ਸੁਖਜਿੰਦਰ ਸਿੰਘ ਰੰਧਾਵਾ ਨੇ ਡੇਰਾ ਬਾਬਾ ਨਾਨਕ ਸੀਟ ਤੋਂ ਵਿਧਾਇਕ ਦੇ ਅਹੁੱਦੇ ਤੋਂ ਅਸਤੀਫਾ ਦਿੱਤਾ

ਚੰਡੀਗੜ੍ਹ

ਚੰਡੀਗੜ੍ਹ, ਗੁਰਦਾਸਪੁਰ, 14 ਜੂਨ (ਸਰਬਜੀਤ ਸਿੰਘ)–ਪੰਜਾਬ ਦੇ ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਡੇਰਾ ਬਾਬਾ ਨਾਨਕ ਸੀਟ ਤੋਂ ਵਿਧਾਇਕ ਦੇ ਅਹੁੱਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਦਾ ਅਸਤੀਫਾ ਪੰਜਾਬ ਵਿਧਾਨ ਸਭਾ ਦੇ ਸਪੀਕਰ ਨੂੰ ਭੇਜ ਦਿੱਤਾ ਗਿਆ ਹੈ।
ਉਹ ਗੁਰਦਾਸਪੁਰ ਤੋਂ ਲੋਕ ਸਭਾ ਚੋਣ ਜਿੱਤ ਕੇ ਸੰਸਦ ਪੁੱਜੇ ਹਨ। ਉਨ੍ਹਾਂ ਨੇ ਚੋਣਾਂ ਵਿੱਚ ਭਾਜਪਾ ਦੇ ਦਿਨੇਸ਼ ਬੱਬੂ ਨੂੰ ਹਰਾਇਆ ਹੈ। ਉਨ੍ਹਾਂ ਨੂੰ 364043 ਵੋਟਾਂ ਮਿਲੀਆਂ ਹਨ। ਇਸ ਸਮੇਂ ਉਹ ਰਾਜਸਥਾਨ ਕਾਂਗਰਸ ਦੇ ਇੰਚਾਰਜ ਵੀ ਹਨ।

Leave a Reply

Your email address will not be published. Required fields are marked *