ਬਾਬਾ ਬਕਾਲਾ ਸਾਹਿਬ, ਗੁਰਦਾਸਪੁਰ, 26 ਅਗਸਤ (ਸਰਬਜੀਤ ਸਿੰਘ)– ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਇਤਿਹਾਸਕ ਗੁਰਦੁਆਰੇ ਭੋਰਾ ਸਾਹਿਬ ਬਾਬਾ ਬਕਾਲਾ ਵਿਖੇ ਹਰ ਸਾਲ ਰੱਖੜਪੁੱੱਨਿਆ ਤੇ ਭਾਰੀ ਜੋੜ ਮੇਲਾ ਲਗਦਾ ਹੈ ਅਤੇ ਦੇਸ਼ਾਂ ਵਿਦੇਸ਼ਾਂ ਤੋਂ ਲੱਖਾਂ ਸ਼ਰਧਾਲੂ ਇਥੇ ਨਤਮਸਤਕ ਹੁੰਦੇ ਹਨ ਅਤੇ ਪੰਜਾਬ ਦੀਆ ਸਾਰੀਆ ਸਿਆਸੀ ਪਾਰਟੀਆਂ ਵੱਲੋਂ ਬਾਬਾ ਬਕਾਲਾ ਸਾਹਿਬ ਵਿਖੇ ਪੁਨਿਆ ਵਾਲੇ ਦਿਨ ਸਿਆਸੀ ਸਟੇਜਾਂ ਲਗਾਉਣ ਦੇ ਨਾਲ ਨਾਲ ਅਕਾਲ ਪੁਰਖ ਦੀਆਂ ਲਾਡਲੀਆਂ ਨਿਹੰਗ ਸਿੰਘ ਜਥੇਬੰਦੀਆਂ ਵੱਲੋਂ ਪੁੱਨਿਆ ਤੋਂ ਅਗਲੇ ਦਿਨ ਆਪਣੇ ਘੌੜਿਆ ਤੇ ਸਵਾਰ ਹੋ ਕੇ ਸ਼ਾਨਦਾਰ ਮਹੱਲੇ ਦਾ ਪ੍ਰਦਰਸ਼ਨ ਕੀਤਾ ਜਾਂਦਾ ਹੈ ਜਦੋਂ ਕਿ ਧਾਰਮਿਕ ਖੇਤਰ ਵਿੱਚ ਸਰਗਰਮ ਸੰਤਾਂ ਮਹਾਪੁਰਸ਼ਾਂ ਵੱਲੋਂ ਸੰਗਤਾਂ ਲਈ ਤਰ੍ਹਾਂ ਤਰ੍ਹਾਂ ਦੇ ਪਦਾਰਥੀ ਲੰਗਰ ਲਗਾਏ ਜਾਂਦੇ ਹਨ, ਜਿਸ ਨੂੰ ਮੁੱਖ ਰੱਖਦਿਆਂ ਪੰਜਾਬ ਸਰਕਾਰ ਨੇ ਇਸ ਰੱਖੜਪੁਨਿਆ ਦੇ ਇਤਿਹਾਸਕ ਜੋੜਮੇਲੇ ਤੇ ਨੂੰ ਬਾਬਾ ਬਕਾਲਾ ਸਾਹਿਬ ਕਸਬੇ ਦੇ ਨਾਲ ਲੱਗਦੇ ਪਿੰਡਾਂ ਦੇ ਹਾਈ ਤੇ ਮਿਡਲ ਸਕੂਲਾ ਨੂੰ ਬੰਦ ਰੱਖਣ ਦੇ ਹੁਕਮ ਜ਼ਿਲਾ ਪ੍ਰਸ਼ਾਸਨ ਨੂੰ ਕਰ ਦਿੱਤੇ ਹਨ ਅਤੇ ਜਿਨ੍ਹਾਂ ਸਕੂਲਾਂ ਨੂੰ ਇਸ ਸੂਚੀ ਵਿੱਚ ਨਾਮਜ਼ਦ ਕੀਤਾ ਗਿਆ ਉਨ੍ਹਾਂ ਵਿੱਚ ਪਿੰਡ ਛਾਪਿਆਂਵਾਲੀ, ਠੱਠੀਆਂ,ਖਲਚੀਆਂ,ਰਈਆ, ਵਡਾਲਾ ਖ਼ੁਰਦ ਤੇ ਵਡਾਲਾ ਕਲਾਂ ਨੂੰ ਸਾਮਲ ਕੀਤਾ ਗਿਆ ਹੈ, ਇਸ ਕਰਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਸਰਕਾਰ ਦੇ ਇਸ ਫੈਸਲੇ ਦਾ ਸਵਾਗਤ ਕਰਦੀ ਹੈ ਕਿਉਂਕਿ ਵੱਡੀ ਗਿਣਤੀ ਵਿੱਚ ਪਹੁੰਚ ਰਹੇ ਪੰਜਾਬ ਪੁਲਿਸ ਦੇ ਮੁਲਾਜ਼ਮਾਂ ਲਈ ਅਜਿਹੇ ਵੱਡੇ ਸਕੂਲਾਂ ਨੂੰ ਬੰਦ ਰੱਖ ਕੇ ਰਹਿਣ ਦਾ ਪ੍ਰਬੰਧ ਕਰਨਾ ਸਮੇਂ ਦੀ ਲੋੜ ਵਾਲਾਂ ਵਧੀਆ ਕਾਰਜ ਹੈ, ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਪੰਜਾਬ ਸਰਕਾਰ ਵੱਲੋਂ ਰੱਖੜਪੁਨਿਆ ਦੇ ਜੋੜਮੇਲੇ ਨੂੰ ਮੁੱਖ ਰੱਖਦਿਆਂ ਬਾਬਾ ਬਕਾਲਾ ਸਾਹਿਬ ਦੇ ਨਾਲ ਲੱਗਦੇ ਪਿੰਡਾਂ ਦੇ ਸਰਕਾਰੀ ਮਿਡਲ ਅਤੇ ਹਾਈ ਸਕੂਲਾਂ ਨੂੰ ਬੰਦ ਰੱਖਣ ਵਾਲੇ ਜ਼ਿਲਾ ਪ੍ਰਸ਼ਾਸਨ ਨੂੰ ਦਿਤੇ ਹੁਕਮਾ ਦੀ ਸ਼ਲਾਘਾ ਕਰਦਿਆਂ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਕੀਤਾ, ਭਾਈ ਖਾਲਸਾ ਨੇ ਦੱਸਿਆ ਇਸ ਜੋੜਮੇਲੇ ਵਿਚ ਦੇਸ਼ਾਂ ਵਿਦੇਸ਼ਾਂ ਵਿੱਚੋਂ ਲੱਖਾਂ ਸ਼ਰਧਾਲੂ ਪਹੁੰਚ ਰਹੇ ਹਨ ਅਤੇ ਸਿਆਸੀ ਪਾਰਟੀਆਂ ਵੱਲੋਂ ਸਿਆਸੀ ਰੈਲੀਆਂ ਕਰਨ ਲਈ ਵੱਡੇ ਵੱਡੇ ਪੰਡਾਲ ਬਣਾਏ ਗਏ ਹਨ, ਪੰਜਾਬ ਸਰਕਾਰ ਵੱਲੋਂ ਇਥੇ ਵੱਡੀ ਕਾਨਫਰੰਸ ਕੀਤੀ ਜਾਵੇਗੀ, ਭਾਈ ਖਾਲਸਾ ਨੇ ਦੱਸਿਆ ਜੋੜਮੇਲੇ ਦੀ ਅਰੰਭਤਾ 26 ਅਗਸਤ ਨੂੰ ਗੁਰਦੁਆਰਾ ਭੋਰਾ ਸਾਹਿਬ ਬਾਬਾ ਬਟਾਲਾ ਗੁਰਬਾਣੀ ਦੇ ਅਖੰਡ ਪਾਠ ਸਾਹਿਬ ਆਰੰਭ ਨਾਲ ਸ਼ੁਰੂ ਹੋ ਜਾਵੇਗੀ ਅਤੇ ਇਸ ਦੇ ਸੰਪੂਰਨ ਭੋਗ 28 ਅਗਸਤ ਰੱਖੜ ਪੁੰਨਿਆ ਵਾਲੇ ਦਿਨ ਭਾਏ ਜਾਣਗੇ ਅਤੇ ਸਮੂਹ ਸਿਆਸੀ ਪਾਰਟੀਆਂ ਵੱਲੋਂ ਇਸੇ ਦਿਨ ਸਿਆਸੀ ਰੈਲੀਆਂ ਕੀਤੀਆਂ ਜਾਣਗੀਆਂ , ਭਾਈ ਖਾਲਸਾ ਨੇ ਦੱਸਿਆ ਨਿਹੰਗ ਸਿੰਘਾਂ ਵੱਲੋਂ ਅਖੰਡ ਪਾਠ ਸਾਹਿਬ 27 ਅਗਸਤ ਨੂੰ ਆਰੰਭ ਕੀਤੇ ਜਾਣਗੇ ਅਤੇ ਬਾਅਦ ਦੁਪਹਿਰ ਬਾਬਾ ਬਕਾਲਾ ਸਾਹਿਬ ਤੋਂ ਵਡਾਲਾ ਕਲਾਂ ਨੂੰ ਜਾਂਦੀ ਸੜਕ ਤੇ ਸ਼ਾਨਦਾਰ ਮੁਹੱਲੇ ਦੇ ਪ੍ਰਦਰਸ਼ਨ ਰਾਹੀਂ ਆਈ ਸੰਗਤ ਨੂੰ ਨੇਜ਼ਾ ਬਾਜ਼ੀ, ਗਤਕਾਬਾਜੀ,ਘੌੜ ਸਵਾਰੀ, ਪੈਂਤੜੇ ਕੱਢਣੇ, ਨੰਗੀਆਂ ਤਲਵਾਰਾਂ ਦੇ ਜੌਹਰ ਤੇ ਪੰਜ ਪੰਜ ਦਸ ਦਸ ਘੌੜਿਆ ਨੂੰ ਇਕੱਠੇ ਦੌੜਾਂ ਲਗਾਉਣ ਵਰਗੀਆਂ ਕਈ ਤਰ੍ਹਾਂ ਦੀਆਂ ਜੰਗ ਜੂੰ ਖੇਡਾਂ ਦਾ ਪ੍ਰਦਰਸ਼ਨ ਕਰਕੇ ਸਿੱਖੀ ਦੇ ਪੁਰਾਤਨ ਵਿਰਸੇ ਇਤਿਹਾਸ ਨਾਲ ਜੋੜਿਆ ਜਾਵੇਗਾ ਅਤੇ ਨਿਹੰਗ ਸਿੰਘਾਂ ਨੂੰ ਇਨਾਮ ਵੀ ਵੰਡੇ ਜਾਣਗੇ , ਇਸ ਸਬੰਧੀ ਭਾਈ ਵਿਰਸਾ ਸਿੰਘ ਖਾਲਸਾ ਪ੍ਰਧਾਨ ਏ ਆਈ ਐਸ ਐਸ ਐਸ ਐਫ ਖਾਲਸਾ ਅਤੇ ਸਿਆਸੀ ਪੀ ਏ ਭਾਈ ਸੁਖਦੇਵ ਸਿੰਘ ਫੌਜੀ ਜਗਰਾਓਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਅਕਾਲ ਤਖ਼ਤ ਸਾਹਿਬ ਦੇ ਹੁਕਮ ਅਨੁਸਾਰ ਅਜਿਹੇ ਧਾਰਮਿਕ ਜੋੜ ਮੇਲਿਆਂ ਤੇ ਸਿਆਸੀ ਸਟੇਜਾਂ ਤੇ ਬਿਲਕੁਲ ਪਾਬੰਦੀ ਲਾਉਣ ਦੀ ਲੋੜ ਤੇ ਜੋਰ ਦੇਣਾ ਚਾਹੀਦਾ ਹੈ ਤਾਂ ਸ਼ਰਧਾਵਾਨ ਸੰਗਤਾਂ ਨੂੰ ਧਾਰਮਿਕ ਖੇਤਰ ਵਿੱਚ ਸਰਗਰਮ ਸੰਤਾਂ ਮਹਾਪੁਰਸ਼ਾਂ ਵੱਲੋਂ ਲਗਾਈਆਂ ਜਾਂਦੀਆਂ ਧਾਰਮਿਕ ਸਟੇਜਾਂ ਤੋਂ ਗੁਰ ਇਤਿਹਾਸ ਨਾਲ ਜੁੜਨ ਦਾ ਮੌਕਾ ਮਿਲ ਸਕੇ ।


