ਛਿੰਝ ਮੇਲੇ ਆਪਸੀ ਭਾਈਚਾਰਕ ਸਾਂਝ ਨੂੰ ਕਰਦੇ ਹਨ ਮਜ਼ਬੂਤ- ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ

ਗੁਰਦਾਸਪੁਰ



ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ, ਵਿਧਾਇਕ ਗੁਰਦੀਪ ਸਿੰਘ ਰੰਧਾਵਾ, ਰਮਨ ਬਹਿਲ, ਸਮਸ਼ੇਰ ਸਿੰਘ, ਮਨਦੀਪ ਗਿੱਲ ਨੇ ਬਾਬਾ ਗੁੱਜਾ ਪੀਰ ਛਿੰਝ ਮੇਲਾ ਵਰਸੋਲਾ ਵਿੱਚ ਕੀਤੀ ਸ਼ਿਰਕਤ

ਮਕੌੜਾ ਪੱਤਣ ‘ਤੇ ਪੁੱਲ ਦੇ ਨਿਰਮਾਣ ਲਈ 100 ਕਰੋੜ ਰੁਪਏ ਜਾਰੀ, ਪੁੱਲ ਬਣਾਉਣ ਲਈ ਟੈਂਡਰ ਲੱਗਾ- ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ

ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਆਪਣੇ ਅਖਤਿਆਰੀ ਫੰਡ ਵਿੱਚੋਂ 5 ਲੱਖ ਰੁਪਏ ਦਿੱਤੇ

ਗੁਰਦਾਸਪੁਰ, 25 ਅਗਸਤ (ਸਰਬਜੀਤ ਸਿੰਘ)–  ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਖੇਡਾਂ ਵੱਲ ਉਤਸ਼ਾਹਿਤ ਕਰਨ ਲਈ ਵਿਸ਼ੇਸ ਯਤਨ ਕੀਤੇ ਗਏ ਹਨ ਅਤੇ ਸੂਬੇ ਅੰਦਰ ਖੇਡ ਸੱਭਿਆਚਾਰ ਪ੍ਰਫੁੱਲਿਤ ਕੀਤਾ ਜਾ ਰਿਹਾ ਹੈ। ਇਹ ਪ੍ਰਗਟਾਵਾ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਬਾਬਾ ਗੁੱਜਾ ਪੀਰ ਛਿੰਝ ਮੇਲੇ ਵਰਸੋਲਾ ਵਿਖੇ ਸੰਬੋਧਨ ਦੌਰਾਨ ਕੀਤਾ। ਇਸ ਮੌਕੇ ਡੇਰਾ ਬਾਬਾ ਨਾਨਕ ਦੇ ਵਿਧਾਇਕ ਗੁਰਦੀਪ ਸਿੰਘ ਰੰਧਾਵਾ, ਹਲਕਾ ਇੰਚਾਰਜ ਗੁਰਦਾਸਪੁਰ ਰਮਨ ਬਹਿਲ, ਹਲਕਾ ਇੰਚਾਰਜ ਦੀਨਾਨਗਰ ਸਮਸ਼ੇਰ ਸਿੰਘ, ਜ਼ਿਲ੍ਹਾ ਪ੍ਰਧਾਨ ਅਤੇ ਵਾਈਸ ਚੇਅਰਮੈਨ ਮਨਦੀਪ ਸਿੰਘ ਗਿੱਲ,  ਐੱਸ ਡੀ ਐੱਮ ਗੁਰਦਾਸਪੁਰ ਅਸ਼ੋਕ ਕੁਮਾਰ, ਟਰੱਸਟੀ ਜਗਜੀਤ ਸਿੰਘ ਪਿੰਟਾ,  ਅਜੇ ਬਹਿਲ, ਚੇਅਰਮੈਨ ਮਾਰਕੀਟ ਕਮੇਟੀ ਦੀਨਾਨਗਰ ਜਸਬੀਰ ਸਿੰਘ ਕਠਿਆਲੀ, ਚੇਅਰਮੈਨ ਬਲਾਕ ਸੰਮਤੀ ਰਣਜੀਤ ਸਿੰਘ ਰਾਣਾ, ਕੁਲਵਿੰਦਰ ਕੌਰ ਸਰਪੰਚ ਵਰਸੋਲਾ, ਸੁੱਚਾ ਸਿੰਘ ਫੋਜੀ, ਗੋਲਡੀ ਸਾਬਕਾ ਸਰਪੰਚ, ਤਰਸੇਮ ਲਾਲ ਮੈਂਬਰ ਪੰਚਾਇਤ  ਸਰਪੰਚ ਜਸਪਾਲ ਸਿੰਘ, ਡਾ.ਜਗਵਿੰਦਰ ਸਿੰਘ ਸਮੇਤ ਪਿੰਡਾਂ ਦੇ ਬੱਚੇ ਸਰਪੰਚ ਅਤੇ ਲੋਕ ਵੱਡੀ ਗਿਣਤੀ ਵਿੱਚ
ਮੌਜੂਦ ਸਨ। ਇਸ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਆਪਣੇ ਅਖਤਿਆਰੀ ਫੰਡ ਵਿੱਚੋਂ 5 ਲੱਖ ਰੁਪਏ ਵਿਕਾਸ ਕੰਮਾਂ ਲਈ ਦੇਣ ਦਾ ਐਲਾਨ ਕੀਤਾ।

