ਗੁਰਦਾਸਪੁਰ, 11 ਜੂਨ ( ਸਰਬਜੀਤ ਸਿੰਘ)–ਅਕਾਲੀ ਦਲ ਦੇ ਸਰਪ੍ਰਸਤ ਸੁਖਦੇਵ ਸਿੰਘ ਢੀਂਡਸਾ ਅਤੇ ਬੀਬੀ ਜਗੀਰ ਕੌਰ ਤੋਂ ਇਲਾਵਾ ਕਈ ਅਕਾਲੀ ਨੇਤਾਵਾਂ ਨੇ ਬਿਆਨ ਦੇ ਕੇ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਬਾਦਲ ਤੋਂ ਮੰਗ ਕੀਤੀ ਹੈ ਕਿ ਬੀਤੀਆਂ ਲੋਕ ਸਭਾ ਦੀਆਂ ਚੋਣਾਂ ਵਿੱਚ ਪਾਰਟੀ ਨੂੰ ਬਹੁਤ ਵੱਡੀ ਨਾਮੋਸ਼ੀ ਭਰੀ ਹਾਰ ਦਾ ਸਾਹਮਣਾ ਕਰਨਾ ਪਿਆ ਅਤੇ ਇਸ ਦੀ ਨੈਤਿਕ ਜ਼ਿੰੰਮੇਵਾਰੀ ਲੈਂਦਿਆਂ ਤੁਹਾਨੂੰ ਆਪਣੇ ਅਹੁੱਦੇ ਤੋਂ ਤੁਰੰਤ ਅਸਤੀਫ਼ਾ ਦੇ ਦੇਣਾ ਚਾਹੀਦਾ ਹੈ ਤਾਂ ਕਿ ਪਾਰਟੀ ਨੂੰ ਅਗਲੀ ਰਣਨੀਤੀ ਲਈ ਤਿਆਰ ਕੀਤਾ ਜਾ ਸਕੇ ਕਿਉਂਕਿ ਪਾਰਟੀ ਦੇ 13 ਉਮੀਦਵਾਰ ਵਿੱਚੋਂ 10 ਦੀਆਂ ਜਮਾਨਤਾਂ ਜਬਤ ਹੋਣੀਆਂ ਬਹੁਤ ਹੀ ਨਾਮੋਸ਼ੀ ਭਰੀ ਹਾਰ ਹੈਂ ਤੇ ਇਸ ਨਾਲ ਪੰਥਕ ਧਿਰ ਪੰਜਾਬ ਦੀ ਰਾਜਨੀਤੀ ਵਿੱਚ ਹੋਰਨਾਂ ਨਵੀਆਂ ਪਾਰਟੀਆਂ ਤੋਂ ਬਹੁਤ ਪਿੱਛੇ ਰਹਿ ਗਿਆ ਹੈ,ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਹੁਣੇ ਹੁਣੇ ਰੁਸੇ ਹੋਏ ਮੰਨੇ ਤੇ ਅਤੇ ਆਪਣੇ ਪੁੱਤਰ ਨੂੰ ਟਿਕਟ ਨਾ ਮਿਲਣ ਤੇ ਨਰਾਜ ਹੋਏ ਪਾਰਟੀ ਸਰਪ੍ਰਸਤ ਸੁਖਦੇਵ ਸਿੰਘ ਢੀਂਡਸਾ ਅਤੇ ਬੀਬੀ ਜਗੀਰ ਕੌਰ ਸਾਬਕਾ ਪ੍ਰਧਾਨ ਐਸ ਜੀ ਪੀ ਸੀ ਏ ਵੱਲੋਂ ਸੁਖਬੀਰ ਤੋਂ ਅਸਤੀਫਾ ਮੰਗਣ ਵਾਲੇ ਵਰਤਾਰੇ ਨੂੰ ਮੁੱਖ ਰੱਖਦਿਆਂ ਇਕ ਲਿਖਤੀ ਪ੍ਰੈਸ ਬਿਆਨ ਰਾਹੀਂ ਕੀਤਾ, ਭਾਈ ਖਾਲਸਾ ਨੇ ਸਪੱਸ਼ਟ ਕੀਤਾ 13 ਲੋਕ ਸਭਾ ਉਮੀਦਵਾਰਾਂ ਵਿਚੋਂ ਸਿਰਫ ਬਠਿੰਡਾ ਤੋਂ ਬੀਬੀ ਹਰਸਿਮਰਤ ਕੌਰ ਬਾਦਲ ਦਾ ਹੀ ਜਿੱਤਣਾ ਤੇ 12 ਦੀ ਹਾਰ ਦੇ ਨਾਲ ਨਾਲ 10 ਦੀਆਂ ਜਮਾਨਤਾਂ ਜਬਤ ਹੋਣ ਵਾਲੀ ਇਤਿਹਾਸਕ ਹਾਰ ਨੇ ਅਕਾਲੀ ਦਲ ਨੂੰ ਹਾਸ਼ੀਏ ਤੇ ਖੜ੍ਹਾ ਕਰ ਦਿੱਤਾ ਹੈ, ਇਸ ਕਰਕੇ ਇਸ ਸਾਰੀ ਹਾਰ ਦੀ ਨੈਤਿਕ ਜ਼ਿੰਮੇਵਾਰੀ ਲੈਂਦਿਆਂ ਅਕਾਲੀ ਦਲ ਬਾਦਲ ਦੇ ਪ੍ਰਧਾਨ ਸ੍ਰ ਸੁਖਬੀਰ ਸਿੰਘ ਬਾਦਲ ਨੂੰ ਪਾਰਟੀ ਪ੍ਰਧਾਨੀ ਤੋਂ ਅਸਤੀਫ਼ਾ ਦੇ ਦੇਣਾ ਚਾਹੀਦਾ ਹੈ ਤਾਂ ਕਿ ਅਗਲੀ ਰਣਨੀਤੀ ਤਿਆਰ ਕਰਕੇ ਅਕਾਲੀ ਦਲ ਦੀ ਮਜ਼ਬੂਤੀ ਤੇ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਵਿੱਚ ਵੱਡੀ ਜਿੱਤ ਪ੍ਰਾਪਤ ਕਰਨ ਦਾ ਰਾਹ ਪੱਧਰਾ ਕੀਤਾ ਜਾ ਸਕੇ । ਭਾਈ ਖਾਲਸਾ ਨੇ ਕਿਹਾ ਇਸ ਹਾਰ ਲਈ ਭਾਵੇਂ ਸੁਖਬੀਰ ਸਿੰਘ ਬਾਦਲ ਇਕੱਲੇ ਹੀ ਜੁਮੇਵਾਰ ਨਹੀਂ ? ਕਿਉਂਕਿ ਜਦੋਂ ਅਕਾਲ ਤਖਤ ਸਾਹਿਬ ਤੋਂ ਸਰਸੇ ਵਾਲੇ ਸਾਧ ਸੌਦੇ ਸਾਧ ਰਾਮ ਰਹੀਮ ਸਿੰਘ ਨੂੰ ਬਿਨਾਂ ਮੁਆਫੀ ਮੰਗੇਂ ਮੁਆਫੀ ਦਿੱਤੀ ਗਈ,ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰ ਗੁਰਬਾਣੀ ਨੂੰ ਗਲੀਆਂ ਨਾਲਿਆਂ ਤੇ ਹੋਰ ਜਗਾਂ ਤੇ ਰੋਲਣ ਦੇ ਨਾਲ ਨਾਲ ਬਾਈਬਲ ਕਲਾਂ ਵਿਖੇ ਗੋਲੀ ਚਲਾ ਕੇ ਦੋ ਸਿੰਘਾਂ ਨੂੰ ਗੋਲੀਆਂ ਨਾਲ ਭੁੰਨਣ ਸਮੇਂ ਤੇ ਸੈਂਕੜੇ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਪਵਿੱਤਰ ਸਰੂਪ ਗੁੰਮ ਕਰਨ ਸਮੇਂ ਹੁਣ ਸੁਖਬੀਰ ਸਿੰਘ ਬਾਦਲ ਤੋਂ ਅਸਤੀਫਾ ਮੰਗਣ ਦੇ ਮੋਹਰੀ ਸੁਖਦੇਵ ਸਿੰਘ ਢੀਂਡਸਾ, ਬੀਬੀ ਜਗੀਰ ਕੌਰ, ਬਲਵਿੰਦਰ ਸਿੰਘ ਭੂੰਦੜ, ਸਵਰਗੀ ਬ੍ਰਹਮਪੁਰਾ, ਪ੍ਰੋ ਚੰਦੂਮਾਜਰਾ ਤੇ ਕਈ ਹੋਰ ਸਿਰਕੱਢ ਨੇਤਾ ਹਾਜਰ ਸਨ, ਇਸ ਕਰਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਜਿਥੇ ਸ੍ਰ ਸੁਖਬੀਰ ਸਿੰਘ ਬਾਦਲ ਨੂੰ ਬੇਨਤੀ ਕਰਦੀ ਹੈ ਕਿ ਪੰਥਕ ਏਕਤਾ ਨੂੰ ਮੁੱਖ ਰੱਖਦਿਆਂ ਆਪਣੇ ਆਹੁਦੇ ਤੋਂ ਅਸਤੀਫਾ ਦੇ ਦੇਣ। ਇਸ ਮੌਕੇ ਭਾਈ ਖਾਲਸਾ ਨਾਲ ਸੀਨੀਅਰ ਆਗੂ ਭਾਈ ਜੋਗਿੰਦਰ ਸਿੰਘ ਅਤੇ ਭਾਈ ਜਗਤਾਰ ਸਿੰਘ ਫਿਰੋਜ਼ਪੁਰ ਭਾਈ ਲਖਵਿੰਦਰ ਸਿੰਘ ਰਾਜਿਸਥਾਨ ਭਾਈ ਸਿੰਦਾ ਸਿੰਘ ਨਿਹੰਗ ਅਤੇ ਪਿਰਥੀ ਸਿੰਘ ਧਾਲੀਵਾਲ ਧਰਮਕੋਟ ਭਾਈ ਮਨਜਿੰਦਰ ਸਿੰਘ ਅਤੇ ਭਾਈ ਰਛਪਾਲ ਸਿੰਘ ਕਮਾਲਕੇ ਭਾਈ ਜਗਜੀਤ ਸਿੰਘ ਸੈਦੇਸਾਹ ਵਾਲਾ ਭਾਈ ਸੁਖਦੇਵ ਸਿੰਘ ਫੌਜੀ ਜਗਰਾਵਾਂ ਭਾਈ ਗੁਰਜਸਪਰੀਤ ਸਿੰਘ ਮਜੀਠਾ ਭਾਈ ਦਿਲਬਾਗ ਸਿੰਘ ਬਾਗੀ ਗੁਰਦਾਸਪੁਰ ਆਦਿ ਆਗੂ ਹਾਜਰ।