ਸ਼ਹੀਦ ਬਾਬਾ ਜੀਵਨ ਸਿੰਘ ਜੀ ਤੇ ਸ਼ਹੀਦ ਬਾਬਾ ਨਿਬਾਹੂ ਸਿੰਘ ਜੀ ਦੀ ਯਾਦ ‘ਚ ਸਲਾਨਾ ਜੋੜ ਮੇਲਾ ਪਿੰਡ ਮੁਸਤਫ਼ਾਪੁਰ ਗੁਰਦਾਸਪੁਰ ਵਿਖੇ 14 ਜੂਨ ਕਰਵਾਇਆ ਜਾ ਰਿਹਾ ਹੈ- ਜਥੇਦਾਰ ਬਾਬਾ ਬਲਦੇਵ ਸਿੰਘ ਮੁਸਤਫ਼ਾ ਪੁਰ

ਗੁਰਦਾਸਪੁਰ

ਗੁਰਦਾਸਪੁਰ,‌‌ 10 ਜੂਨ ( ਸਰਬਜੀਤ ਸਿੰਘ)– ਹਰ ਸਾਲ ਦੀ ਇਸ ਵਾਰ ਵੀ ਸ਼ਹੀਦ ਬਾਬਾ ਜੀਵਨ ਸਿੰਘ ਜੀ ਅਤੇ ਸ਼ਹੀਦ ਬਾਬਾ ਨਿਬਾਹੂ ਸਿੰਘ ਜੀ ਦੀ ਯਾਦ ਵਿੱਚ ਪਿੰਡ ਮੁਸਤਫ਼ਾ ਪੁਰ ਨੇੜੇ ਵਡਾਲਾ ਬਾਂਗਰ ਜ਼ਿਲ੍ਹਾ ਗੁਰਦਾਸਪੁਰ ਵਿਖੇ ਜਥੇਦਾਰ ਬਾਬਾ ਬਲਦੇਵ ਸਿੰਘ ਮੁਸਤਫ਼ਾ ਪੁਰ ਮਿਸਲ ਸ਼ਹੀਦ ਬਾਬਾ ਨਿਬਾਹੂ ਸਿੰਘ ਤਰਨਾ ਦਲ ਅਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ 12 ਜੂਨ ਤੋਂ 14 ਜੂਨ ਤੱਕ ਬਹੁਤ ਹੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ, ਇਸ ਵਿਚ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਜੀ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਭਾਈ ਹਰਜਿੰਦਰ ਸਿੰਘ ਧਾਮੀ ਅਤੇ ਦਸਮੇਸ਼ ਤਰਨਾ ਦਲ ਦੇ ਕੌਮੀ ਪੰਥਕ ਜਰਨੈਲ ਜਥੇਦਾਰ ਬਾਬਾ ਮੇਜਰ ਸਿੰਘ ਸੋਢੀ ਨਨਕਾਣਾ ਸਾਹਿਬ ਵਾਲਿਆਂ ਦੀ ਅਗਵਾਈ ਵਾਲੀਆਂ 34 ਰੰਘਰੇਟਾ ਨਿਹੰਗ ਸਿੰਘ ਜਥੇਬੰਦੀਆਂ ਵਿਸ਼ੇਸ਼ ਤੌਰ ਤੇ ਪਹੁੰਚ ਰਹੀਆਂ ਹਨ, ਅਖੰਡ ਪਾਠਾਂ ਦੇ ਭੋਗ ਪਾਏ ਜਾਣਗੇ, ਧਾਰਮਿਕ ਦੀਵਾਨ ਸਜਾਏ ਜਾਣਗੇ, ਧਾਰਮਿਕ ਬੁਲਾਰਿਆਂ ਤੇ ਹੋਰ ਪੰਥ ਦੀਆਂ ਸਨਮਾਨਯੋਗ ਹਸਤੀਆਂ ਦਾ ਜਥੇਦਾਰ ਬਾਬਾ ਮੇਜਰ ਸਿੰਘ ਸੋਢੀ ਮੁਖੀ ਦਸਮੇਸ਼ ਤਰਨਾ ਦਲ, ਜਥੇਦਾਰ ਬਾਬਾ ਬਲਦੇਵ ਸਿੰਘ ਮੁਸਤਫ਼ਾ ਪੁਰ, ਜਥੇਦਾਰ ਬਾਬਾ ਬਲਦੇਵ ਸਿੰਘ ਵੱਲਾ ਤਰਨਾ ਦਲ ਸ਼ਹੀਦ ਬਾਬਾ ਜੀਵਨ ਸਿੰਘ ਅਤੇ ਜਥੇਦਾਰ ਸੁਖਪਾਲ ਸਿੰਘ ਫੂਲ ਬਠਿੰਡਾ ਮੁਖੀ ਮਾਲਵਾਂ ਤਰਨਾਦਲ ਵੱਲੋਂ ਸਾਂਝੇ ਤੌਰ ਤੇ ਸਨਮਾਨਿਤ ਕੀਤਾ ਜਾਵੇਗਾ, ਸ਼ਾਮ ਨੂੰ ਨਿਹੰਗ ਸਿੰਘਾਂ ਵੱਲੋਂ ਸ਼ਾਨਦਾਰ ਮਹਲੇ ਦਾ ਪ੍ਰਦਰਸ਼ਨ ਕੀਤਾ ਜਾਵੇਗਾ ਤੇ ਕਬੱਡੀ ਮੈਚ ਵੀ ਕਰਵਾਏ ਜਾਣਗੇ, ਗੁਰੂ ਕੇ ਲੰਗਰ ਦੇਗਾਂ ਸਰਦਾਈਆ ਅਤੁੱਟ ਵਰਤਾਏ ਜਾਣਗੇ। ਇਸ ਸਬੰਧੀ ਪ੍ਰੈਸ ਨੂੰ ਮੁਕੰਮਲ ਜਾਣਕਾਰੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਮੁੱਖ ਪ੍ਰਬੰਧਕ ਜਥੇਦਾਰ ਬਾਬਾ ਬਲਦੇਵ ਸਿੰਘ ਮੁਸਤਫ਼ਾਯਪੁਰ ਨਾਲ ਸਮਾਗ਼ਮ ਸਬੰਧੀ ਜਾਣਕਾਰੀ ਹਾਸਲ ਕਰਨ ਤੋਂ ਉਪਰੰਤ ਇਕ ਲਿਖਤੀ ਪ੍ਰੈਸ ਬਿਆਨ ਰਾਹੀਂ ਦਿੱਤੀ ,ਉਹਨਾਂ ਭਾਈ ਖਾਲਸਾ ਨੇ ਦੱਸਿਆ ਇਸ ਸਬੰਧੀ 12 ਜੂਨ ਨੂੰ ਅਖੰਡ ਪਾਠ ਰੱਖੇ ਜਾਣਗੇ ਜਿਨ੍ਹਾਂ ਦੇ ਸੰਪੂਰਨ ਭੋਗ 14 ਜੂਨ ਨੂੰ ਪਾਉਣ ਤੋਂ ਉਪਰੰਤ ਧਾਰਮਿਕ ਦੀਵਾਨ ਸਜਾਏ ਜਾਣਗੇ ,ਜਿਸ ਵਿੱਚ ਪੰਥ ਦੇ ਨਾਮਵਰ ਰਾਗੀ ਢਾਡੀ ਕਵੀਸ਼ਰ ਪ੍ਰਚਾਰਕਾਂ ਤੋਂ ਇਲਾਵਾ ਸੈਂਕੜੇ ਪੰਥਕ ਹਸਤੀਆਂ ਹਾਜ਼ਰੀਆਂ ਭਰ ਕੇ ਆਈ ਸੰਗਤ ਨੂੰ ਸ਼ਹੀਦ ਬਾਬਾ ਜੀਵਨ ਸਿੰਘ ਜੀ ਅਤੇ ਸ਼ਹੀਦ ਬਾਬਾ ਨਿਬਾਹੂ ਸਿੰਘ ਜੀ ਦੇ ਜੀਵਨ ਇਤਿਹਾਸ ਤੇ ਕੁਰਬਾਨੀ ਸਬੰਧੀ ਵਿਸਥਾਰ ਨਾਲ ਚਾਨਣਾ ਪਾਉਣਗੇ, ਸਮੂਹ ਧਾਰਮਿਕ ਬੁਲਾਰਿਆਂ ਤੇ ਪੰਥਕ ਸ਼ਖਸ਼ੀਅਤਾਂ ਤੋਂ ਇਲਾਵਾ ਸੰਤਾਂ ਮਹਾਪੁਰਸ਼ਾਂ ਤੇ ਸਿਆਸੀ ਨੇਤਾਵਾਂ ਦਾ ਸਨਮਾਨ ਕੀਤਾ ਜਾਵੇਗਾ, ਸ਼ਾਮ ਨੂੰ ਅਕਾਲ ਪੁਰਖ ਦੀਆਂ ਲਾਡਲੀਆਂ ਨਿਹੰਗ ਸਿੰਘ ਫ਼ੌਜਾਂ ਵੱਲੋਂ ਜਥੇਦਾਰ ਬਾਬਾ ਮੇਜਰ ਸਿੰਘ ਸੋਢੀ ਮੁਖੀ ਦਸਮੇਸ਼ ਤਰਨਾ ਦਲ ਦੀ ਅਗਵਾਈ ਹੇਠ ਸ਼ਾਨਦਾਰ ਮਹੱਲੇ ਦਾ ਪ੍ਰਦਰਸ਼ਨ ਕੀਤਾ ਜਾਵੇਗਾ ਤੇ ਕਬੱਡੀ ਮੈਚ ਵੀ ਕਰਵਾਏ ਜਾਣਗੇ,ਗੁਰੂ ਕੇ ਲੰਗਰ ਦੇਗਾਂ ਸਰਦਾਈਆ ਅਤੁੱਟ ਵਰਤਾਏ ਜਾਣਗੇ, ਮੁੱਖ ਪ੍ਰਬੰਧਕ ਜਥੇਦਾਰ ਬਾਬਾ ਬਲਦੇਵ ਸਿੰਘ ਮੁਸਤਫ਼ਾਪੁਰ ਤੇ ਸਮੂਹ ਨਗਰ ਦੀਆਂ ਸੰਗਤਾਂ ਵੱਲੋਂ ਇਸ ਧਾਰਮਿਕ ਸਮਾਗਮ ਵਿੱਚ ਆਪਣੇ ਪ੍ਰਵਾਰਾਂ ਸਮੇਤ ਸ਼ਾਮਲ ਹੋਣ ਲਈ ਖੁੱਲਾ ਸੱਦਾ ਦਿੱਤਾ ਜਾਂਦਾ ਹੈ ,ਇਹ ਅਸਥਾਨ ( ਮੁਸਤਫ਼ਾ ਪੁਰ ) ਵਡਾਲਾ ਬਾਂਗਰ ਤੋਂ ਸਿਰਫ ਡੇਢ ਕਿਲੋਮੀਟਰ ਦੀ ਦੂਰੀ ਤੇ ਸਥਿਤ ਹੈ

Leave a Reply

Your email address will not be published. Required fields are marked *