ਚੰਡੀਗੜ੍ਹ, ਗੁਰਦਾਸਪੁਰ, 26 ਅਗਸਤ (ਸਰਬਜੀਤ ਸਿੰਘ)– ਖੰਡ ਦੇ ਵਧੇ ਰੇਟਾਂ ਨੇ ਲੋਕਾਂ ਦਾ ਲੱਕ ਤੋੜ ਕੇ ਰੱਖ ਦਿੱਤਾ ਹੈ ਅਤੇ ਉਤੋਂ ਆਏ ਤਿਉਹਾਰ ਕਰਕੇ ਦੁਕਾਨਦਾਰ ਵਪਾਰੀ ਬੜੇ ਪ੍ਰੇਸ਼ਾਨ ਨਜ਼ਰ ਆ ਰਹੇ ਹਨ ਅਤੇ ਬਹੁਤ ਸਾਰੇ ਲੋਕਾਂ ਦਾ ਕਹਿਣਾ ਹੈ ਕਿ ਖੰਡ ਦੀ ਕਮੀ ਤੇ ਕੀਮਤਾਂ ਵਿਚ ਵਾਧਾ ਸਰਕਾਰ ਵੱਲੋਂ ਖੰਡ ਵਾਲੇ ਗੰਨੇ ਤੋਂ ਇਕਨੌਲ ਬਣਾ ਕੇ ਪੈਟਰੋਲ ਵਿਚ ਪਾਉਣ ਨੂੰ ਵੱਡਾ ਤੇ ਮੁੱਖ ਕਾਰਨ ਦੱਸਿਆ ਜਾ ਰਿਹਾ ਹੈ ਜਦੋਂ ਕਿ ਹੁਣ ਪੰਜਾਬ ਦੇ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਨੇ ਲੋਕਾਂ ਨੂੰ ਸਪੱਸ਼ਟ ਕਰ ਦਿੱਤਾ ਹੈ ਕਿ ਪੰਜਾਬ ਵਿੱਚ ਲੋਕਾਂ ਨੂੰ ਖੰਡ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਇਸ ਸਬੰਧੀ ਪੰਜਾਬ ਸਰਕਾਰ ਨੇ ਖੰਡ ਦੀ ਚੋਰ ਬਜ਼ਾਰੀ ਅਤੇ ਜਮਾਂਖੋਰੀ ਨੂੰ ਰੋਕਣ ਲਈ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਹਨ,ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਇਹ ਬਿਆਨ ਲੋਕਾਂ ਨੂੰ ਕੁਝ ਰਾਹਤ ਪਹੁਚਾਉਣ ਵਾਲਾਂ ਅਤੇ ਬੀਤੇ ਦਿਨੀਂ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਵੱਲੋਂ ਖੰਡ ਸਬੰਧੀ ਦਿੱਤੇ ਬਿਆਨ ਨਾਲ ਮਿਲਦਾ ਜੁਲਦਾ ਕਿਹਾ ਜਾ ਸਕਦਾ ਹੈ ਕਿਉਂਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੀਤੇ ਦਿਨੀਂ ਸਪੱਸ਼ਟ ਕੀਤਾ ਸੀ ਕਿ ਖੰਡ ਦੇ ਭਾਅ ਵਧਣ ਤੇ ਕਮੀ ਨੂੰ ਗੰਨੇ ਤੋਂ ਬਣਨ ਵਾਲੀ ਇਕਨੌਲ ਨਾਲ ਨਹੀਂ ਜੋੜਿਆ ਜਾ ਸਕਦਾ ਅਤੇ ਉਨ੍ਹਾਂ ਇਹ ਵੀ ਦੱਸਿਆ ਸੀ ਕਿ ਖੰਡ ਦੇ ਭਾਅ ਤੇ ਕਿੱਲਤ ਤਾਂ ਚੋਰ ਬਜ਼ਾਰੀ ਅਤੇ ਜਮਾਂਖੋਰੀ ਕਰਕੇ ਹੋਇਆ ਹੈ ਪਰ ਖੰਡ ਦੀ ਘਾਟ ਨੂੰ ਪੂਰਾ ਕਰਨ ਲਈ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਹੈ ,ਇਸ ਕਰਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਜਿਥੇ ਪੰਜਾਬ ਦੇ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਵੱਲੋਂ ਖੰਡ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ ਦੇ ਨਾਲ ਨਾਲ ਚੋਰ ਬਜ਼ਾਰੀ ਤੇ ਜਮਾਂਖੋਰਾਂ ਤੇ ਸਰਕਾਰ ਵੱਲੋਂ ਸ਼ਕੰਜਾ ਕੱਸਣ ਵਾਲੇ ਦਿੱਤੇ ਬਿਆਨ ਦੀ ਪੁਰਜ਼ੋਰ ਸ਼ਬਦਾਂ ਵਿਚ ਸ਼ਲਾਘਾ ਕਰਦੀ ਹੋਈ ਮੰਗ ਕਰਦੀ ਹੈ ਕਿ ਸਰਕਾਰ ਖੰਡ ਦੀ ਚੋਰ ਬਜ਼ਾਰੀ ਅਤੇ ਜਮਾਂਖੋਰੀ ਨੂੰ ਰੋਕਣ ਲਈ ਵੱਡੀ ਪੱਧਰ ਤੇ ਪ੍ਰਬੰਧ ਕਰਨ ਦੀ ਲੋੜ ਤੇ ਜ਼ੋਰ ਦੇਵੇ ਅਤੇ ਖੰਡ ਦੇ ਭਾਅ ਨੂੰ ਘੱਟ ਕੀਤਾ ਜਾਵੇ ਤਾਂ ਕਿ ਲੋਕਾਂ ਨੂੰ ਖੰਡ ਸਬੰਧੀ ਕੁਝ ਰਾਹਤ ਮਹਿਸੂਸ ਕਰਵਾਈ ਜਾ ਸਕੇ, ਭਾਈ ਨੇ ਕਿਹਾ ਰਾਜ ਵਿੱਚ ਖੰਡ ਦੇ ਵਧੇ ਭਾਅ ਅਤੇ ਆਈ ਕਿੱਲਤ ਲਈ ਸਰਕਾਰ ਜਿੰਮੇਵਾਰ ਹੈ ਕਿਉਂਕਿ ਸਰਕਾਰ ਖੰਡ ਦੀ ਚੋਰ ਬਜ਼ਾਰੀ ਅਤੇ ਜਮਾਂਖੋਰੀ ਨੂੰ ਰੋਕਣ ਲਈ ਕੋਈ ਵਿਸ਼ੇਸ਼ ਉਪਰਾਲੇ ਨਹੀਂ ਕੀਤੇ ,ਜਿਸ ਦੇ ਸਿੱਟੇ ਵਜੋਂ ਖੰਡ ਦੇ ਭਾਅ ਵਿੱਚ ਵਾਧਾ ਹੋਇਆ ਤੇ ਖੰਡ ਦੀ ਕਮੀ ਵੀ ਆਈ, ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਮੁੱਖ ਮੰਤਰੀ ਪੰਜਾਬ ਸ੍ਰ ਭਗਵੰਤ ਸਿੰਘ ਮਾਨ ਵੱਲੋਂ ਖੰਡ ਦੇ ਵਧੇ ਭਾਅ ਤੇ ਕਮੀ ਸਬੰਧੀ ਦਿੱਤੀ ਬਿਆਨ ਦੀ ਸ਼ਲਾਘਾ ਅਤੇ ਖੰਡ ਦੀ ਚੋਰ ਬਜ਼ਾਰੀ ਤੇ ਜਮਾਂਖੋਰੀ ਨੂੰ ਰੋਕਣ ਲਈ ਅਜਿਹੇ ਗੈਰ ਕਾਨੂੰਨੀ ਕੰਮ ਵਾਲੇ ਅਨਸਰਾਂ ਵਿਰੁੱਧ ਸਖ਼ਤ ਤੋਂ ਸਖ਼ਤ ਕਾਰਵਾਈ ਕਰਨ ਦੀ ਮੰਗ ਕਰਦਿਆਂ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਕੀਤਾ, ਭਾਈ ਖਾਲਸਾ ਨੇ ਦੱਸਿਆ ਖੰਡ ਹਰਘਰ ਦੀ ਜ਼ਰੂਰਤ ਅਤੇ ਉੱਤੋਂ ਤਿਉਹਾਰ ਆਏ ਹਨ ਜਿਸ ਕਰਕੇ ਦੁਕਾਨਦਾਰਾਂ ਤੇ ਵਪਾਰੀਆਂ ਵਿੱਚ ਹਾਹਾਕਾਰ ਮੱਚ ਗਈ ਹੈ ਭਾਈ ਖਾਲਸਾ ਨੇ ਦੱਸਿਆ ਤਿਉਹਾਰਾਂ ਤੇ ਬਣਨ ਵਾਲੀਆਂ ਸਾਰੀਆਂ ਮਠਿਆਈਆਂ ਵਿੱਚ ਖੰਡ ਦੀ ਬਹੁਤ ਲੋੜ ਹੈ ਇਸ ਕਰਕੇ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਅਜਿਹੇ ਮੌਕੇ ਤੇ ਖੰਡ ਦੇ ਵਧੇ ਰੇਟਾਂ ਤੇ ਕਾਬੂ ਪਾਵੇ ਦੇ ਨਾਲ ਨਾਲ ਰਾਜ ਵਿਚ ਖੰਡ ਦੀ ਚੋਰ ਬਜ਼ਾਰੀ ਅਤੇ ਜਮਾਂਖੋਰੀ ਨੂੰ ਰੋਕਣ ਲਈ ਵਿਸ਼ੇਸ਼ ਉਪਰਾਲੇ ਕਰਨ ਦੀ ਲੋੜ ਤੇ ਜ਼ੋਰ ਦੇਵੇ, ਭਾਈ ਖਾਲਸਾ ਨੇ ਕਿਹਾ ਸਾਡੀ ਜਥੇਬੰਦੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਜਿਥੇ ਪੰਜਾਬ ਦੇ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਦੇ ਲੋਕਾਂ ਨੂੰ ਖੰਡ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ ਦੇ ਨਾਲ ਨਾਲ ਖੰਡ ਦੀ ਚੋਰ ਬਜ਼ਾਰੀ ਅਤੇ ਜਮਾਂਖੋਰੀ ਨੂੰ ਰੋਕਣ ਲਈ ਸਰਕਾਰ ਵੱਲੋਂ ਸਖ਼ਤ ਕਦਮ ਚੁੱਕਣ ਵਾਲੇ ਦਿੱਤੇ ਬਿਆਨ ਦੀ ਪੁਰਜ਼ੋਰ ਸ਼ਬਦਾਂ ਵਿਚ ਸ਼ਲਾਘਾ ਕਰਦੀ ਹੋਈ ਮੰਗ ਕਰਦੀ ਹੈ ਕਿ ਖੰਡ ਦੇ ਭਾਅ ਵਿੱਚ ਹੋਏ ਵਾਧੇ ਨੂੰ ਵਾਪਿਸ ਲਿਆ ਜਾਵੇ ਦੇ ਨਾਲ ਨਾਲ ਚੋਰ ਬਜ਼ਾਰੀ ਅਤੇ ਜਮਾਂਖੋਰੀ ਕਰਨ ਵਾਲਿਆਂ ਵਿਰੁੱਧ ਸਖਤ ਤੋਂ ਸਖਤ ਕਾਰਵਾਈ ਕਰਨ ਦੀ ਲੋੜ ਤੇ ਜੋਰ ਦਿੱਤਾ ਜਾਵੇ,ਤਾਂ ਹੀ ਖੰਡ ਦੇ ਭਾਅ ਤੇ ਆਈ ਕਮੀ ਸਬੰਧੀ ਲੋਕਾਂ ਨੂੰ ਰਾਹਤ ਮਹਿਸੂਸ ਕਰਵਾਈ ਜਾ ਸਕਦੀ ਹੈ, ਇਸ ਮੌਕੇ ਤੇ ਭਾਈ ਵਿਰਸਾ ਸਿੰਘ ਖਾਲਸਾ ਪ੍ਰਧਾਨ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਨਾਲ ਭਾਈ ਸੁਖਦੇਵ ਸਿੰਘ ਜਗਰਾਓਂ ਪੀਏ, ਭਾਈ ਅਵਤਾਰ ਸਿੰਘ ਅੰਮ੍ਰਿਤਸਰ, ਭਾਈ ਦਿਲਬਾਗ ਸਿੰਘ ਬਾਗੀ, ਭਾਈ ਜੋਗਿੰਦਰ ਸਿੰਘ ਤੇ ਭਾਈ ਜਗਤਾਰ ਸਿੰਘ ਫਿਰੋਜ਼ਪੁਰ, ਭਾਈ ਸਿੰਦਾ ਨਿਹੰਗ, ਭਾਈ ਰਛਪਾਲ ਸਿੰਘ ਤੇ ਭਾਈ ਮਨਜਿੰਦਰ ਸਿੰਘ ਕਮਾਲਕੇ ਆਦਿ ਆਗੂ ਹਾਜਰ ਸਨ ।