ਪਿੰਡ ਵਰਸੋਲਾ ਦੀ ਪੰਚਾਇਤ ਅਤੇ ਬਾਬਾ ਗੁੱਜਾ ਪੀਰ ਸੱਭਿਆਚਾਰਕ ਕਲੱਬ ਵਲੋਂ ਕਰਵਾਏ ਛਿੰਝ ਮੇਲੇ ਵਿੱਚ ਪਹਿਲਵਾਨਾਂ ਵਲੋਂ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਪੰਜਾਬ ਅਤੇ ਹਰਿਆਣਾ ਦੇ ਉੱਚਕੋਟੀ ਦੇ ਖਿਡਾਰੀਆਂ ਨੇ ਸ਼ਿਰਕਤ ਕੀਤੀ। ਇਸ ਮੌਕੇ ਸਿੰਦਾ ਸ਼ੌਂਕੀ, ਪੰਜਾਬ ਕੌਰ ਅਤੇ ਜੀਨਤ ਕੌਰ ਵਲੋਂ ਸੱਭਿਆਚਾਰਕ ਗੀਤ ਪੇਸ਼ ਕੀਤੇ ਗਏ।
ਇਸ ਮੌਕੇ ਗੱਲ ਕਰਦਿਆਂ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਛਿੰਝ ਮੇਲਾ ਵਰਸੋਲਾ ਦੇ ਪ੍ਰਬੰਧਕਾਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਅਜਿਹੇ ਮੇਲੇ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਦੇ ਹਨ। ਉਨ੍ਹਾਂ ਅੱਗੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸਰਕਾਰ ਨੇ ਲੋਕਹਿਤ ਵਿੱਚ ਵੱਡੇ ਫੈਸਲੇ ਲਏ ਹਨ ਅਤੇ ਲੋਕਾਂ ਨਾਲ ਕੀਤੀਆਂ ਗਰੰਟੀਆਂ ਪੂਰੀਆਂ ਕੀਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਨਹਿਰੀ ਪਾਣੀ ਖੇਤਾਂ ਤੱਕ ਪੁਜਦਾ ਕੀਤਾ ਗਿਆ। 600 ਯੂਨਿਟ ਬਿਜਲੀ ਮੁਫਤ ਤੇ 90 ਫੀਸਦੀ ਘਰਾਂ ਦੇ ਬਿੱਲ ਜ਼ੀਰੋ ਆ ਰਹੇ ਹਨ। ਸਿੱਖਿਆ ਕਰਾਂਤੀ ਤਹਿਤ ਸਕੂਲਾਂ ਦੀ ਵਿਕਾਸ ਪੱਖੋਂ ਨੁਹਾਰ ਬਦਲੀ ਗਈ ਹੈ ਤੇ ਸਿੱਖਿਆ ਦੇ ਖੇਤਰ ਵਿੱਚ ਪੰਜਾਬ ਦੇਸ਼ ਭਰ ਵਿੱਚ ਪਹਿਲੇ ਨੰਬਰ ‘ਤੇ ਹੈ। ‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ’ ਯੋਜਨਾ ਲਾਗੂ ਕੀਤੀ ਗਈ ਹੈ। 10 ਲੱਖ ਰੁਪਏ ਤੱਕ ਦੀ ਸਿਹਤ ਬੀਮਾ ਯੋਜਨਾ ਲਾਗੂ ਕੀਤੀ ਹੈ।

