ਦਸ਼ਮੇਸ਼ ਤਰਨਾ ਦਲ ਦੇ ਮੁੱਖੀ ਜਥੇਦਾਰ ਬਾਬਾ ਮੇਜਰ ਸਿੰਘ ਸੋਢੀ ਨੇ ਧਾਰਮਿਕ ਮੁੱਖੀਆਂ ਨੂੰ ਘੱਲੂਘਾਰਾ ਦਿਵਸ ਤੇ ਧਾਰਮਿਕ ਸਮਾਗਮ ਕਰਨ ਦੀ ਕੀਤੀ ਅਪੀਲ–ਭਾਈ ਖਾਲਸਾ

ਗੁਰਦਾਸਪੁਰ

ਗੁਰਦਾਸਪੁਰ, 3 ਜੂਨ ( ਸਰਬਜੀਤ ਸਿੰਘ)–1984 ਦੇ ਘੱਲੂਘਾਰੇ ਦਿਵਸ ਨੂੰ ਧਾਰਮਿਕ ਬਿਰਤੀ ਤੇ ਸ਼ਾਂਤਮਈ ਢੰਗ ਨਾਲ ਮਨਾਉਣ ਸਬੰਧੀ ਜਥੇਦਾਰ ਅਕਾਲ ਤਖ਼ਤ ਸਾਹਿਬ ਗਿਆਨੀ ਰਘਬੀਰ ਸਿੰਘ ਜੀ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਭਾਈ ਹਰਜਿੰਦਰ ਸਿੰਘ ਧਾਮੀ ਵੱਲੋਂ ਸਮੂਹ ਗੁਰਦੁਆਰਿਆਂ ਵਿੱਚ ਸਮੂਹ ਸ਼ਹੀਦਾਂ ਦੀ ਯਾਦ ਵਿੱਚ ਅਖੰਡ ਪਾਠਾਂ ਦੇ ਭੋਗ ਪਾ ਕੇ ਧਾਰਮਿਕ ਦੀਵਾਨਾਂ ਰਾਹੀਂ ਸੰਗਤਾਂ ਨੂੰ 84 ਦੇ ਘੱਲੂਘਾਰੇ ਸਬੰਧੀ ਜਾਗਰੂਕ ਕਰਨ ਵਾਲੇ ਦਿੱਤੇ ਬਿਆਨ ਨੂੰ ਅਮਲੀ ਰੂਪ ਵਿਚ ਲਿਆਉਣ ਲਈ 34 ਰੰਘਰੇਟਾ ਨਿਹੰਗ ਸਿੰਘ ਜਥੇਬੰਦੀਆਂ ਦੇ ਕੌਮੀ ਜਰਨੈਲ ਅਤੇ ਦਸਮੇਸ਼ ਤਰਨਾ ਦਲ ਦੇ ਮੁੱਖੀ ਜਥੇਦਾਰ ਬਾਬਾ ਮੇਜਰ ਸਿੰਘ ਸੋਢੀ ਸਾਹਿਬ ਨੇ ਜਿਥੇ ਗੁਰਦੁਆਰਾ ਨਿਸ਼ਾਨੇ ਖਾਲਸਾ ਨਿਹੰਗ ਸਿੰਘ ਛਾਉਣੀ ਦਸ਼ਮੇਸ਼ ਤਰਨਾ ਦਲ ਅੰਮ੍ਰਿਤਸਰ ਮਹਿਤਾ ਰੋਡ ਨੇੜੇ ਡੱਡੂਆਣਾ ਵਿਖੇ ਧਾਰਮਿਕ ਸਮਾਗਮ ਕਰਵਾਕੇ ਨੌਜਵਾਨ ਪੀੜ੍ਹੀ ਨੂੰ 84 ਦੇ ਘੱਲੂਘਾਰੇ ਸਬੰਧੀ ਜਾਗਰੂਕ ਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ, ਉਥੇ ਉਨ੍ਹਾਂ ਨੇ ਸਮੂਹ ਧਾਰਮਿਕ ਅਸਥਾਨਾਂ ਦੇ ਪ੍ਰਬੰਧਕਾਂ ਨੂੰ ਚੌਰਾਸੀ ਦੇ ਘੱਲੂਘਾਰੇ ਸਬੰਧੀ ਜਾਗਰੂਕਤਾ ਫੈਲਾਉਣ ਲਈ ਵਿਸ਼ੇਸ਼ ਧਾਰਮਿਕ ਦੀਵਾਨ’ਚ ਸਜਾਉਣ ਦੀ ਪੁਰਜ਼ੋਰ ਅਪੀਲ ਕੀਤੀ ਹੈ। ਉਨ੍ਹਾਂ (ਜਥੇਦਾਰ ਸੋਡੀ) ਨੇ ਕਿਹਾ ਸਮੂਹ ਨਾਨਕ ਨਾਮ ਲੇਵਾ ਸੰਗਤਾਂ ਨੂੰ ਜੱਥੇਦਾਰ ਅਕਾਲ ਤਖ਼ਤ ਸਾਹਿਬ ਗਿਆਨੀ ਰਘਬੀਰ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਹਰਜਿੰਦਰ ਸਿੰਘ ਧਾਮੀ ਵੱਲੋਂ 84 ਦੇ ਘੱਲੂਘਾਰੇ ਸਬੰਧੀ ਦਿੱਤੀਆਂ ਹਦਾਇਤਾਂ ਅਤੇ ਹੁਕਮਾਂ ਦੀ ਪਾਲਣਾ ਕਰਨ ਦੀ ਲੋੜ ਤੇ ਜ਼ੋਰ ਦੇਣਾ ਚਾਹੀਦਾ ਹੈ।‌ ਜੱਥੇਦਾਰ ਬਾਬਾ ਮੇਜਰ ਸਿੰਘ ਸੋਢੀ ਨੇ ਕਿਹਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਭਾਈ ਹਰਜਿੰਦਰ ਸਿੰਘ ਧਾਮੀ ਵੱਲੋਂ 4/5/6 ਜੂਨ ਤੱਕ ਸਮੂਹ ਕਮੇਟੀ ਮੁਲਾਜ਼ਮਾਂ ਤੇ ਹੋਰਾਂ ਨੂੰ ਕਾਲੀਆਂ ਦਸਤਾਰਾਂ ਸਜਾਉਣ ਤੇ ਸਮੂਹ ਸਿੱਖ ਸੰਗਤਾਂ ਨੂੰ ਸ਼ਹੀਦਾਂ ਦੀ ਯਾਦ ਵਿੱਚ ਗੁਰਬਾਣੀ ਦੇ ਵੱਧ ਤੋਂ ਵੱਧ ਜਾਪ ਵਾਲੇ ਹੁਕਮ ਨੂੰ ਮੰਨ ਕੇ ਨੌਜਵਾਨ ਪੀੜ੍ਹੀ ਨੂੰ 84 ਦੇ ਘੱਲੂਘਾਰੇ ਸਬੰਧੀ ਜਾਗਰੂਕ ਕਰਨ ਦੀ ਲੋੜ ਤੇ ਜ਼ੋਰ ਦੇਣਾ ਚਾਹੀਦਾ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਅਤੇ ਦਸ਼ਮੇਸ਼ ਤਰਨਾਦਲ ਦੇ ਮੁੱਖੀ ਜਥੇਦਾਰ ਬਾਬਾ ਮੇਜਰ ਸਿੰਘ ਸੋਢੀ ਨੇ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਜੀ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਹਰਜਿੰਦਰ ਸਿੰਘ ਧਾਮੀ ਵੱਲੋਂ ਘੱਲੂਘਾਰੇ ਦਿਵਸ਼ ਸਬੰਧੀ ਸੰਗਤਾਂ ਨੂੰ ਜਾਗਰੂਕ ਕਰਨ ਦੀ ਪੂਰਨ ਹਮਾਇਤ ਅਤੇ ਇਸ ਸਮੇਂ ਦੀ ਲੋੜ ਵਾਲਾਂ ਫ਼ੈਸਲਾ ਦੱਸਦਿਆਂ ਇੱਕ ਸਾਂਝੇ ਲਿਖਤੀ ਪ੍ਰੈਸ ਬਿਆਨ ਰਾਹੀਂ ਕੀਤਾ।

