ਚੰਡੀਗੜ੍ਹ, ਗੁਰਦਾਸਪੁਰ, 7 ਜੂਨ (ਸਰਬਜੀਤ ਸਿਂਘ)– ਤਰਨਤਾਰਨ ‘ਚ 31 ਸਾਲ ਪੁਰਾਣੇ ਝੂਠੇ ਪੁਲਿਸ ਮੁਕਾਬਲੇ ਦੇ ਮਾਮਲੇ ‘ਚ ਮੋਹਾਲੀ ਦੀ ਸੀਬੀਆਈ ਦੀ ਵਿਸ਼ੇਸ਼ ਅਦਾਲਤ ਨੇ ਅੱਜ ਸ਼ੁੱਕਰਵਾਰ ਨੂੰ ਆਪਣਾ ਫੈਸਲਾ ਸੁਣਾਇਆ। ਅਦਾਲਤ ਨੇ ਸਾਬਕਾ ਡੀਆਈਜੀ ਦਿਲਬਾਗ ਸਿੰਘ ਨੂੰ 7 ਸਾਲ ਦੀ ਕੈਦ ਅਤੇ ਸੇਵਾਮੁਕਤ ਡੀਐਸਪੀ ਗੁਰਬਚਨ ਸਿੰਘ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਅਦਾਲਤ ਨੇ ਇੱਕ ਦਿਨ ਪਹਿਲਾਂ ਹੀ ਦੋਵਾਂ ਨੂੰ ਦੋਸ਼ੀ ਕਰਾਰ ਦਿੱਤਾ ਸੀ।
ਅਦਾਲਤ ਨੇ ਦੋਵਾਂ ਨੂੰ ਆਈਪੀਸੀ ਦੀਆਂ ਧਾਰਾਵਾਂ (364 ਅਗਵਾ), 302 ਕਤਲ, 218 (ਕਿਸੇ ਵਿਅਕਤੀ ਨੂੰ ਸਜ਼ਾ ਜਾਂ ਜਾਇਦਾਦ ਜ਼ਬਤ ਕਰਨ ਦੇ ਇਰਾਦੇ ਨਾਲ ਝੂਠੀ ਰਿਪੋਰਟ ਰਿਕਾਰਡ ਬਣਾਉਣਾ) ਅਤੇ (201) ਸਬੂਤਾਂ ਨੂੰ ਨਸ਼ਟ ਕਰਨ ਦੇ ਤਹਿਤ ਸਜ਼ਾ ਸੁਣਾਈ ਹੈ। ਇਸ ਮਾਮਲੇ ਵਿੱਚ ਮ੍ਰਿਤਕ ਦੇ ਪਰਿਵਾਰ ਨੇ ਇਨਸਾਫ਼ ਲਈ ਲੰਬੀ ਲੜਾਈ ਲੜੀ ਹੈ। ਹੁਣ ਉਨ੍ਹਾਂ ਨੇ ਅਦਾਲਤ ਦੇ ਫੈਸਲੇ ‘ਤੇ ਤਸੱਲੀ ਪ੍ਰਗਟਾਈ ਹੈ।