ਸੀਨੀਅਰ ਸਿਟੀਜਨ ਵੈਲਫੇਅਰ ਫੋਰਮ (ਰਜਿ:) ਬਟਾਲਾ ਵੱਲੋਂ ਮਹੀਨਾਵਾਰ ਮੀਟਿੰਗ ਕੀਤੀ

ਗੁਰਦਾਸਪੁਰ

ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਸਰਕਾਰ ਵੱਲੋਂ ਵਿਸ਼ੇਸ਼ ਯੋਜਨਾਬੰਦੀ ਨਾਲ ਸਮਾਜ ਨੂੰ ਜਾਗਰੂਕ ਕੀਤਾ ਜਾਵੇ : ਪ੍ਰਿੰਸੀਪਲ ਲਛਮਣ ਸਿੰਘ
ਬਟਾਲਾ , ਗੁਰਦਾਸਪੁਰ, 14 ਜੂਨ ( ਸਰਬਜੀਤ ਸਿੰਘ)– ‌‌ ਸੀਨੀਅਰ ਸਿਟੀਜਨ ਵੈਲਫੇਅਰ ਫੋਰਮ (ਰਜਿ:) ਬਟਾਲਾ ਦੀ ਮਹੀਨਾਵਾਰ ਮੀਟਿੰਗ ਪ੍ਰਧਾਨ ਪ੍ਰਿੰਸੀਪਲ ਲਛਮਣ ਸਿੰਘ ਦੀ ਅਗਵਾਈ ਵਿੱਚ ਹੋਈ , ਜਿਸ ਦੌਰਾਨ ਵੱਡੀ ਗਿਣਤੀ ਵਿੱਚ ਮੈਂਬਰਾਂ ਵੱਲੋਂ ਸ਼ਿਰਕਤ ਕੀਤੀ ਗਈ। ਇਸ ਮੌਕੇ ਜਾਣਕਾਰੀ ਦਿੰਦਿਆਂ ਪ੍ਰਧਾਨ ਪ੍ਰਿੰਸੀਪਲ ਲਛਮਣ ਸਿੰਘ ਨੇ ਦੱਸਿਆ ਕਿ ਉਨ੍ਹਾਂ ਇਸ ਮੀਟਿੰਗ ਵਿੱਚ ਹਾਜ਼ਰ ਬੁੱਧੀਜੀਵੀਆਂ ਵੱਲੋਂ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਬਾਰੇ ਵਿਸਥਾਰ ਸਾਹਿਤ ਚਰਚਾ ਕੀਤੀ। ਇਸ ਦੌਰਾਨ ਪ੍ਰਧਾਨ ਪ੍ਰਿੰਸੀਪਲ ਲਛਮਣ ਸਿੰਘ ਨੇ ਪਾਣੀ ਦੀ ਵੱਧ ਰਹੀ ਕਿੱਲਤ ਤੇ ਚਿੰਤਾਂ ਜਾਹਿਰ ਕਰਦਿਆਂ ਕਿਹਾ ਕਿ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਸਰਕਾਰ ਵੱਲੋਂ ਵਿਸ਼ੇਸ਼ ਯੋਜਨਾਬੰਦੀ ਨਾਲ ਸਮਾਜ ਨੂੰ ਜਾਗਰੂਕ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨਹਿਰੀ ਪਾਣੀ ਸਮੇਂ ਸਿਰ ਕਿਸਾਨਾਂ ਨੂੰ ਮੁਹੱਈਆ ਕਰਵਾਏ ਤਾਂ ਜੋ ਕਿਸਾਨ ਆਪਣੀਆਂ ਫਸਲਾਂ ਦੀ ਸਿੰਚਾਈ ਨਹਿਰੀ ਪਾਣੀ ਨਾਲ ਕਰ ਸਕਣ ਤੇ ਧਰਤੀ ਹੇਠਲੇ ਪਾਣੀ ਦਾ ਬਚਾਅ ਹੋ ਸਕੇ। ਇਸ ਲਈ ਮਾਹਿਰਾਂ ਵੱਲੋਂ ਵਿਸ਼ੇਸ਼ ਕਾਨੂੰਨ ਬਣਾਏ ਜਾਣੇ ਚਾਹੀਦੇ ਹਨ। ਅਗਰ ਇਸ ਨੂੰ ਜਲਦੀ ਅਮਲੀ ਰੂਪ ਵਿੱਚ ਨਹੀਂ ਲਿਆਂਦਾ ਜਾਂਦਾ ਤਾਂ ਪੰਜਾਬ ਜਲਦੀ ਮਾਰੂਥਲ ਬਣ ਸਕਦਾ ਹੈ। ਉਨ੍ਹਾਂ ਕਿਹਾ ਕਿ ਵਾਤਾਵਰਨ ਵਿੱਚ ਵੱਧ ਰਿਹਾ ਤਾਪਮਾਨ ਚਿੰਤਾਂ ਦਾ ਵਿਸ਼ਾ ਹੈ। ਇਸ ਲਈ ਹਰ ਮਨੁੱਖ ਨੂੰ ਵੱਧ ਤੋਂ ਵੱਧ ਰੁੱਖ ਲਗਾਉਣੇ ਚਾਹੀਦੇ ਹਨ ਅਤੇ ਉਨ੍ਹਾਂ ਦੀ ਦੇਖਭਾਲ ਵੀ ਕਰਨੀ ਚਾਹੀਦੀ ਹੈ। ਇਸ ਦੌਰਾਨ ਮੀਤ ਪ੍ਰਧਾਨ ਸਰਦੂਲ ਸਿੰਘ ਸੋਢੀ, ਜਨਰਲ ਸੈਕਟਰੀ ਗੁਰਦਰਸ਼ਨ ਸਿੰਘ ਧਾਮੀ, ਸੈਕਟਰੀ ਪ੍ਰਿੰਸੀਪਲ ਨਾਨਕ ਸਿੰਘ, ਸੀਨੀਅਰ ਮੈਨੇਜਰ ਕਸ਼ਮੀਰ ਸਿੰਘ ਛੀਨਾ, ਇੰਜ: ਨਰਿੰਦਰ ਸਿੰਘ ਸਿੱਧੂ, ਡਾਕਟਰ ਸੱਤਪਾਲ ਸਿੰਘ, ਸਵਰਨ ਸਿੰਘ ਸਰੂਪਵਾਲੀ, ਪ੍ਰਿੰਸੀਪਲ ਨਵਤੇਜਪਾਲ ਸਿੰਘ ਪਨੇਸਰ, ਪ੍ਰਿੰਸੀਪਲ ਪ੍ਰਿਤਪਾਲ ਸਿੰਘ, ਸਵਿੰਦਰ ਸਿੰਘ ਸੰਧੂ, ਦਰਸ਼ਨ ਲਾਲ ਇੰਸਪੈਕਟਰ, ਅਰਵਿੰਦਰਪਾਲ ਸਿੰਘ ਪਰਮਾਰ, ਗੁਰਪ੍ਰੀਤ ਸਿੰਘ ਪਰਮਾਰ, ਕੁਲਵੰਤ ਸਿੰਘ , ਇੰਜ ਅਨੂਪ ਸਿੰਘ ਮਾਂਗਟ , ਗੁਰਨਾਮ ਸਿੰਘ ਸੰਧੂ, ਹਰਬੰਸ ਸਿੰਘ, ਸੁਲੱਖਣ ਸਿੰਘ , ਹੈੱਡਮਾਸਟਰ ਪ੍ਰਿਤਪਾਲ ਸਿੰਘ, ਡਾ. ਗੁਰਿੰਦਰ ਸਿੰਘ ਰੰਧਾਵਾ, ਸੁਰਿੰਦਰ ਸਿੰਘ ਕਾਹਲੋਂ ਰਿਟਾ: ਪੰਚਾਇਤ ਅਫ਼ਸਰ, ਗੁਰਦੇਵ ਸਿੰਘ ਸਿੱਧੂ, ਬਲਕਾਰ ਸਿੰਘ , ਗੁਰਦਿਆਲ ਸਿੰਘ ਜੇ.ਈ., ਸਵਿੰਦਰ ਸਿੰਘ ਜੇ.ਈ. ਆਦਿ ਹਾਜ਼ਰ ਸਨ।

Leave a Reply

Your email address will not be published. Required fields are marked *