ਇਸ ਫੈਸਲੇ ਤੇ ਮੁੜ ਵਿਚਾਰ ਕੀਤੀ ਜਾਵੇ ਕਿਉਂਕਿ ਸਰਸੇ ਵਾਲਾ ਬਲਾਤਕਾਰੀ ਤੇ ਕਾਤਲ ਸਾਬਤ ਹੋਣ ਦੇ ਨਾਲ ਨਾਲ ਪਵਿੱਤਰ ਗੁਰਬਾਣੀ ਬੇਅਦਬੀ ਦਾ ਵੀ ਵੱਡਾ ਦੋਸ਼ੀ ਹੈ । ਇਸ ਮੌਕੇ ਤੇ ਭਾਈ ਵਿਰਸਾ ਸਿੰਘ ਖਾਲਸਾ ਪ੍ਰਧਾਨ ਏ ਆਈ ਐਸ ਐਸ ਐਫ ਨਾਲ ਸੀਨੀਅਰ ਆਗੂ ਤੇ ਮੁੱਖ ਬੁਲਾਰੇ ਭਾਈ ਅਵਤਾਰ ਸਿੰਘ ਅੰਮ੍ਰਿਤਸਰ, ਭਾਈ ਜੋਗਿੰਦਰ ਸਿੰਘ ਅਤੇ ਭਾਈ ਜਗਤਾਰ ਸਿੰਘ ਫਿਰੋਜ਼ਪੁਰ ਭਾਈ ਲਖਵਿੰਦਰ ਸਿੰਘ ਰਾਜਿਸਥਾਨ ਭਾਈ ਸਿੰਦਾ ਸਿੰਘ ਨਿਹੰਗ ਅਤੇ ਪ੍ਰਿਥੀ ਸਿੰਘ ਧਾਲੀਵਾਲ ਧਰਮਕੋਟ ਭਾਈ ਮਨਜਿੰਦਰ ਸਿੰਘ ਅਤੇ ਭਾਈ ਰਛਪਾਲ ਸਿੰਘ ਕਮਾਲਕੇ ਭਾਈ ਜਗਜੀਤ ਸਿੰਘ ਸੈਦੇਸਾਹ ਵਾਲਾ ਭਾਈ ਬਲਕਾਰ ਸਿੰਘ ਦਾਰੇਵਾਲ ਜਲੰਧਰ ਭਾਈ ਸੁਖਦੇਵ ਸਿੰਘ ਫੌਜੀ ਜਗਰਾਵਾਂ ਸਲਾਹਕਾਰ, ਭਾਈ ਗੁਰਜਸਪਰੀਤ ਸਿੰਘ ਮਜੀਠਾ, ਭਾਈ ਬਲਵਿੰਦਰ ਸਿੰਘ ਖਡੂਰ ਸਾਹਿਬ ਭਾਈ ਦਿਲਬਾਗ ਸਿੰਘ ਬਾਗੀ ਗੁਰਦਾਸਪੁਰ ਆਦਿ ਆਗੂ ਹਾਜਰ ਸਨ ।।

Leave a Reply

Your email address will not be published. Required fields are marked *