ਗੁਰਦਾਸਪੁਰ, 14 ਜੂਨ (ਸਰਬਜੀਤ ਸਿੰਘ)– ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਇਕ ਲਿਖਤੀ ਪ੍ਰੈਸ ਬਿਆਨ ਰਾਹੀਂ ਦੱਸਿਆ ਕਿ ਛੇਵੇਂ ਪਾਤਸ਼ਾਹ ਸ੍ਰੀ ਹਰਿਗੋਬਿੰਦ ਸਾਹਿਬ ਜੀ ਦੀ ਚਰਨਛੋਹ ਧਰਤੀ ਗੁਰਦੁਆਰਾ ਗੁਰੂਆਂ ਵਾਲਾ ਪਿੰਡ ਸੰਗਵਾ ਨੇੜੇ ਪੱਟੀ ਤਰਨ ਤਾਰਨ ਵਿਖੇ ਸਲਾਨਾ ਜੋੜ ਮੇਲਾ ਦਲ ਪੰਥ ਬਾਬਾ ਬਿੱਧੀ ਚੰਦ ਸੁਰਸਿੰਘ ਵਾਲਿਆਂ ਦੇ ਮੁੱਖ ਜਥੇਦਾਰ ਬਾਬਾ ਅਵਤਾਰ ਸਿੰਘ ਦੀ ਅਗਵਾਈ ਅਤੇ ਆਦਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ ਹੇਠ ਬਹੁਤ ਹੀ ਸ਼ਰਧਾ ਭਾਵਨਾਵਾਂ ਤੇ ਉਤਸ਼ਾਹ ਨਾਲ ਮਨਾਇਆ ਗਿਆ ਹੈ। ਲੜੀਵਾਰ ਆਦਿ ਦੇ 11 ,ਦਸਮ ਤੇ ਜਪੁਜੀ ਸਮੇਤ ਟੋਟਲ 13 ਅਖੰਡ ਪਾਠਾਂ ਦੇ ਭੋਗ ਪਾਏ ਗਏ। ਧਾਰਮਿਕ ਦੀਵਾਨ ਸਜਾਏ ਗਏ ਤੇ ਸ਼ਾਮ ਨੂੰ ਅਕਾਲ ਪੁਰਖ ਦੀਆਂ ਲਾਡਲੀਆਂ ਨਿਹੰਗ ਸਿੰਘ ਫ਼ੌਜਾਂ ਨੇ ਸ਼ਾਨਦਾਰ ਮਹਲੇ ਦਾ ਪ੍ਰਦਰਸ਼ਨ ਕੀਤਾ ਸਮੂਹ ਬੁਲਾਰਿਆਂ ਤੇ ਹੋਰ ਸ਼ਖ਼ਸੀਅਤਾਂ ਦਾ ਜਥੇਦਾਰ ਬਾਬਾ ਅਵਤਾਰ ਸਿੰਘ ਅੰਨ ਬੰਸ ਬਾਬਾ ਬਿੱਧੀ ਚੰਦ ਜੀ ਸੁਰਸਿੰਘ ਵਾਲਿਆਂ ਵੱਲੋਂ ਸਨਮਾਨ ਕੀਤਾ ਗਿਆ ਤੇ ਗੁਰੂ ਕੇ ਲੰਗਰ ਦੇਗਾਂ ਸਰਦਾਈਆ ਅਤੁੱਟ ਵਰਤਾਏ ਗਏ।



