ਬਠਿੰਡਾ, ਗੁਰਦਾਸਪੁਰ, 23 ਅਗਸਤ (ਸਰਬਜੀਤ ਸਿੰਘ)– ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਮੀਰੀ ਪੀਰੀ ਖਾਲਸਾ ਚੇਤਨਾ ਮੋਰਚ ਕੱਢ ਕੇ ਸੰਗਤਾਂ ਨੂੰ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਵਾਸਤੇ ਜਾਗਰੂਕ ਕੀਤਾ ਜਾ ਰਿਹਾ ਅਤੇ ਇਨ੍ਹਾਂ ਮਾਰਚਾ ਨੂੰ ਚੰਗਾ ਹੂੰਗਾਰਾ ਮਿਲ ਰਿਹਾ ਹੈ ਅਤੇ ਸੰਗਤਾਂ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ, ਮੀਰੀ ਪੀਰੀ ਖਾਲਸਾ ਮਾਰਚ ਨੂੰ ਸਮੂਹ ਰੰਗਰੇਟਾ ਨਿਹੰਗ ਸਿੰਘ ਜਥੇਬੰਦੀਆਂ ਵੱਲੋਂ ਪੂਰਾ ਪੂਰਾ ਘੌੜਿਆ ਤੇ ਜੰਗੀ ਫੌਜਾਂ ਸਮੇਤ ਸੰਯੋਗ ਦਿੱਤਾ ਜਾ ਰਿਹਾ ਹੈ ਅਤੇ ਵੱਖ ਵੱਖ ਪੜਾਵਾਂ ਤੇ ਗਤਕਬਾਜੀ ਦੇ ਜੌਹਰ ਦਿਖਾਏ ਜਾ ਰਹੇ ਹਨ ਦੇ ਨਾਲ ਨਾਲ ਸੰਗਤਾਂ ਵੱਲੋਂ ਅਨੇਕਾਂ ਪ੍ਰਕਾਰ ਦੇ ਲੰਗਰ ਛਕਾਏ ਜਾ ਰਹੇ ਹਨ,ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਅੱਜ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸਾਬੋ ਕੀ ਤਲਵੰਡੀ ਬਠਿੰਡਾ ਤੋਂ ਅਰੰਭ ਹੋਏ ਖਾਲਸਾ ਚੇਤਨਾ ਮਾਰਚ ਵਿੱਚ ਆਪਣੀਆਂ ਘੌੜਿਆ ਅਤੇ ਨਿਹੰਗਫੌਜਾਂ ਸਮੇਤ ਸ਼ਾਮਲ ਜਥੇਦਾਰ ਬਾਬਾ ਬਲਦੇਵ ਸਿੰਘ ਵੱਲਾ ਨਾਲ ਗੱਲਬਾਤ ਕਰਨ ਤੋਂ ਬਾਅਦ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਦਿੱਤੀ, ਭਾਈ ਖਾਲਸਾ ਨੇ ਦੱਸਿਆ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ ਦਿਹਾੜੇ ਨੂੰ ਸਮਰਪਿਤ ਖਾਲਸਾ ਚੇਤਨਾ ਮਾਰਚ ਦੀ 24 ਜੁਲਾਈ ਤੋ ਆਰੰਭਤਾ ਹੋਈ ਅਤੇ 4 ਅਗਸਤ ਤੱਕ ਕੱਢੇਂ ਗਏ ਖਾਲਸਾ ਚੇਤਨਾ ਮਾਰਚ ਤੋਂ ਬਾਅਦ ਅੱਜ ਦੂਸਰੇ ਪੜਾਅ’ਚ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਰਪ੍ਰਸਤੀ ਹੇਠ ਕੱਢਿਆ ਜਾ ਰਿਹਾ ਖਾਲਸਾ ਚੇਤਨਾ ਮਾਰਚ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਤੋਂ ਰਵਾਨਾ ਹੋ ਕੇ ਵੱਖ ਵਖ ਪੜਾਵਾਂ ਤੋਂ ਹੁੰਦਾ ਹੋਇਆ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਪਹੁੰਚੇ ਗਾ ਅਤੇ ਇਥੇ ਹੀ ਰਾਤਰੀ ਵਿਸ਼ਰਾਮ ਕੀਤੇ ਜਾਣ ਗੇ, ਖਾਲਸਾ ਚੇਤਨਾ ਮਾਰਚ ਦੀ ਅਰੰਭਤਾ ਮੌਕੇ ਕਮੇਟੀ ਪ੍ਰਧਾਨ ਭਾਈ ਹਰਜਿੰਦਰ ਸਿੰਘ ਧਾਮੀ, ਜਥੇਦਾਰ ਅਕਾਲ ਤਖ਼ਤ ਸਾਹਿਬ ਗਿਆਨੀ ਕੁਲਦੀਪ ਸਿੰਘ, ਮੈਨੇਜਰ ਦਮਦਮਾ ਸਾਹਿਬ ਤਲਵੰਡੀ ਸਾਬੋ,ਧਰਮ ਪ੍ਰਚਾਰ ਕਮੇਟੀ ਸਕੱਤਰ ਸ੍ਰ ਬਿਜੈ ਸਿੰਘ ਅੰਮ੍ਰਿਤਸਰ, ਜਥੇਦਾਰ ਮੇਜ਼ਰ ਸਿੰਘ ਸੋਢੀ, ਜਥੇਦਾਰ ਬਲਦੇਵ ਸਿੰਘ ਵੱਲਾ , ਜਥੇਦਾਰ ਬਾਬਾ ਸੁਖਪਾਲ ਸਿੰਘ ਮਾਲਵਾ ਤਰਨਾ ਦਲ,ਪ੍ਰਧਾਨ ਜਥੇਦਾਰ ਸਤਨਾਮ ਸਿੰਘ ਖਾਪੜਖੇੜੀ ,ਜਥੇਦਾਰ , ਜਥੇਦਾਰ ਹਰਜਿੰਦਰ ਸਿੰਘ ਮੁਕਤਸਰ ਸਮੇਂਤ ਹਜ਼ਾਰਾਂ ਸੰਗਤਾਂ ਨਾਲ ਰਵਾਨਾ ਹੋਇਆ ਅਤੇ ਵੱਖ ਵੱਖ ਪੜਾਵਾਂ ਤੋਂ ਹੁੰਦਾ ਹੋਇਆ ਰਾਤ ਨੂੰ ਤਖ਼ਤ ਕੇਸਗੜ੍ਹ ਅਨੰਦਪੁਰ ਸਾਹਿਬ ਪਹੁੰਚੇ ਗਾ ਅਤੇ ਇਥੇ ਹੀ ਰਾਤਰੀ ਵਿਸ਼ਰਾਮ ਕੀਤਾ ਜਾਵੇਗਾ, ਭਾਈ ਖਾਲਸਾ ਨੇ ਦੱਸਿਆ ਸਮੂਹ ਇਤਿਹਾਸਕ ਗੁਰਦੁਆਰਿਆਂ ਵਿੱਚ ਪੜਾਹ ਕਰਦਾ ਕਰਦਾ ਖਾਲਸਾ ਚੇਤਨਾ ਮਾਰਚ 25 ਅਗਸਤ ਨੂੰ ਗੁਰਦੁਆਰਾ ਟਾਹਲੀ ਆਣਾ ਸਾਹਿਬ ਰਾਏਕੋਟ ਲੁਧਿਆਣਾ ਪਹੁੰਚੇਗਾ ਤੇ ਰਾਤਰੀ ਪੜਾਅ ਵਿਸ਼ਰਾਮ ਇਥੇ ਹੀ ਕੀਤਾ ਜਾਵੇਗਾ, ਭਾਈ ਖਾਲਸਾ ਨੇ ਕਿਹਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਅਤੇ ਜਥੇਦਾਰ ਅਕਾਲ ਤਖ਼ਤ ਸਾਹਿਬ ਤੋਂ ਇਲਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨਾਲ ਸਬੰਧਤ ਸੈਂਕੜੇ ਮੁਲਾਜ਼ਮ ਹਾਜ਼ਰ ਸਨ , ਇਸ ਮੌਕੇ ਹੋਰਨਾਂ ਤੋਂ ਇਲਾਵਾ ਜਥੇਦਾਰ ਬਲਬੀਰ ਖਾਪੜਖੇੜੀ, ਜਥੇਦਾਰ ਮੱਖਣ ਸਿੰਘ ਰੰਗੜ ਨੰਗਲ, ਜਥੇਦਾਰ ਸਾਹਿਬ ਸਿੰਘ, ਜਥੇਦਾਰ ਗੁਰਮੀਤ ਸਿੰਘ ਸੈਕਟਰੀ, ਜਥੇਦਾਰ ਦਲਬੀਰ ਸਿੰਘ ਸੋਢੀ ਜੇਠੋਵਾਲ, ਬਾਬਾ ਸਤਪਾਲ ਸਿੰਘ ਵੱਲਾ, ਬਾਬਾ ਗੁਰਦਿੱਤ ਸਿੰਘ ਤਰਨਤਾਰਨ, ਬਾਬਾ ਨਰਿੰਦਰ ਸਿੰਘ ਤੋਂ ਇਲਾਵਾ ਹਜ਼ਾਰਾਂ ਸੰਗਤਾਂ ਹਾਜ਼ਰ ਸਨ।



