ਕਿਸਾਨਾਂ ਨੇ ਰੋਸ਼ ਵਜੋਂ ਦੋ ਘੰਟੇ ਤੋਂ ਵੱਧ ਸਮਾਂ ਰੈਲੀ ਕਰਕੇ ਕੀਤੀ ਨਾਅਰੇਬਾਜ਼ੀ
ਹੁਸ਼ਿਆਰਪੁਰ, ਗੁਰਦਾਸਪੁਰ 31 ਮਈ ( ਸਰਬਜੀਤ ਸਿੰਘ)–ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਹੁਸ਼ਿਆਰਪੁਰ ਰੈਲੀ ਦਾ ਵਿਰੋਧ ਕਰਨ ਜਾਂਦੇ ਕਿਸਾਨਾਂ ਨੂੰ ਮਾਹਿਲਪੁਰ ਪੁਲਸ ਨੇ ਰੋਕਿਆ ਤਾਂ ਕਿਸਾਨਾ ਨੇ ਸੜਕ ਤੇ ਹੀ ਦੋ ਘੰਟੇ ਤੋ ਵੱਧ ਸਮਾਂ ਰੈਲੀ ਕਰਕੇ ਨਾਅਰੇਬਾਜ਼ੀ ਕੀਤੀ। ਪ੍ਰਦਰਸ਼ਨਕਾਰੀ ਨਰਿੰਦਰ ਮੋਦੀ ਗੋ ਬੈਕ ਨਰਿੰਦਰ ਮੋਦੀ ਵਾਪਸ ਜਾਓ ਦੇ ਨਾਅਰੇ ਲਗਾ ਰਹੇ ਸਨ। ਕਿਸਾਨਾ ਦੀ ਅਗਵਾਈ ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਮੀਤ ਪ੍ਰਧਾਨ ਹਰਮੇਸ਼ ਸਿੰਘ ਢੇਸੀ ਸੂਬਾ ਕਮੇਟੀ ਮੈਂਬਰ ਸਰਿਦਰ ਸਿੰਘ ਬੈਂਸ ਭੁਪਿੰਦਰ ਸਿੰਘ ਵੜੈਚ ਜਿਲ੍ਹਾ ਸਕੱਤਰ ਕੁਲਵਿੰਦਰ ਸਿੰਘ ਚਾਹਲ ਤਰਸੇਮ ਸਿੰਘ ਬੈਂਸ ਅਤੇ ਜਮਹੂਰੀ ਕਿਸਾਨ ਸਭਾ ਦੇ ਕੁਲਭੂਸ਼ਨ ਕੁਮਾਰ ਕਰ ਰਹੇ ਸਨ।
ਬੁਲਾਰਿਆਂ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਨੇ ਦਿੱਲੀ ਅੰਦੋਲਨ ਦੌਰਾਨ ਕਿਸਾਨਾ ਨਾਲ ਕੀਤੇ ਵਾਅਦੇ ਪੂਰੇ ਨਹੀਂ ਕੀਤੇ ਸਗੋਂ ਲਖੀਮਪੁਰ ਕਾਂਡ ਦੇ ਦੋਸ਼ੀ ਨੂੰ ਟਿਕਟ ਦੇ ਕੇ ਨਿਵਾਜਿਆ ਹੈ । ਕਿਸਾਨਾ ਨੇ ਸਮੂਹ ਕਿਰਤੀ ਲੋਕਾਂ ਨੂੰ ਭਾਜਪਾ ਨੂੰ ਹਰਾਉਣ ਦਾ ਸੱਦਾ ਦਿੱਤਾ। ਅੱਜ ਦੇ ਧਰਨੇ ਨੂੰ ਬਾਲਕ ਗੜ੍ਹਸ਼ੰਕਰ ਦੇ ਪ੍ਰਧਾਨ ਰਾਮ ਜੀਤ ਸਿੰਘ ਦੇਣੋਵਾਲ ਕਲਾ ਸਕੱਤਰ ਕੁਲਵੰਤ ਸਿੰਘ ਗੋਲੇਵਾਲ ਖਜਾਨਚੀ ਸੰਦੀਪ ਸਿੰਘ ਮਿੰਟੂ ਇਸਤਰੀ ਆਗੂ ਗੁਰਬਖਸ਼ ਕੌਰ ਸੰਘਾ ਅਤੇ ਵਿਦਿਆਰਥੀ ਆਗੂ ਬਲਜੀਤ ਸਿੰਘ ਧਰਮਕੋਟ ਨੇ ਸੰਬੋਧਨ ਕੀਤਾ। ਇਸ ਮੌਕੇ ਜਮਹੂਰੀ ਕਿਸਾਨ ਸਭਾ ਦੇ ਮਲਕੀਤ ਸਿੰਘ ਬਾਹੋਵਾਲ ਮਾਸਟਰ ਬਲਵੰਤ ਸਿੰਘ ਉਗਰਾਹਾਂ ਕਿਸਾਨ ਯੂਨੀਅਨ ਦੇ ਆਗੂ ਤਲਵਿੰਦਰ ਸਿੰਘ ਹੀਰ ਵੀ ਹਾਜਰ ਸਨ।