ਤਰਨਤਾਰਨ, ਗੁਰਦਾਸਪੁਰ, 11 ਜੂਨ ( ਸਰਬਜੀਤ ਸਿੰਘ)– ਛੇਵੇਂ ਪਾਤਸ਼ਾਹ ਦੀ ਚਰਨ ਛੋਹ ਧਰਤੀ ਗੁਰਦੁਆਰਾ ਗੁਰੂਆਂ ਵਾਲਾ ਪਿੰਡ ਸੰਗਵਾ ਨੇੜੇ ਪੱਟੀ ਜ਼ਿਲ੍ਹਾ ਤਰਨ ਤਾਰਨ ਵਿਖੇ 14 ਜੂਨ ਨੂੰ ਮਨਾਏ ਜਾਣ ਵਾਲੇ ਸਲਾਨਾ ਜੋੜ ਮੇਲੇ ਦੀ ਅਰੰਭਤਾ ਅੱਜ ਸੰਪਰਦਾਇ ਬਾਬਾ ਬਿੱਧੀ ਚੰਦ ਸੁਰਸਿੰਘ ਦਲ ਪੰਥ ਦੇ ਮੁੱਖ ਜਥੇਦਾਰ ਬਾਬਾ ਅਵਤਾਰ ਸਿੰਘ ਜੀ ਸੁਰਸਿੰਘ ਵਾਲਿਆਂ ਦੀ ਅਗਵਾਈ ਤੇ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ ਹੇਠ 11 ਲੜੀਵਾਰ ਅਖੰਡ ਕਰਨ ਤੋਂ ਉਪਰੰਤ ਸ਼ੁਰੂ ਹੋਈ, ਜਿਸ ਦੇ ਸੰਪੂਰਨ ਭੋਗ 14 ਜੂਨ ਨੂੰ ਪਾਏ ਜਾਣਗੇ ਅਤੇ ਮਹਾਨ ਧਾਰਮਿਕ ਦੀਵਾਨ ਸਜਾਏ ਜਾਣਗੇ ਜਿਸ ਵਿੱਚ ਪੰਥ ਦੇ ਨਾਮਵਰ ਰਾਗੀ ਢਾਡੀ ਕਵੀਸ਼ਰ ਪ੍ਰਚਾਰਕਾਂ ਤੋਂ ਇਲਾਵਾ ਸੈਂਕੜੇ ਜਥੇਦਾਰ ਤੇ ਸੰਤ ਮਹਾਤਮਾਂ ਪਹੁੰਚ ਕੇ ਹਾਜ਼ਰੀ ਲਵਾਉਣਗੇ, ਸ਼ਾਮ ਨੂੰ ਅਕਾਲ ਪੁਰਖ ਦੀਆਂ ਲਾਡਲੀਆਂ ਨਿਹੰਗ ਸਿੰਘ ਫ਼ੌਜਾਂ ਸ਼ਾਨਦਾਰ ਮਹਲੇ ਦਾ ਪ੍ਰਦਰਸ਼ਨ ਕਰਕੇ ਸਿੱਖ ਨੌਜਵਾਨ ਪੀੜ੍ਹੀ ਨੂੰ ਸਿੱਖੀ ਦੇ ਸੁਨਹਿਰੀ ਪੁਰਾਤਨ ਵਿਰਸੇ ਇਤਿਹਾਸ ਨਾਲ ਜੋੜਨ ਲਈ ਢੁਕਵੇਂ ਉਪਰਾਲੇ ਕਰਨਗੇ, ਇਸ ਮੌਕੇ ਤੇ ਸੰਗਤਾਂ ਲਈ ਗੁਰੂ ਕੇ ਲੰਗਰ ਦੇਗਾਂ ਸਰਦਾਈਆ ਅਤੁੱਟ ਵਰਤਾਏ ਜਾਣਗੇ। ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਦਿੱਤੀ , ਉਹਨਾਂ ਦਸਿਆ ਇਹ ਸਲਾਨਾ ਜੋੜ ਮੇਲਾ ਸਮੂਹ ਨਗਰ ਸੰਗਵਾ ਦੀਆਂ ਸੰਗਤਾਂ ਬਾਬਾ ਬਿੱਧੀ ਚੰਦ ਦਲਪੰਥ ਦੇ ਮੁਖੀ ਜਥੇਦਾਰ ਬਾਬਾ ਅਵਤਾਰ ਸਿੰਘ ਸੁਰਸਿੰਘ ਵਾਲਿਆਂ ਦੀ ਦੇਖ ਰੇਖ ਮਨਾਂ ਰਹੀਆਂ ਭਾਈ ਖਾਲਸਾ ਨੇ ਦੱਸਿਆ ਕੱਲ 13 ਜੂਨ ਨੂੰ ਰੱਖੇ ਲੜੀਵਾਰ ਅਖੰਡ ਪਾਠਾਂ ਦੇ ਮੱਧਭਾਗ ਦੀ ਅਰਦਾਸ ਕੀਤੀ ਜਾਵੇ ਅਤੇ ਪਰਸੋਂ 14 ਜੂਨ ਨੂੰ ਸੰਪੂਰਨ ਭੋਗ ਪਾਏ ਜਾਣਗੇ ਅਤੇ ਧਾਰਮਿਕ ਦੀਵਾਨ ਸਜਾਏ ਜਾਣਗੇ ਅਤੇ ਸ਼ਾਮ ਲਾਡਲੀਆਂ ਨਿਹੰਗ ਸਿੰਘ ਫ਼ੌਜਾਂ ਸ਼ਾਨਦਾਰ ਮਹਲੇ ਦਾ ਪ੍ਰਦਰਸ਼ਨ ਕੀਤਾ ਜਾਵੇਗਾ , ਮਹਾਂਪੁਰਸ਼ ਜਥੇਦਾਰ ਬਾਬਾ ਅਵਤਾਰ ਸਿੰਘ ਜੀ ਵੱਲੋਂ ਇਸ ਅਸਥਾਨ ਦੇ ਨਿਯੁਕਤ ਕੀਤੇ ਗਏ ਹੈਂਡ ਗ੍ਰੰਥੀ ਬਾਬਾ ਨਿਮਾਣਾ ਸਿੰਘ ਨੇ ਸਮੂਹ ਸੰਗਤਾਂ ਨੂੰ ਜੋੜ ਮੇਲੇ ਦੀਆਂ ਹਾਜ਼ਰੀਆਂ ਭਰਨ ਦੀ ਪੁਰਜ਼ੋਰ ਸ਼ਬਦਾਂ’ਚ ਅਪੀਲ ਕੀਤੀ ਹੈ ਇਹ ਅਸਥਾਨ ਪੱਟੀ ਤੋਂ ਹਰੀਕੇ ਰੋੜ ਤੇ ਤਿੰਨ ਕਿਲੋਮੀਟਰ ਦੂਰ ਹੈ।