ਚੰਡੀਗੜ੍ਹ, ਗੁਰਦਾਸਪੁਰ, 23 ਅਗਸਤ (ਸਰਬਜੀਤ ਸਿੰਘ)–ਸਰਕਾਰੀ ਮੁਲਾਜ਼ਮਾਂ ਦੇ ਡੀਏ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਨੂੰ ਪ੍ਰਵਾਨ ਕਰਨ ਲਈ ਪੰਜਾਬ ਹਰਿਆਣਾ ਹਾਈਕੋਰਟ ਪੰਜਾਬ ਸਰਕਾਰ ਨੂੰ ਬਹੁਤ ਵਾਰ ਕਹਿ ਚੁੱਕਿਆ ਹੈ ਸਰਕਾਰ ਹਾਈ ਕੋਰਟ ਦੇ ਹੁਕਮਾਂ ਨੂੰ ਦੀ ਪ੍ਰਵਾਹ ਨਹੀਂ ਕਰ ਰਹੀ ਜਿਸ ਨੂੰ ਮੁੱਖ ਰੱਖਦਿਆਂ ਹੁਣ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਵਿਰੁੱਧ ਪੰਜਾਬ ਹਰਿਆਣਾ ਹਾਈਕੋਰਟ ਦੇ ਹੁਕਮਾਂ ਦੀ ਉਲੰਘਣਾ ਕਰਨ ਵਾਲੀ ਪਟੀਸ਼ਨ ਪੰਜਾਬ ਹਰਿਆਣਾ ਹਾਈਕੋਰਟ ਪਾਈ ਹੈ ਅਤੇ ਪੰਜਾਬ ਹਰਿਆਣਾ ਹਾਈਕੋਰਟ ਨੇ ਇਸ ਦੀ ਸੁਣਵਾਈ 27 ਅਗਸਤ ਨੂੰ ਰੱਖੀ ਹੈ, ਹੁਣ ਦੇਖਣ ਵਾਲੀ ਗੱਲ ਹੈ ਕਿ ਇਸ ਵਾਰ ਪੰਜਾਬ ਹਰਿਆਣਾ ਹਾਈਕੋਰਟ ਪੰਜਾਬ ਸਰਕਾਰ ਨੂੰ ਮੁਲਾਜ਼ਮਾਂ ਦੇ ਡੀ ਏ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਪ੍ਰਵਾਨ ਕਰਦੀ ਹੈ ਜਾ ਫ਼ਿਰ ਪਹਿਲਾਂ ਦੀ ਤਰ੍ਹਾਂ ਪੰਜਾਬ ਹਰਿਆਣਾ ਹਾਈਕੋਰਟ ਦੇ ਹੁਕਮਾਂ ਨੂੰ ਟਾਲਮਟੋਲ ਕਰਕੇ ਟਾਇਮ ਪਾਸ ਕਰਦੀ ਹੈ ਸਮੇਂ ਦਾ ਭਵਿੱਖ ਤਹਿ ਕਰੇਗਾ, ਇਸ ਕਰਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵੱਲੋਂ ਪੰਜਾਬ ਸਰਕਾਰ ਵਿਰੁੱਧ ਹਾਈਕੋਰਟ ਦੇ ਹੁਕਮਾਂ ਦੀ ਪਾਲਣਾ ਨਾ ਕਰਨ ਵਾਲੀ ਪੰਜਾਬ ਹਰਿਆਣਾ ਹਾਈਕੋਰਟ ਵਿਚ ਪਾਈ ਪਟੀਸ਼ਨ ਦੀ ਪੂਰਨ ਹਮਾਇਤ ਕਰਦੀ ਹੋਈ ਪੰਜਾਬ ਸਰਕਾਰ ਤੋਂ ਮੰਗ ਕਰਦੀ ਹੈ ਕਿ ਪੰਜਾਬ ਹਰਿਆਣਾ ਹਾਈਕੋਰਟ ਦੇ ਦਿੱਤੇ ਹੁਕਮਾਂ ਦੀ ਪਾਲਣਾ ਕਰਦਿਆਂ ਮੁਲਾਜ਼ਮਾਂ ਨੂੰ ਡੀ ਏ ਪੈਨਸ਼ਨਰਾਂ ਦੀਆਂ ਮੰਗਾਂ ਪ੍ਰਵਾਨ ਕਰਨ ਦੀ ਲੋੜ ਤੇ ਜ਼ੋਰ ਦੇਵੇ, ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਵੱਲੋਂ ਪੰਜਾਬ ਹਰਿਆਣਾ ਹਾਈਕੋਰਟ ਵਿਚ ਪੰਜਾਬ ਸਰਕਾਰ ਵਿਰੁੱਧ ਪਾਈ ਪਟੀਸ਼ਨ ਦੀ ਹਮਾਇਤ ਅਤੇ ਪੰਜਾਬ ਸਰਕਾਰ ਨੂੰ ਪੰਜਾਬ ਹਰਿਆਣਾ ਹਾਈਕੋਰਟ ਦੇ ਹੁਕਮਾਂ ਤੇ ਮੋਹਰ ਲਾਉਣ ਦੀ ਮੰਗ ਕਰਦਿਆਂ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਕੀਤਾ, ਭਾਈ ਖਾਲਸਾ ਨੇ ਉਹੀ ਮੁਲਾਜ਼ਮ ਜਿਨਾਂ ਨੇ ਭਗਵੰਤ ਮਾਨ ਦੇ ਮੁੱਖ ਮੰਤਰੀ ਬਣਨ ਤੇ ਪਹਿਲੀ ਵਾਰ ਸੈਕਟਰੀਏਟ ਚੰਡੀਗੜ੍ਹ ਪੁਜਣ ਤੇ ਫੁੱਲਾਂ ਦੀ ਬਰਖਾ ਕੀਤੀ ਸੀ,ਅੱਜ ਉਹਨਾਂ ਮੁਲਾਜ਼ਮਾਂ ਵੱਲੋਂ ਪੰਜਾਬ ਸਰਕਾਰ ਸੰਘਰਸ਼ ਵਿੱਢਣਾ ਤੇ ਪੰਜਾਬ ਹਰਿਆਣਾ ਹਾਈਕੋਰਟ ਦੇ ਹੁਕਮਾਂ ਦੀ ਉਲੰਘਣਾ ਵਾਲੀ ਪਟੀਸ਼ਨ ਦਾਇਰ ਕਰਨੀ ਬਹੁਤ ਹੀ ਮੰਦਭਾਗੀ ਤੇ ਚਿੰਤਾਜਨਕ ਗੱਲ ਹੈ, ਭਾਈ ਖਾਲਸਾ ਨੇ ਦੱਸਿਆ ਹੁਣ ਪੰਜਾਬ ਹਰਿਆਣਾ ਹਾਈਕੋਰਟ ਨੇ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵੱਲੋਂ ਹੁਕਮ ਉਲੰਘਣਾ ਦੀ ਪਾਈਂ ਪਟੀਸ਼ਨ ਤੇ 27 ਅਗੱਸਤ ਦਾ ਫ਼ੈਸਲਾ ਰੱਖਿਆ ਹੈ, ਹੁਣ ਦੇਖਦੇ ਹਾਂ ਕਿ ਇਸ ਵਾਰ ਪੰਜਾਬ ਹਰਿਆਣਾ ਹਾਈਕੋਰਟ 27 ਅਗਸਤ ਨੂੰ ਪੰਜਾਬ ਸਰਕਾਰ ਨੂੰ ਕੀ ਹੁਕਮ ਸੁਣਾਉਂਦਾ ਇਹ ਤਾਂ ਸਮੇਂ ਦਾ ਭਵਿੱਖ ਤਹਿ ਕਰੇਗਾ ਪਰ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਪੂਰੀ ਆਸ ਹੈ ਕਿ ਇਸ ਵਾਰ ਪੰਜਾਬ ਹਰਿਆਣਾ ਹਾਈਕੋਰਟ ਪੰਜਾਬ ਸਰਕਾਰ ਵਿਰੁੱਧ ਕੋਈ ਸਖ਼ਤ ਫੈਸਲਾ ਲੈਣ ਤੋਂ ਪਿਛੇ ਨਹੀਂ ਹਟੇਗਾ, ਇਸ ਮੌਕੇ ਤੇ ਭਾਈ ਖਾਲਸਾ ਨਾਲ ਭਾਈ ਸੁਖਦੇਵ ਸਿੰਘ ਜਗਰਾਓਂ ਤੇ ਭਾਈ ਦਿਲਬਾਗ ਸਿੰਘ ਬਾਗੀ ਤੋਂ ਇਲਾਵਾ ਹੋਰ ਵੀ ਕਈ ਕਾਰਕੁਨ ਸ਼ਾਮਲ ਸਨ।


