ਬਾਬਾ ਸੁੱਖਾ ਸਿੰਘ,ਬਾਬਾ ਮਹਿਤਾਬ ਸਿੰਘ ਤਰਨ ਦਲ ਦੇ ਪ੍ਰਬੰਧਕਾਂ ਵੱਲੋਂ ਬਾਬਾ ਸੁੱਖਾ ਸਿੰਘ, ਬਾਬਾ ਮਹਿਤਾਬ ਸਿੰਘ ਜੀ ਦੀ ਯਾਦ ‘ਚ ਪੰਜਵਾਂ ਸਲਾਨਾ ਜੋੜ ਮੇਲਾ 6 ਸਤੰਬਰ ਨੂੰ ਮਨਾਇਆ ਜਾਵੇਗਾ – ਜਥੇਦਾਰ ਬਲਬੀਰ ਸਿੰਘ

ਦੋਆਬਾ

ਕਪੂਰਥਲਾ, ਗੁਰਦਾਸਪੁਰ, 22 ਅਗਸਤ (ਸਰਬਜੀਤ ਸਿੰਘ)– ਹਰ ਸਾਲ ਬਾਬਾ ਸੁੱਖਾ ਸਿੰਘ, ਬਾਬਾ ਮਹਿਤਾਬ ਜੀ ਤਰਨਾ ਦਲ ਦੇ ਪ੍ਰਬੰਧਕਾਂ ਵੱਲੋਂ ਬਾਬਾ ਸੁੱਖਾ ਸਿੰਘ, ਬਾਬਾ ਮਹਿਤਾਬ ਸਿੰਘ ਜੀਆ ਦੀ ਯਾਦ ਵਿੱਚ ਹਰਸਾਲ ਸਲਾਨਾ ਜੋੜ ਮੇਲਾ ਕਰਵਾਇਆ ਜਾਂਦਾ ਹੈ ਜਿਸ ਵਿੱਚ ਬਹੁਤ ਸਾਰੀਆਂ ਨਿਹੰਗ ਸਿੰਘ ਜਥੇਬੰਦੀਆਂ ਆਪਣੇ ਦਲਪੰਥ ਤੇ ਕੌੜਿਆਂ ਸਮੇਤ ਗੁਰਦੁਆਰਾ ਛਾਉਣੀ ਸਾਹਿਬ ( ਚੱਕ ਟੋਡਰਵਾਲ ) ਜ਼ਿਲ੍ਹਾ ਕਪੂਰਥਲਾ ਵਿਖੇ ਪਹੁੰਚਦੀਆਂ ਹਨ, ਆਖੰਡ ਪਾਠਾਂ ਦੇ ਭੋਗ ਤੋਂ ਬਾਅਦ ਧਾਰਮਿਕ ਦੀਵਾਨ ਸਜਾਏ ਜਾਂਦੇ ਹਨ ਅਤੇ ਸ਼ਾਮ ਨੂੰ ਨਿਹੰਗ ਸਿੰਘ ਜਥੇਬੰਦੀਆਂ ਵੱਲੋਂ ਮਹੱਲਾ ਸਜਾਇਆ ਜਾਂਦਾ ਹੈ ਅਤੇ ਗੁਰੂ ਕੇ ਲੰਗਰ ਅਟੁੱਟ ਵਰਤਾਉਣ ਦੇ ਨਾਲ ਨਾਲ ਸਨਮਾਨਯੋਗ ਹਸਤੀਆਂ ਦਾ ਸਨਮਾਨ ਕੀਤਾ ਜਾਂਦਾ ਹੈ ਅਤੇ ਇਸੇ ਕੜੀ ਤਹਿਤ ਇਸ ਸਾਲ ਇਹ ਪੰਜਵਾਂ ਸਲਾਨਾ ਜੋੜ ਮੇਲਾ 6 ਸਤੰਬਰ ਨੂੰ ਬਹੁਤ ਸ਼ਰਧਾ ਭਾਵਨਾਵਾਂ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ, ਇਸ ਸਮਾਗਮ ਵਿੱਚ ਵਿਸ਼ੇਸ਼ ਤੌਰ ਤੇ ਜਥੇਦਾਰ ਬਾਬਾ ਜੋਗਾ ਸਿੰਘ ਬਾਬਾ ਤਰਨਾਦਲ, ਜਥੇਦਾਰ ਬਾਬਾ ਅਵਤਾਰ ਸਿੰਘ ਜੀ ਬਿਧੀਚੰਦੀਏ, ਜਥੇਦਾਰ ਬਾਬਾ ਮੇਜਰ ਸਿੰਘ ਸੋਢੀ, ਜਥੇਦਾਰ ਬਾਬਾ ਸੁਖਪਾਲ ਸਿੰਘ ਮਾਲਵਾ ਤਰਨਾ ਦਲ,ਸੰਤ ਬਲਬੀਰ ਸਿੰਘ ਸੀਚੇਵਾਲ,ਸੰਤ ਬਾਬਾ ਲੀਡਰ ਸਿੰਘ ਸੈਫਲਾਬਾਦ,ਸੰਤ ਅਮਰੀਕ ਸਿੰਘ ਖੁਖਰੈਣ ਵਾਲਿਆਂ ਤੋਂ ਇਲਾਵਾ ਵੱਡੀ ਗਿਣਤੀ ਧਾਰਮਿਕ ਖੇਤਰ ਵਿੱਚ ਸਰਗਰਮ ਸੰਤ ਮਹਾਂਪੁਰਸ਼ ਅਤੇ ਨਿਹੰਗ ਸਿੰਘ ਜਥੇਬੰਦੀਆਂ ਦੇ ਜਥੇਦਾਰ ਸਾਹਿਬਾਨ ਪਹੁੰਚ ਰਹੇ ਹਨ, ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਸਮਾਗਮ ਦੇ ਮੁੱਖ ਪ੍ਰਬੰਧਕ ਜਥੇਦਾਰ ਬਾਬਾ ਬਲਬੀਰ ਸਿੰਘ ਜੀ ਇਸ ਸਬੰਧੀ ਜਾਣਕਾਰੀ ਹਾਸਲ ਕਰਨ ਤੋਂ ਬਾਅਦ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਦਿੱਤੀ, ਭਾਈ ਖਾਲਸਾ ਨੇ ਦੱਸਿਆ ਪੰਜਵੇਂ ਸਲਾਨਾ ਜੋੜ ਮੇਲੇ ਦੇ ਸਬੰਧ ਵਿੱਚ 4 ਸਤੰਬਰ ਨੂੰ ਅਖੰਡ ਪਾਠ ਸਾਹਿਬ ਆਰੰਭ ਹੋ ਜਾਣਗੇ ਅਤੇ 6 ਸਤੰਬਰ ਦਿਨ ਐਤਵਾਰ ਨੂੰ ਸੰਪੂਰਨ ਭੋਗ ਪਾਉਣ ਤੋਂ ਬਾਅਦ ਧਾਰਮਿਕ ਦੀਵਾਨ ਦੀ ਅਰੰਭਤਾ ਹੋਵੇਗਾ ਜਿਸ ਵਿਚ ਪੰਥ ਦੇ ਮਹਾਨ ਵਿਦਵਾਨ ਰਾਗੀ ਢਾਡੀ ਕਵੀਸ਼ਰ ਪ੍ਰਚਾਰਕ ਅਤੇ ਸੰਤ ਮਹਾਂਪੁਰਸ਼ ਬਾਬਾ ਸੁੱਖਾ ਸਿੰਘ, ਬਾਬਾ ਮਹਿਤਾਬ ਸਿੰਘ ਜੀ ਦੇ ਜੀਵਨ ਇਤਿਹਾਸ ਸਬੰਧੀ ਰੋਸ਼ਨੀ ਪਾਉਣ ਦੇ ਨਾਲ ਨਾਲ ਗੁਰਬਾਣੀ ਗੁਰੂ ਗ੍ਰੰਥ ਸਾਹਿਬ ਸਮੇਤ ਸਿੱਖੀ ਦੇ ਸੁਨਹਿਰੇ ਵਿਰਸੇ ਇਤਿਹਾਸ ਨਾਲ ਜੋੜਨਗੇ, ਸ਼ਾਮ ਨੂੰ ਨਿਹੰਗ ਸਿੰਘ ਜਥੇਬੰਦੀਆਂ ਵੱਲੋਂ ਮਹੱਲਾ ਪ੍ਰਦਰਸ਼ਨ ਕੀਤਾ ਜਾਵੇਗਾ, ਸਮੂਹ ਬੁਲਾਰਿਆਂ ਤੇ ਮਹੱਲਾ ਖੇਡਣ ਵਾਲਿਆਂ ਨੂੰ ਮੁੱਖ ਪ੍ਰਬੰਧਕ ਜਥੇਦਾਰ ਬਲਬੀਰ ਸਿੰਘ ਵੱਲੋਂ ਸਨਮਾਨਿਤ ਕੀਤਾ ਜਾਵੇਗਾ ਅਤੇ ਗੁਰੂ ਕੇ ਲੰਗਰ ਅਟੁੱਟ ਵਰਤਾਏ ਜਾਣਗੇ, ਮੁੱਖ ਪ੍ਰਬੰਧਕ ਜਥੇਦਾਰ ਬਲਬੀਰ ਸਿੰਘ ਜੀ ਨੇ ਸਥਾਨਕ ਸੰਗਤਾਂ ਦੇ ਨਾਲ ਨਾਲ ਸਮੂਹ ਨਾਨਕ ਨਾਮ ਲੇਵਾ ਸੰਗਤਾਂ ਨੂੰ ਬੇਨਤੀ ਕੀਤੀ ਕਿ ਉਹ ਆਪਣੇ ਬੱਚਿਆਂ ਤੇ ਸਾਕ ਸਬੰਧੀਆਂ ਸਮੇਤ ਇਸ ਧਾਰਮਿਕ ਸਮਾਗਮ ਦੀਆਂ ਹਾਜ਼ਰੀਆਂ ਭਰਕੇ ਆਪਣੇ ਮਨੁੱਖੀ ਜੀਵਨ ਨੂੰ ਸਫਲ ਬਣਾਉਣ ਦੀ ਲੋੜ ਤੇ ਜ਼ੋਰ ਦੇਣ, ਸਲਾਨਾ ਜੋੜ ਮੇਲੇ ਸਬੰਧੀ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ।

Leave a Reply

Your email address will not be published. Required fields are marked *