ਕਾਂਗਰਸ ਪਾਰਟੀ ਦੇ ਉਮੀਦਵਾਰ ਸੁਖਜਿੰਦਰ ਸਿੰਘ ਰੰਧਾਵਾ 82861 ਵੋਟਾਂ ਦੀ ਲੀਡ ਨਾਲ ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਜੇਤੂ

ਗੁਰਦਾਸਪੁਰ

281182 ਵੋਟਾਂ ਲੈ ਕੇ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਦਿਨੇਸ਼ ਸਿੰਘ ਬੱਬੂ ਦੂਜੇ ਸਥਾਨ ‘ਤੇ ਰਹੇ

ਗੁਰਦਾਸਪੁਰ, 4 ਜੂਨ ( ਸਰਬਜੀਤ ਸਿੰਘ ) – ਲੋਕ ਸਭਾ ਹਲਕਾ 01-ਗੁਰਦਾਸਪੁਰ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਸਸੁਖਜਿੰਦਰ ਸਿੰਘ ਰੰਧਾਵਾ 82861 ਵੋਟਾਂ ਨਾਲ ਜੇਤੂ ਰਹੇ ਹਨ। ਉਨ੍ਹਾਂ ਨੂੰ ਕੁੱਲ 364043 ਵੋਟਾਂ ਪਈਆਂ ਹਨ।

ਲੋਕ ਸਭਾ ਹਲਕਾ 01-ਗੁਰਦਾਸਪੁਰ ਦਾ ਚੋਣ ਨਤੀਜਾ ਐਲਾਨਦਿਆਂ ਰਿਟਰਨਿੰਗ ਅਫ਼ਸਰ ਵਿਸ਼ੇਸ਼ ਸਾਰੰਗਲ ਨੇ ਦੱਸਿਆ ਕਿ ਇੰਡੀਅਨ ਨੈਸ਼ਨਲ ਕਾਂਗਰਸ ਪਾਰਟੀ ਦੇ ਉਮੀਦਵਾਰ ਸ. ਸੁਖਜਿੰਦਰ ਸਿੰਘ ਰੰਧਾਵਾ ਨੇ 82861 ਵੋਟਾਂ ਦੀ ਲੀਡ ਨਾਲ ਚੋਣ ਜਿੱਤੀ ਹੈ। ਉਨ੍ਹਾਂ ਦੱਸਿਆ ਕਿ ਸੁਖਜਿੰਦਰ ਸਿੰਘ ਰੰਧਾਵਾ ਨੂੰ ਕੁੱਲ 364043 ਵੋਟਾਂ ਪਈਆਂ ਹਨ। ਉਨ੍ਹਾਂ ਦੱਸਿਆ ਕਿ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਸ੍ਰੀ ਦਿਨੇਸ਼ ਬੱਬੂ 281182 ਵੋਟਾਂ ਲੈ ਕੇ ਦੂਸਰੇ ਸਥਾਨ ‘ਤੇ ਰਹੇ ਹਨ ਜਦਕਿ ਆਮ ਆਦਮੀ ਪਾਰਟੀ ਦੇ ਉਮੀਦਵਾਰ ਸ੍ਰੀ ਅਮਨ ਸ਼ੇਰ ਸਿੰਘ ਸ਼ੈਰੀ ਕਲਸੀ ਨੇ 277252 ਵੋਟਾਂ ਨਾਲ ਤੀਜਾ ਸਥਾਨ ਹਾਸਲ ਕੀਤਾ ਹੈ।

ਰਿਟਰਨਿੰਗ ਅਫ਼ਸਰ ਵਿਸ਼ੇਸ਼ ਸਾਰੰਗਲ ਨੇ ਅੱਗੇ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਡਾ. ਦਲਜੀਤ ਸਿੰਘ ਚੀਮਾ ਨੇ 85500 ਵੋਟਾਂ ਹਾਸਲ ਕੀਤੀਆਂ ਹਨ। ਇਸ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) (ਸਿਮਰਨਜੀਤ ਸਿੰਘ ਮਾਨ) ਦੇ ਉਮੀਦਵਾਰ ਸ੍ਰੀ ਗੁਰਿੰਦਰ ਸਿੰਘ ਬਾਜਵਾ ਨੇ 25765 ਵੋਟਾਂ, ਅਜ਼ਾਦ ਉਮੀਦਵਾਰ ਸ੍ਰੀ ਸੰਤ ਸੇਵਕ ਨੇ 5952 ਵੋਟਾਂ, ਬਹੁਜਨ ਸਮਾਜ ਪਾਰਟੀ ਦੇ ਉਮੀਦਵਾਰ ਰਾਜ ਕੁਮਾਰ ਨੇ 4930 ਵੋਟਾਂ, ਅਜ਼ਾਦ ਉਮੀਦਵਾਰ ਸੰਤੋਸ਼ ਕੌਰ ਨੇ 4738 ਵੋਟਾਂ, ਅਜ਼ਾਦ ਉਮੀਦਵਾਰ ਸੈਮੂਅਲ ਸੋਨੀ ਨੇ 4440 ਵੋਟਾਂ, ਅਜ਼ਾਦ ਉਮੀਦਵਾਰ ਸੁਰਜੀਤ ਸਿੰਘ ਨੇ 3373 ਵੋਟਾਂ, ਅਜ਼ਾਦ ਉਮੀਦਵਾਰ ਸ੍ਰੀ ਸੰਜੀਵ ਸਿੰਘ ਨੇ 2178 ਵੋਟਾਂ, ਅਜ਼ਾਦ ਉਮੀਦਵਾਰ ਸੁਰਿੰਦਰ ਸਿੰਘ ਨੇ 1782 ਵੋਟਾਂ, ਅਜ਼ਾਦ ਉਮੀਦਵਾਰ ਗੁਰਪ੍ਰੀਤ ਕੌਰ ਬਾਜਵਾ ਨੇ 1709 ਵੋਟਾਂ, ਅਜ਼ਾਦ ਉਮੀਦਵਾਰ ਸ੍ਰੀ ਸੰਜੀਵ ਮਨਹਾਸ ਨੇ 1635 ਵੋਟਾਂ, ਅਜ਼ਾਦ ਉਮੀਦਵਾਰ ਸ੍ਰੀ ਰੌਬੀ ਮਸੀਹ ਨੇ 1511 ਵੋਟਾਂ, ਮੇਘ ਦੇਸਮ ਪਾਰਟੀ ਉਮੀਦਵਾਰ ਸ੍ਰੀ ਸੰਤੋਸ਼ ਕੁਮਾਰੀ ਨੇ 1194 ਵੋਟਾਂ, ਭਾਰਤੀਯ ਜਵਾਨ ਕਿਸਾਨ ਪਾਰਟੀ ਦੇ ਉਮੀਦਵਾਰ ਰਮੇਸ਼ ਕੁਮਾਰ ਟੋਲਾ ਨੇ 1098 ਵੋਟਾਂ, ਅਜ਼ਾਦ ਉਮੀਦਵਾਰ ਸ੍ਰੀ ਅਮਿਤ ਅਗਰਵਾਲ ਨੇ 924 ਵੋਟਾਂ, ਅਜ਼ਾਦ ਉਮੀਦਵਾਰ ਤਰਸੇਮ ਮਸੀਹ ਸਹੋਤਾ ਨੇ 885 ਵੋਟਾਂ, ਅਜ਼ਾਦ ਉਮੀਦਵਾਰ ਤਿਲਕ ਰਾਜ ਨੇ 805 ਵੋਟਾਂ, ਜਨ ਸੇਵਾ ਡਰਾਈਵਰ ਪਾਰਟੀ ਦੇ ਉਮੀਦਵਾਰ ਸ੍ਰੀ ਰਣਜੋਧ ਸਿੰਘ ਨੇ 789 ਵੋਟਾਂ, ਅਜ਼ਾਦ ਉਮੀਦਵਾਰ ਆਈ.ਐੱਸ. ਗੁਲਾਟੀ ਨੇ 699 ਵੋਟਾਂ, ਨੈਸ਼ਨਲ ਰਿਪਬਲਿਕ ਪਾਰਟੀ ਆਫ਼ ਇੰਡੀਆ ਦੇ ਉਮੀਦਵਾਰ ਰਮੇਸ਼ ਲਾਲ ਨੇ 657 ਵੋਟਾਂ, ਅਜ਼ਾਦ ਉਮੀਦਵਾਰ ਸ੍ਰੀ ਜਗਦੀਸ਼ ਮਸੀਹ ਨੇ 546 ਵੋਟਾਂ, ਭਾਰਤੀਯ ਰਾਸ਼ਟਰੀਯ ਦਲ ਦੇ ਉਮੀਦਵਾਰ ਜਤਿੰਦਰ ਕੁਮਾਰ ਸ਼ਰਮਾ ਨੇ 461 ਵੋਟਾਂ, ਨੈਸ਼ਨਲਿਸਟ ਜਸਟਿਸ ਪਾਰਟੀ ਦੇ ਉਮੀਦਵਾਰ ਦਰਬਾਰਾ ਸਿੰਘ ਨੇ 424 ਵੋਟਾਂ ਹਾਸਲ ਕੀਤੀਆਂ। ਇਸ ਤੋਂ ਇਲਾਵਾ 3354 ਵੋਟਾਂ ਨੋਟਾਂ ਨੂੰ ਵੀ ਪਈਆਂ।

Leave a Reply

Your email address will not be published. Required fields are marked *