84 ਦੇ ਘੱਲੂਘਾਰੇ ਸੰਬੰਧੀ ਧਾਰਮਿਕ ਸਮਾਗਮ ਕਰਕੇ ਨੌਜਵਾਨ ਪੀੜ੍ਹੀ ਨੂੰ ਜਾਗਰੂਕ ਕਰਨਾ ਸਮੇਂ ਅਤੇ ਲੋਕਾਂ ਦੀ ਮੁੱਖ ਮੰਗ– ਭਾਈ ਖਾਲਸਾ

ਤਰਨਤਾਰਨ

ਤਰਨਤਾਰਨ,‌ਗੁਰਦਾਸਪੁਰ, 6 ਜੂਨ ( ਸਰਬਜੀਤ ਸਿੰਘ)–ਜਥੇਦਾਰ ਸ਼੍ਰੀ ਅਕਾਲ ਤਖ਼ਤ ਸਾਹਿਬ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਜੀ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਹਰਜਿੰਦਰ ਸਿੰਘ ਧਾਮੀ ਵੱਲੋਂ ਸਮੂਹ ਦੇਸ਼ਾਂ ਵਿਦੇਸ਼ਾਂ ਦੀਆਂ ਸੰਗਤਾਂ ਨੂੰ ਹੁਕਮ ਕੀਤਾ ਸੀ ਕਿ 1 ਜੂਨ ਤੋਂ ਲੈ ਕੇ 6 ਜੂਨ ਤੱਕ ਸਮੂਹ ਗੁਰਦੁਆਰਿਆਂ ਵਿੱਚ ਧਾਰਮਿਕ ਸਮਾਗਮ ਕਰਵਾ ਕੇ ਨੌਜਵਾਨ ਪੀੜ੍ਹੀ ਨੂੰ ਘੱਲੂਘਾਰੇ ਸੰਬੰਧੀ ਜਾਗਰੂਕ ਕਰਨ ਲਈ ਦਿੱਤੇ ਬਿਆਨ ਮੁਤਾਬਕ ਅੱਜ ਗੁਰਦੁਆਰਾ ਗੁਰੂਆਂ ਵਾਲਾ ਪਿੰਡ ਸਗਵਾਂ ਨੇੜੇ ਪੱਟੀ ਤਰਨਤਾਰਨ ਵਿਖੇ ਆਦਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ ਹੇਠ ਧਾਰਮਿਕ ਦੀਵਾਨ ਸਜਾਏ ਗਏ, ਜਿਸ ਵਿਚ ਪੰਥ ਦੇ ਨਾਮਵਰ ਰਾਗੀ ਢਾਡੀ ਕਵੀਸ਼ਰਾਂ ਪ੍ਰਚਾਰਕਾਂ ਤੇ ਕਥਾਵਾਚਕਾਂ ਨੇ ਹਾਜ਼ਰੀ ਲਵਾਈ ਅਤੇ ਸੰਗਤਾਂ ਨੂੰ ਘੱਲੂਘਾਰੇ ਸਬੰਧੀ ਵਿਸਥਾਰ ਨਾਲ ਚਾਨਣਾ ਪਾਇਆ। ਇਸ ਮੌਕੇ ਤੇ ਗੁਰਦੁਆਰਾ ਸਾਹਿਬ ਦੇ ਹੈਡ ਗ੍ਰੰਥੀ ਬਾਬਾ ਨਿਮਾਣਾ ਸਿੰਘ ਨੇ ਕਿਹਾ ਹਰ ਮਾਈ ਭਾਈ ਨੂੰ ਜਥੇਦਾਰ ਅਕਾਲ ਤਖ਼ਤ ਸਾਹਿਬ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਵੱਲੋਂ ਕੀਤੇ ਹੁਕਮਾਂ ਨੂੰ ਅਮਲੀ ਜਾਮਾ ਪਹਿਨਾਉਣ ਲਈ ਸਮੂਹ ਗੁਰਦੁਆਰਿਆਂ ਵਿੱਚ ਧਾਰਮਿਕ ਸਮਾਗਮ ਕਰਵਾਕੇ ਨੌਜਵਾਨ ਪੀੜ੍ਹੀ ਨੂੰ 84 ਦੇ ਘੱਲੂਘਾਰੇ ਸਬੰਧੀ ਜਾਗਰੂਕ ਕਰਨ ਦੀ ਸ਼ਲਾਘਾ ਕੀਤੀ। ਭਾਈ ਖਾਲਸਾ ਨੇ ਕਿਹਾ ਇਸ ਮੌਕੇ ਤੇ ਗੁਰਬਾਣੀ ਦੇ ਭੋਗ ਪਾਉਣ ਤੋਂ ਉਪਰੰਤ ਧਾਰਮਿਕ ਦੀਵਾਨ ਸਜਾਏ ਗਏ ਜਿਸ ਵਿਚ ਪੰਥ ਦੇ ਨਾਮਵਰ ਰਾਗੀ ਢਾਡੀ ਕਵੀਸ਼ਰਾਂ ਪ੍ਰਚਾਰਕਾਂ ਤੇ ਕਥਾਵਾਚਕਾਂ ਤੋਂ ਇਲਾਵਾ ਸੈਂਕੜੇ ਧਾਰਮਿਕ ਸਿਆਸੀ ਸਮਾਜਿਕ ਲੋਕਾਂ ਨੇ ਹਾਜ਼ਰੀ ਲਵਾਈ, ਸਮੂਹ ਅਖੰਡ ਪਾਠ ਸ਼ਰਧਾਲੂਆਂ, ਧਾਰਮਿਕ ਬੁਲਾਰਿਆਂ ਤੋਂ ਹੋਰਾਂ ਦਾ ਸਨਮਾਨ ਕੀਤਾ ਗਿਆ ਭਾਈ ਖਾਲਸਾ ਨੇ ਦੱਸਿਆ ਗੁਰਦੁਆਰਾ ਗੁਰੂਆਂ ਵਾਲਾ ਜੋ ਦਲ ਪੰਥ ਬਾਬਾ ਬਿੱਧੀ ਦੇ ਮੁੱਖੀ ਤੇ ਹੈਡ ਗ੍ਰੰਥੀ ਬਾਬਾ ਨਿਮਾਣਾ ਸਿੰਘ ਨੂੰ ਥਾਪਿਆ ਗਿਆ ਜੋ ਆਪਣੀਆਂ ਸੇਵਾਵਾਂ ਨਗਰ ਦੇ ਸਹਿਯੋਗ ਨਾਲ ਵਧੀਆ ਢੰਗ ਨਾਲ ਨਿਭਾ ਰਹੇ ਹਨ ਭਾਈ ਖਾਲਸਾ ਨੇ ਦੱਸਿਆ ਇਸ ਅਸਥਾਨ ਤੇ 28 ਜੇਠ ਸਲਾਨਾ ਜੋੜ ਮੇਲਾ ਮਨਾਇਆ ਜਾਂਦਾ ਹੈ ਸਮੂਹ ਸੰਗਤਾਂ ਨੂੰ ਇਸ ਧਾਰਮਿਕ ਸਮਾਗਮ ਵਿੱਚ ਹਾਜ਼ਰੀਆਂ ਭਰਨ ਦੀ ਪੁਰਜ਼ੋਰ ਸ਼ਬਦਾਂ’ਚ ਅਪੀਲ ਕੀਤੀ ਜਾਂਦੀ ਹੈ ਇਸ ਮੌਕੇ ਤੇ ਧਾਰਮਿਕ ਬੁਲਾਰਿਆਂ ਤੇ ਹੋਰਾ ਦਾ ਸਨਮਾਨ ਵੀ ਕੀਤਾ ਗਿਆ ਗੁਰੂ ਕੇ ਲੰਗਰ ਅਟੁੱਟ ਵਰਤਾਏ ਗਏ।

Leave a Reply

Your email address will not be published. Required fields are marked *