ਅਜਨਾਲਾ, ਗੁਰਦਾਸਪੁਰ, 5 ਜੂਨ ( ਸਰਬਜੀਤ ਸਿੰਘ)–ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸ਼ਹੀਦ ਭਾਈ ਲਖਬੀਰ ਸਿੰਘ ਬੀਰਾ ਢਿੱਲੋਂ ਦੀ ਬਰਸੀ ਪਿੰਡ ਹਰੜਖੁਰਦ ਨੇੜੇ ਅਜਨਾਲਾ ਜ਼ਿਲ੍ਹਾ ਅੰਮ੍ਰਿਤਸਰ ਵਿਖੇ ਬਹੁਤ ਹੀ ਸ਼ਰਧਾ ਭਾਵਨਾਵਾਂ ਤੇ ਉਤਸ਼ਾਹ ਨਾਲ ਮਨਾਈ ਗਈ । ਅਖੰਡ ਪਾਠਾਂ ਦੇ ਭੋਗ ਪਾਏ ਗਏ ਧਾਰਮਿਕ ਦੀਵਾਨ ਸਜਾਏ ਤੇ ਸ਼ਾਮ ਨੂੰ ਅਕਾਲ ਪੁਰਖ ਦੀਆਂ ਲਾਡਲੀਆਂ ਨਿਹੰਗ ਸਿੰਘ ਫ਼ੌਜਾਂ ਵੱਲੋਂ ਸ਼ਾਨਦਾਰ ਮਹਲੇ ਦਾ ਪ੍ਰਦਰਸ਼ਨ ਕਰਕੇ ਨੌਜਵਾਨ ਪੀੜ੍ਹੀ ਨੂੰ ਸਿੱਖੀ ਦੇ ਸੁਨਹਿਰੀ ਪੁਰਾਤਨ ਵਿਰਸੇ ਇਤਿਹਾਸ ਨਾਲ ਜੋੜਿਆ ਗਿਆ ਗੁਰੂ ਕੇ ਲੰਗਰ ਦੇਗਾਂ ਸਰਦਾਈਆ ਅਤੁੱਟ ਵਰਤਾਏ ਗਏ ਅਤੇ ਸਮੂਹ ਬੁਲਾਰਿਆਂ ਤੇ ਸੰਤਾਂ ਮਹਾਪੁਰਸ਼ਾਂ ਦਾ ਜਥੇਦਾਰ ਬਾਬਾ ਬਲਬੀਰ ਸਿੰਘ ਖਾਪੜਖੇੜੀ ਮਿਸਲ ਸ਼ਹੀਦ ਬਾਬਾ ਬਲਵੰਤ ਸਿੰਘ ਮਾਂਝਾ ਤਰਨਾ ਦਲ ਤੇ ਜਥੇਦਾਰ ਬਾਬਾ ਸਤਨਾਮ ਸਿੰਘ ਖਾਪੜਖੇੜੀ ਪ੍ਰਧਾਨ ਮੁਖੀ ਸ਼ਹੀਦ ਬਾਬਾ ਸ਼ਾਮ ਸਿੰਘ ਅਟਾਰੀ ਤਰਨਾ ਦਲ ਵੱਲੋਂ ਸਾਂਝੇ ਤੌਰ ਤੇ ਸਨਮਾਨਿਤ ਕੀਤਾ ਗਿਆ।
ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਮੁੱਖ ਪ੍ਰਬੰਧਕ ਜਥੇਦਾਰ ਬਾਬਾ ਬਲਬੀਰ ਸਿੰਘ ਨਾਲ ਗੱਲਬਾਤ ਕਰਨ ਤੋਂ ਉਪਰੰਤ ਇਕ ਲਿਖਤੀ ਪ੍ਰੈਸ ਬਿਆਨ ਰਾਹੀਂ ਦਿੱਤੀ। ਉਹਨਾਂ ਭਾਈ ਖਾਲਸਾ ਨੇ ਦੱਸਿਆ ਇਸ ਸਬੰਧੀ ਪਰਸੋਂ ਦੇ ਰੋਜ਼ ਤੋਂ ਗੁਰੂਦੁਆਰਾ ਸਾਹਿਬ ਹਰੜਖੁਰਦ ਨੇੜੇ ਅਜਨਾਲਾ ਅੰਮ੍ਰਿਤਸਰ ਵਿਖੇ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਗਏ ਸਨ ਜਿਨ੍ਹਾਂ ਦੇ ਅੱਜ ਸੰਪੂਰਨ ਭੋਗ ਅਰਦਾਸ ਅਤੇ ਪਾਵਨ ਪਵਿੱਤਰ ਹੁਕਮਨਾਮੇ ਤੋਂ ਉਪਰੰਤ ਹਰਿਮੰਦਰ ਸਾਹਿਬ ਤੋਂ ਆਏ ਕੀਰਤਨੀ ਜਥੇ ਵੱਲੋਂ ਸ਼ਬਦ ਗੁਰਬਾਣੀ ਕੀਰਤਨ ਸਰਵਣ ਕਰਵਾਉਣ ਤੋਂ ਬਾਅਦ ਧਾਰਮਿਕ ਦੀਵਾਨ ਸ਼ੁਰੂ ਹੋਇਆ ਜਿਸ ਵਿੱਚ ਪੰਥ ਦੇ ਨਾਮਵਰ ਰਾਗੀ ਢਾਡੀ ਕਵੀਸ਼ਰਾਂ ਪ੍ਰਚਾਰਕਾਂ ਤੇ ਕਥਾਵਾਚਕਾਂ ਤੋਂ ਇਲਾਵਾ ਕਈ ਸੰਪ੍ਰਦਾਵਾਂ ਦੇ ਮੁਖੀਆਂ ਨੇ ਹਾਜ਼ਰੀ ਲਵਾਈ ਅਤੇ ਸ਼ਹੀਦ ਭਾਈ ਲਖਬੀਰ ਸਿੰਘ ਬੀਰਾ ਢਿੱਲੋਂ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ।
ਭਾਈ ਖਾਲਸਾ ਨੇ ਦੱਸਿਆ ਸ਼ਾਮ ਪੰਜ ਵਜੇ ਨਿਹੰਗ ਫੌਜ਼ਾਂ ਨੇ ਆਪਣੇ ਆਪਣੇ ਘੋੜਿਆਂ ਤੇ ਸਵਾਰ ਨੇਜੇ ਬਰਛੇ ਖੰਡੇ ਦੋਧਾਰੇ ਕਿਰਪਾਨਾਂ ਤੇ ਹੋਰ ਕਈ ਤਰ੍ਹਾਂ ਦੇ ਰਵਾਇਤੀ ਹਥਿਆਰਾਂ ਨਾਲ ਲੈਸ ਹੋ ਕੇ ਦਸ਼ਮੇਸ਼ ਤਰਨਾਦਲ ਦੇ ਮੁੱਖੀ ਜਥੇਦਾਰ ਬਾਬਾ ਮੇਜਰ ਸਿੰਘ ਸੋਢੀ, ਸ਼ਹੀਦ ਬਾਬਾ ਜੀਵਨ ਸਿੰਘ ਤਰਨਾ ਦਲ ਦੇ ਮੁੱਖੀ ਜਥੇਦਾਰ ਬਾਬਾ ਬਲਦੇਵ ਸਿੰਘ ਵੱਲਾ ਤੇ ਜਥੇਦਾਰ ਬਾਬਾ ਸੁਖਪਾਲ ਸਿੰਘ ਫੂਲ ਬਠਿੰਡਾ ਮਾਲਵਾ ਤਰਨਦਲ ਦੀ ਅਗਵਾਈ ਹੇਠ ਸ਼ਾਨਦਾਰ ਮਹਲੇ ਦਾ ਪ੍ਰਦਰਸ਼ਨ ਕੀਤਾ ਜਿਸ ਵਿਚ ਨਿਹੰਗ ਸਿੰਘ ਫ਼ੌਜਾਂ ਵੱਲੋਂ ਘੌੜਸਵਾਰੀ, ਨੇਜ਼ਾ ਬਾਜ਼ੀ ਗਤਕਾ ਬਾਜ਼ੀ ਪੈਂਤੜੇ ਕੱਢਣ ਤੋਂ ਇਲਾਵਾ ਕਈ ਤਰ੍ਹਾਂ ਦੀਆਂ ਜੰਗ ਜੂੰ ਖਾਲਸਾਈ ਖੇਡਾਂ ਰਾਹੀਂ ਨੌਜਵਾਨ ਪੀੜ੍ਹੀ ਨੂੰ ਸਿੱਖੀ ਦੇ ਸੁਨਹਿਰੀ ਵਿਰਸੇ ਇਤਿਹਾਸ ਨਾਲ ਜੋੜਨ ਲਈ ਜ਼ੰਗੀ ਪੱਧਰ ਤੇ ਉਪਰਾਲੇ ਕੀਤੇ ਇਸ ਮੌਕੇ ਤੇ ਜਥੇਦਾਰ ਬਾਬਾ ਜੋਗਾ ਸਿੰਘ ਬਾਬਾ ਬਕਾਲਾ ਤਰਨਾ ਦਲ, ਜਥੇਦਾਰ ਬਾਬਾ ਮੇਜਰ ਸਿੰਘ ਸੋਢੀ ਮੁਖੀ ਦਸਮੇਸ਼ ਤਰਨਾ ਦਲ, ਜਥੇਦਾਰ ਬਾਬਾ ਬਲਦੇਵ ਸਿੰਘ ਵੱਲਾ ਮੁਖੀ ਸ਼ਹੀਦ ਬਾਬਾ ਜੀਵਨ ਸਿੰਘ ਤਰਨਾ ਦਲ, ਜਥੇਦਾਰ ਬਾਬਾ ਸੁਖਪਾਲ ਸਿੰਘ ਫੂਲ ਬਠਿੰਡਾ ਮੁਖੀ ਮਾਲਵਾਂ ਤਰਨਾਦਲ, ਜਥੇਦਾਰ ਬਾਬਾ ਬਲਦੇਵ ਸਿੰਘ ਮੁਸਤਫ਼ਾ ਪੁਰ, ਬਾਬਾ ਬਲਬੀਰ ਸਿੰਘ ਖਾਪੜਖੇੜੀ ਮੁਖੀ ਸ਼ਹੀਦ ਬਾਬਾ ਬਲਵੰਤ ਸਿੰਘ ਮਾਂਝਾ ਤਰਨਾ ਦਲ, ਜਥੇਦਾਰ ਬਾਬਾ ਪ੍ਰਗਟ ਸਿੰਘ, ਜਥੇਦਾਰ ਬਾਬਾ ਸਤਨਾਮ ਸਿੰਘ ਖਾਪੜਖੇੜੀ ਪ੍ਰਧਾਨ ਤੇ ਮੁਖੀ ਬਾਬਾ ਸ਼ਾਮ ਸਿੰਘ ਅਟਾਰੀ ਤਰਨਾ ਦਲ, ਜਥੇਦਾਰ ਹਰਜਿੰਦਰ ਸਿੰਘ ਮੁਕਤਸਰ ਸਾਹਿਬ ਜਥੇਦਾਰ ਬਾਬਾ ਅਵਤਾਰ ਸਿੰਘ ਅੰਮ੍ਰਿਤਸਰ ਭਾਈ ਸੁਖਦੇਵ ਸਿੰਘ ਫੌਜੀ ਜਗਰਾਵਾਂ, ਬਾਬਾ ਨਰਿੰਦਰ ਸਿੰਘ ਵੱਲਾ, ਜਥੇਦਾਰ ਅਮਰ ਸਿੰਘ ਸੋਢੀ ਤੋਂ ਇਲਾਵਾ ਸੈਂਕੜੇ ਜਥੇਦਾਰ ਸਾਹਿਬਾਨ ਤੇ ਨਿਹੰਗ ਸਿੰਘ ਫ਼ੌਜਾਂ ਨੇ ਹਾਜ਼ਰੀ ਲਵਾਈ ਤੇ ਸ਼ਹੀਦ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ, ਇਸ ਮੌਕੇ ਗੁਰੂ ਕੇ ਲੰਗਰ ਦੇਗਾਂ ਸਰਦਾਈਆ ਅਤੁੱਟ ਵਰਤਾਏ ਗਏ ।