ਆਦਰਸ਼ ਸਕੂਲਾਂ ਦੇ ਅਧਿਆਪਕਾਂ ਦੀ ਤਨਖਾਹ ਵਿੱਚ ਸਰਕਾਰ ਵੱਲੋਂ 120 ਫੀਸਦ ਵਾਧਾ ਕਰਨਾ ਸ਼ਲਾਘਾਯੋਗ, ਹੁਣ ਟੀਚਰਾਂ ਨੂੰ 20000 ਦੇ ਬਦਲੇ ਮਿਲੇਗਾ 22000 ਰੁਪਏ ਪ੍ਰਤੀ ਮਹੀਨਾ : ਭਾਈ ਵਿਰਸਾ ਸਿੰਘ ਖ਼ਾਲਸਾ

ਚੰਡੀਗੜ੍ਹ

ਚੰਡੀਗੜ੍ਹ, ਗੁਰਦਾਸਪੁਰ, 26 ਅਗਸਤ (ਸਰਬਜੀਤ ਸਿੰਘ)– ਲੰਮੇ ਸਮੇਂ ਤੋਂ ਆਦਰਸ਼ ਸਕੂਲਾਂ ਦੇ ਅਧਿਆਪਕ ਵਧਦੀ ਮੰਗਿਆਈ ਨੂੰ ਮੁੱਖ ਰੱਖਦਿਆਂ ਆਪਣੀ ਤਨਖਾਹ ਵਿੱਚ ਵਾਧਾ ਕਰਨ ਦੀ ਮੰਗ ਕਰ ਰਹੇ ਸਨ,ਇਸ ਸਬੰਧੀ ਉਨ੍ਹਾਂ ਵੱਲੋਂ ਬਹੁਤ ਸਾਰੇ ਰੋਸ ਮਾਰਚ ਪੰਜਾਬ ਸਰਕਾਰ ਵਿਰੁੱਧ ਕੀਤੇ ਗਏ ਅਤੇ ਹੁਣ ਪੰਜਾਬ ਸਰਕਾਰ ਨੇ ਇਨ੍ਹਾਂ ਅਧਿਆਪਕਾਂ ਨੂੰ ਇੱਕ ਵੱਡਾ ਤੋਹਫਾ ਦਿੰਦਿਆਂ ਤਨਖਾਹ ਵਿਚ 120% ਦਾ ਵਾਧਾ ਕਰਕੇ ਬਹੁਤ ਹੀ ਮਹੱਤਵਪੂਰਨ ਤੇ ਸਮੇਂ ਦੀ ਲੋੜ ਵਾਲਾ ਸ਼ਲਾਘਾਯੋਗ ਫ਼ੈਸਲਾ ਲਿਆ ਹੈ, ਹੁਣ ਵਧੀ ਸਕੇਲ ਮੁਤਾਬਕ ਇਨ੍ਹਾਂ ਆਦਰਸ਼ ਸਕੂਲਾਂ ਦੇ ਅਧਿਆਪਕਾਂ ਨੂੰ 20000 ਰੁਪਏ ਦੀ ਬਜਾਏ 22000 ਪ੍ਰਤੀ ਮਹੀਨਾ ਦੇਣ ਦਾ ਇਤਿਹਾਸਕ ਫੈਸਲਾ ਪੰਜਾਬ ਸਰਕਾਰ ਨੇ ਲਿਆ ਹੈ , ਇਸ ਕਰਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਪੰਜਾਬ ਸਰਕਾਰ ਵੱਲੋਂ ਆਦਰਸ਼ ਸਕੂਲਾਂ ਦੇ ਅਧਿਆਪਕਾਂ ਦੀਆਂ ਤਨਖ਼ਾਹਾਂ ਵਿਚ ਵਾਧਾ ਕਰਨ ਵਾਲ਼ੇ ਫੈਸਲਾ ਦਾ ਸਵਾਗਤ ਤੇ ਧੰਨਵਾਦ ਕਰਦੀ ਹੋਈ ਮੰਗ ਕਰਦੀ ਹੈ ਕਿ ਇਹ ਵਧਾਈਆਂ ਤਨਖ਼ਾਹਾਂ ਨੂੰ ਮਈ ਮਹੀਨੇ ਤੋਂ ਲਾਗੂ ਕੀਤਾ ਜਾਵੇ, ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਪੰਜਾਬ ਸਰਕਾਰ ਵੱਲੋਂ ਆਦਰਸ਼ ਸਕੂਲਾਂ ਦੀਆਂ 120% ਤਨਖਾਹਾਂ ਵਧਾਉਣ ਵਾਲੇ ਫੈਸਲੇ ਦੀ ਸ਼ਲਾਘਾ ਤੇ ਧੰਨਵਾਦ ਕਰਦਿਆਂ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਕੀਤਾ, ਭਾਈ ਖਾਲਸਾ ਨੇ ਦੱਸਿਆ ਨੇ ਦੱਸਿਆ ਮੰਗਿਆਈ ਨੂੰ ਮੁੱਖ ਰੱਖਦਿਆਂ ਆਦਰਸ਼ ਸਕੂਲਾਂ ਦੇ ਅਧਿਆਪਕਾਂ ਵੱਲੋਂ ਸਰਕਾਰ ਖ਼ਿਲਾਫ਼ ਲੰਮੇ ਸਮੇਂ ਆਪਣੀਆਂ ਤਨਖਾਹਾਂ ਵਧਾਉਣ ਲਈ ਸੰਘਰਸ਼ ਵਿੱਢਿਆ ਹੋਇਆ ਸੀ ਪਰ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਦੀਆਂ ਮੰਗਾਂ ਵੱਲ ਬਿਲਕੁਲ ਧਿਆਨ ਨਹੀਂ ਸੀ ਦਿੱਤਾ ਜਾ ਰਿਹਾ ਜਿਸ ਕਰਕੇ ਇਨ੍ਹਾਂ ਅਧਿਆਪਕਾਂ ਵਿਚ ਵੱਡਾ ਰੋਸ ਪਾਇਆ ਜਾ ਰਿਹਾ ਸੀ, ਭਾਈ ਖਾਲਸਾ ਨੇ ਕਿਹਾ ਅੱਜ ਪੰਜਾਬ ਸਰਕਾਰ ਦੇ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਨੇ ਇੱਕ ਵਿਸ਼ੇਸ਼ ਫੈਸਲੇ ਰਾਹੀਂ ਇਹਨਾਂ ਅਧਿਆਪਿਕਾਂ ਨੂੰ ਰੱਖੜੀ ਤਿਉਹਾਰ ਤੋਂ ਪਹਿਲਾਂ ਵੱਡਾ ਤੋਹਫਾ ਦਿੰਦਿਆਂ ਇਹਨਾਂ ਦੀਆਂ ਤਨਖਾਹਾਂ ਵਿੱਚ 120% ਦਾ ਹੋਰ ਵਾਧਾ ਕਰਨ ਦਾ ਇਤਿਹਾਸਕ ਫੈਸਲਾ ਲਿਆ ਹੈ ਅਜਿਹਾ ਕਰਨ ਨਾਲ ਆਦਰਸ਼ ਸਕੂਲਾਂ ਦੇ ਅਧਿਆਪਕਾਂ ਵੱਲੋਂ ਸਰਕਾਰ ਦੇ ਇਸ ਫੈਸਲੇ ਦਾ ਸਵਾਗਤ ਕੀਤਾ ਜਾ ਰਿਹਾ ਹੈ ਅਤੇ ਖੁਸ਼ੀਆਂ ਮਨਾਈਆਂ ਜਾ ਰਹੀਆਂ ਹਨ, ਕਿਉਂਕਿ ਵਧੀ ਤਨਖਾਹ ਮੁਤਾਬਕ ਆਦਰਸ਼ ਸਕੂਲਾਂ ਦੇ ਅਧਿਆਪਕਾਂ ਨੂੰ ਹੁਣ 20000 ਰੁਪਏ ਦੀ ਬਜਾਏ 22000 ਰੁਪਏ ਪ੍ਰਤੀ ਮਹੀਨਾ ਦਿੱਤੇ ਜਾ ਰਹੇ ਹਨ,ਭਾਈ ਖਾਲਸਾ ਨੇ ਕਿਹਾ ਸਾਡੀ ਜਥੇਬੰਦੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਸਰਕਾਰ ਦੇ ਇਸ ਫੈਸਲੇ ਦਾ ਸਵਾਗਤ ਕਰਦੀ ਹੋਈ ਮੰਗ ਕਰਦੀ ਹੈ ਕਿ ਵਧਾਈ ਤਨਖਾਹ ਨੂੰ ਮਈ ਮਹੀਨੇ ਤੋਂ ਲਾਗੂ ਕੀਤਾ ਜਾਵੇ ਇਸ ਵਕ਼ਤ ਭਾਈ ਵਿਰਸਾ ਸਿੰਘ ਖਾਲਸਾ ਪ੍ਰਧਾਨ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਨਾਲ ਜਥੇਬੰਦੀ ਦੇ ਸਿਆਸੀ ਪੀਏ ਭਾਈ ਸੁਖਦੇਵ ਸਿੰਘ ਜਗਰਾਓਂ ਸਮੇਤ ਬਹੁਤ ਸਾਰੇ ਫੈਡਰੇਸ਼ਨ ਕਾਰਕੁਨ ਹਾਜ਼ਰ ਸਨ ।

Leave a Reply

Your email address will not be published. Required fields are marked *