ਹਰਿਆਣਾ, ਗੁਰਦਾਸਪੁਰ, 25 ਅਗਸਤ (ਸਰਬਜੀਤ ਸਿੰਘ)– ਸਿਰਸਾ ਵਾਲੇ ਵਲਾਤਕਾਰੀ ਤੇ ਕਤਲਾਂ ਦੇ ਦੋਸ਼ਾਂ ਹੇਠ ਕੇਂਦਰੀ ਜੇਲ੍ਹ ਸੁਨਾਰੀਆ ‘ਚ ਬੰਦ ਰਾਮ ਰਹੀਮ ਨੂੰ ਜੇਲ੍ਹ ਤੋਂ 17 ਵੀ ਵਾਰ ਪੈਰੋਲ ਛੁੱਟੀ ਤੇ ਰਿਆਹ ਕਰਨਾ ਹਰਿਆਣਾ ਭਾਜਪਾਈ ਸਰਕਾਰ ਦਾ ਬਹੁਤ ਹੀ ਨਿੰਦਣਯੋਗ ਵਰਤਾਰਾ ਅਤੇ ਕਾਨੂੰਨ ਇਨਸਾਫ਼ ਦਾ ਕਤਲੇਆਮ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਇਸ ਵਰਤਾਰੇ ਦੀ ਨਿੰਦਿਆ ਕਰਦਿਆਂ ਸਰਕਾਰ ਉਸ ਨੂੰ ਵਾਰ ਵਾਰ ਪੈਰੋਲ ਛੁੱਟੀ ਤੇ ਰਿਆਹ ਕਰਕੇ ਸਿੱਖਾ ਨੂੰ ਚਿੜਾਉਣ ਦੀ ਬਜਾਏ ਉਸ ਜੇਲ੍ਹ ਤੋਂ ਰਿਹਾਈ ਦੇ ਦੇਵੇ ਕਿਉਂਕਿ ਇੱਕ ਪਾਸੇ ਸਰਕਾਰ ਆਪਣੀਆਂ ਅਦਾਲਤੀ ਸਜ਼ਾਵਾਂ ਪੂਰੀਆਂ ਹੋਣ ਦੇ ਬਾਵਜੂਦ ਗੈਰ ਕਾਨੂੰਨੀ ਢੰਗ ਨਾਲ ਜੇਲਾਂ ਵਿੱਚ ਡੱਕਿਆ ਹੋਇਆ ਹੈ ਅਤੇ ਭਾਈ ਜਗਤਾਰ ਸਿੰਘ ਹਵਾਰਾ ਦੀ ਪੈਰੋਲ ਛੁੱਟੀ ਤੇ ਸ਼ਰਤਾਂ ਲਾਈਆਂ ਜਾ ਰਹੀਆਂ ਹਨ ਅਤੇ ਦੂਸਰੇ ਪਾਸੇ ਸਿਰਸਾ ਵਾਲੇ ਬਲਾਤਕਾਰੀ ਤੇ ਕਾਤਲ ਸਾਧ ਨੂੰ ਜੇਲ੍ਹ ਤੋਂ ਪੈਰੋਲ ਛੁੱਟੀ ਤੇ 17 ਵੀ ਵਾਰ ਰਿਆਹ ਕਰਕੇ ਕਾਨੂੰਨ ਇਨਸਾਫ਼ ਦੀਆਂ ਧੱਜੀਆਂ ਉਡਾਈਆਂ ਜਾ ਰਹੀਆਂ ਹਨ, ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਸਿਰਸਾ ਵਾਲੇ ਸਾਧ ਨੂੰ 17 ਵੀ ਵਾਰ ਪੈਰੋਲ ਛੁੱਟੀ ਤੇ ਰਿਆਹ ਕਰਨ ਵਾਲੇ ਵਰਤਾਰੇ ਦੀ ਨਿੰਦਿਆ ਅਤੇ ਸਰਕਾਰ ਤੋਂ ਬੰਦੀ ਸਿੰਘਾਂ ਨੂੰ ਰਿਹਾਅ ਕਰਨ ਦੀ ਮੰਗ ਕਰਦੀ ਹੈ ਕਿਉਂਕਿ ਸਰਕਾਰ ਸਿਰਸਾ ਵਾਲੇ ਸਾਧ ਨੂੰ ਬਾਰ ਬਾਰ ਪੈਰੋਲ ਛੁੱਟੀ ਤੇ ਰਿਆਹ ਕਰਕੇ ਗੈਰ ਕਾਨੂੰਨੀ ਕੰਮ ਕਰ ਰਹੀ ਹੈ ਜਦੋਂ ਕਿ ਆਪਣੀਆਂ ਸਜ਼ਾਵਾਂ ਪੂਰੀਆਂ ਕਰਨ ਵਾਲਿਆਂ ਨਜਾਇਜ਼ ਜੇਲਾਂ ਵਿੱਚ ਬੰਦ ਰੱਖ ਕੇ ਧੱਕੇਸ਼ਾਹੀ ਤੇ ਬੇਇਨਸਾਫ਼ੀ ਕਰ ਰਹੀ ਹੈ ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਸਿਰਸਾ ਵਾਲੇ ਸਾਧ ਰਾਮ ਰਹੀਮ ਨੂੰ ਹਰਿਆਣਾ ਸਰਕਾਰ ਵੱਲੋਂ 17 ਵਾਰ ਪੈਰੋਲ ਛੁੱਟੀ ਤੇ ਰਿਆਹ ਕਰਨ ਦੀ ਨਿੰਦਾ ਅਤੇ ਕੇਂਦਰ ਸਰਕਾਰ ਤੋਂ ਬੰਦੀ ਸਿੰਘਾਂ ਨੂੰ ਰਿਹਾਅ ਕਰਨ ਦੀ ਮੰਗ ਕਰਦਿਆਂ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਕੀਤਾ, ਭਾਈ ਖਾਲਸਾ ਨੇ ਕਿਹਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਸਰਕਾਰ ਦੇ ਇਸ ਵਰਤਾਰੇ ਦੀ ਨਿੰਦਿਆ ਕਰਦਿਆਂ ਸਰਕਾਰ ਨੂੰ ਕਿਹਾ ਕਿ ਵਾਰ ਵਾਰ ਸਾਧ ਨੂੰ ਪੈਰੋਲ ਛੁੱਟੀ ਤੇ ਰਿਆਹ ਕਰਨ ਦੀ ਬਜਾਏ ਪੱਕਾ ਰਿਆਹ ਕਰ ਦਿਉ ਤਾਂ ਕਿ ਲੋਕਾਂ ਨੂੰ ਪਤਾ ਲੱਗ ਸਕੇ ਕਿ ਭਾਰਤ ਵਿਚ ਕਾਨੂੰਨ ਇਨਸਾਫ਼ ਵਾਲੀ ਕੋਈ ਗੱਲ ਨਹੀਂ ? ਭਾਈ ਖਾਲਸਾ ਨੇ ਕਿਹਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਸਰਕਾਰ ਦੇ ਇਸ ਵਰਤਾਰੇ ਦੀ ਜ਼ੋਰਦਾਰ ਸ਼ਬਦਾਂ ਵਿਚ ਨਿੰਦਾ ਕਰਦੀ ਹੈ ਮੰਗ ਕਰਦੀ ਹੈ ਆਪਣੀਆਂ ਅਦਾਲਤੀ ਸਜ਼ਾਵਾਂ ਪੂਰੀਆਂ ਕਰਨ ਦੇ ਬਾਵਜੂਦ ਜ਼ੇਲ੍ਹਾਂ ਵਿਚ ਡੱਕੇ ਸਾਰੇ ਸਿੰਘਾ ਨੂੰ ਰਿਹਾਅ ਕਰਨ ਦੀ ਲੋੜ ਤੇ ਜ਼ੋਰ ਦਿੱਤਾ ਜਾਵੇ ਅਤੇ ਭਾਈ ਜਗਤਾਰ ਸਿੰਘ ਹਵਾਰਾ ਨੂੰ ਪੈਰੋਲ ਛੁੱਟੀ ਤੇ ਰਿਆਹ ਕਰਨ ਦੀ ਲੋੜ ਤੇ ਜ਼ੋਰ ਦਿੱਤਾ ਜਾਵੇ ਤਾਂ ਕਿ ਸਿੱਖਾਂ ਵਿੱਚੋਂ ਬੇਗਾਨਗੀ ਦਾ ਅਹਿਸਾਸ ਦੂਰ ਕੀਤਾ ਜਾ ਸਕੇ, ਇਸ ਮੌਕੇ ਤੇ ਭਾਈ ਖਾਲਸਾ ਨਾਲ ਭਾਈ ਸੁਖਦੇਵ ਸਿੰਘ ਪੀਏ ਜਗਰਾਓਂ, ਭਾਈ ਅਵਤਾਰ ਸਿੰਘ ਅੰਮ੍ਰਿਤਸਰ, ਭਾਈ ਦਿਲਬਾਗ ਸਿੰਘ ਗੁਰਦਾਸਪੁਰ, ਭਾਈ ਜੋਗਿੰਦਰ ਸਿੰਘ ਅਤੇ ਭਾਈ ਜਗਤਾਰ ਸਿੰਘ ਫਿਰੋਜ਼ਪੁਰ, ਭਾਈ ਸਿਦਾ ਸਿੰਘ ਨਿਹੰਗ ਤੇ ਪਿਰਥੀ ਸਿੰਘ ਧਾਲੀਵਾਲ, ਭਾਈ ਰਛਪਾਲ ਸਿੰਘ ਤੇ ਮਨਜਿੰਦਰ ਸਿੰਘ ਕਮਾਲਕੇ ਆਦਿ ਆਗੂ ਹਾਜਰ ਸਨ ।।