ਭਾਈ ਖਾਲਸਾ ਨੇ ਦੱਸਿਆ ਜਥੇਦਾਰ ਬਾਬਾ ਮੇਜਰ ਸਿੰਘ ਸੋਢੀ ਮੁੱਖੀ ਦਸ਼ਮੇਸ਼ ਤਰਨਾ ਦਲ 34 ਰੰਘਰੇਟਾ ਨਿਹੰਗ ਸਿੰਘ ਜਥੇਬੰਦੀਆਂ ਦੇ ਕੌਮੀ ਜਰਨੈਲ ਹਨ। ਉਨ੍ਹਾਂ ਸ਼ਹੀਦ ਬਾਬਾ ਜੀਵਨ ਸਿੰਘ ਤਰਨਾ ਦਲ ਦੇ ਮੁੱਖੀ ਜਥੇਦਾਰ ਬਾਬਾ ਬਲਦੇਵ ਸਿੰਘ ਵੱਲਾ, ਜਥੇਦਾਰ ਬਾਬਾ ਸੁਖਪਾਲ ਸਿੰਘ ਫੂਲ ਬਠਿੰਡਾ ਮੁਖੀ ਮਾਲਵਾ ਤਰਨਾਦਲ ਸਮੇਤ ਸੌਣੀਆ ਦੇ ਮਹੰਤਾਂ ਸੰਤਾਂ ਨੂੰ ਸਖ਼ਤ ਹਦਾਇਤਾਂ ਜਾਰੀ ਕਰਕੇ ਨੌਜਵਾਨ ਪੀੜ੍ਹੀ ਨੂੰ ਘੱਲੂਘਾਰਾ ਦਿਵਸ ਸਬੰਧੀ ਜਾਗਰੂਕ ਕਰਨ ਲਈ ਕਿਹਾ ਹੈ। ਭਾਈ ਖਾਲਸਾ ਨੇ ਦੱਸਿਆ ਇਸੇ ਮੁਤਾਬਕ ਮਿਸਲ ਸ਼ਹੀਦ ਬਾਬਾ ਬਲਵੰਤ ਸਿੰਘ ਤਰਨਾ ਦਲ ਦੇ ਮੁੱਖੀ ਜਥੇਦਾਰ ਬਲਬੀਰ ਸਿੰਘ ਖਾਪੜਖੇੜੀ ਤੇ ਮਿਸਲ ਸ਼ਹੀਦ ਬਾਬਾ ਸ਼ਾਮ ਸਿੰਘ ਅਟਾਰੀ ਤਰਨਾ ਦਲ ਦੇ ਮੁੱਖੀ ਜਥੇਦਾਰ ਬਾਬਾ ਸਤਨਾਮ ਸਿੰਘ ਖਾਪੜਖੇੜੀ ਵੱਲੋਂ ਸ਼ਹੀਦ ਭਾਈ ਲਖਬੀਰ ਸਿੰਘ ਬੀਰਾ ਦੀ ਸਲਾਨਾ ਬਰਸੀ ਅਤੇ ਸਮੂਹ ਘੱਲੂਘਾਰੇ ਦੇ ਸ਼ਹੀਦਾਂ ਦੀ ਯਾਦ ਵਿੱਚ ਰੱਖੇ ਇੱਕ ਸ਼ਹੀਦੀ ਸਮਾਗਮ ਵਿੱਚ ਹਾਜ਼ਰੀ ਲਗਵਾਉਣ ਲਈ 5 ਜੂਨ ਨੂੰ ਪਿੰਡ ਹਰੜਖੁਰਦ ਨੇੜੇ ਅਜਨਾਲਾ ਜ਼ਿਲ੍ਹਾ ਅੰਮ੍ਰਿਤਸਰ ਵਿਖੇ ਵਿਸ਼ੇਸ਼ ਤੌਰ ਤੇ ਪਹੁੰਚ ਕੇ ਸਮੂਹ 84 ਦੇ ਘੱਲੂਘਾਰੇ ਦੇ ਸ਼ਹੀਦਾਂ ਸਨੂੰ ਸ਼ਰਧਾਂਜ਼ਲੀ ਭੇਂਟ ਕਰਨਗੇ। ਉਨ੍ਹਾਂ ਕਿਹਾ (ਜਥੇਦਾਰ ਸੋਡੀ) ਨੌਜਵਾਨ ਪੀੜ੍ਹੀ ਨੂੰ ਸਰਕਾਰਾਂ ਵੱਲੋਂ ਹਰਿਮੰਦਰ ਸਾਹਿਬ ਤੇ ਪਵਿੱਤਰ ਸ਼੍ਰੀ ਅਕਾਲ ਤਖ਼ਤ ਸਾਹਿਬ ਨੂੰ ਬੰਬਾਂ, ਤੋਪਾਂ ਤੇ ਟੈਂਕਾਂ ਰਾਹੀਂ ਤਬਾਹ ਕਰਨ ਵਾਲੀ ਕਾਂਗਰਸ ਪਾਰਟੀ ਦੀਆਂ ਸਿੱਖ ਵਿਰੋਧੀ ਕਰਤੂਤਾਂ ਤੋਂ ਨੌਜਵਾਨ ਪੀੜ੍ਹੀ ਨੂੰ ਜਾਗਰੂਕ ਕਰਨਾ ਸਮੇਂ ਅਤੇ ਲੋਕਾਂ ਦੀ ਮੰਗ ਹੈ। ਇਸ ਕਰਕੇ ਜਥੇਦਾਰ ਸਾਹਿਬ ਤੇ ਕਮੇਟੀ ਪ੍ਰਧਾਨ ਵੱਲੋਂ ਕੌਮ ਨੂੰ ਦਿੱਤੇ ਪ੍ਰੋਗਰਾਮ, ਹਦਾਇਤਾਂ ਤੇ ਹੁਕਮਾਂ ਤੇ ਪਹਿਰਾ ਦੇ ਕੇ ਉਸ ਤੇ ਅਮਲ ਕਰਨਾ ਹਰ ਮਾਈ ਭਾਈ ਦਾ ਫਰਜ਼ ਅਤੇ ਡਿਊਟੀ ਬਣਦੀ ਹੈ।

Leave a Reply

Your email address will not be published. Required fields are marked *