ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਗੁਰਦੁਆਰੇ ਭੋਰਾ ਸਾਹਿਬ ਬਾਬਾ ਬਕਾਲਾ ਸਾਹਿਬ ਵਿਖੇ ਰੱਖੜ ਪੁੰਨਿਆ ਤੇ ਨਿਹੰਗ ਸਿੰਘ ਜਥੇਬੰਦੀਆਂ ਆਪਣੇ ਘੌੜਿਆ ਤੇ ਫੌਜਾਂ ਸਮੇਤ ਪਹੁੰਚਣੀਆਂ ਆਰੰਭ- ਭਾਈ ਵਿਰਸਾ ਸਿੰਘ ਖਾਲਸਾ

ਮਾਝਾ

ਬਾਬਾ ਬਕਾਲਾ, ਗੁਰਦਾਸਪੁਰ, 25 ਅਗਸਤ (ਸਰਬਜੀਤ ਸਿੰਘ)– ਅੱਜ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਗੁਰਦੁਆਰੇ ਭੋਰਾ ਸਾਹਿਬ ਬਾਬਾ ਬਕਾਲਾ ਵਿਖੇ ਰੱਖੜ ਪੁੰਨਿਆ ਦੇ ਸਲਾਨਾ ਜੋੜ ਮੇਲਾ ਨੂੰ ਮੁੱਖ ਰੱਖਦਿਆਂ ਅਕਾਲ ਪੁਰਖ ਦੀਆਂ ਲਾਡਲੀਆਂ ਨਿਹੰਗ ਸਿੰਘ ਫ਼ੌਜਾਂ ਆਪਣੇ ਘੌੜਿਆ ਤੇ ਜੰਗੀ ਸਾਜ ਬਾਜ ਆਉਣੀਆਂ ਆਰੰਭ, ਨਿਹੰਗ ਸਿੰਘ ਜਥੇਬੰਦੀਆਂ ਵੱਲੋਂ 29 ਅਗਸਤ ਨੂੰ ਸ਼ਾਨਦਾਰ ਮੁਹੱਲੇ ਦਾ ਪ੍ਰਦਰਸ਼ਨ ਕੀਤਾ ਜਾਵੇਗਾ ਅਤੇ ਇਸ ਸਬੰਧੀ 27 ਅਗਸਤ ਨੂੰ ਅਖੰਡਪਾਠ ਸਾਹਿਬ ਅਰੰਭ ਕੀਤੇ ਜਾਣਗੇ ਅਤੇ 29 ਅਗਸਤ ਨੂੰ ਭੋਗ ਉਪਰੰਤ ਮਹੱਲਾ ਖੇਡਿਆ ਜਾਵੇਗਾ, ਜਦੋਂ ਕਿ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 28 ਅਗਸਤ ਨੂੰ ਰੱਖੜਪੁਨਿਆ ਵਾਲੇ ਦਿਨ ਭੋਗ ਪਾਏ ਜਾਣਗੇ ਅਤੇ ਸਿਆਸੀ ਪਾਰਟੀਆਂ ਵੱਲੋਂ ਸਿਆਸੀ ਸਟੇਜਾਂ ਲਾਈਆਂ ਜਾਣਗੀਆਂ, ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਤਰਨਦਲ ਸਹੀਦ ਬਾਬਾ ਜੀਵਨ ਸਿੰਘ, ਮਾਲਵਾ ਤਰਨਾ ਦਲ ਬਾਬਾ ਸੰਗਤ ਸਿੰਘ ਜੀ,ਸਹੀਦ ਬਾਬਾ ਬਲਵੰਤ ਸਿੰਘ ਤਰਨਾ ਦਲ,ਸਹੀਦ ਬਾਬਾ ਬੋਤਾ ਸਿੰਘ ਬਾਬਾ ਗਰਜਾ ਸਿੰਘ, ਸ਼ਹੀਦ ਬਾਬਾ ਨਿਭਾਹੂ ਸਿੰਘ ਤਰਨਾ ਦਲ ਤੇ ਹੋਰ ਸੈਂਕੜੇ ਨਿਹੰਗ ਸਿੰਘ ਜਥੇਬੰਦੀਆਂ ਵੱਲੋਂ ਰੱਖੜ ਪੁੰਨਿਆ ਤੇ ਮੇਲਾ ਮਨਾਉਣ ਸਬੰਧੀ ਆਪਣੇ ਦਲਪੰਥ ਤੇ ਫੋਜਾਂ ਸਮੇਤ ਬਾਬਾ ਬਕਾਲਾ ਸਾਹਿਬ ਵਿਖੇ ਉਤਾਰਾ ਕਰਨ ਨੂੰ ਮੁੱਖ ਰੱਖਦਿਆਂ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਦਿੱਤੀ, ਭਾਈ ਖਾਲਸਾ ਖਾਲਸਾ ਨੇ ਸਪੱਸ਼ਟ ਕੀਤਾ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਤਪ ਅਸਥਾਨ ਗੁਰਦੁਆਰਾ ਭੋਰਾ ਸਾਹਿਬ ਬਾਬਾ ਬਕਾਲਾ ਵਿਖੇ ਹਰ ਸਾਲ ਰੱਖੜਪੁਨਿਆ ਦਾ ਮੇਲਾ ਬਹੁਤ ਹੀ ਸ਼ਰਧਾ ਭਾਵਨਾਵਾਂ ਤੇ ਉਤਸ਼ਾਹ ਨਾਲ ਮਨਾਇਆ ਜਾਂਦਾ ਹੈ ਅਤੇ ਦੇਸ਼ਾਂ ਵਿਦੇਸ਼ਾਂ ਦੀਆਂ ਸੰਗਤਾਂ ਵਲੋਂ ਇਥੇ ਹਾਜ਼ਰੀਆਂ ਭਰੀਆਂ ਜਾਂਦੀਆਂ ਹਨ, ਸਿਆਸੀ ਪਾਰਟੀਆਂ ਵੱਲੋਂ ਸਿਆਸੀ ਰੈਲੀਆਂ ਕੀਤੀਆਂ ਜਾਂਦੀਆਂ ਅਤੇ ਸੈਂਕੜੇ ਗੁਰੂ ਕੇ ਲੰਗਰ ਸੰਗਤਾਂ ਦੀ ਸੇਵਾ ਲਈ ਲਗਾਏ ਜਾਂਦੇ ਹਨ ਅਤੇ ਅਕਾਲਪੁਰਖ ਦੀਆਂ ਲਾਡਲੀਆਂ ਨਿਹੰਗ ਸਿੰਘ ਜਥੇਬੰਦੀਆਂ ਵੱਲੋਂ ਮਹੱਲਾ ਖੇਡਿਆ ਜਾਂਦਾ ਹੈ, ਭਾਈ ਖਾਲਸਾ ਨੇ ਦੱਸਿਆ ਰੱਖੜ ਪੁੰਨਿਆ ਦੇ ਸਬੰਧ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 26 ਤਰੀਕ ਅਖੰਡਪਾਠ ਆਰੰਭ ਕੀਤੇ ਜਾਣਗੇ ਅਤੇ 28 ਅਗਸਤ ਪੁਨਿਆ ਵਾਲੇ ਦਿਨ ਭੋਗ ਪਾਏ ਜਾਣਗੇ ਤੇ ਧਾਰਮਿਕ ਦੀਵਾਨ ਸਜਾਏ ਜਾਣਗੇ ਦੇ ਨਾਲ ਸਿਆਸੀ ਪਾਰਟੀਆਂ ਵੱਲੋਂ ਰੈਲੀਆਂ ਕੀਤੀਆਂ ਜਾਣਗੀਆਂ, ਭਾਈ ਖਾਲਸਾ ਨੇ ਦੱਸਿਆ ਦੂਸਰੇ ਪਾਸੇ ਨਿਹੰਗ ਜਥੇਬੰਦੀਆਂ ਵੱਲੋਂ 27 ਅਗਸਤ ਨੂੰ ਅਖੰਡਪਾਠ ਸਾਹਿਬ ਅਰੰਭ ਕੀਤੇ ਜਾਣਗੇ ਅਤੇ 29 ਅਗੱਸਤ ਨੂੰ ਭੋਗ ਪਾਉਣ ਤੋਂ ਉਪਰੰਤ ਮਹੱਲਾ ਸਜਾਇਆ ਜਾਵੇਗਾ, ਭਾਈ ਖਾਲਸਾ ਨੇ ਦੱਸਿਆ ਇਸ ਸਬੰਧੀ ਤਰਨਾ ਦਲ ਸਹੀਦ ਬਾਬਾ ਜੀਵਨ ਸਿੰਘ ਦੇ ਮੁਖੀ ਜਥੇਦਾਰ ਬਲਦੇਵ ਸਿੰਘ ਵੱਲੋਂ, ਮਾਲਵਾ ਤਰਨਾ ਦਲ ਬਾਬਾ ਸੰਗਤ ਸਿੰਘ ਦੇ ਮੁਖੀ ਜਥੇਦਾਰ ਸੁਖਪਾਲ ਸਿੰਘ ਫੂਲ ਬਠਿੰਡਾ, ਬਾਬਾ ਬਲਦੇਵ ਸਿੰਘ ਮੁਸਤਫ਼ਾ ਪੁਰ, ਜਥੇਦਾਰ ਪ੍ਰਗਟ ਸਿੰਘ ਮਜੀਠਾ ਬਾਈਪਾਸ, ਜਥੇਦਾਰ ਸਤਨਾਮ ਸਿੰਘ ਪ੍ਰਧਾਨ ਖਾਪੜਖੇੜੀ, ਜਥੇਦਾਰ ਹਰਜਿੰਦਰ ਸਿੰਘ ਮੁਕਤਸਰ ਸਾਹਿਬ, ਜਥੇਦਾਰ ਗੁਰਮੀਤ ਸਿੰਘ ਸੈਕਟਰੀ, ਜਥੇਦਾਰ ਸਾਹਿਬ ਸਿੰਘ ਲੁਧਿਆਣਾ, ਜਥੇਦਾਰ ਗੁਰਪ੍ਰੀਤ ਸਿੰਘ ਘਾਲ, ਬਾਬਾ ਨਰਿੰਦਰ ਸਿੰਘ ਵੱਲਾ, ਜਥੇਦਾਰ ਦਲਬੀਰ ਸਿੰਘ ਸੋਢੀ ਜੇਠੋਵਾਲ, ਜਥੇਦਾਰ ਬਲਬੀਰ ਸਿੰਘ ਖਾਪੜਖੇੜੀ ਬੀਬੀ ਅਮਰਜੀਤ ਕੌਰ ਪ੍ਰਧਾਨ ਇਸਤਰੀ ਵਿੰਗ ਦਲ, ਬਾਬਾ ਗੁਰਦਿੱਤ ਸਿੰਘ ਤੇ ਬਾਬਾ ਸੱਤਪਾਲ ਸਿੰਘ ਵੱਲਾ ਅਨੰਦਪੁਰ ਸਾਹਿਬ ਵਾਲਿਆਂ ਤੋਂ ਇਲਾਵਾ ਸੈਂਕੜੇ ਜਥੇਦਾਰ ਹਾਜ਼ਰ ਸਨ ।

Leave a Reply

Your email address will not be published. Required fields are marked *