ਫਰੀਦਕੋਟ, ਗੁਰਦਾਸਪੁਰ, 2 ਜੂਨ (ਸਰਬਜੀਤ ਸਿੰਘ)– ਸੰਤ ਜਰਨੈਲ ਸਿੰਘ ਖਾਲਸਾ ਭਿੰਡਰਾਂਵਾਲਿਆਂ ਦੇ ਜਨਮ ਦਿਹਾੜੇ ਤੇ ਦੇਸ਼ਾਂ ਵਿਦੇਸ਼ਾਂ ਤੋਂ ਇਲਾਵਾ ਅਕਾਲ ਪੁਰਖ ਦੀਆਂ ਲਾਡਲੀਆਂ ਨਿਹੰਗ ਫੌਜ਼ਾਂ ਦੇ ਜਥੇਦਾਰ ਸਾਹਿਬਾਨ,ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਵੱਖ ਵੱਖ
ਗਰੁਪਾਂ ਤੋਂ ਇਲਾਵਾ ਲੰਖਾ ਸੰਗਤਾਂ ਨੇ ਹਾਜ਼ਰੀ ਲਵਾਈ।

ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਗੁਰਦੁਆਰਾ ਸੰਤ ਖਾਲਸਾ ਪਿੰਡ ਰੋਡੇ ਫਰੀਦਕੋਟ ਵਿਖੇ ਪਾਉਣ ਤੋਂ ਉਪਰੰਤ ਦਾਣਾ ਮੰਡੀ ਵਿਖੇ ਸ਼ਾਨਦਾਰ ਸਜਾਏ ਪੰਡਾਲ’ਚ ਆਦਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ ਹੇਠ ਸੰਤ ਜਰਨੈਲ ਸਿੰਘ ਭਿੰਡਰਾਂਵਾਲੇ ਦੇ ਜਨਮ ਦਿਹਾੜੇ ਤੇ ਪੰਥਕ ਵਿਚਾਰਾਂ ਕਰਨ ਤੇ ਉਹਨਾਂ ਦਿਸ਼ਾ-ਨਿਰਦੇਸ਼ਾਂ ਤੇ ਸਾਬਕਾ ਜਥੇਦਾਰ ਅਕਾਲ ਤਖ਼ਤ ਸਾਹਿਬ ਭਾਈ ਜਸਬੀਰ ਸਿੰਘ ਦੀ ਰੋਡੇ ਦੀ ਅਗੁਵਾਈ ਹੇਠ ਇਕੱਠੇ ਹੋਣ ਲਈ ਸਮੁਹ ਬੁਲਾਰਿਆਂ ਨੇ ਜੋਰ ਦਿੱਤਾ ਇਕੱਠ ਵਿੱਚ ਬਾਬਾ ਸਰਬਜੋਤ ਸਿੰਘ ਬੇਦੀ, ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਬਾਬਾ ਬਲਜੀਤ ਸਿੰਘ ਦਾਦੂਵਾਲ, ਸਿੰਘ ਸਾਹਿਬ ਜਥੇਦਾਰ ਬਾਬਾ ਸਰਵਨ ਸਿੰਘ ਰਸਾਲਦਾਰ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ, ਬਾਬਾ ਸਵਰਨਜੀਤ ਸਿੰਘ, ਬਾਬਾ ਚਰਨਜੀਤ ਸਿੰਘ ਜੱਸੋਵਾਲ, ਜਥੇਦਾਰ ਬਾਬਾ ਮੇਜਰ ਸਿੰਘ ਸੋਢੀ ਮੁਖੀ ਦਸਮੇਸ਼ ਤਰਨਾ ਦਲ, ਭਾਈ ਵਿਰਸਾ ਸਿੰਘ ਖਾਲਸਾ ਪ੍ਰਧਾਨ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ, ਭਾਈ ਸੁਖਦੇਵ ਸਿੰਘ ਫੌਜੀ ਜਗਰਾਵਾਂ, ਸੰਤਾਂ ਅਮੀਰ ਸਿੰਘ ਲੁਧਿਆਣਾ, ਬਾਬਾ ਅਨੋਖ ਸਿੰਘ ਬੁੱਢਾ ਦਲ ਕਿਰਪਾਨ ਭੇਟ ਸਾਹਿਬ ਤੋਂ ਲੱਖਾ ਸੰਗਤਾਂ ਨੇ ਹਾਜ਼ਰੀ ਲਵਾਈ ਇਸ ਮੌਕੇ ਭਾਈ ਜਸਬੀਰ ਸਿੰਘ ਰੋਡੇ,ਸੰਤ ਚਰਨਜੀਤ ਸਿੰਘ ਜੱਸੋਵਾਲ ਤੇ ਹੈਡ ਗ੍ਰੰਥੀ ਗੁਰਦੁਆਰਾ ਸੰਤ ਖਾਲਸਾ ਥੋਡੇ ਵੱਲੋਂ ਸਨਮਾਨ ਕੀਤਾ ਗਿਆ। ਇਸ ਮੌਕੇ ਗੁਰੂ ਕੇ ਲੰਗਰ ਅਟੁੱਟ ਵਰਤਾਏ ਗਏ ।
