ਕਪੂਰਥਲਾ, ਗੁਰਦਾਸਪੁਰ, 10 ਜੂਨ ( ਸਰਬਜੀਤ ਸਿੰਘ)–ਗੁਰਦੁਆਰਾ ਸੰਤਸਰ ਸਹਿਬ ਰਮੀਦੀ ਸੁਭਾਨਪੁਰ ਕਪੂਰਥਲਾ ਵਿਖੇ ਪੰਜਵੇਂ ਪਾਤਸ਼ਾਹ ਸ਼੍ਰੀ ਗੁਰੂ ਅਰਜੁਨ ਦੇਵ ਮਹਾਰਾਜ ਜੀ ਦਾ ਸ਼ਹੀਦੀ ਦਿਹਾੜਾ ਬਹੁਤ ਹੀ ਸ਼ਰਧਾ ਭਾਵਨਾਵਾਂ ਤੇ ਉਤਸ਼ਾਹ ਨਾਲ ਮਨਾਇਆ ਗਿਆ। ਅਖੰਡ ਪਾਠਾਂ ਦੇ ਭੋਗ ਪਾਏ ਗਏ ਧਾਰਮਿਕ ਦੀਵਾਨ ਸਜਾਏ ਗਏ ਤੇ ਠੰਡੇ ਮਿੱਠੇ ਜਲ ਦੀਆਂ ਛਬੀਲਾਂ ਲਗਾਈਆਂ ਗਈਆਂ। ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਇਕ ਲਿਖਤੀ ਪ੍ਰੈਸ ਬਿਆਨ ਰਾਹੀਂ ਦਿੱਤੀ।
ਉਹਨਾਂ ਦਸਿਆ ਸਮਾਗਮ ਦੇ ਸਬੰਧ ਵਿੱਚ ਪਰਸੋਂ ਦੇ ਰੋਜ਼ ਤੋਂ ਸ਼ਰਧਾਲੂਆਂ ਵੱਲੋਂ ਰਖਵਾਏ ਗਏ ਲੜੀਵਾਰ ਦੋ ਅਖੰਡ ਪਾਠਾਂ ਦੇ ਸੰਪੂਰਨ ਭੋਗ ਅਰਦਾਸ ਅਤੇ ਹੁਕਮਨਾਮੇ ਤੋਂ ਉਪਰੰਤ ਧਾਰਮਿਕ ਦੀਵਾਨ ਸਜਾਏ ਗਏ ਜਿਸ ਵਿਚ ਪੰਥ ਦੇ ਨਾਮਵਰ ਰਾਗੀ ਢਾਡੀ ਕਵੀਸ਼ਰਾਂ ਪ੍ਰਚਾਰਕਾਂ ਤੇ ਕਥਾਵਾਚਕਾਂ ਨੇ ਪੰਜਵੇਂ ਪਾਤਸ਼ਾਹ ਸ਼੍ਰੀ ਗੁਰੂ ਅਰਜਨ ਦੇਵ ਮਹਾਰਾਜ ਜੀ ਦੀ ਸ਼ਹੀਦੀ ਸਮਾਗਮ ਆਈ ਸਾਧ ਸੰਗਤ ਨੂੰ ਜਾਗਰੂਕ ਕੀਤਾ, ਭਾਈ ਖਾਲਸਾ ਨੇ ਦੱਸਿਆ ਇਸ ਮੌਕੇ ਤੇ ਠੰਡੇ ਮਿੱਠੇ ਜਲ ਦੀਆਂ ਛਬੀਲਾਂ ਅਤੇ ਗੁਰੂ ਕੇ ਲੰਗਰ ਅਟੁੱਟ ਵਰਤਾਏ ਗਏ, ਇਸ ਮੌਕੇ ਤੇ ਕਮੇਟੀ ਦੇ ਸੈਕਟਰੀ ਭਾਈ ਕੇਵਲ ਸਿੰਘ ਰਮੀਦੀ ਨੇ ਜਿਥੇ ਪੰਜਵੇਂ ਪਾਤਸ਼ਾਹ ਜੀ ਦੇ ਸ਼ਹੀਦੀ ਦਿਹਾੜੇ ਤੇ ਸ਼ਹਾਦਤ ਨੂੰ ਕੋਟਿ ਕੋਟਿ ਪ੍ਰਣਾਮ ਕਰਦਿਆਂ ਕਿਹਾ ਸਮੂਹ ਗੁਰਦੁਆਰਿਆਂ ਵਿੱਚ ਗੁਰੂ ਸਾਹਿਬ ਜੀ ਦਾ ਇਹ ਇਤਿਹਾਸਕ ਸਹੀਦੀ ਦਿਹਾੜਾ ਮਨਾ ਕੇ ਸੰਗਤਾਂ ਨੂੰ ਜਾਗਰੂਕ ਕਰਨਾ ਸਮੇਂ ਅਤੇ ਲੋਕਾਂ ਦੀ ਮੰਗ ਹੈ ਇਸ ਮੌਕੇ ਤੇ ਕਮੇਟੀ ਪ੍ਰਧਾਨ ਸ੍ਰ ਕਸ਼ਮੀਰਾ ਸਿੰਘ ਰਮੀਦੀ ਤੇ ਹੈਡ ਗ੍ਰੰਥੀ ਭਾਈ ਕੁਲਦੀਪ ਸਿੰਘ ਸਿੰਘ ਤੇ ਸਟੇਜ ਸਕੱਤਰ ਭਾਈ ਸਤਨਾਮ ਸਿੰਘ ਵੀ ਹਾਜ਼ਰ ਸਨ।