ਗੁਰਦਾਸਪੁਰ, 11 ਜੂਨ (ਸਰਬਜੀਤ ਸਿੰਘ)– ਜ਼ਿਲ੍ਹਾ ਕੈਥਲ ਹਰਿਆਣਾ ਵਿਖੇ ਇੱਕ ਨਿਰਦੋਸ਼ ਸਿੱਖ ਦੀ ਬੇਤਹਾਸ਼ਾ ਕੁੱਟਮਾਰ ਦਾ ਸਖ਼ਤ ਨੋਟਿਸ ਲੈਂਦਿਆਂ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਕਿਹਾ ਦੇਸ਼ ਦੇ ਕਈ ਸੂਬਿਆਂ ਵਿਚ ਸਿੱਖਾਂ ਦੀ ਬੇਤਹਾਸ਼ਾ ਕੁੱਟਮਾਰ ਕਰਨ ਵਾਲੀਆਂ ਮੰਦਭਾਗੀ ਘਟਨਾਵਾਂ’ਚ ਦਿਨ ਬ ਦਿੱਨ ਵਾਧਾ ਹੋ ਰਿਹਾ ਹੈ ,ਜੋਂ ਸਿੱਖਾਂ ਲਈ ਵੱਡੀ ਚੁਣੌਤੀ ਤੇ ਗਹਿਰੀ ਚਿੰਤਾ ਦਾ ਵਿਸ਼ਾ ਬਣ ਗਿਆ ਅਤੇ ਬੀਤੇ ਦਿਨ ਜ਼ਿਲ੍ਹਾ ਕੈਂਥਲ ਹਰਿਆਣਾ ਵਿਖੇ ਇੱਕ ਨਿਰਦੋਸ਼ ਸਿੱਖ ਦੀ ਬੇਤਹਾਸ਼ਾ ਕੁੱਟਮਾਰ ਦਾ ਮਾਮਲਾ ਸਾਹਮਣੇ ਆਇਆ ਹੈ ਜਿਸ ਦੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਜ਼ੋਰਦਾਰ ਸ਼ਬਦਾਂ ਵਿਚ ਨਿੰਦਾ ਕਰਦੀ ਹੋਈ ਸਥਾਨਕ ਪੁਲਸ ਉੱਚ ਅਧਿਕਾਰੀਆਂ ਤੋਂ ਮੰਗ ਕਰਦੀ ਹੈ ਕਿ ਕੈਂਥਲ ਵਿਖੇ ਸਿੱਖ ਦੀ ਬੇਤਹਾਸ਼ਾ ਕੁੱਟਮਾਰ ਕਰਨ ਵਾਲਿਆਂ ਨੂੰ ਜਲਦੀ ਤੋਂ ਜਲਦੀ ਗਿਰਫ਼ਤਾਰ ਕੀਤਾ ਜਾਵੇ ਅਤੇ ਦੇਸ਼ ਵਿਚ ਹਰ ਧਰਮ ਹਰ ਮਜਬ, ਅਤੇ ਜਾਤੀ ਦਾ ਸਤਿਕਾਰ ਕਰਨ ਵਾਲੇ ਸੰਸਕਾਰ ਪੈਦਾ ਕਰਕੇ ਰੱਬ ਦੀ ਬਣਾਈ ਹੋਈ ਖ਼ਲਕਤ ਇਨਸਾਨ ਦੀਆਂ ਕਦਰਾਂ ਕੀਮਤਾਂ ਨੂੰ ਉੱਚਾ ਚੁੱਕਣ ਲਈ ਯਤਨਸ਼ੀਲ ਹੋਣਾ ਚਾਹੀਦਾ ਹੈ ਭਾਈ ਖਾਲਸਾ ਨੇ ਐਸ ਜੀ ਪੀ ਸੀ ਪ੍ਰਧਾਨ ਭਾਈ ਹਰਜਿੰਦਰ ਸਿੰਘ ਧਾਮੀ ਨੇ ਇਸ ਕੁੱਟਮਾਰ ਦਾ ਸਖ਼ਤ ਨੋਟਿਸ ਲੈਂਦਿਆਂ ਹਰਿਆਣਾ ਸਰਕਾਰ ਦੇ ਉੱਚ ਅਧਿਕਾਰੀਆਂ ਤੋਂ ਮੰਗ ਕੀਤੀ ਹੈ ਕਿ ਕੈਂਥਲ ਵਿਖੇ ਨਿਰਦੋਸ਼ ਸਿੱਖ ਦੀ ਬੇਤਹਾਸ਼ਾ ਕੁੱਟਮਾਰ ਕਰਨ ਵਾਲਿਆਂ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ ਤਾਂ ਕਿ ਦੇਸ਼ ਵਿੱਚੋਂ ਅਜਿਹੇ ਨਸਲੀ ਹਮਲਿਆਂ ਨੂੰ ਰੋਕਿਆ ਜਾ ਸਕੇ ।।