ਉਨ੍ਹਾਂ ਦੱਸਿਆ ਕਿ ਸੂਬੇ ਵਿੱਚ 45000 ਕਿਲੋਮੀਟਰ ਸੜਕਾਂ ਦਾ ਨਿਰਮਾਣ ਚੱਲ ਰਿਹਾ ਹੈ ਅਤੇ ਮਕੌੜਾ ਪੱਤਣ ‘ਤੇ ਪੁੱਲ ਦੇ ਨਿਰਮਾਣ ਕਰਨ ਲਈ ਮੁੱਖ ਮੰਤਰੀ ਪੰਜਾਬ ਵਲੋਂ 100 ਕਰੋੜ ਰੁਪਏ ਜਾਰੀ ਕੀਤੇ ਜਾ ਚੁੱਕੇ ਹਨ। ਪੁੱਲ ਦੇ ਨਿਰਮਾਣ ਲਈ ਟੈਂਡਰ ਲੱਗ ਗਿਆ ਹੈ । ਪੰਜਾਬ ਸਰਕਾਰ ਵਲੋਂ ਖੇਡਾਂ ਨੂੰ ਉਤਸ਼ਾਹਿਤ ਕਰਨ ਦੀ ਗੱਲ ਕਰਦਿਆਂ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਨੋਜਵਾਨਾਂ ਨੂੰ ਖੇਡਾਂ ਵੱਲ ਉਤਸ਼ਾਹਤ ਕਰਨ ਲਈ ਵਿਸ਼ੇਸ ਉਪਰਾਲੇ ਕੀਤਾ ਜਾ ਰਹੇ ਹਨ ਅਤੇ ਖੇਡਾਂ ਨੂੰ ਪ੍ਰਫੁੱਲਤ ਕਰਨ ਦੇ ਮੰਤਵ ਨਾਲ ਹੀ ‘ ਖੇਡਾਂ ਵਤਨ ਪੰਜਾਬ ਦੀਆਂ’ ਚੌਥਾ ਅਡੀਸ਼ਨ ਕਰਵਾਇਆ ਜਾ ਰਿਹਾ ਹੈ।

ਇਸ ਤੋਂ ਪਹਿਲਾਂ ਹਲਕਾ ਇੰਚਾਰਜ ਰਮਨ ਬਹਿਲ ਨੇ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ, ਵਿਧਾਇਕ ਗੁਰਦੀਪ ਸਿੰਘ ਰੰਧਾਵਾ ਸਮੇਤ ਛਿੰਝ ਮੇਲੇ ਵਿੱਚ ਪਹੁੰਚੀਆਂ ਸਾਰੀਆਂ ਸਖਸੀਅਤਾਂ ਸਮੇਤ ਪਿੰਡਾਂ ਦੇ ਪੰਚਾਂ ਸਰਪੰਚਾਂ ਤੇ ਲੋਕਾਂ ਦਾ ਧੰਨਵਾਦ ਕੀਤਾ। ਉਨ੍ਹਾਂ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਦਾ ਧੰਨਵਾਦ ਕਰਦਿਆਂ ਕਿਹਾ ਕਿ ਗੁਰਦਾਸਪੁਰ ਹਲਕੇ ਅੰਦਰ ਬਿਜਲੀ, ਸੜਕਾਂ ਅਤੇ ਪੁੱਲ ਦੇ ਨਿਰਮਾਣ ਲਈ ਹਮੇਸ਼ਾ ਦਿਲ ਖੋਲ ਕੇ ਕਾਰਜ ਕਰਵਾਏ ਹਨ, ਜਿਸ ਲਈ ਉਹ ਹਲਕਾ ਗੁਰਦਾਸਪੁਰ ਵਲੋਂ ਉਨ੍ਹਾਂ ਦੇ ਰਿਣੀ ਹਨ। ਉਨ੍ਹਾਂ ਪਿੰਡ ਵਰਸੋਲਾ ਦੀ ਪੰਚਾਇਤ ਅਤੇ ਕਲੱਬ ਦੀ ਪੂਰੀ ਟੀਮ ਨੂੰ ਛਿੰਝ ਮੇਲਾ ਸਫਲਤਾਪੂਰਵਕ ਕਰਵਾਉਣ ਦੀ ਮੁਬਾਰਕਬਾਦ ਦਿੱਤੀ।

ਇਸ ਮੌਕੇ ਹਲਕਾ ਇੰਚਾਰਜ ਦੀਨਾਨਗਰ ਸਮਸ਼ੇਰ ਸਿੰਘ ਅਤੇ ਜ਼ਿਲ੍ਹਾ ਪ੍ਰਧਾਨ ਮਨਦੀਪ ਸਿੰਘ ਗਿੱਲ ਵੀ ਸੰਬੋਧਨ ਕੀਤਾ ਗਿਆ। ਇਸ ਮੌਕੇ ਕੈਬਨਿਟ ਮੰਤਰੀ ਸਮੇਤ ਵੱਖ ਵੱਖ ਸਖਸੀਅਤਾਂ ਨੂੰ ਪੰਚਾਇਤ ਅਤੇ ਕਲੱਬ ਦੇ ਮੈਂਬਰਾਂ ਵਲੋਂ ਸਨਮਾਨਿਤ ਕੀਤਾ ਗਿਆ।

Leave a Reply

Your email address will not be published. Required fields are marked *