ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਵੱਲੋਂ ਮੁੱਖ ਮੰਤਰੀ ਨੂੰ ਦਰਬਾਰ ਸਾਹਿਬ ਗੁਰਬਾਣੀ ਪ੍ਰਸਾਰਣ ਤੇ ਦੋ ਟੁਕਾ ਜਵਾਬ ਦੇਣਾ ਸ਼ਲਾਘਾਯੋਗ ਕਦਮ- ਭਾਈ ਵਿਰਸਾ ਸਿੰਘ ਖਾਲਸਾ

ਮਾਝਾ

ਅੰਮ੍ਰਿਤਸਰ,ਗੁਰਦਾਸਪੁਰ, 24 ਅਗਸਤ (ਸਰਬਜੀਤ ਸਿੰਘ)– ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਹਰਜਿੰਦਰ ਸਿੰਘ ਧਾਮੀ ਨੇ ਅੱਜ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਨੂੰ ਦੋ ਟੁਕਾ ਜੁਵਾਬ ਦਿੰਦਿਆਂ ਸਪਸ਼ਟ ਕਰ ਦਿੱਤਾ ਹੈ ਕਿ ” ਨਹੀਂ ਦਿੱਤਾ ਜਾ ਸਕਦਾ ? “ਸਾਰੇ ਚਾਇਨਲਾ ਨੂੰ ਦਰਬਾਰ ਸਾਹਿਬ ਤੋਂ ਗੁਰਬਾਣੀ ਪ੍ਰਸਾਰਣ ਕਰਨ ਦਾ ਅਧਿਕਾਰ ਕਿਉਂਕਿ ਇਥੇ ਪ੍ਰਸਾਰਣ ਦੇ ਕੁਝ ਨਿਯਮਾਂ ਤੇ ਸਿਧਾਂਤਾਂ ਤੇ ਖਰੇ ਉਤਰਨ ਵਾਲੇ ਸਿਰਫ਼ ਇੱਕ ਚਾਇਨਲ ਨੂੰ ਮਿਲ ਸਕਦਾਂ ਅਤੇ ਇਸ ਸਬੰਧੀ ਇੱਕ ਕਮੇਟੀ ਬਣਾਈ ਗਈ ਹੈ ਅਤੇ ਉਹ ਹੀ ਸਭਨਾ ‘ਚ ਕਿਸੇ ਇੱਕ ਦੀ ਸਲੈਕਸਨ ਕਰਦੀ ਹੈ ਹੁਣ ਸਮਾਂ ਆਉਣ ਤੇ ਸਮੂਹ ਚਾਇਨਲ ਵਾਲਿਆਂ ਨੂੰ ਟੈਂਡਰ ਭਰਨ ਦਾ ਅਧਿਕਾਰ ਹੈ ਪਰ ਨਿਜਮਾ ਸਿਧਾਂਤਾਂ ਤੇ ਖਰੇ ਉਤਰਨ ਵਾਲਿਆਂ ਵਿਚੋਂ ਇਕ ਚਾਇਨਲ ਨੂੰ ਦਰਬਾਰ ਸਾਹਿਬ ਤੋਂ ਗੁਰਬਾਣੀ ਪ੍ਰਸਾਰਣ ਕਰਨ ਦਾ ਮੌਕਾ ਮਿਲ ਸਕਦਾ ਹੈ ਅਤੇ ਅਜਿਹਾ ਫੈਸਲਾ ਲੈਣ ਦੀ ਸਾਡੀ ਵੱਡੀ ਜ਼ਿੰਮੇਵਾਰੀ ਹੈ ਇਸ ਕਰਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਜਿਥੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਭਾਈ ਹਰਜਿੰਦਰ ਸਿੰਘ ਧਾਮੀ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਾਹਿਬ ਨੂੰ ਦੋ ਟੁਕੇ ਜੁਵਾਬ ਰਾਹੀਂ ਦਰਬਾਰ ਸਾਹਿਬ ਤੋਂ ਗੁਰਬਾਣੀ ਪ੍ਰਸਾਰਣ ਕਰਨ ਦਾ ਅਧਿਕਾਰ ਸਾਰੇ ਚਾਇਨਲਾ ਨੂੰ ਨਾ ਦੇਣ ਦੀ ਬਜਾਏ ਵਿਧੀ ਵਿਧਾਨ ਤੇ ਕਮੇਟੀ ਸ਼ਰਤ ਤੇ ਖਰੇ ਉਤਰਨ ਵਾਲੇ ਕਿਸੇ ਇੱਕ ਹੀ ਚਾਇਨਲ ਨੂੰ ਦੇਣ ਵਾਲੇ ਫੈਸਲੇ ਦੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਪੂਰਨ ਹਮਾਇਤ ਕਰਦੀ ਹੈ ਕਿਉਂਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਇੱਕ ਉੱਚ ਧਾਰਮਿਕ ਸੰਸਥਾ ਦੇ ਨਾਲ ਨਾਲ ਸਿੱਖਾਂ ਦੀ ਮਿੰਨੀ ਪਾਰਲੀਮੈਂਟ ਹੈ ,ਜਿਸ ਦੀ ਵਡੇਰੀ ਜ਼ੁਮੇਵਾਰੀ ਹੈ ਕਿ ਉਹਨਾਂ ਨੇ ਪਵਿੱਤਰ ਦਰਬਾਰ ਸਾਹਿਬ ਦੀ ਮਹਾਂਨਤਾ ਤੇ ਮਰਯਾਦਾ ਨੂੰ ਮੁੱਖ ਰੱਖਦਿਆਂ ਹਰ ਤਰ੍ਹਾਂ ਦੇ ਪ੍ਰਬੰਧਾ ਦਾ ਪ੍ਰਬੰਧ ਕਰਨਾ ਹੁੰਦਾ ਹੈ ਅਤੇ ਇਸ ਸਾਰੇ ਲਈ ਉਹ ਜੁਮੇਵਾਰ ਵੀ ਹੁੰਦੇ ਹਨ , ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਭਾਈ ਹਰਜਿੰਦਰ ਸਿੰਘ ਧਾਮੀ ਵੱਲੋਂ ਮੁੱਖ ਮੰਤਰੀ ਪੰਜਾਬ ਨੂੰ ਦਰਬਾਰ ਸਾਹਿਬ ਵਿਖੇ ਗੁਰਬਾਣੀ ਪ੍ਰਸਾਰਣ ਦਾ ਅਧਿਕਾਰ ਸਾਰੇ ਚਾਇਨਲਾ ਨੂੰ ਦੇਣ ਵਾਲੇ ਸੁਝਾਅ ਨੂੰ ਰੱਦ ਕਰਕੇ ਨਿਜਮਾ ਸਿਧਾਂਤਾਂ ਤੇ ਪਹਿਰਾ ਦੇਣ ਵਾਲੇ ਕਿਸੇ ਇੱਕ ਚਾਇਨਲ ਨੂੰ ਦਰਬਾਰ ਸਾਹਿਬ ਤੋਂ ਗੁਰਬਾਣੀ ਪ੍ਰਸਾਰਣ ਅਧਿਕਾਰ ਦੇਣ ਵਾਲੇ ਫੈਸਲੇ ਦੀ ਹਮਾਇਤ ਕਰਦਿਆਂ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਕੀਤਾ, ਭਾਈ ਖਾਲਸਾ ਨੇ ਸਪੱਸ਼ਟ ਕੀਤਾ ਬੀਤੇ ਸਮੇਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਰਬਾਰ ਸਾਹਿਬ ਤੋਂ ਗੁਰਬਾਣੀ ਪ੍ਰਸਾਰਣ ਦਾ ਅਧਿਕਾਰ ਸਭਨਾਂ ਚਾਇਨਲਾ ਨੂੰ ਦੇਂਣ ਦੀ ਗੱਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਆਖੀ ਸੀ ਅਤੇ ਇਸ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪਹਿਲਾਂ ਹੀ ਸਪਸ਼ਟ ਕਰ ਦਿੱਤਾ ਸੀ ਕਿ ਅਜਿਹਾ ਨਹੀਂ ਹੋ ਸਕਦਾ ਪਰ ਹੁਣ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਹਰਜਿੰਦਰ ਸਿੰਘ ਧਾਮੀ ਸਾਹਿਬ ਨੇ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਨੂੰ ਦੋ ਟੁਕਾ ਜੁਵਾਬ ਦੇਂਦਿਆਂ ਕਿਹਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਬਹੁਤ ਵੱਡੀ ਜ਼ਿੰਮੇਵਾਰੀ ਹੈ ਅਤੇ ਦਰਬਾਰ ਸਾਹਿਬ ਤੋਂ ਗੁਰਬਾਣੀ ਪ੍ਰਸਾਰਣ ਕਰਨ ਵਾਲੇ ਚਾਇਨਲਾ ‘ਚ ਕਿਸੇ ਇੱਕ ਦੀ ਸਿਲੈਕਸਨ ਕਰਨੀ ਇਸ ਸਬੰਧੀ ਬਣਾਈ ਗਈ ਕਮੇਟੀ ਦੀ ਮੁੱਖ ਜੁਮੇਵਾਰੀ ਹੈ, ਭਾਈ ਖਾਲਸਾ ਨੇ ਕਿਹਾ ਮੁੱਖ ਮੰਤਰੀ ਨੂੰ ਪ੍ਰਧਾਨ ਸਾਹਿਬ ਨੇ ਕਿਹਾ ਦਰਬਾਰ ਸਾਹਿਬ ਤੋਂ ਹੁਣ ਗੁਰਬਾਣੀ ਪ੍ਰਸਾਰਣ ਕਰਨ ਦੇ ਚਾਹਵਾਨ ਚਾਇਨਲਾ ਨੂੰ ਟੈਂਡਰ ਮੰਗੇ ਗਏ ਹਨ ਅਤੇ ਸਮੂਹ ਚਾਇਨਲਾ ਦੀ ਸਿਲੈਕਸਨ ਇਸ ਸਬੰਧੀ ਬਣੀ ਕਮੇਟੀ ਨੇ ਵਿਧੀ ਵਿਧਾਨ ਮਰਯਾਦਾ ਤੇ ਸਿਧਾਂਤਾਂ ਤੇ ਖਰੇ ਉਤਰਨ ਵਾਲੇ ਸਾਰੇ ਚਾਇਨਲਾ ‘ਚ ਕਿਸੇ ਇੱਕ ਚਾਇਨਲ ਨੂੰ ਗੁਰਬਾਣੀ ਪ੍ਰਸਾਰਣ ਦੇ ਅਧਿਕਾਰ ਦੇਵੇ ਗਾ।।

Leave a Reply

Your email address will not be published. Required fields are marked *